Is everything we go through in life a result of our own actions or karma, or can there be other factors involved? I have been going through a tough time and wonder what I might have done in my past life to deserve this.

Share
As per Gurbani, your past life is from the time of your birth till now. The child comes with a clean slate, at birth, and goes back, at the time of death, with a clean slate i.e. nothing is brought or carried forward.
About tough time, the undersigned will send you a detailed reply separately.
ਚੰਗੇ ਕਰਮ, ਮੰਦੇ (ਭੈੜੇ) ਕਰਮ, ਉਨ੍ਹਾਂ ਦਾ ਪ੍ਰਭਾਵ ਅਤੇ ਪਿੱਛਲਾ ਜਨਮ
ਆਪਣੀ ਸਮਝ ਅਨੁਸਾਰ, ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਗੁਰਸਿੱਖੀ ਵਿਚ ‘ਕਰਣੀ’ ਅਰਥਾਤ ‘ਕਰਮ’ ਪ੍ਰਧਾਨ ਹੈ ਤੇ ਗੁਰਸਿੱਖੀ ਅੱਜ ਵਿਚ ਅਤੇ ਅਕਾਲਪੁਰਖ ਦੇ ਹੁਕਮ ਤੇ ਗੁਰੂ ਉਪਦੇਸ਼ ਅਨੁਸਾਰ ਜੀਵਨ ਜੀਉਣਾ ਸਿਖਾਉਂਦੀ ਹੈ। ਚੰਗੇ ਕਰਮ ਵੀ ਮਨੁੱਖ ਨੇ ਗੁਰੂ ਦੀ ਮੱਤ (ਗੁਰਮਤਿ) ਲੈ ਕੇ ਆਪ ਹੀ ਕਰਨੇ ਹਨ ਤੇ ਮਾੜੇ ਕਰਮ ਵੀ ਮਨ ਦੀ ਮੱਤ (ਮਨਮਤਿ) ਲੈ ਕੇ ਆਪ ਹੀ ਕਰਨੇ ਹਨ ਅਰਥਾਤ ਗੁਰਮੁਖ ਜਾਂ ਮਨਮੁਖ ਆਪ ਹੀ ਬਣਨਾ ਹੈ।
ਗੁਰੂ ਸਾਹਿਬ ਸਮਝਾਉਂਦੇ ਹਨ, ‘ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ॥ (ਪੰਨਾ 406)’ ਅਰਥਾਤ ‘ਕੀਤੇ ਵਿਕਾਰਾਂ ਦਾ ਮਾਨਸਕ ਸਿੱਟਾ ਨਿਕਲਦਿਆਂ ਰਤਾ ਭੀ ਸਮਾ ਨਹੀਂ ਲੱਗਦਾ, ਜੋ ਕੁਝ ਇਹ ਹੱਥ ਕਰਦਾ ਹੈ ਉਸ ਦਾ ਫਲ ਇਹੀ ਹੱਥ ਪਾ ਲੈਂਦਾ ਹੈ।’
ਹੋਰ ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ, ‘ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ (ਪੰਨਾ 134)’ ਅਰਥਾਤ ‘ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।’
ਗੁਰੂ ਸਾਹਿਬ ਦਾ ਫੁਰਮਾਨ ਹੈ, ‘ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ {ਪੰਨਾ 433}’ ਅਰਥਾਤ ‘(ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਭੈੜ ਆਪਣੇ ਕਰਮਾਂ ਵਿਚ ਹੀ ਹੁੰਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਰਾਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) । 21।’
ਗੁਰੂ ਸਾਹਿਬ ਅੱਗੇ ਸਿੱਖਿਆ ਦਿੰਦੇ ਹਨ, ‘ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥ (ਪੰਨਾ 4);;;’ ਅਰਥਾਤ ‘ਹੇ ਨਾਨਕ! ‘ਪੁੰਨ’ ਜਾਂ ‘ਪਾਪ’ ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ) ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ। ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ। (ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ। 20।’
ਜਪੁ ਬਾਣੀ ਦੀ ਪਹਿਲੀ ਪਉੜੀ ਵਿਚ ਤੁਕ ਆਈ ਹੈ, ‘ਹੁਕਮਿ ਰਜਾਈ ਚਲਣਾ, ਨਾਨਕ ਲਿਖਿਆ ਨਾਲਿ’। ਦੂਜੀ ਪਉੜੀ ਵਿਚ ਜ਼ਿਕਰ ਆਇਆ ਹੈ, ‘ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖੁ ਸੁਖੁ ਪਾਈਅਹਿ’।
ਹੁਣ ਇਸ ਪਉੜੀ ਵਿਚ ਉਪਰਲੀਆਂ ਤੁਕਾਂ ਵਾਲਾ ਖ਼ਿਆਲ ਬਿਲਕੁਲ ਸਾਫ਼ ਕੀਤਾ ਗਿਆ ਹੈ। ਸਾਰੀ ਸ੍ਰਿਸ਼ਟੀ ਅਕਾਲ ਪੁਰਖ ਦੇ ਖ਼ਾਸ ਨਿਯਮਾਂ ਵਿਚ ਚੱਲ ਰਹੀ ਹੈ। ਇਹਨਾਂ ਨਿਯਮਾਂ ਦਾ ਨਾਮ ਸਤਿਗੁਰੂ ਜੀ ਨੇ ‘ਹੁਕਮ’ ਰੱਖਿਆ ਹੈ। ਉਹ ਨਿਯਮ ਇਹ ਹਨ ਕਿ ‘ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ, ਤਿਹੋ ਜਿਹਾ ਫਲ ਪਾਂਦਾ ਹੈ। ਉਸ ਦੇ ਆਪਣੇ ਧੁਰ ਅੰਦਰ ਉਹੋ ਜਿਹੇ ਹੀ ਚੰਗੇ-ਮੰਦੇ ਸੰਸਕਾਰ ਬਣ ਜਾਂਦੇ ਹਨ ਅਤੇ ਉਹਨਾਂ ਦੇ ਅਨੁਸਾਰ ਹੀ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਾਂ ਅਕਾਲ ਪੁਰਖ ਦੀ ਰਜ਼ਾ ਵਿਚ ਤੁਰ ਕੇ ਆਪਣਾ ਜਨਮ ਸਫਲ ਕਰ ਲੈਂਦਾ ਹੈ।’
ਸਿੱਖ ਇਤਿਹਾਸ ਸਾਨੂੰ ਗੁਰੂ ਅੰਗਦ ਸਾਹਿਬ ਜੀ ਤੇ ਗੁਰੂ ਅਮਰਦਾਸ ਸਾਹਿਬ ਜੀ ਦੇ ਹਿੰਦੂ ਪਰਿਵਾਰ ਵਿਚ ਪੈਦਾ ਹੋਣ ਕਰਕੇ ਹਿੰਦੂ ਸੰਸਕਾਰਾਂ ਤੇ ਕਰਮ ਕਾਂਡਾਂ ਵਿਚ ਲਗੇ ਹੋਣ ਦੇ ਬਾਰੇ ਦਸਦਾ ਹੈ। ਪਰ ਗੁਰੂ ਅੰਗਦ ਸਾਹਿਬ ਜੀ ਪਾਰਸ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਕਰਕੇ ਪਿਛਲੇ ਹਿੰਦੂ ਸੰਸਕਾਰ ਛਡ ਕੇ ਗੁਰੂ ਨਾਨਕ ਦੇਵ ਜੀ ਦੀ ਜੋਤ ਪ੍ਰਾਪਤ ਕਰਨ ਦੇ ਪਾਤਰ ਬਣ ਗਏ। ਇਹ ਹੀ ਗੁਰੂ ਅਮਰਦਾਸ ਸਾਹਿਬ ਜੀ ਨਾਲ ਹੋਇਆ।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ (ਅਰਥ) ਕਰਨ ਤੋਂ ਬਾਅਦ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ’ ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”
ਕਰਮਾਂ ਦੀ ਮਹੱਤਤਾ ਇਸ ਗੱਲ ਤੋਂ ਵੀ ਪਤਾ ਲੱਗਦੀ ਹੈ ਕਿਉਂਕਿ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੀ, ਗੁਰੂ ਗ੍ਰੰਥ ਵਿਚ ਮੁੱਢਲੀ ਬਾਣੀ ਜਪੁ ਵਿਚ, ਕਰਮ ਖੰਡ ਵਾਲੀ ਪਉੜੀ ਦੇ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਨਹੀਂ ਹੈ ਤੇ ਨਾਂਹ ਹੀ ਪਉੜੀ ਖ਼ਤਮ ਹੋਣ ਦਾ ਅੰਕ ਹੈ। ਸਿੱਧਾ ਹੀ ਸਚਖੰਡ ਵਾਲੀ ਪਉੜੀ ਸ਼ੁਰੂ ਹੋ ਗਈ ਹੈ ਤੇ ਸਚਖੰਡ ਵਾਲੀ ਪਉੜੀ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਹੈ ਤੇ ਪਉੜੀ ਦਾ ਨੰਬਰ ਵੀ ਹੈ।
ਇਸ ਤੋਂ ਕਰਮਾਂ ਦੀ ਮਹੱਤਤਾ ਦੀ ਸਮਝ ਆਉਂਦੀ ਹੈ ਕਿ ਆਪਣੇ ਕਰਮ ਸੁਧਾਰ ਕੇ ਹੀ ਮਨੁੱਖ/ਸਿੱਖ ਬਖ਼ਸ਼ਸ਼ ਲਈ ਯੋਗ ਬਣ ਸਕਦਾ ਹੈ ਤੇ ਸਚਖੰਡ ਅਰਥਾਤ ਅਕਾਲਪੁਰਖ ਨਾਲ ਇੱਕ ਰੂਪ ਹੋਣ ਦੀ ਅਵਸਥਾ ਵਿਚ ਪਹੁੰਚ ਸਕਦਾ ਹੈ।
ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗੁਰੂ ਅੰਗਦ ਦੇਵ ਜੀ ਤੇ ਗੁਰੂ ਅਮਰਦਾਸ ਜੀ ਨੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਹਿੰਦੂ ਸੰਸਕਾਰ ਉਨ੍ਹਾਂ ਨੇ ਗ੍ਰਹਿਣ ਕੀਤੇ ਸਨ, ਉਹ ਮਿਟਾ ਦਿੱਤੇ ਤੇ ਕਿਰਪਾ ਦੇ ਪਾਤਰ ਬਣ ਗਏ ਅਰਥਾਤ ਉਨ੍ਹਾਂ ਨੇ ਆਪਣਾ ਪਿੱਛਲਾ ਜਨਮ ਮਿਟਾ ਦਿੱਤਾ ਤੇ ਗੁਰੂ ਦੇ ਘਰ ਵਿਚ ਨਵਾਂ ਜਨਮ ਲੈ ਲਿਆ। ਇਸ ਵਿਚਾਰ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਗੁਰਸਿੱਖੀ ਅਨੁਸਾਰ ਜਨਮ ਤੋਂ ਲੈ ਕੇ ਹੁਣ ਤੱਕ ਦਾ ਸਮਾਂ ਹੀ ਪਿੱਛਲਾ ਜਨਮ ਹੈ।
ਇਸੇ ਤਰ੍ਹਾਂ ਅਸੀਂ ਵੀ ਗੁਰਸ਼ਬਦ ਦੀ ਰੋਸ਼ਨੀ ਵਿਚ ਆਪਣੇ ਜੀਵਨ ਨੂੰ ਬਦਲਣ ਦਾ ਉਪਰਾਲਾ ਕਰ ਸਕਦੇ ਹਾਂ ਤੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਮੰਦੇ ਸੰਸਕਾਰ ਗ੍ਰਹਿਣ ਕੀਤੇ ਹਨ, ਉਹ ਮਿਟਾ ਕੇ ਇਸੇ ਜੀਵਨ ਵਿਚ ਗੁਰੂ ਸਾਹਿਬ ਦੇ ਘਰ ਵਿਚ ਨਵਾਂ ਜਨਮ ਲੈ ਕੇ, ਆਪਣੇ ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ ਮਨੁੱਖ (ਗੁਰਮੁਖ) ਬਣ ਕੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਉੱਚੀ ਆਤਮਿਕ ਅਵਸਥਾ (ਆਤਮਿਕ ਅਡੋਲਤਾ ਤੇ ਆਤਮਿਕ ਆਨੰਦ) ਪ੍ਰਾਪਤ ਕਰ ਸਕਦੇ ਹਾਂ ਤੇ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਸਕਦੇ ਹਾਂ ਕਿਉਂਕਿ ਮਰ ਕੇ ਮੁਕਤ ਹੋਣਾ ਗੁਰਸਿੱਖੀ ਸਿਧਾਂਤ ਨਹੀਂ ਹੈ।
ਸਤਿਕਾਰ ਯੋਗ ਅਸ਼ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਆਪਣੇ ਪ੍ਰਸ਼ਨ ਵਿਚ ਪੁੱਛਿਆ ਹੈ ਕਿ ਕੀ ਤੁਹਾਡੇ ਉੱਤੇ ਆਇਆ ਔਖਾ ਸਮਾਂ ਤੁਹਾਡੇ ਕਰਮਾਂ ਕਰਕੇ ਹੈ ਜਾਂ ਉਸ ਦਾ ਕੋਈ ਹੋਰ ਕਾਰਨ ਹੋ ਸਕਦਾ ਹੈ।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਗੁਰਬਾਣੀ ਦੁੱਖ ਤੇ ਸੁੱਖ ਨੂੰ ਇੱਕ ਕਰਕੇ ਜਾਣਨ ਅਰਥਾਤ ਆਤਮਿਕ ਤੌਰ ਤੇ ਅਡੋਲ ਰਹਿਣ ਦੀ ਸਿੱਖਿਆ ਦੇਂਦੀ ਹੈ :-
ਮਃ ੧ ॥ ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥ {ਪੰਨਾ 149}
ਅਰਥ: ਹੇ ਨਾਨਕ! (ਇਹ ਜੋ) ਦੁਖ ਛੱਡ ਕੇ ਸੁਖ ਪਏ ਮੰਗਦੇ ਹਨ, ਅਜੇਹਾ ਬੋਲਣਾ ਸਿਰ ਖਪਾਈ ਹੀ ਹੈ, ਸੁਖ ਤੇ ਦੁਖ ਦੋਵੇਂ ਪ੍ਰਭੂ ਦੇ ਦਰ ਤੋਂ ਕੱਪੜੇ ਮਿਲੇ ਹੋਏ ਹਨ ਜੋ, ਮਨੁੱਖ ਜਨਮ ਲੈ ਕੇ ਇਥੇ ਪਹਿਨਦੇ ਹਨ (ਭਾਵ, ਦੁੱਖਾਂ ਦੇ ਸੁਖਾਂ ਤੇ ਚੱਕਰ ਹਰੇਕ ਉੱਤੇ ਆਉਂਦੇ ਹੀ ਰਹਿੰਦੇ ਹਨ) ; ਸੋ ਜਿਸ ਦੇ ਸਾਹਮਣੇ ਇਤਰਾਜ਼ ਗਿਲਾ ਕੀਤਿਆਂ (ਅੰਤ) ਹਾਰ ਹੀ ਮੰਨਣੀ ਪੈਂਦੀ ਹੈ ਓਥੇ ਚੁੱਪ ਰਹਿਣਾ ਹੀ ਚੰਗਾ ਹੈ (ਭਾਵ ਰਜ਼ਾ ਵਿਚ ਤੁਰਨਾ ਸਭ ਤੋਂ ਚੰਗਾ ਹੈ) ।2।
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ਕਿ ‘ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥’ ਅਰਥਾਤ ‘ਉਹ ਮਨੁੱਖ ਦੁਖਾਂ ਸੁਖਾਂ ਨੂੰ ਇਕੋ ਜਿਹਾ ਜਾਣਦਾ ਹੈ, ਜਗਤ ਵਲੋਂ ਮਿਲਦੇ ਚੰਗੇ ਮੰਦੇ ਸਲੂਕ ਨੂੰ ਭੀ ਬਰਾਬਰ ਜਾਣ ਕੇ ਹੀ ਸਹਾਰਦਾ ਹੈ (ਇਹ ਸਭ ਕੁਝ ਹਰਿ-ਨਾਮ ਦੀ ਬਰਕਤਿ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਿਆ ਦੇਂਦੇ ਹਨ ਕਿ ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ (Righteous/Virtuous) ਅਰਥਾਤ ਗੁਰਮੁਖ (Gurmukh) ਬਣ ਕੇ, ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਆਤਮਿਕ ਅਡੋਲਤਾ (Spiritual equipoise) ਤੇ ਆਤਮਿਕ ਆਨੰਦ (Spiritual bliss) ਦੀ ਅਵਸਥਾ ਮਿਲਦੀ ਹੈ ਜਿਸ ਦਾ ਸਦਕਾ ਦੁੱਖ ਅਤੇ ਸੁਖ ਦੋਨੋਂ ਇੱਕੇ ਜਿਹੇ ਲੱਗਦੇ ਹਨ ਅਰਥਾਤ ਮਨੁੱਖ ਆਤਮਿਕ ਤੌਰ ਤੇ ਅਡੋਲ ਰਹਿੰਦਾ ਹੈ।
ਇਸ ਲਈ ਸਿੱਖ/ਮਨੁੱਖ ਨੇ ਇਸ ਅਵਸਥਾ ਵਿਚ ਪਹੁੰਚਣ ਦਾ ਉਪਰਾਲਾ ਕਰਨਾ ਹੈ ਤਾਂ ਜੋ ਦੁਖ ਅਤੇ ਸੁਖ ਵਿਚ ਕੋਈ ਫ਼ਰਕ ਹੀ ਨਾਂਹ ਲੱਗੇ।
ਆਸ ਹੈ ਕਿ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਦਾ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
Everything does indeed happen due to our actions in past lives but it is mentioned again and again that one can change his own suffering and destiny if he keeps on trying to live by ‘Hukam’
ਪੰਨਾ ਨੰ. 6:
ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥
ਸੰਜੋਗੁ = ਮੇਲ, ਅਕਾਲ ਪੁਰਖ ਦੀ ਰਜ਼ਾ ਦਾ ਉਹ ਅੰਸ਼ ਜਿਸ ਨਾਲ ਜੀਵ ਮਿਲਦੇ ਹਨ, ਜਾਂ ਸੰਸਾਰ ਦੇ ਹੋਰ ਕਾਰਜ ਹੁੰਦੇ ਹਨ। ਵਿਜੋਗੁ = ਵਿਛੋੜਾ, ਅਕਾਲ ਪੁਰਖ ਦੀ ਰਜ਼ਾ ਦਾ ਉਹ ਅੰਸ਼ ਜਿਸ ਦੀ ਰਾਹੀਂ ਜੀਵ ਵਿਛੜਦੇ ਹਨ, ਜਾਂ ਕੋਈ ਹੋਂਦ ਵਾਲੇ ਪਦਾਰਥ ਨਾਸ ਹੋ ਜਾਂਦੇ ਹਨ। ਦੁਇ = ਦੋਵੇਂ। ਕਾਰ = ਸੰਸਾਰ ਦੀ ਕਾਰ। ਚਲਾਵਹਿ = ਚਲਾ ਰਹੇ ਹਨ। (ਜੋਗੀਆਂ ਵਿਚ ਭੰਡਾਰੇ ਵਾਸਤੇ ਇਕ ਮਨੁੱਖ ਰਸਦ ਲਿਆਉਣ ਵਾਲਾ ਹੁੰਦਾ ਹੈ; ਇਹ ਅਕਾਲ ਪੁਰਖ ਦੀ ‘ਸੰਜੋਗੁ’-ਰੂਪ ਸੱਤਾ ਸਮਝ ਲਵੋ। ਦੂਜਾ ਵਰਤਾਣ ਵਾਲਾ ਹੁੰਦਾ ਹੈ, ਜੋ ‘ਵਿਜੋਗੁ’ ਸਤਾ ਹੈ) । ਲੇਖੇ = ਕੀਤੇ ਕਰਮਾਂ ਦੇ ਲੇਖੇ ਅਨੁਸਾਰ। ਆਵਹਿ-ਆਉਂਦੇ ਹਨ, ਮਿਲਦੇ ਹਨ। ਭਾਗ-ਆਪੋ ਆਪਣੇ ਹਿੱਸੇ, ਆਪਣੇ ਆਪਣੇ ਛਾਂਦੇ। (ਜੋਗੀ ਭੰਡਾਰਾ ਵਰਤਾਣ ਵੇਲੇ ਹਰੇਕ ਨੂੰ ਦਰਜਾ-ਬ-ਦਰਜਾ ਛਾਂਦਾ ਦੇਈ ਜਾਂਦੇ ਹਨ, ਅਕਾਲ ਪੁਰਖ ਦੀਆਂ ‘ਸੰਜੋਗੁ’ ‘ਵਿਜੋਗੁ’ ਸੱਤਾ ਸਭ ਜੀਵਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦੇ ਲੇਖ ਅਨੁਸਾਰ ਸੁਖ ਦੁਖ ਦੇ ਛਾਂਦੇ ਵਰਤਾ ਰਹੀਆਂ ਹਨ) ।
ਅਕਾਲ ਪੁਰਖ ਦੀ “ਸੰਜੋਗ” ਸੱਤਾ ਤੇ “ਵਿਜੋਗ” ਸੱਤਾ ਦੋਵੇਂ (ਮਿਲ ਕੇ ਇਸ ਸੰਸਾਰ ਦੀ) ਕਾਰ ਨੂੰ ਚਲਾ ਰਹੀਆਂ ਹਨ (ਭਾਵ, ਪਿਛਲੇ ਸੰਜੋਗਾਂ ਕਰ ਕੇ ਟੱਬਰ ਆਦਿਕਾਂ ਦੇ ਜੀਵ ਇੱਥੇ ਆ ਇਕੱਠੇ ਹੁੰਦੇ ਹਨ। ਰਜ਼ਾ ਵਿਚ ਫਿਰ ਵਿਛੜ ਵਿਛੜ ਕੇ ਆਪੋ-ਆਪਣੀ ਵਾਰੀ ਇੱਥੋਂ ਤੁਰ ਜਾਂਦੇ ਹਨ) ਅਤੇ (ਸਭ ਜੀਵਾਂ ਦੇ ਕੀਤੇ ਕਰਮਾਂ ਦੇ) ਲੇਖ ਅਨੁਸਾਰ (ਦਰਜਾ-ਬ-ਦਰਜਾ ਸੁਖ ਦੁਖ ਦੇ) ਛਾਂਦੇ ਮਿਲ ਰਹੇ ਹਨ (ਜੇ ਇਹ ਯਕੀਨ ਬਣ ਜਾਏ ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਜਾਂਦੀ ਹੈ।)