ਕਿਰਪਾ ਕਰਕੇ ਸੰਖੇਪ ਸ਼ਬਦਾਂ ਵਿੱਚ ਕਰਮ ਫਿਲਾਸਫੀ ਬਾਰੇ ਸਮਝਾਉ ਜੀ।ਬਹੁਤ ਜਰੂ
ਕਿਰਪਾ ਕਰਕੇ ਸੰਖੇਪ ਸ਼ਬਦਾਂ ਵਿੱਚ ਕਰਮ ਫਿਲਾਸਫੀ ਬਾਰੇ ਸਮਝਾਉ ਜੀ।ਬਹੁਤ ਜਰੂ
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਕਿਰਪਾ ਕਰਕੇ ਸੰਖੇਪ ਸ਼ਬਦਾਂ ਵਿੱਚ ਕਰਮ ਫਿਲਾਸਫੀ ਬਾਰੇ ਸਮਝਾਉ ਜੀ।ਬਹੁਤ ਜਰੂ
ਸਤਿਕਾਰਯੋਗ ਜੀਉ
ਇਹ ਕਰਮ ਫਿਲਾਸਫੀ ਹੈ।ਇਸ ਨੂੰ ਸਮਝਣਾ ਬਹੁਤ ਜਰੂਰੀ ਹੈ। ਬਹੁਤਾ ਕਰਕੇ ਅਸੀਂ ਇਸ ਦੇ ਅਰਥ ਆਪਣੇ ਅਨੁਸਾਰ ਹੀ ਕਰਦੇ ਰਹਿੰਦੇ ਹਾਂ। ਪਰ ਗੁਰਬਾਣੀ ਦਾ ਹੁਕਮ ਹੈ
ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥
ਭਾਵ ਇਹ ਹੈ ਕਿ ਹੁਕਮ ਅਕਾਲ ਪੁਰਖ ਦਾ ਵਰਤਦਾ ਹੈ। ਜੋ ਉਸ ਦੇ ਹੁਕਮ ਨੂੰ ਸਮਝਦਾ ਹੈ , ਹੁਕਮ ਅਨੁਸਾਰ ਕਰਮ ਕਰਦਾ ਹੈ, ਉਹ ਮਨੁੱਖ ਆਪਣੇ ਕੀਤੇ ਗਏ ਕਰਮਾਂ ਅਨੁਸਾਰ ਹੀ ਆਪਣੇ ਮੱਥੇ ਦੇ ਲੇਖ ਲਿਖਦਾ ਹੈ। ਆਪਣੇ ਕੀਤੇ ਕਰਮਾਂ ਦੇ ਨਤੀਜੇ ਤੋਂ ਮਨੁੱਖ ਬਚ ਨਹੀਂ ਸਕਦਾ।
ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥(1413)
ਭਾਵ ਜੋ ਕਰਮ ਅਸੀਂ ਆਪਣੇ ਲਿਖੇ ਹਨ ,ਪ੍ਰਮਾਤਮਾ ਨੇ ਉਸੇ ਅਨੁਸਾਰ ਹੀ ਫਲ ਦੇਣਾ ਹੈ।ਅਕਾਲ ਪੁਰਖ ਦਾ ਹੁਕਮ ਜਿਸਨੇ ਵੀ ਸਮਝ ਲਿਆ , ਫਿਰ ਉਹ ਮਨੁੱਖ ਹੀ ਉਸ ਦੀ ਨਦਰ ਦਾ ਪਾਤਰ ਬਣਦਾ ਹੈ।
ਜਿਵੇਂ ਅਸੀਂ ਪੇਪਰ ਵਿੱਚ ਜੈਸਾ ਲਿਖਾਂਗੇ ਵੈਸਾ ਹੀ ਸਾਡਾ ਨਤੀਜਾ ਆਏਗਾ। ਜੇ ਅਸੀਂ ਅਕਾਲ ਪੁਰਖ ਦੇ ਹੁਕਮ ਅਨੁਸਾਰ ਕਰਮ ਕਰਾਂਗੇ ਤਾਂ ਮੱਥੇ ਦੇ ਲੇਖ ਵੀ ਸ਼ੁਭ ਹੀ ਲਿਖੇ ਜਾਣਗੇ। ਅਸੀਂ ਪ੍ਰਮਾਤਮਾ ਦੇ ਹੁਕਮ ਨੂੰ ਸਮਝਣਾ ਹੈ ਅਤੇ ਉਸ ਅਨੁਸਾਰ ਹੀ ਸ਼ੁਭ ਕਰਮ ਕਰਨੇ ਹਨ।
This is the Karam philosophy. It is very important to understand this. Most of the time we keep interpreting it as we see it fit. But in Gurbani the Hukam is:
ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥
This means that Hukam uses Akal Purakh. He, who understands His Hukam, performs deeds according to the Hukam, writes the writing on his forehead according to the deeds he has done. Man cannot escape the consequences of his deeds.
ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥(1413)
Meaning whatever deeds we have written, God has to reward accordingly. Whoever understands the Hukam of Akal Purakh, then that human being becomes the recipient of His Nadar.
Our result will be the same as what of we write in the paper. If we act according to the Hukam of Akal Purakh, then the inscriptions on the forehead will also be auspiciously written. We have to understand God’s Hukam and do good deeds accordingly.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਆਪਣੀ ਸਮਝ ਅਨੁਸਾਰ, ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਗੁਰਸਿੱਖੀ ਵਿਚ ‘ਕਰਣੀ’ ਅਰਥਾਤ ‘ਕਰਮ’ ਪ੍ਰਧਾਨ ਹੈ ਤੇ ਗੁਰਸਿੱਖੀ ਅੱਜ ਵਿਚ ਅਤੇ ਅਕਾਲਪੁਰਖ ਦੇ ਹੁਕਮ ਤੇ ਗੁਰੂ ਉਪਦੇਸ਼ ਅਨੁਸਾਰ ਜੀਵਨ ਜੀਉਣਾ ਸਿਖਾਉਂਦੀ ਹੈ। ਚੰਗੇ ਕਰਮ ਵੀ ਮਨੁੱਖ ਨੇ ਗੁਰੂ ਦੀ ਮੱਤ (ਗੁਰਮਤਿ) ਲੈ ਕੇ ਆਪ ਹੀ ਕਰਨੇ ਹਨ ਤੇ ਮਾੜੇ ਕਰਮ ਵੀ ਮਨ ਦੀ ਮੱਤ (ਮਨਮਤਿ) ਲੈ ਕੇ ਆਪ ਹੀ ਕਰਨੇ ਹਨ ਅਰਥਾਤ ਗੁਰਮੁਖ ਜਾਂ ਮਨਮੁਖ ਆਪ ਹੀ ਬਣਨਾ ਹੈ।
ਗੁਰੂ ਸਾਹਿਬ ਸਮਝਾਉਂਦੇ ਹਨ, ‘ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ॥ (ਪੰਨਾ 406)’ ਅਰਥਾਤ ‘ਕੀਤੇ ਵਿਕਾਰਾਂ ਦਾ ਮਾਨਸਕ ਸਿੱਟਾ ਨਿਕਲਦਿਆਂ ਰਤਾ ਭੀ ਸਮਾ ਨਹੀਂ ਲੱਗਦਾ, ਜੋ ਕੁਝ ਇਹ ਹੱਥ ਕਰਦਾ ਹੈ ਉਸ ਦਾ ਫਲ ਇਹੀ ਹੱਥ ਪਾ ਲੈਂਦਾ ਹੈ।’
ਹੋਰ ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ, ‘ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ (ਪੰਨਾ 134)’ ਅਰਥਾਤ ‘ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।’
ਗੁਰੂ ਸਾਹਿਬ ਦਾ ਫੁਰਮਾਨ ਹੈ, ‘ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ {ਪੰਨਾ 433}’ ਅਰਥਾਤ ‘(ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਭੈੜ ਆਪਣੇ ਕਰਮਾਂ ਵਿਚ ਹੀ ਹੁੰਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਰਾਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) । 21।’
ਗੁਰੂ ਸਾਹਿਬ ਅੱਗੇ ਸਿੱਖਿਆ ਦਿੰਦੇ ਹਨ, ‘ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥ (ਪੰਨਾ 4);;;’ ਅਰਥਾਤ ‘ਹੇ ਨਾਨਕ! ‘ਪੁੰਨ’ ਜਾਂ ‘ਪਾਪ’ ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ) ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ। ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ। (ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ। 20।’
ਜਪੁ ਬਾਣੀ ਦੀ ਪਹਿਲੀ ਪਉੜੀ ਵਿਚ ਤੁਕ ਆਈ ਹੈ, ‘ਹੁਕਮਿ ਰਜਾਈ ਚਲਣਾ, ਨਾਨਕ ਲਿਖਿਆ ਨਾਲਿ’। ਦੂਜੀ ਪਉੜੀ ਵਿਚ ਜ਼ਿਕਰ ਆਇਆ ਹੈ, ‘ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖੁ ਸੁਖੁ ਪਾਈਅਹਿ’।
ਹੁਣ ਇਸ ਪਉੜੀ ਵਿਚ ਉਪਰਲੀਆਂ ਤੁਕਾਂ ਵਾਲਾ ਖ਼ਿਆਲ ਬਿਲਕੁਲ ਸਾਫ਼ ਕੀਤਾ ਗਿਆ ਹੈ। ਸਾਰੀ ਸ੍ਰਿਸ਼ਟੀ ਅਕਾਲ ਪੁਰਖ ਦੇ ਖ਼ਾਸ ਨਿਯਮਾਂ ਵਿਚ ਚੱਲ ਰਹੀ ਹੈ। ਇਹਨਾਂ ਨਿਯਮਾਂ ਦਾ ਨਾਮ ਸਤਿਗੁਰੂ ਜੀ ਨੇ ‘ਹੁਕਮ’ ਰੱਖਿਆ ਹੈ। ਉਹ ਨਿਯਮ ਇਹ ਹਨ ਕਿ ‘ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ, ਤਿਹੋ ਜਿਹਾ ਫਲ ਪਾਂਦਾ ਹੈ। ਉਸ ਦੇ ਆਪਣੇ ਧੁਰ ਅੰਦਰ ਉਹੋ ਜਿਹੇ ਹੀ ਚੰਗੇ-ਮੰਦੇ ਸੰਸਕਾਰ ਬਣ ਜਾਂਦੇ ਹਨ ਅਤੇ ਉਹਨਾਂ ਦੇ ਅਨੁਸਾਰ ਹੀ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਾਂ ਅਕਾਲ ਪੁਰਖ ਦੀ ਰਜ਼ਾ ਵਿਚ ਤੁਰ ਕੇ ਆਪਣਾ ਜਨਮ ਸਫਲ ਕਰ ਲੈਂਦਾ ਹੈ।’
ਸਿੱਖ ਇਤਿਹਾਸ ਸਾਨੂੰ ਗੁਰੂ ਅੰਗਦ ਸਾਹਿਬ ਜੀ ਤੇ ਗੁਰੂ ਅਮਰਦਾਸ ਸਾਹਿਬ ਜੀ ਦੇ ਹਿੰਦੂ ਪਰਿਵਾਰ ਵਿਚ ਪੈਦਾ ਹੋਣ ਕਰਕੇ ਹਿੰਦੂ ਸੰਸਕਾਰਾਂ ਤੇ ਕਰਮ ਕਾਂਡਾਂ ਵਿਚ ਲਗੇ ਹੋਣ ਦੇ ਬਾਰੇ ਦਸਦਾ ਹੈ। ਪਰ ਗੁਰੂ ਅੰਗਦ ਸਾਹਿਬ ਜੀ ਪਾਰਸ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਕਰਕੇ ਪਿਛਲੇ ਹਿੰਦੂ ਸੰਸਕਾਰ ਛਡ ਕੇ ਗੁਰੂ ਨਾਨਕ ਦੇਵ ਜੀ ਦੀ ਜੋਤ ਪ੍ਰਾਪਤ ਕਰਨ ਦੇ ਪਾਤਰ ਬਣ ਗਏ। ਇਹ ਹੀ ਗੁਰੂ ਅਮਰਦਾਸ ਸਾਹਿਬ ਜੀ ਨਾਲ ਹੋਇਆ।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ (ਅਰਥ) ਕਰਨ ਤੋਂ ਬਾਅਦ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ’ ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”
ਕਰਮਾਂ ਦੀ ਮਹੱਤਤਾ ਇਸ ਗੱਲ ਤੋਂ ਵੀ ਪਤਾ ਲੱਗਦੀ ਹੈ ਕਿਉਂਕਿ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੀ, ਗੁਰੂ ਗ੍ਰੰਥ ਵਿਚ ਮੁੱਢਲੀ ਬਾਣੀ ਜਪੁ ਵਿਚ, ਕਰਮ ਖੰਡ ਵਾਲੀ ਪਉੜੀ ਦੇ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਨਹੀਂ ਹੈ ਤੇ ਨਾਂਹ ਹੀ ਪਉੜੀ ਖ਼ਤਮ ਹੋਣ ਦਾ ਅੰਕ ਹੈ। ਸਿੱਧਾ ਹੀ ਸਚਖੰਡ ਵਾਲੀ ਪਉੜੀ ਸ਼ੁਰੂ ਹੋ ਗਈ ਹੈ ਤੇ ਸਚਖੰਡ ਵਾਲੀ ਪਉੜੀ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਹੈ ਤੇ ਪਉੜੀ ਦਾ ਨੰਬਰ ਵੀ ਹੈ।
ਇਸ ਤੋਂ ਕਰਮਾਂ ਦੀ ਮਹੱਤਤਾ ਦੀ ਸਮਝ ਆਉਂਦੀ ਹੈ ਕਿ ਆਪਣੇ ਕਰਮ ਸੁਧਾਰ ਕੇ ਹੀ ਮਨੁੱਖ/ਸਿੱਖ ਬਖ਼ਸ਼ਸ਼ ਲਈ ਯੋਗ ਬਣ ਸਕਦਾ ਹੈ ਤੇ ਸਚਖੰਡ ਅਰਥਾਤ ਅਕਾਲਪੁਰਖ ਨਾਲ ਇੱਕ ਰੂਪ ਹੋਣ ਦੀ ਅਵਸਥਾ ਵਿਚ ਪਹੁੰਚ ਸਕਦਾ ਹੈ।
ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗੁਰੂ ਅੰਗਦ ਦੇਵ ਜੀ ਤੇ ਗੁਰੂ ਅਮਰਦਾਸ ਜੀ ਨੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਹਿੰਦੂ ਸੰਸਕਾਰ ਉਨ੍ਹਾਂ ਨੇ ਗ੍ਰਹਿਣ ਕੀਤੇ ਸਨ, ਉਹ ਮਿਟਾ ਦਿੱਤੇ ਤੇ ਕਿਰਪਾ ਦੇ ਪਾਤਰ ਬਣ ਗਏ ਅਰਥਾਤ ਉਨ੍ਹਾਂ ਨੇ ਆਪਣਾ ਪਿੱਛਲਾ ਜਨਮ ਮਿਟਾ ਦਿੱਤਾ ਤੇ ਗੁਰੂ ਦੇ ਘਰ ਵਿਚ ਨਵਾਂ ਜਨਮ ਲੈ ਲਿਆ। ਇਸ ਵਿਚਾਰ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਗੁਰਸਿੱਖੀ ਅਨੁਸਾਰ ਜਨਮ ਤੋਂ ਲੈ ਕੇ ਹੁਣ ਤੱਕ ਦਾ ਸਮਾਂ ਹੀ ਪਿੱਛਲਾ ਜਨਮ ਹੈ।
ਇਸੇ ਤਰ੍ਹਾਂ ਅਸੀਂ ਵੀ ਗੁਰਸ਼ਬਦ ਦੀ ਰੋਸ਼ਨੀ ਵਿਚ ਆਪਣੇ ਜੀਵਨ ਨੂੰ ਬਦਲਣ ਦਾ ਉਪਰਾਲਾ ਕਰ ਸਕਦੇ ਹਾਂ ਤੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਮੰਦੇ ਸੰਸਕਾਰ ਗ੍ਰਹਿਣ ਕੀਤੇ ਹਨ, ਉਹ ਮਿਟਾ ਕੇ ਇਸੇ ਜੀਵਨ ਵਿਚ ਗੁਰੂ ਸਾਹਿਬ ਦੇ ਘਰ ਵਿਚ ਨਵਾਂ ਜਨਮ ਲੈ ਕੇ, ਆਪਣੇ ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ ਮਨੁੱਖ (ਗੁਰਮੁਖ) ਬਣ ਕੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਉੱਚੀ ਆਤਮਿਕ ਅਵਸਥਾ (ਆਤਮਿਕ ਅਡੋਲਤਾ ਤੇ ਆਤਮਿਕ ਆਨੰਦ) ਪ੍ਰਾਪਤ ਕਰ ਸਕਦੇ ਹਾਂ ਤੇ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਸਕਦੇ ਹਾਂ ਕਿਉਂਕਿ ਮਰ ਕੇ ਮੁਕਤ ਹੋਣਾ ਗੁਰਸਿੱਖੀ ਸਿਧਾਂਤ ਨਹੀਂ ਹੈ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
I want to leave a simple answer. Gurbani completely reject concept of reincarnation. Read my article on this site. This truth of Gurbani make karma Theory null and void.
Veer ji, karma theory of Guru Granth Sahib doesn’t not subscribe to the theory of reincarnation. Guru Granth Sahib subscribes to reincarnation of mind, which happens every moment when the mind gets stuck in the material world. Therefore, the undersigned requests you to give a link of your essay on the subject so that the issue is more clear.