Can one keep a part of loved ones to be made into a keepsake?
Its a way of keep a loved one close once they have deceased.
I hope I can get an answer.
🙏🏻
Keeping Ashes of departed loved ones.
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Can one keep a part of loved ones to be made into a keepsake?
Its a way of keep a loved one close once they have deceased.
I hope I can get an answer.
🙏🏻
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਤੁਹਾਡਾ ਧਿਆਨ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ, ਦੇ ਉਚਾਰਨ ਕੀਤੇ ਸਿਰੀ ਰਾਗ ਵਿਚ ਸ਼ਬਦ ਦੀਆਂ ਦੋ ਤੁੱਕਾਂ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 61 ਤੇ ਸੁਸ਼ੋਭਿਤ ਹੈ, ਤੇ ਉਨ੍ਹਾਂ ਦੇ ਅਰਥ ਹੇਠਾਂ ਦੇ ਰਿਹਾ ਹੈ।
ਤੁਸੀਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਮੋਹ ਦੀ ਠੱਗਬੁਟੀ ਤੋਂ ਬਚਣ ਦੀ ਸਿੱਖਿਆ ਦੇ ਰਹੇ ਹਨ। ਇਸ ਲਈ ਕਿਸੇ ਸੰਸਾਰ ਤੋਂ ਕੂਚ ਕਰ ਗਏ ਕਿਸੇ ਪਿਆਰੇ ਦੀ ਮਿੱਟੀ ਸੰਭਾਲ ਕੇ ਰੱਖਣਾ, ਗੁਰਮਤਿ ਅਨੁਸਾਰ ਠੀਕ ਨਹੀਂ ਹੋਵੇਗਾ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
—————
ਸਿਰੀਰਾਗੁ ਮਹਲਾ ੧ ॥ ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥ ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥ ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥ ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥ ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥ ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥ ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥੨॥
ਅਰਥ: ਪੁੱਤਰ, ਰਿਸ਼ਤੇਦਾਰ, ਘਰ, ਇਸਤ੍ਰੀ (ਆਦਿਕ ਦੇ ਮੋਹ) ਦੇ ਕਾਰਨ ਮੋਹਣੀ ਮਾਇਆ ਦੀ ਤ੍ਰਿਸ਼ਨਾ ਜੀਵਾਂ ਨੂੰ ਵਿਆਪ ਰਹੀ ਹੈ। ਧਨ ਨੇ, ਜੁਆਨੀ ਨੇ, ਲੋਭ ਨੇ, ਅਹੰਕਾਰ ਨੇ, (ਸਾਰੇ) ਜਗਤ ਨੂੰ ਲੁੱਟ ਲਿਆ ਹੈ। ਮੋਹ ਦੀ ਠੱਗਬੂਟੀ ਨੇ ਮੈਨੂੰ (ਭੀ) ਠੱਗ ਲਿਆ ਹੈ, ਇਹ ਮੋਹ-ਠੱਗਬੂਟੀ ਸਾਰੇ ਸੰਸਾਰ ਵਿਚ ਆਪਣਾ ਜ਼ੋਰ ਪਾ ਰਹੀ ਹੈ।1।
ਹੇ ਮੇਰੇ ਪ੍ਰੀਤਮ-ਪ੍ਰਭੂ! (ਇਸ ਠੱਗ-ਬੂਟੀ ਤੋਂ ਬਚਾਣ ਲਈ) ਮੈਨੂੰ ਤੈਥੋਂ ਬਿਨਾ ਹੋਰ ਕੋਈ (ਸਮਰੱਥ) ਨਹੀਂ (ਦਿੱਸਦਾ) । ਮੈਨੂੰ ਤੈਥੋਂ ਬਿਨਾ ਹੋਰ ਕੋਈ ਪਿਆਰਾ ਨਹੀਂ ਲੱਗਦਾ। ਜਦੋਂ ਤੂੰ ਮੈਨੂੰ ਪਿਆਰਾ ਲੱਗਦਾ ਹੈਂ, ਤਦੋਂ ਮੈਨੂੰ ਆਤਮਕ ਸੁਖ ਮਿਲਦਾ ਹੈ।1। ਰਹਾਉ।
(ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਸੰਤੋਖ ਧਾਰ ਕੇ (ਤ੍ਰਿਸ਼ਨਾ ਦੇ ਪੰਜੇ ਵਿਚੋਂ ਨਿਕਲ ਕੇ) ਪ੍ਰੇਮ ਨਾਲ (ਪਰਮਾਤਮਾ ਦੇ) (ਨਾਮ ਦੀ) ਸਿਫ਼ਤਿ-ਸਾਲਾਹ ਕਰ। ਇਸ ਨਾਸਵੰਤ ਮੋਹ ਨੂੰ ਨਾਹ ਵੇਖ, ਇਹ ਤਾਂ ਜੋ ਕੁੱਝ ਦਿੱਸ ਰਿਹਾ ਹੈ ਸਭ ਨਾਸ ਹੋ ਜਾਏਗਾ। (ਜੀਵ ਇਥੇ) ਰਸਤੇ ਦਾ ਮੁਸਾਫ਼ਿਰ (ਬਣ ਕੇ) ਆਇਆ ਹੈ, ਇਹ ਸਾਰਾ ਸਾਥ ਨਿੱਤ ਚਲਣ ਵਾਲਾ ਸਮਝ।2।
This is pure superstition. GURU says JE MIRTAK KO BISTA MAHE RULAEE. TA MIRTAK KA KIA GHAT JAEE meaning once our beloved had died then it make no difference what we do with the dead body or ashes. GURU says you can rap the body with gold, then what. We should rise above these superstitious beliefs.