Khuwaar da matlab ki hunda hai te iss da pura matlab khuwaar hoye sab milege bache saran jo hoye
Khuwaar da matlab ki hunda hai te iss da pura matlab khuwaar hoye sab milege bache saran jo hoye
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਅਕਾਸ਼ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਉਚਾਰਣ ਕੀਤੇ ਗਏ ਰਾਗ ਟੋਡੀ ਦੇ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ ਨੰਬਰ 711-12 ਤੇ ਸੁਸ਼ੋਭਿਤ ਹੈ, ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹੈ। ਤੁਸੀਂ ਦੇਖੋਗੇ ਕਿ ਕਿ ਖੁਆਰੀ ਦਾ ਅਰਥ ਹੈ ਬੇ-ਪਤੀ ਹੋਣਾ ਅਰਥਾਤ ਇਜ਼ਤ ਨਾਂਹ ਰਹਿਣਾ।
ਗੁਰੂ ਸਾਹਿਬ ਸਮਝਾ ਰਹੇ ਹਨ ਕਿ ਅਕਾਲਪੁਰਖ ਤੇ ਗੁਰੂ, ਜੋ ਇੱਕ ਦੂਜੇ ਦਾ ਰੂਪ ਹਨ, ਨਾਲ ਨਾਂਹ ਜੁੜ ਕੇ ਅਰਥਾਤ ਗੁਰਮੁਖ (ਗੁਰੂ ਦੀ ਸਿੱਖਿਆ ਤੇ ਚੱਲਣ ਵਾਲਾ) ਬਣਨ ਦੀ ਬਜਾਏ ਮਨਮੁਖ (ਆਪਣੇ ਮਨ ਦੇ ਕਹੇ ਤੇ ਚੱਲਣ ਵਾਲਾ) ਬਣ ਕੇ ਖੁਆਰੀ ਹੀ ਹੁੰਦੀ ਹੈ ਅਰਥਾਤ ਇਜ਼ਤ ਨਹੀਂ ਰਹਿੰਦੀ। ਇਸ ਲਈ ਚੰਗਾ ਇਹ ਹੈ ਕਿ ਸ਼ਬਦ ਗੁਰੂ ਦੀ ਸਿੱਖਿਆ ਲੈ ਕੇ, ਵਿਕਾਰਾਂ ਤੋਂ ਛੁਟਕਾਰਾ ਪਾ ਕੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਤੇ ਪਹੁੰਚਿਆ ਜਾਵੇ ਤੇ ਇਸ ਜੀਵਨ ਵਿਚ ਹੀ ਮੁਕਤ ਹੋਇਆ ਜਾਵੇ ਕਿਉਂਕਿ ਮਰ ਕੇ ਮੁਕਤ ਹੋਣਾ ਸਿੱਖੀ ਸਿਧਾਂਤ ਨਹੀਂ ਹੈ ਹੈ।
ਇਸ ਲਈ ਖੁਆਰ ਹੋਏ ਸਭ ਮਿਲੇਂਗੇ ਦਾ ਅਰਥ ਹੈ ਕਿ ਜੋ ਵੀ ਸਿੱਖ/ਮਨੁੱਖ ਆਪਣੇ ਮਨ ਦੇ ਕਹੇ ਤੇ ਚੱਲ ਰਹੇ ਹਨ ਅਰਥਾਤ ਮਨਮੁਖ ਹਨ, ਸ਼ਬਦ ਗੁਰੂ ਦੀ ਸਿੱਖਿਆ ਅਨੁਸਾਰ ਚੱਲਣਗੇ ਅਰਥਾਤ ਗੁਰਮੁਖ ਬਣਨਗੇ ਤੇ ਇੱਕਠੇ ਹੋਣਗੇ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————–
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ {ਪੰਨਾ 711-712}
ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।
ਤੁਹਾਡਾ ਧੰਨਵਾਦ