KI EH SAHI HAI? SANU APNI ARDAS AAP KARNI CHAHIDI HAI….
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਚਰਨਦੀਪ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਪੈਸੇ ਦੇ ਕੇ ਪਾਠ ਜਾਂ ਅਰਦਾਸ ਕਰਵਾਉਣ ਦਾ ਸਿੱਖੀ ਵਿਚ ਕੋਈ ਮਹੱਤਵ ਨਹੀਂ ਹੈ। ਇਹ ਤਾਂ ਇੱਕ ਧੰਧਾ ਹੈ ਤੇ ਪ੍ਰਵਾਨ ਨਹੀਂ ਹੈ। ਸਿੱਖ ਨੇ ਪਾਠ ਆਪ ਕਰਨਾ ਹੈ, ਸ਼ਬਦ ਗੁਰੂ ਕੋਲੋਂ ਗਿਆਨ ਲੈਣ ਲਈ ਤੇ ਅਰਦਾਸ ਆਪ ਕਰਨੀ ਹੈ, ਅਕਾਲਪੁਰਖ ਨਾਲ ਆਪਣਾ ਦੁੱਖ ਸੁੱਖ ਸਾਂਝਾ ਕਰਨ ਲਈ। ਹੇਠ ਲਿੱਖੀ ਅਰਦਾਸ ਤਾਂ ਹਰ ਸਿੱਖ ਆਪਣੇ ਮਨ ਵਿਚ ਕਦੇ ਵੀ ਕਰ ਸਕਦਾ ਹੈ:-
ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥ {ਪੰਨਾ 268}
ਅਰਥ: (ਹੇ ਪ੍ਰਭੂ!) ਤੂੰ ਮਾਲਿਕ ਹੈਂ (ਸਾਡੀ ਜੀਵਾਂ ਦੀ) ਅਰਜ਼ ਤੇਰੇ ਅੱਗੇ ਹੀ ਹੈ, ਇਹ ਜਿੰਦ ਤੇ ਸਰੀਰ (ਜੋ ਤੂੰ ਸਾਨੂੰ ਦਿੱਤਾ ਹੈ) ਸਭ ਤੇਰੀ ਹੀ ਬਖ਼ਸ਼ੀਸ਼ ਹੈ।
ਤੂੰ ਸਾਡਾ ਮਾਂ ਪਿਉ ਹੈਂ, ਅਸੀਂ ਤੇਰੇ ਬਾਲ ਹਾਂ, ਤੇਰੀ ਮੇਹਰ (ਦੀ ਨਜ਼ਰ) ਵਿਚ ਬੇਅੰਤ ਸੁਖ ਹਨ।
ਕੋਈ ਤੇਰਾ ਅੰਤ ਨਹੀਂ ਪਾ ਸਕਦਾ, (ਕਿਉਂਕਿ) ਤੂੰ ਸਭ ਤੋਂ ਉੱਚਾ ਭਗਵਾਨ ਹੈਂ।
(ਜਗਤ ਦੇ) ਸਾਰੇ ਪਦਾਰਥ ਤੇਰੇ ਹੀ ਹੁਕਮ ਵਿਚ ਟਿਕੇ ਹੋਏ ਹਨ; ਤੇਰੀ ਰਚੀ ਹੋਈ ਸ੍ਰਿਸ਼ਟੀ ਤੇਰੀ ਹੀ ਆਗਿਆ ਵਿਚ ਤੁਰ ਰਹੀ ਹੈ।
ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ = ਇਹ ਤੂੰ ਆਪ ਹੀ ਜਾਣਦਾ ਹੈਂ। ਹੇ ਨਾਨਕ! (ਆਖ, ਹੇ ਪ੍ਰਭੂ!) ਤੇਰੇ ਸੇਵਕ (ਤੈਥੋਂ) ਸਦਾ ਸਦਕੇ ਜਾਂਦੇ ਹਨ।8।4।
ਜੋ ਸੰਗਤੀ ਅਰਦਾਸ ਹੈ, ਉਹ ਵੀ ਸਿੱਖ ਆਪ ਕਰੇ ਤਾਂ ਬਹੁਤ ਹੀ ਚੰਗਾ ਹੈ। ਅਸੀਂ ਸਿੱਖਾਂ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀਆਂ ਨੂੰ ਸਿੱਖੀ ਦੇ ਬ੍ਰਾਹਮਣ ਬਣਾ ਲਿਆ ਹੈ ਤੇ ਜਿਹੜੇ ਕਹਾਏ ਜਾਣ ਵਾਲੇ ਸੰਤ/ਬਾਬੇ ਹਨ, ਉਨ੍ਹਾਂ ਨੇ ਕੰਮ ਨੂੰ ਹੋਰ ਵਿਗਾੜ ਦਿੱਤਾ ਹੈ। ਇਸ ਪਾਸੇ ਬਹੁਤ ਸਾਰਾ ਧਿਆਨ ਕਰਨ ਦੀ ਲੋੜ ਹੈ। ਅਕਾਲਪੁਰਖ ਮਿਹਰ ਕਰਣ ਤੇ ਸਿੱਖਾਂ ਨੂੰ ਸੁਮੱਤ ਬਖਸ਼ਣ। ਇਹ ਹੀ ਅਰਦਾਸ ਕਰੀਏ!
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ