kindly explain the shabad that is in this attached image🙏
kindly explain the shabad that is in this attached image🙏
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
if you meditate all yr worldly requirements will automatically be attained
Respected Brother/Sister,
Waheguru ji ka Khalsa, Waheguru ji ki Fateh!
You have quoted one Pangti ‘ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥’ and sought an explanation. Since it is not possible to explain one Pangti, therefore, complete Pauri and its meanings are given below. Since the Salok of Third Guru Person Guru Amardas Sahib is relevant to understand this Pauri, so the Salok and its meanings are also given below.
The Salok and the Pauri are from Bilaval ki Vaar of Fourth Guru Person Guru Ramdas Sahib, which is located from Panna 849 to 854 of Guru Granth Sahib.
In the Salok Guru Sahib is guiding us that, a person, who is guided by his mind (ਮਨ) i.e. is a Manmukh (ਮਨਮੁਖ) earns the disease of ego (ਹਊਮੈ), and in this life itself keeps on taking births and dying (ਆਵਾਗਉਣ). In contrast, a person, who is guided by Guru Sahib’s teachings, becomes one with Akalpurakh/Guru and makes success of his life.
In the Pauri also, Guru Sahib is teaching us that the person, who imbibes the teachings of Guru Granth Sahib i.e. becomes a Gurmukh can get whatever he asks for but he doesn’t desire any worldly wealth/pleasures. Rather, he becomes one with Akalpurakh/Guru and seeks spiritual wealth/pleasures.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
———————-
ਮਃ ੩ ॥ ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥ ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥ ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥ ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥ ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥ {ਪੰਨਾ 850}
ਅਰਥ: ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਦੱਸੀ ਸੇਵਾ-ਕਮਾਈ ਨਾਹ ਕੀਤੀ, ਜਿਸ ਦਾ ਪਿਆਰ (ਗੁਰੂ ਦੇ) ਸ਼ਬਦ ਵਿਚ ਨਾਹ ਬਣਿਆ (ਆਪਣੇ ਹੀ ਮਨ ਦਾ ਮੁਰੀਦ ਰਹਿ ਕੇ ਉਸ ਨੇ) ਅਨੇਕਾਂ ਚਸਕਿਆਂ ਵਲ ਪ੍ਰੇਰਨ ਵਾਲਾ ਬਹੁਤ ਲੰਮਾ ਹਉਮੈ ਦਾ ਰੋਗ ਹੀ ਖੱਟਿਆ; ਆਪਣੇ ਮਨ ਦੇ ਹਠ ਦੇ ਆਸਰੇ (ਹੋਰ ਹੋਰ) ਕਰਮ ਕਰਦੇ ਰਹਿਣ ਕਰਕੇ ਉਹ ਮਨੁੱਖ ਮੁੜ ਮੁੜ ਜੂਨਾਂ (ਦੇ ਗੇੜ) ਵਿਚ ਪੈਂਦਾ ਹੈ।
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ (ਪਰ ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ) ਜਿਸ ਨੂੰ (ਪਰਮਾਤਮਾ) ਆਪ ਹੀ (ਗੁਰੂ ਦੇ ਚਰਨਾਂ ਵਿਚ) ਜੋੜਦਾ ਹੈ। ਹੇ ਨਾਨਕ! ਜਦੋਂ ਮਿਹਰ ਦੀ ਨਿਗਾਹ ਕਰਨ ਵਾਲਾ ਪ੍ਰਭੂ (ਕਿਸੇ ਮਨੁੱਖ ਉਤੇ ਮਿਹਰ ਦੀ) ਨਿਗਾਹ ਕਰਦਾ ਹੈ ਤਦੋਂ ਉਹ ਪਰਮਾਤਮਾ ਦਾ ਨਾਮ-ਧਨ ਪ੍ਰਾਪਤ ਕਰ ਲੈਂਦਾ ਹੈ।੨।
ਪਉੜੀ ॥ ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥ ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥ ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥ ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥ ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥ {ਪੰਨਾ 850}
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਵਿਚ ਸਾਰੇ ਗੁਣ ਹਨ (ਜੇ ਮਨੁੱਖ ਨਾਮ ਸਿਮਰੇ ਤਾਂ ਉਸ ਦੇ ਅੰਦਰ ਸਾਰੇ ਆਤਮਕ ਗੁਣ ਪੈਦਾ ਹੋ ਜਾਂਦੇ ਹਨ, ਪਰ) ਪਰਮਾਤਮਾ (ਦਾ ਨਾਮ) ਗੁਰੂ ਦੀ ਸਰਨ ਪਿਆਂ ਹੀ ਸਿਮਰਿਆ ਜਾ ਸਕਦਾ ਹੈ। ਹੇ ਭਾਈ! ਜੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜੀ ਰੱਖੀਏ ਤਾਂ (ਉਸ ਦੇ ਦਰ ਤੋਂ) ਜਿਹੜੀ ਭੀ ਚੀਜ਼ ਮੰਗੀ ਜਾਂਦੀ ਹੈ ਉਹੀ ਮਿਲ ਜਾਂਦੀ ਹੈ। ਹੇ ਭਾਈ! ਜਦੋਂ ਦਿਲ ਦੀ ਘੁੰਡੀ ਸਤਿਗੁਰੂ ਦੇ ਅੱਗੇ ਖੋਹਲੀ ਜਾਂਦੀ ਹੈ ਤਦੋਂ ਹਰੇਕ ਕਿਸਮ ਦਾ ਸੁਖ ਮਿਲ ਜਾਂਦਾ ਹੈ। ਪੂਰਾ ਸਤਿਗੁਰੂ ਪਰਮਾਤਮਾ (ਦੇ ਸਿਮਰਨ) ਦਾ ਉਪਦੇਸ਼ ਦੇਂਦਾ ਹੈ (ਅਤੇ ਸਿਮਰਨ ਦੀ ਬਰਕਤ ਨਾਲ) ਸਾਰੀ ਤ੍ਰਿਸ਼ਨਾ ਮਿਟ ਜਾਂਦੀ ਹੈ।
ਪਰ ਹੇ ਭਾਈ! ਜਿਸ ਮਨੁੱਖ ਦੇ ਅੰਦਰ ਮੁੱਢ ਤੋਂ {ਸਿਫ਼ਤਿ-ਸਾਲਾਹ ਦੇ ਸੰਸਕਾਰਾਂ ਦਾ} ਲੇਖ ਲਿਖਿਆ ਹੁੰਦਾ ਹੈ ਉਹ ਹੀ ਪਰਮਾਤਮਾ ਦੇ ਗੁਣ ਗਾਂਦਾ ਹੈ (ਬਾਕੀ ਸਾਰੀ ਲੁਕਾਈ ਤਾਂ ਮਾਇਆ ਦੇ ਢਹੇ ਚੜ੍ਹੀ ਰਹਿੰਦੀ ਹੈ) ।੩।