Does every name of Krishna in Sri Guru Granth Sahib Ji refer to Hindu Krishna?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਚਰਨਦੀਪ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
In response to your question the undersigned has given below a Shabad of Fifth Guru Person Guru Arjan Sahib in Maru Raag, which is located at Panna 1082-83,:of Guru Granth Sahib.
From the meanings of the Shabad, you will observe that the word Krishna in Guru Granth Sahib is used for Akalpurakh and not for Hindu deity Krishna.
Hope it helps. If you have any further questions, please do ask If you find any deficiencies, please point out the same, for improvement in future.
ਆਦਰ ਸਹਿਤ,
ਆਪ ਦਾ ਵੀਰ
———————–
ਮਾਰੂ ਮਹਲਾ ੫ ॥ ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥ ਮਧੁਸੂਦਨ ਦਾਮੋਦਰ ਸੁਆਮੀ ॥ ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥੧॥ ਮੋਹਨ ਮਾਧਵ ਕ੍ਰਿਸ੍ਨ ਮੁਰਾਰੇ ॥ ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥ ਜਗਜੀਵਨ ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥੨॥ ਦਾੜਾ ਅਗ੍ਰੇ ਪ੍ਰਿਥਮਿ ਧਰਾਇਣ ॥ ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥੩॥ ਸ੍ਰੀ ਰਾਮਚੰਦ ਜਿਸੁ ਰੂਪੁ ਨ ਰੇਖਿਆ ॥ ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥ ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ ॥੪॥ {ਪੰਨਾ 1082}
ਅਰਥ: ਹੇ ਕਰਤਾਰ! ਤੂੰ ਅਬਿਨਾਸੀ ਹੈਂ, ਤੂੰ ਪਾਰਬ੍ਰਹਮ ਹੈਂ, ਤੂੰ ਪਰਮੇਸੁਰ ਹੈਂ, ਤੂੰ ਅੰਤਰਜਾਮੀ ਹੈਂ। ਹੇ ਸੁਆਮੀ! ਮਧੁਸੂਦਨ ਤੇ ਦਾਮੋਦਰ ਭੀ ਤੂੰ ਹੀ ਹੈਂ। ਹੇ ਹਰੀ! ਤੂੰ ਹੀ ਰਿਖੀਕੇਸ਼ ਗੋਵਰਧਨਧਾਰੀ ਤੇ ਮਨੋਹਰ ਮੁਰਲੀ ਵਾਲਾ ਹੈਂ। ਤੂੰ ਅਨੇਕਾਂ ਰੰਗ-ਤਮਾਸ਼ੇ ਕਰ ਰਿਹਾ ਹੈਂ।1।
ਹੇ ਹਰੀ ਜੀਉ! ਮੋਹਨ, ਮਾਧਵ, ਕ੍ਰਿਸ਼ਨ, ਮੁਰਾਰੀ ਤੂੰ ਹੀ ਹੈਂ। ਤੂੰ ਹੀ ਹੈਂ ਜਗਤ ਦਾ ਮਾਲਕ, ਤੂੰ ਹੀ ਹੈਂ ਦੈਂਤਾਂ ਦਾ ਨਾਸ ਕਰਨ ਵਾਲਾ। ਹੇ ਜਗਜੀਵਨ! ਹੇ ਅਬਿਨਾਸੀ ਠਾਕੁਰ! ਤੂੰ ਸਭ ਸਰੀਰਾਂ ਵਿਚ ਮੌਜੂਦ ਹੈਂ, ਤੂੰ ਸਭਨਾਂ ਦੇ ਨਾਲ ਵੱਸਦਾ ਹੈਂ।2।
ਹੇ ਧਰਤੀ ਦੇ ਆਸਰੇ! ਹੇ ਈਸ਼੍ਵਰ! ਤੂੰ ਹੀ ਹੈਂ ਨਰਸਿੰਘ ਅਵਤਾਰ, ਤੂੰ ਹੀ ਹੈਂ ਵਿਸ਼ਨੂ ਜਿਸ ਦਾ ਨਿਵਾਸ ਸਮੁੰਦਰ ਵਿਚ ਹੈ। (ਵਰਾਹ ਅਵਤਾਰ ਧਾਰ ਕੇ) ਧਰਤੀ ਨੂੰ ਆਪਣੀਆਂ ਦਾੜ੍ਹਾਂ ਉੱਤੇ ਚੁੱਕਣ ਵਾਲਾ ਭੀ ਤੂੰ ਹੀ ਹੈਂ। ਹੇ ਕਰਤਾਰ! (ਰਾਜਾ ਬਲ ਨੂੰ ਛਲਣ ਲਈ) ਤੂੰ ਹੀ ਵਾਮਨ-ਰੂਪ ਧਾਰਿਆ ਸੀ। ਤੂੰ ਸਭ ਜੀਵਾਂ ਦੇ ਨਾਲ ਵੱਸਦਾ ਹੈਂ, (ਫਿਰ ਭੀ ਤੂੰ ਸਭ ਤੋਂ) ਉੱਤਮ ਹੈਂ।3।
ਹੇ ਪ੍ਰਭੂ! ਤੂੰ ਉਹ ਸ੍ਰੀ ਰਾਮਚੰਦਰ ਹੈਂ ਜਿਸ ਦਾ ਨਾਹ ਕੋਈ ਰੂਪ ਹੈ ਨਾਹ ਰੇਖ। ਤੂੰ ਹੀ ਹੈਂ ਬਨਵਾਲੀ ਤੇ ਸੁਦਰਸ਼ਨ-ਚੱਕ੍ਰ-ਧਾਰੀ। ਤੂੰ ਬੇ-ਮਿਸਾਲ ਸਰੂਪ ਵਾਲਾ ਹੈਂ। ਤੇਰੇ ਹਜ਼ਾਰਾਂ ਨੇਤਰ ਹਨ, ਤੇਰੀਆਂ ਹਜ਼ਾਰਾਂ ਮੂਰਤੀਆਂ ਹਨ। ਤੂੰ ਹੀ ਇਕੱਲਾ ਦਾਤਾ ਹੈਂ, ਸਾਰੀ ਦੁਨੀਆ ਤੈਥੋਂ ਮੰਗਣ ਵਾਲੀ ਹੈ।4।
ਭਗਤਿ ਵਛਲੁ ਅਨਾਥਹ ਨਾਥੇ ॥ ਗੋਪੀ ਨਾਥੁ ਸਗਲ ਹੈ ਸਾਥੇ ॥ ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ॥੫॥ ਮੁਕੰਦ ਮਨੋਹਰ ਲਖਮੀ ਨਾਰਾਇਣ ॥ ਦ੍ਰੋਪਤੀ ਲਜਾ ਨਿਵਾਰਿ ਉਧਾਰਣ ॥ ਕਮਲਾਕੰਤ ਕਰਹਿ ਕੰਤੂਹਲ ਅਨਦ ਬਿਨੋਦੀ ਨਿਹਸੰਗਾ ॥੬॥ ਅਮੋਘ ਦਰਸਨ ਆਜੂਨੀ ਸੰਭਉ ॥ ਅਕਾਲ ਮੂਰਤਿ ਜਿਸੁ ਕਦੇ ਨਾਹੀ ਖਉ ॥ ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥੭॥ ਸ੍ਰੀਰੰਗ ਬੈਕੁੰਠ ਕੇ ਵਾਸੀ ॥ ਮਛੁ ਕਛੁ ਕੂਰਮੁ ਆਗਿਆ ਅਉਤਰਾਸੀ ॥ ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥੮॥ {ਪੰਨਾ 1082}
ਅਰਥ: ਹੇ ਅਨਾਥਾਂ ਦੇ ਨਾਥ! ਤੂੰ ਭਗਤੀ ਨੂੰ ਪਿਆਰ ਕਰਨ ਵਾਲਾ ਹੈਂ। ਤੂੰ ਹੀ ਗੋਪੀਆਂ ਦਾ ਨਾਥ ਹੈਂ। ਤੂੰ ਸਭ ਜੀਵਾਂ ਦੇ ਨਾਲ ਰਹਿਣ ਵਾਲਾ ਹੈਂ। ਹੇ ਵਾਸੁਦੇਵ! ਹੇ ਨਿਰਲੇਪ ਦਾਤਾਰ! ਮੈਂ ਤੇਰੇ ਅਨੇਕਾਂ ਗੁਣ ਬਿਆਨ ਨਹੀਂ ਕਰ ਸਕਦਾ।5।
ਹੇ ਮੁਕਤੀ ਦਾਤੇ! ਹੇ ਸੋਹਣੇ ਪ੍ਰਭੂ! ਹੇ ਲੱਛਮੀ ਦੇ ਪਤੀ ਨਾਰਾਇਣ! ਹੇ ਦ੍ਰੋਪਤੀ ਨੂੰ ਬੇਪਤੀ ਤੋਂ ਬਚਾ ਕੇ ਉਸ ਦੀ ਇੱਜ਼ਤ ਰੱਖਣ ਵਾਲੇ! ਹੇ ਲੱਛਮੀ ਦੇ ਪਤੀ! ਤੂੰ ਅਨੇਕਾਂ ਕੌਤਕ ਕਰਦਾ ਹੈਂ। ਤੂੰ ਸਾਰੇ ਆਨੰਦ ਮਾਣਨ ਵਾਲਾ ਹੈਂ, ਤੇ ਨਿਰਲੇਪ ਭੀ ਹੈਂ।6।
ਹੇ ਫਲ ਦੇਣ ਤੋਂ ਕਦੇ ਨਾਹ ਉੱਕਣ ਵਾਲੇ ਦਰਸਨ ਵਾਲੇ ਪ੍ਰਭੂ! ਹੇ ਜੂਨਾਂ-ਰਹਿਤ ਪ੍ਰਭੂ! ਹੇ ਆਪਣੇ ਆਪ ਤੋਂ ਪਰਕਾਸ਼ ਕਰਨ ਵਾਲੇ ਪ੍ਰਭੂ! ਹੇ ਮੌਤ-ਰਹਿਤ ਸਰੂਪ ਵਾਲੇ! ਹੇ (ਅਜਿਹੇ) ਪ੍ਰਭੂ ਜਿਸ ਦਾ ਕਦੇ ਨਾਸ ਨਹੀਂ ਹੋ ਸਕਦਾ! ਹੇ ਅਬਿਨਾਸੀ! ਹੇ ਅਦ੍ਰਿਸ਼ਟ! ਹੇ ਅਗੋਚਰ! (ਜਗਤ ਦੀ) ਹਰੇਕ ਸ਼ੈ ਤੇਰੇ ਹੀ ਆਸਰੇ ਹੈ।7।
ਹੇ ਲੱਛਮੀ ਦੇ ਪਤੀ! ਹੇ ਬੈਕੁੰਠ ਦੇ ਰਹਿਣ ਵਾਲੇ! ਮੱਛ ਤੇ ਕੱਛੂਕੁੰਮਾ (ਆਦਿਕ) ਤੇਰੀ ਹੀ ਆਗਿਆ ਵਿਚ ਅਵਤਾਰ ਹੋਇਆ। ਹੇ ਸੋਹਣੇ ਲੰਮੇ ਕੇਸਾਂ ਵਾਲੇ! ਤੂੰ (ਸਦਾ) ਅਨੋਖੇ ਕੌਤਕ ਕਰਦਾ ਹੈਂ। ਜੋ ਕੁਝ ਤੂੰ ਕਰਨਾ ਚਾਹੁੰਦਾ ਹੈਂ ਜ਼ਰੂਰ ਉਹੀ ਹੁੰਦਾ ਹੈ।8।
ਨਿਰਾਹਾਰੀ ਨਿਰਵੈਰੁ ਸਮਾਇਆ ॥ ਧਾਰਿ ਖੇਲੁ ਚਤੁਰਭੁਜੁ ਕਹਾਇਆ ॥ ਸਾਵਲ ਸੁੰਦਰ ਰੂਪ ਬਣਾਵਹਿ ਬੇਣੁ ਸੁਨਤ ਸਭ ਮੋਹੈਗਾ ॥੯॥ ਬਨਮਾਲਾ ਬਿਭੂਖਨ ਕਮਲ ਨੈਨ ॥ ਸੁੰਦਰ ਕੁੰਡਲ ਮੁਕਟ ਬੈਨ ॥ ਸੰਖ ਚਕ੍ਰ ਗਦਾ ਹੈ ਧਾਰੀ ਮਹਾ ਸਾਰਥੀ ਸਤਸੰਗਾ ॥੧੦॥ ਪੀਤ ਪੀਤੰਬਰ ਤ੍ਰਿਭਵਣ ਧਣੀ ॥ ਜਗੰਨਾਥੁ ਗੋਪਾਲੁ ਮੁਖਿ ਭਣੀ ॥ ਸਾਰਿੰਗਧਰ ਭਗਵਾਨ ਬੀਠੁਲਾ ਮੈ ਗਣਤ ਨ ਆਵੈ ਸਰਬੰਗਾ ॥੧੧॥ ਨਿਹਕੰਟਕੁ ਨਿਹਕੇਵਲੁ ਕਹੀਐ ॥ ਧਨੰਜੈ ਜਲਿ ਥਲਿ ਹੈ ਮਹੀਐ ॥ ਮਿਰਤ ਲੋਕ ਪਇਆਲ ਸਮੀਪਤ ਅਸਥਿਰ ਥਾਨੁ ਜਿਸੁ ਹੈ ਅਭਗਾ ॥੧੨॥ {ਪੰਨਾ 1082}
ਅਰਥ: ਹੇ ਪ੍ਰਭੂ! ਤੂੰ ਅੰਨ ਖਾਣ ਤੋਂ ਬਿਨਾ ਜੀਊਂਦਾ ਰਹਿਣ ਵਾਲਾ ਹੈਂ, ਤੇਰਾ ਕਿਸੇ ਨਾਲ ਵੈਰ ਨਹੀਂ, ਤੂੰ ਸਭ ਵਿਚ ਵਿਆਪਕ ਹੈਂ। ਇਹ ਜਗਤ-ਖੇਡ ਰਚ ਕੇ (ਤੂੰ ਹੀ ਆਪਣੇ ਆਪ ਨੂੰ) ਬ੍ਰਹਮਾ ਅਖਵਾਇਆ ਹੈ। ਹੇ ਪ੍ਰਭੂ! (ਕ੍ਰਿਸ਼ਨ ਵਰਗੇ) ਅਨੇਕਾਂ ਸਾਂਵਲੇ ਸੋਹਣੇ ਰੂਪ ਤੂੰ ਬਣਾਂਦਾ ਰਹਿੰਦਾ ਹੈਂ। ਤੇਰੀ ਬੰਸਰੀ ਸੁਣਦਿਆਂ ਸਾਰੀ ਸ੍ਰਿਸ਼ਟੀ ਮੋਹੀ ਜਾਂਦੀ ਹੈ।9।
ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਦੀ ਬਨਸਪਤੀ ਤੇਰੇ ਗਹਿਣੇ ਹਨ। ਹੇ ਕੌਲ-ਫੁੱਲਾਂ ਵਰਗੀਆਂ ਅੱਖਾਂ ਵਾਲੇ! ਹੇ ਸੋਹਣੇ ਕੁੰਡਲਾਂ ਵਾਲੇ! ਹੇ ਮੁਕਟ-ਧਾਰੀ! ਹੇ ਬੰਸਰੀ ਵਾਲੇ! ਹੇ ਸੰਖ-ਧਾਰੀ! ਹੇ ਚੱਕ੍ਰ-ਧਾਰੀ! ਹੇ ਗਦਾ-ਧਾਰੀ! ਤੂੰ ਸਤਸੰਗੀਆਂ ਦਾ ਸਭ ਤੋਂ ਵੱਡਾ ਰਥਵਾਹੀ (ਆਗੂ) ਹੈਂ।10।
ਹੇ ਪੀਲੇ ਬਸਤ੍ਰਾਂ ਵਾਲੇ! ਹੇ ਤਿੰਨਾਂ ਭਵਨਾਂ ਦੇ ਮਾਲਕ! ਤੂੰ ਹੀ ਸਾਰੇ ਜਗਤ ਦਾ ਨਾਥ ਹੈਂ, ਸ੍ਰਿਸ਼ਟੀ ਦਾ ਪਾਲਣਹਾਰ ਹੈਂ। ਮੈਂ (ਆਪਣੇ) ਮੂੰਹ ਨਾਲ (ਤੇਰੇ ਨਾਮ) ਉਚਾਰਦਾ ਹਾਂ। ਹੇ ਧਨੁਖ-ਧਾਰੀ! ਹੇ ਭਗਵਾਨ! ਹੇ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿਣ ਵਾਲੇ! ਮੈਥੋਂ ਤੇਰੇ ਸਾਰੇ ਗੁਣ ਬਿਆਨ ਨਹੀਂ ਹੋ ਸਕਦੇ।11।
ਹੇ ਭਾਈ! ਪਰਮਾਤਮਾ ਦਾ ਕੋਈ ਵੈਰੀ ਨਹੀਂ ਹੈ, ਉਸ ਨੂੰ ਵਾਸਨਾ-ਰਹਿਤ ਆਖਿਆ ਜਾਂਦਾ ਹੈ ਉਹੀ (ਸਾਰੇ ਜਗਤ ਦੇ ਧਨ ਨੂੰ ਜਿੱਤਣ ਵਾਲਾ) ਧਨੰਜੈ ਹੈ। ਉਹ ਜਲ ਵਿਚ ਹੈ ਥਲ ਵਿਚ ਹੈ ਧਰਤੀ ਉੱਤੇ (ਹਰ ਥਾਂ) ਹੈ। ਮਾਤ ਲੋਕ ਵਿਚ, ਪਤਾਲ ਵਿਚ (ਸਭ ਜੀਵਾਂ ਦੇ) ਨੇੜੇ ਹੈ। ਉਸ ਦਾ ਥਾਂ ਸਦਾ ਕਾਇਮ ਰਹਿਣ ਵਾਲਾ ਹੈ, ਕਦੇ ਟੁੱਟਣ ਵਾਲਾ ਨਹੀਂ।12।
ਪਤਿਤ ਪਾਵਨ ਦੁਖ ਭੈ ਭੰਜਨੁ ॥ ਅਹੰਕਾਰ ਨਿਵਾਰਣੁ ਹੈ ਭਵ ਖੰਡਨੁ ॥ ਭਗਤੀ ਤੋਖਿਤ ਦੀਨ ਕ੍ਰਿਪਾਲਾ ਗੁਣੇ ਨ ਕਿਤ ਹੀ ਹੈ ਭਿਗਾ ॥੧੩॥ ਨਿਰੰਕਾਰੁ ਅਛਲ ਅਡੋਲੋ ॥ ਜੋਤਿ ਸਰੂਪੀ ਸਭੁ ਜਗੁ ਮਉਲੋ ॥ ਸੋ ਮਿਲੈ ਜਿਸੁ ਆਪਿ ਮਿਲਾਏ ਆਪਹੁ ਕੋਇ ਨ ਪਾਵੈਗਾ ॥੧੪॥ ਆਪੇ ਗੋਪੀ ਆਪੇ ਕਾਨਾ ॥ ਆਪੇ ਗਊ ਚਰਾਵੈ ਬਾਨਾ ॥ ਆਪਿ ਉਪਾਵਹਿ ਆਪਿ ਖਪਾਵਹਿ ਤੁਧੁ ਲੇਪੁ ਨਹੀ ਇਕੁ ਤਿਲੁ ਰੰਗਾ ॥੧੫॥ ਏਕ ਜੀਹ ਗੁਣ ਕਵਨ ਬਖਾਨੈ ॥ ਸਹਸ ਫਨੀ ਸੇਖ ਅੰਤੁ ਨ ਜਾਨੈ ॥ ਨਵਤਨ ਨਾਮ ਜਪੈ ਦਿਨੁ ਰਾਤੀ ਇਕੁ ਗੁਣੁ ਨਾਹੀ ਪ੍ਰਭ ਕਹਿ ਸੰਗਾ ॥੧੬॥ {ਪੰਨਾ 1083}
ਅਰਥ: ਹੇ ਭਾਈ! ਪਰਮਾਤਮਾ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ, (ਜੀਵਾਂ ਦੇ) ਸਾਰੇ ਦੁੱਖ ਸਾਰੇ ਡਰ ਦੂਰ ਕਰਨ ਵਾਲਾ ਹੈ, ਅਹੰਕਾਰ ਦੂਰ ਕਰਨ ਵਾਲਾ ਹੈ ਅਤੇ ਜਨਮ ਮਰਨ ਦਾ ਗੇੜ ਨਾਸ ਕਰਨ ਵਾਲਾ ਹੈ। ਹੇ ਭਾਈ! ਦੀਨਾਂ ਉੱਤੇ ਕਿਰਪਾ ਕਰਨ ਵਾਲਾ ਪ੍ਰਭੂ ਭਗਤੀ ਨਾਲ ਖ਼ੁਸ਼ ਹੁੰਦਾ ਹੈ, ਕਿਸੇ ਭੀ ਹੋਰ ਗੁਣ ਨਾਲ ਨਹੀਂ ਪਤੀਜਦਾ।13।
ਹੇ ਭਾਈ! ਆਕਾਰ-ਰਹਿਤ ਪਰਮਾਤਮਾ ਨੂੰ ਮਾਇਆ ਛਲ ਨਹੀਂ ਸਕਦੀ, (ਮਾਇਆ ਦੇ ਹੱਲਿਆਂ ਅੱਗੇ) ਉਹ ਡੋਲਣ ਵਾਲਾ ਨਹੀਂ ਹੈ। ਉਹ ਨਿਰਾ ਨੂਰ ਹੀ ਨੂਰ ਹੈ (ਉਸ ਦੇ ਨੂਰ ਨਾਲ) ਸਾਰਾ ਜਗਤ ਖਿੜ ਰਿਹਾ ਹੈ। (ਉਸ ਪਰਮਾਤਮਾ ਨੂੰ ਉਹੀ ਮਨੁੱਖ (ਹੀ) ਮਿਲ ਸਕਦਾ ਹੈ, ਜਿਸ ਨੂੰ ਉਹ ਆਪ ਮਿਲਾਂਦਾ ਹੈ। (ਉਸ ਦੀ ਮਿਹਰ ਤੋਂ ਬਿਨਾ ਨਿਰੇ) ਆਪਣੇ ਉੱਦਮ ਨਾਲ ਕੋਈ ਭੀ ਮਨੁੱਖ ਉਸ ਨੂੰ ਮਿਲ ਨਹੀਂ ਸਕਦਾ।14।।
ਹੇ ਭਾਈ! ਪਰਮਾਤਮਾ ਆਪ ਹੀ ਗੋਪੀਆਂ ਹੈ, ਆਪ ਹੀ ਕ੍ਰਿਸ਼ਨ ਹੈ। ਪ੍ਰਭੂ ਆਪ ਹੀ ਗਊਆਂ ਨੂੰ ਬਿੰਦ੍ਰਾਬਨ ਵਿਚ ਚਾਰਦਾ ਹੈ। ਹੇ ਪ੍ਰਭੂ! ਤੂੰ ਆਪ ਹੀ (ਜੀਵਾਂ ਨੂੰ) ਪੈਦਾ ਕਰਦਾ ਹੈਂ, ਆਪ ਹੀ ਨਾਸ ਕਰਦਾ ਹੈਂ। ਦੁਨੀਆ ਦੇ ਰੰਗ-ਤਮਾਸ਼ਿਆਂ ਦਾ ਤੇਰੇ ਉਤੇ ਰਤਾ ਭੀ ਅਸਰ ਨਹੀਂ ਹੁੰਦਾ।15।
ਹੇ ਪ੍ਰਭੂ! (ਮੇਰੀ) ਇੱਕ ਜੀਭ (ਤੇਰੇ) ਕਿਹੜੇ ਕਿਹੜੇ ਗੁਣ ਬਿਆਨ ਕਰ ਸਕਦੀ ਹੈ? ਹਜ਼ਾਰ ਫਣਾਂ ਵਾਲਾ ਸ਼ੇਸ਼ਨਾਗ (ਭੀ) (ਤੇਰੇ ਗੁਣਾਂ ਦਾ) ਅੰਤ ਨਹੀਂ ਜਾਣਦਾ। ਉਹ ਦਿਨ ਰਾਤ (ਤੇਰੇ) ਨਵੇਂ ਨਵੇਂ ਨਾਮ ਜਪਦਾ ਹੈ, ਪਰ, ਹੇ ਪ੍ਰਭੂ! ਉਹ ਤੇਰਾ ਇੱਕ ਭੀ ਗੁਣ ਬਿਆਨ ਨਹੀਂ ਕਰ ਸਕਦਾ। 16।
ਓਟ ਗਹੀ ਜਗਤ ਪਿਤ ਸਰਣਾਇਆ ॥ ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥ ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ ਸਾਧ ਸੰਤਨ ਕੈ ਸੰਗਿ ਸੰਗਾ ॥੧੭॥ ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥ ਇਕੁ ਮਾਗਉ ਦਾਨੁ ਗੋਬਿਦ ਸੰਤ ਰੇਨਾ ॥ ਮਸਤਕਿ ਲਾਇ ਪਰਮ ਪਦੁ ਪਾਵਉ ਜਿਸੁ ਪ੍ਰਾਪਤਿ ਸੋ ਪਾਵੈਗਾ ॥੧੮॥ ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥ ਤਿਨ ਸਾਧੂ ਚਰਣ ਲੈ ਰਿਦੈ ਪਰਾਤੇ ॥ ਸਗਲ ਨਾਮ ਨਿਧਾਨੁ ਤਿਨ ਪਾਇਆ ਅਨਹਦ ਸਬਦ ਮਨਿ ਵਾਜੰਗਾ ॥੧੯॥ ਕਿਰਤਮ ਨਾਮ ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਲਗਾ ॥੨੦॥ ਤੇਰੀ ਗਤਿ ਮਿਤਿ ਤੂਹੈ ਜਾਣਹਿ ॥ ਤੂ ਆਪੇ ਕਥਹਿ ਤੈ ਆਪਿ ਵਖਾਣਹਿ ॥ ਨਾਨਕ ਦਾਸੁ ਦਾਸਨ ਕੋ ਕਰੀਅਹੁ ਹਰਿ ਭਾਵੈ ਦਾਸਾ ਰਾਖੁ ਸੰਗਾ ॥੨੧॥੨॥੧੧॥ {ਪੰਨਾ 1083}
ਅਰਥ: ਹੇ ਜਗਤ ਦੇ ਪਿਤਾ! ਮੈਂ ਤੇਰੀ ਓਟ ਲਈ ਹੈ, ਮੈਂ ਤੇਰੀ ਸਰਨ ਆਇਆ ਹਾਂ। ਜਮਦੂਤ ਬੜੇ ਡਰਾਉਣੇ ਹਨ, ਬੜੇ ਡਰ ਦੇ ਰਹੇ ਹਨ। ਮਾਇਆ (ਇਕ ਅਜਿਹਾ ਸਮੁੰਦਰ ਹੈ ਜਿਸ) ਵਿਚੋਂ ਪਾਰ ਲੰਘਣਾ ਔਖਾ ਹੈ। ਹੇ ਪ੍ਰਭੂ! ਦਇਆਵਾਨ ਹੋਹੁ, ਮੈਨੂੰ ਕਿਰਪਾ ਕਰ ਕੇ ਸਾਧ ਸੰਗਤਿ ਵਿਚ ਰੱਖ। 17।
ਹੇ ਗੋਬਿੰਦ! ਇਹ ਦਿੱਸਦਾ ਪਸਾਰਾ ਸਭ ਨਾਸਵੰਤ ਹੈ। ਮੈਂ (ਤੇਰੇ ਪਾਸੋਂ) ਇਕ (ਇਹ) ਦਾਨ ਮੰਗਦਾ ਹਾਂ (ਕਿ ਮੈਨੂੰ) ਸੰਤ ਜਨਾਂ ਦੇ ਚਰਨਾਂ ਦੀ ਧੂੜ (ਮਿਲੇ) । (ਇਹ ਧੂੜ) ਮੈਂ (ਆਪਣੇ) ਮੱਥੇ ਉੱਤੇ ਲਾ ਕੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰਾਂ। ਜਿਸ ਦੇ ਭਾਗਾਂ ਵਿਚ ਤੂੰ ਜਿਸ ਚਰਨ-ਧੂੜ ਦੀ ਪ੍ਰਾਪਤੀ ਲਿਖੀ ਹੈ ਉਹੀ ਹਾਸਲ ਕਰ ਸਕਦਾ ਹੈ। 18।
ਹੇ ਸੁਖਾਂ ਦੇ ਦੇਣ ਵਾਲੇ! ਜਿਨ੍ਹਾਂ ਉਤੇ ਤੂੰ ਮਿਹਰ ਕਰਦਾ ਹੈਂ ਉਹ ਗੁਰੂ ਦੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਪ੍ਰੋ ਲੈਂਦੇ ਹਨ। ਉਹਨਾਂ ਨੂੰ ਸਾਰੇ ਖ਼ਜ਼ਾਨਿਆਂ ਤੋਂ ਸ੍ਰੇਸ਼ਟ ਨਾਮ-ਖ਼ਜ਼ਾਨਾ ਮਿਲ ਜਾਂਦਾ ਹੈ। ਉਹਨਾਂ ਦੇ ਮਨ ਵਿਚ (ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪੈਂਦੇ ਹਨ। 19।
ਹੇ ਪ੍ਰਭੂ! (ਸਾਡੀ ਜੀਵਾਂ ਦੀ) ਜੀਭ ਤੇਰੇ ਉਹ ਨਾਮ ਉਚਾਰਦੀ ਹੈ ਜੋ ਨਾਮ (ਤੇਰੇ ਗੁਣ ਵੇਖ ਵੇਖ ਕੇ ਜੀਵਾਂ ਨੇ) ਬਣਾਏ ਹੋਏ ਹਨ। ਪਰ ‘ਸਤਿਨਾਮੁ’ ਤੇਰਾ ਮੁੱਢ-ਕਦੀਮਾਂ ਦਾ ਨਾਮ ਹੈ (ਭਾਵ, ਤੂੰ ‘ਹੋਂਦ ਵਾਲਾ’ ਹੈਂ, ਤੇਰੀ ਇਹ ‘ਹੋਂਦ’ ਜਗਤ-ਰਚਨਾ ਤੋਂ ਪਹਿਲਾਂ ਭੀ ਮੌਜੂਦ ਸੀ) । ਹੇ ਨਾਨਕ! ਆਖ– (ਹੇ ਪ੍ਰਭੂ!) ਤੇਰੇ ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਉਹਨਾਂ ਨੂੰ ਦਰਸਨ ਦੇਂਦਾ ਹੈਂ, ਉਹਨਾਂ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ। 20।।
ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ = ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। ਆਪਣੀ ‘ਗਤਿ ਮਿਤਿ’ ਤੂੰ ਦੱਸ ਸਕਦਾ ਹੈਂ ਤੇ ਆਪ ਹੀ ਬਿਆਨ ਕਰ ਸਕਦਾ ਹੈਂ। ਹੇ ਪ੍ਰਭੂ! ਨਾਨਕ ਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ। ਤੇ, ਹੇ ਹਰੀ! ਜੇ ਤੇਰੀ ਮਿਹਰ ਹੋਵੇ ਤਾਂ (ਨਾਨਕ ਨੂੰ) ਆਪਣੇ ਦਾਸਾਂ ਦੀ ਸੰਗਤਿ ਵਿਚ ਰੱਖ। 21।2।11।