Download Our Mobile App

Sign Up

or use


Have an account? Sign In Now

Sign In

or use


Forgot Password?

Don't have account, Sign Up Here

You must login to ask a question.

or use


Forgot Password?

Need An Account, Sign Up Here

Please briefly explain why you feel this question should be reported.

Please briefly explain why you feel this answer should be reported.

Please briefly explain why you feel this user should be reported.

Sikh Wisdom Logo Sikh Wisdom Logo
Sign InSign Up

Sikh Wisdom

Sikh Wisdom Navigation

  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Question of the day
      • Previous questions
    • Principles of Sikhism
    • Poems
    • Download Our App
Search
Ask A Question

Mobile menu

Close
Ask A Question
  • Categories
  • Questions
    • New Questions
    • Trending Questions
    • Most Read Questions
  • Polls
  • Tags
  • Help
  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Question of the day
      • Previous questions
    • Principles of Sikhism
    • Poems
    • Download Our App
Home/ Questions/Q 211111
Next
In Process

Sikh Wisdom Latest Questions

Asked: November 23, 20232023-11-23T03:53:18+00:00 2023-11-23T03:53:18+00:00In: Gurbani

law of karma and reincarnation

Jasmeet Kaur
Jasmeet Kaur
law of karma and reincarnation

gurbani says:-“ਜੇਹਾ ਕੋ ਬੀਜੇ ਸੋ ਲੁਣੇ ਕਰਮਾ ਸੰਦੜਾ ਖੇਤ।”
ਭਾਈ ਵੇਖੋਹ ਨਓ ਸੱਚ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ।” and many such quotes on karmas and their repurcussions are in gurbani. But there is a shabad on pg 1035 of SGGS where Guruji says heaven,hell,reincarnation are man’s invention.
“ਨਾ ਤਦ ਸੁਰੁਗ ਮੱਛ ਪਟਿਆਲਾ।।ਦੋਜਕ ਭਿਸ਼ਤ ਨਹੀਂ ਖੈ ਕਾਲਾ।।
ਨਰਕੁ ਸੁਰਗੁ ਨਹੀਂ ਜੰਮਣੁ ਮਰਨ ਨਾ ਕੋ ਆਏ ਨ ਜਾਈਦਾ।।……
ਕਰਮ ਧਰਮ ਨਹੀਂ ਮਾਇਆ ਮਾਖੀ।। ਜਾਤਿ ਜਨਮੁ ਨਹੀਂ ਦੀਸੈ ਆਖੀ।।”
kindly throw some light over this topic.

6
  • 1
  • 1
  • 6 6 Answers
  • 0 Followers
  • 0
Share
  • Facebook

    Leave an answer
    Cancel reply

    You must login to add an answer.

    or use


    Forgot Password?

    Need An Account, Sign Up Here

    6 Answers

    • Voted
    • Oldest
    • Recent
    1. ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ
      2023-11-23T05:45:59+00:00Added an answer on November 23, 2023 at 5:45 am
      This answer was edited.

      ਸਤਿਕਾਰ ਯੋਗ ਜਸਮੀਤ ਕੌਰ ਜੀ,

      ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।

      ਤੁਸੀਂ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1035-1036 ਤੇ ਸੁਸ਼ੋਭਿਤ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੇ ਮਾਰੂ ਰਾਗ ਵਿਚ ਉਚਾਰਨ ਕੀਤੇ ਸ਼ਬਦ ਦੀ ਵਿਚਾਰ ਮੰਗੀ ਹੈ।

      ਸ਼ਬਦ ਦੀਆਂ 16 ਪਉੜੀਆਂ ਹਨ ਤੇ ਪੂਰੇ ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ।

      ਤੁਸੀਂ ਦੇਖ ਸਕਦੇ ਹੋ ਕਿ ਸ਼ਬਦ ਦੀਆਂ ਪਹਿਲੀਆਂ 13 ਪਉੜੀਆਂ ਵਿਚ ਗੁਰੂ ਸਾਹਿਬ ਉਸ ਅਵਸਥਾ ਦਾ ਬਿਆਨ ਕਰ ਰਹੇ ਹਨ ਜਦੋਂ ਇਹ ਜਗਤ ਬਣਿਆ ਨਹੀਂ ਸੀ।

      14ਵੀਂ ਪਉੜੀ ਤੋਂ 16ਵੀਂ ਪਉੜੀ ਵਿਚ ਸਮਝਾ ਰਹੇ ਹਨ ਕਿ ਜਦੋਂ ਪਰਮਾਤਮਾ ਨੂੰ ਚੰਗਾ ਲੱਗਾ ਤਾਂ ਉਸ ਨੇ ਇਹ ਜਗਤ ਬਣਾ ਕੇ ਹਰ ਚੀਜ਼ ਨੂੰ ਆਪਣੇ ਹੁਕਮ ਵਿਚ ਟਿੱਕਾ ਦਿੱਤਾ ਤੇ ਆਪ ਵਿਚ ਬੈਠ ਕੇ ਹਰ ਚੀਜ਼ ਦੀ ਆਪ ਹੀ ਸੰਭਾਲ ਕਰ ਰਿਹਾ ਹੈ।

      ਸਤਿਗੁਰੂ (ਸ਼ਬਦ ਗੁਰੂ), ਜੋ ਕਿ ਆਤਮਿਕ ਤੌਰ ਤੇ ਪਰਮਾਤਮਾ ਦਾ ਹੀ ਰੂਪ ਹੈ, ਕੋਲੋਂ ਇਹ ਸਮਝ ਆਉਂਦੀ ਹੈ ਕਿ ਪਰਮਾਤਮਾ ਦੀ ਤਾਕਤ ਦਾ ਕੋਈ ਅੰਤ ਨਹੀਂ ਪਾਇਆ ਜਾ ਸਕਦਾ ਤੇ ਚੰਗਾ ਇਹ ਹੀ ਹੈ ਕਿ ਉਸ ਦੀ ਬੇਅੰਤ ਤਾਕਤ ਤੇ ਕੌਤਕਾਂ ਦਾ ਅੰਤ ਪਾਉਣ ਦੇ ਚਕਰ ਵਿਚ ਪੈਣ ਦੀ ਬਜਾਏ, ਉਸ ਦੇ ਰੰਗ ਵਿਚ ਰੰਗੇ ਜਾ ਕੇ, ਉਸ ਦੇ ਗੁਣ ਗਾਂਦੇ ਰਹੀਏ।

      ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।‌ ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।

      ਆਦਰ ਸਹਿਤ,

      ਆਪ ਦਾ ਵੀਰ

      —————-

      ਮਾਰੂ ਮਹਲਾ ੧ ॥ ਅਰਬਦ ਨਰਬਦ ਧੁੰਧੂਕਾਰਾ ॥ ਧਰਣਿ ਨ ਗਗਨਾ ਹੁਕਮੁ ਅਪਾਰਾ ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥ ਖਾਣੀ ਨ ਬਾਣੀ ਪਉਣ ਨ ਪਾਣੀ ॥ ਓਪਤਿ ਖਪਤਿ ਨ ਆਵਣ ਜਾਣੀ ॥ ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥੨॥ ਨਾ ਤਦਿ ਸੁਰਗੁ ਮਛੁ ਪਇਆਲਾ ॥ ਦੋਜਕੁ ਭਿਸਤੁ ਨਹੀ ਖੈ ਕਾਲਾ ॥ ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥੩॥ ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥ ਅਵਰੁ ਨ ਦੀਸੈ ਏਕੋ ਸੋਈ ॥ ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥੪॥ ਨਾ ਤਦਿ ਜਤੀ ਸਤੀ ਬਨਵਾਸੀ ॥ ਨਾ ਤਦਿ ਸਿਧ ਸਾਧਿਕ ਸੁਖਵਾਸੀ ॥ ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥੫॥ ਜਪ ਤਪ ਸੰਜਮ ਨਾ ਬ੍ਰਤ ਪੂਜਾ ॥ ਨਾ ਕੋ ਆਖਿ ਵਖਾਣੈ ਦੂਜਾ ॥ ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥੬॥ ਨਾ ਸੁਚਿ ਸੰਜਮੁ ਤੁਲਸੀ ਮਾਲਾ ॥ ਗੋਪੀ ਕਾਨੁ ਨ ਗਊ ਗੋੁਆਲਾ ॥ ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ ॥੭॥ ਕਰਮ ਧਰਮ ਨਹੀ ਮਾਇਆ ਮਾਖੀ ॥ ਜਾਤਿ ਜਨਮੁ ਨਹੀ ਦੀਸੈ ਆਖੀ ॥ ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ॥੮॥ ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥ ਨਾ ਤਦਿ ਗੋਰਖੁ ਨਾ ਮਾਛਿੰਦੋ ॥ ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥੯॥ ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥ ਦੇਉ ਨ ਦੇਹੁਰਾ ਗਊ ਗਾਇਤ੍ਰੀ ॥ ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥੧੦॥ ਨਾ ਕੋ ਮੁਲਾ ਨਾ ਕੋ ਕਾਜੀ ॥ ਨਾ ਕੋ ਸੇਖੁ ਮਸਾਇਕੁ ਹਾਜੀ ॥ ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥੧੧॥ ਭਾਉ ਨ ਭਗਤੀ ਨਾ ਸਿਵ ਸਕਤੀ ॥ ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥ ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥੧੨॥ ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥ ਪਾਠ ਪੁਰਾਣ ਉਦੈ ਨਹੀ ਆਸਤ ॥ ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥੧੩॥ ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥ ਬਾਝੁ ਕਲਾ ਆਡਾਣੁ ਰਹਾਇਆ ॥ ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥੧੪॥ ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥ ਕਰਿ ਕਰਿ ਦੇਖੈ ਹੁਕਮੁ ਸਬਾਇਆ ॥ ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥੧੫॥ ਤਾ ਕਾ ਅੰਤੁ ਨ ਜਾਣੈ ਕੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥੧੬॥੩॥੧੫॥ {ਪੰਨਾ 1035-1036}

      ਅਰਥ: (ਜਗਤ ਦੀ ਰਚਨਾ ਤੋਂ ਪਹਿਲਾਂ ਬੇਅੰਤ ਸਮਾ ਜਿਸ ਦੀ ਗਿਣਤੀ ਦੇ ਵਾਸਤੇ) ਅਰਬਦ ਨਰਬਦ (ਲਫ਼ਜ਼ ਭੀ ਨਹੀਂ ਵਰਤੇ ਜਾ ਸਕਦੇ, ਐਸੀ) ਘੁੱਪ ਹਨੇਰੇ ਦੀ ਹਾਲਤ ਸੀ (ਭਾਵ, ਅਜੇਹੀ ਹਾਲਤ ਸੀ ਜਿਸ ਦੀ ਬਾਬਤ ਕੁਝ ਭੀ ਦੱਸਿਆ ਨਹੀਂ ਜਾ ਸਕਦਾ। ਤਦੋਂ ਨਾਹ ਧਰਤੀ ਸੀ ਨਾਹ ਆਕਾਸ਼ ਸੀ ਅਤੇ ਨਾਹ ਹੀ ਕਿਤੇ ਬੇਅੰਤ ਪ੍ਰਭੂ ਦਾ ਹੁਕਮ ਚੱਲ ਰਿਹਾ ਸੀ। ਤਦੋਂ ਨਾਹ ਦਿਨ ਸੀ ਨਾਹ ਰਾਤ ਸੀ, ਨਾਹ ਚੰਦ ਸੀ ਨਾਹ ਸੂਰਜ ਸੀ। ਤਦੋਂ ਪਰਮਾਤਮਾ ਆਪਣੇ ਆਪ ਵਿਚ ਹੀ (ਮਾਨੋ ਐਸੀ) ਸਮਾਧੀ ਲਾਈ ਬੈਠਾ ਸੀ ਜਿਸ ਵਿਚ ਕੋਈ ਕਿਸੇ ਕਿਸਮ ਦਾ ਫੁਰਨਾ ਨਹੀਂ ਸੀ।1।

      ਤਦੋਂ ਨਾਹ ਜਗਤ-ਰਚਨਾ ਦੀਆਂ ਚਾਰ ਖਾਣੀਆਂ ਸਨ ਨਾਹ ਜੀਵਾਂ ਦੀਆਂ ਬਾਣੀਆਂ ਸਨ। ਤਦੋਂ ਨਾਹ ਹਵਾ ਸੀ ਨਾਹ ਪਾਣੀ ਸੀ, ਨਾਹ ਉਤਪੱਤੀ ਸੀ ਨਾਹ ਪਰਲੌ ਸੀ, ਨਾਹ ਜੰਮਣ ਸੀ ਨਾਹ ਮਰਨ ਸੀ। ਤਦੋਂ ਨਾਹ ਧਰਤੀ ਦੇ ਨੌ ਖੰਡ ਸਨ ਨਾਹ ਪਾਤਾਲ ਸੀ, ਨਾਹ ਸਤ ਸਮੁੰਦਰ ਸਨ ਤੇ ਨਾਹ ਹੀ ਨਦੀਆਂ ਵਿਚ ਪਾਣੀ ਵਹਿ ਰਿਹਾ ਸੀ।2।

      ਤਦੋਂ ਨਾਹ ਸੁਰਗ-ਲੋਕ ਸੀ, ਨਾਹ ਮਾਤ-ਲੋਕ ਸੀ ਤੇ ਨਾਹ ਹੀ ਪਤਾਲ ਸੀ। ਤਦੋਂ ਨਾਹ ਕੋਈ ਦੋਜ਼ਖ਼ ਸੀ ਨਾਹ ਬਹਿਸ਼ਤ ਸੀ, ਤੇ ਨਾਹ ਹੀ ਮੌਤ ਲਿਆਉਣ ਵਾਲਾ ਕਾਲ ਸੀ। ਤਦੋਂ ਨਾਹ ਸੁਰਗ ਸੀ ਨਾਹ ਨਰਕ ਸੀ, ਨਾਹ ਜੰਮਣ ਸੀ ਨਾਹ ਮਰਨ ਸੀ, ਨਾਹ ਕੋਈ ਜੰਮਦਾ ਸੀ ਨਾਹ ਮਰਦਾ ਸੀ।3।

      ਤਦੋਂ ਨਾਹ ਕੋਈ ਬ੍ਰਹਮਾ ਸੀ ਨਾਹ ਵਿਸ਼ਨੂੰ ਸੀ ਤੇ ਨਾਹ ਹੀ ਸ਼ਿਵ ਸੀ। ਤਦੋਂ ਇਕ ਪਰਮਾਤਮਾ ਹੀ ਪਰਮਾਤਮਾ ਸੀ, ਹੋਰ ਕੋਈ ਵਿਅਕਤੀ ਨਹੀਂ ਸੀ ਦਿੱਸਦਾ। ਤਦੋਂ ਨਾਹ ਕੋਈ ਇਸਤ੍ਰੀ ਸੀ ਨਾਹ ਕੋਈ ਮਰਦ ਸੀ ਤਦੋਂ ਨਾਹ ਕੋਈ ਜਾਤਿ ਸੀ ਨਾਹ ਕਿਸੇ ਜਾਤਿ ਵਿਚ ਕੋਈ ਜਨਮ ਹੀ ਲੈਂਦਾ ਸੀ। ਨਾਹ ਕੋਈ ਦੁੱਖ ਭੋਗਣ ਵਾਲਾ ਜੀਵ ਹੀ ਸੀ।4।

      ਤਦੋਂ ਨਾਹ ਕੋਈ ਜਤੀ ਸੀ ਨਾਹ ਕੋਈ ਸਤੀ ਸੀ ਤੇ ਨਾਹ ਕੋਈ ਤਿਆਗੀ ਸੀ। ਤਦੋਂ ਨਾਹ ਕੋਈ ਸਿੱਧ ਸਨ ਨਾਹ ਸਾਧਿਕ ਸਨ ਤੇ ਨਾਹ ਹੀ ਕੋਈ ਗ੍ਰਿਹਸਤੀ ਸਨ। ਤਦੋਂ ਨਾਹ ਕੋਈ ਜੋਗੀਆਂ ਦਾ ਤੇ ਨਾਹ ਕੋਈ ਜੰਗਮਾਂ ਦਾ ਭੇਖ ਸੀ, ਤੇ ਨਾਹ ਹੀ ਕੋਈ ਜੋਗੀਆਂ ਦਾ ਗੁਰੂ ਅਖਵਾਣ ਵਾਲਾ ਸੀ।5।

      ਤਦੋਂ ਨਾਹ ਕਿਤੇ ਜਪ ਹੋ ਰਹੇ ਸਨ ਨਾਹ ਤਪ ਹੋ ਰਹੇ ਸਨ, ਨਾਹ ਕਿਤੇ ਸੰਜਮ ਸਾਧੇ ਜਾ ਰਹੇ ਸਨ ਨਾਹ ਵਰਤ ਰੱਖੇ ਜਾ ਰਹੇ ਸਨ ਤੇ ਨਾਹ ਹੀ ਪੂਜਾ ਕੀਤੀ ਜਾ ਰਹੀ ਸੀ। ਤਦੋਂ ਕੋਈ ਐਸਾ ਜੀਵ ਨਹੀਂ ਸੀ ਜੋ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਦਾ ਜ਼ਿਕਰ ਕਰ ਸਕਦਾ। ਤਦੋਂ ਪਰਮਾਤਮਾ ਆਪ ਹੀ ਆਪਣੇ ਆਪ ਵਿਚ ਪਰਗਟ ਹੋ ਕੇ ਖ਼ੁਸ਼ ਹੋ ਰਿਹਾ ਸੀ ਤੇ ਆਪਣੇ ਵਡੱਪਣ ਦਾ ਮੁੱਲ ਆਪ ਹੀ ਪਾਂਦਾ ਸੀ।6।

      ਤਦੋਂ ਨਾਹ ਕਿਤੇ ਸੁੱਚ ਰੱਖੀ ਜਾ ਰਹੀ ਸੀ, ਨਾਹ ਕਿਤੇ ਕੋਈ ਸੰਜਮ ਕੀਤਾ ਜਾ ਰਿਹਾ ਸੀ, ਨਾਹ ਹੀ ਕਿਤੇ ਤੁਲਸੀ ਦੀ ਮਾਲਾ ਸੀ। ਤਦੋਂ ਨਾਹ ਕਿਤੇ ਕੋਈ ਗੋਪੀ ਸੀ ਨਾਹ ਕੋਈ ਕਾਨ੍ਹ ਸੀ, ਨਾਹ ਕੋਈ ਗਊ ਸੀ ਨਾਹ ਗਊਆਂ ਦਾ ਰਾਖਾ ਸੀ। ਤਦੋਂ ਨਾਹ ਕੋਈ ਤੰਤ੍ਰ ਮੰਤ੍ਰ ਆਦਿਕ ਪਖੰਡ ਸੀ ਤੇ ਨਾਹ ਕੋਈ ਬੰਸਰੀ ਵਜਾ ਰਿਹਾ ਸੀ।7।

      ਤਦੋਂ ਨਾਹ ਕਿਤੇ ਧਾਰਮਿਕ ਕਰਮ-ਕਾਂਡ ਸੀ ਨਾਹ ਕਿਤੇ ਮਿੱਠੀ ਮਾਇਆ ਸੀ। ਤਦੋਂ ਨਾਹ ਕਿਤੇ ਕੋਈ (ਉੱਚੀ ਨੀਵੀਂ) ਜਾਤਿ ਸੀ ਤੇ ਨਾਹ ਹੀ ਕਿਸੇ ਜਾਤਿ ਵਿਚ ਕੋਈ ਜਨਮ ਲੈਂਦਾ ਅੱਖੀਂ ਦਿੱਸਦਾ ਸੀ। ਤਦੋਂ ਨਾਹ ਕਿਤੇ ਮਾਇਆ ਦੀ ਮਮਤਾ ਦਾ ਜਾਲ ਸੀ, ਨਾਹ ਕਿਤੇ ਕਿਸੇ ਦੇ ਸਿਰ ਉਤੇ ਕਾਲ (ਕੂਕਦਾ ਸੀ) । ਨਾਹ ਕੋਈ ਜੀਵ ਕਿਸੇ ਦਾ ਸਿਮਰਨ-ਧਿਆਨ ਧਰਦਾ ਸੀ।8।

      ਤਦੋਂ ਨਾਹ ਕਿਤੇ ਨਿੰਦਿਆ ਸੀ ਨਾਹ ਖ਼ੁਸ਼ਾਮਦ ਸੀ, ਨਾਹ ਕੋਈ ਜੀਵਾਤਮਾ ਸੀ ਨਾਹ ਕੋਈ ਜਿੰਦ ਸੀ। ਤਦੋਂ ਨਾਹ ਗੋਰਖ ਸੀ ਨਾਹ ਮਾਛਿੰਦ੍ਰ ਨਾਥ ਸੀ। ਤਦੋਂ ਨਾਹ ਕਿਤੇ (ਧਾਰਮਿਕ ਪੁਸਤਕਾਂ ਦੀ) ਗਿਆਨ-ਚਰਚਾ ਸੀ ਨਾਹ ਕਿਤੇ ਸਮਾਧੀ-ਇਸਥਿਤ ਧਿਆਨ ਸੀ, ਤਦੋਂ ਨਾਹ ਕਿਤੇ ਕੁਲਾਂ ਦੀ ਉਤਪੱਤੀ ਸੀ ਤੇ ਨਾਹ ਹੀ ਕੋਈ (ਚੰਗੀ ਕੁਲ ਵਿਚ ਜੰਮਣ ਦਾ) ਮਾਣ ਕਰਦਾ ਸੀ।9।

      ਤਦੋਂ ਨਾਹ ਕੋਈ ਬ੍ਰਾਹਮਣ ਖੱਤ੍ਰੀ ਆਦਿਕ ਵਰਨ ਸਨ ਨਾਹ ਕਿਤੇ ਜੋਗੀ ਜੰਗਮ ਆਦਿਕ ਭੇਖ ਸਨ। ਤਦੋਂ ਨਾਹ ਕੋਈ ਦੇਵਤਾ ਸੀ ਤੇ ਨਾਹ ਦੇਵਤੇ ਦਾ ਮੰਦਰ ਸੀ। ਤਦੋਂ ਨਾਹ ਕੋਈ ਗਊ ਸੀ, ਨਾਹ ਕਿਤੇ ਗਾਇਤ੍ਰੀ ਸੀ। ਨਾਹ ਕਿਤੇ ਹਵਨ ਸਨ ਨਾਹ ਜੱਗ ਹੋ ਰਹੇ ਸਨ, ਨਾਹ ਕਿਤੇ ਤੀਰਥਾਂ ਦਾ ਇਸ਼ਨਾਨ ਸੀ ਤੇ ਨਾਹ ਕੋਈ (ਦੇਵ-) ਪੂਜਾ ਕਰ ਰਿਹਾ ਸੀ।10।

      ਤਦੋਂ ਨਾਹ ਕੋਈ ਮੌਲਵੀ ਸੀ ਨਾਹ ਕਾਜ਼ੀ ਸੀ, ਨਾਹ ਕੋਈ ਸ਼ੇਖ਼ ਸੀ ਨਾਹ ਹਾਜੀ ਸੀ। ਤਦੋਂ ਨਾਹ ਕਿਤੇ ਪਰਜਾ ਸੀ ਨਾਹ ਕੋਈ ਰਾਜਾ ਸੀ, ਨਾਹ ਕਿਤੇ ਦੁਨੀਆ ਵਾਲੀ ਹਉਮੈ ਹੀ ਸੀ, ਨਾਹ ਕੋਈ ਇਹੋ ਜਿਹੀ ਗੱਲ ਹੀ ਕਰਨ ਵਾਲਾ ਸੀ।11।

      ਤਦੋਂ ਨਾਹ ਕਿਤੇ ਪ੍ਰੇਮ ਸੀ ਨਾਹ ਕਿਤੇ ਭਗਤੀ ਸੀ, ਨਾਹ ਕਿਤੇ ਜੜ੍ਹ ਸੀ ਨਾਹ ਚੇਤਨ ਸੀ। ਤਦੋਂ ਨਾਹ ਕਿਤੇ ਕੋਈ ਸੱਜਣ ਸੀ ਨਾਹ ਮਿੱਤਰ ਸੀ, ਨਾਹ ਕਿਤੇ ਪਿਤਾ ਦਾ ਵੀਰਜ ਸੀ ਨਾਹ ਮਾਂ ਦੀ ਰੱਤ ਸੀ। ਤਦੋਂ ਪਰਮਾਤਮਾ ਆਪ ਹੀ ਸ਼ਾਹ ਸੀ, ਆਪ ਹੀ ਵਣਜ ਕਰਨ ਵਾਲਾ ਸੀ, ਤਦੋਂ ਉਸ ਸਦਾ-ਥਿਰ ਪ੍ਰਭੂ ਨੂੰ ਇਹੋ ਕੁਝ ਚੰਗਾ ਲੱਗਦਾ ਸੀ।12।

      ਤਦੋਂ ਨਾਹ ਕਿਤੇ ਸ਼ਾਸਤ੍ਰ ਸਿੰਮ੍ਰਿਤੀਆਂ ਤੇ ਵੇਦ ਸਨ, ਨਾਹ ਕਿਤੇ ਕੁਰਾਨ ਅੰਜੀਲ ਆਦਿਕ ਸ਼ਾਮੀ ਕਿਤਾਬਾਂ ਸਨ। ਤਦੋਂ ਕਿਤੇ ਪੁਰਾਣਾਂ ਦੇ ਪਾਠ ਭੀ ਨਹੀਂ ਸਨ। ਤਦੋਂ ਨਾਹ ਕਿਤੇ ਸੂਰਜ ਦਾ ਚੜ੍ਹਨਾ ਸੀ ਨਾਹ ਡੁੱਬਣਾ ਸੀ। ਤਦੋਂ

      ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲਾ ਪਰਮਾਤਮਾ ਆਪ ਹੀ ਬੋਲਣ ਚਾਲਣ ਵਾਲਾ ਸੀ, ਆਪ ਹੀ ਅਦ੍ਰਿਸ਼ਟ ਸੀ ਤੇ ਆਪ ਹੀ ਆਪਣੇ ਆਪ ਨੂੰ ਪਰਗਟ ਕਰਨ ਵਾਲਾ ਸੀ।13।

      ਜਦੋਂ ਉਸ ਪਰਮਾਤਮਾ ਨੂੰ ਚੰਗਾ ਲੱਗਾ ਤਾਂ ਉਸ ਨੇ ਜਗਤ ਪੈਦਾ ਕਰ ਦਿੱਤਾ। ਇਸ ਸਾਰੇ ਜਗਤ-ਖਿਲਾਰੇ ਨੂੰ ਉਸ ਨੇ (ਕਿਸੇ ਦਿੱਸਦੇ) ਸਹਾਰੇ ਤੋਂ ਬਿਨਾ ਹੀ (ਆਪੋ ਆਪਣੇ ਥਾਂ) ਟਿਕਾ ਦਿੱਤਾ। ਤਦੋਂ ਉਸ ਨੇ ਬ੍ਰਹਮਾ ਵਿਸ਼ਨੂ ਤੇ ਸ਼ਿਵ ਭੀ ਪੈਦਾ ਕਰ ਦਿੱਤੇ, (ਜਗਤ ਵਿਚ) ਮਾਇਆ ਦਾ ਮੋਹ ਭੀ ਵਧਾ ਦਿੱਤਾ।14।

      ਜਦੋਂ ਉਸ ਪਰਮਾਤਮਾ ਨੂੰ ਚੰਗਾ ਲੱਗਾ ਤਾਂ ਉਸ ਨੇ ਜਗਤ ਪੈਦਾ ਕਰ ਦਿੱਤਾ। ਇਸ ਸਾਰੇ ਜਗਤ-ਖਿਲਾਰੇ ਨੂੰ ਉਸ ਨੇ (ਕਿਸੇ ਦਿੱਸਦੇ) ਸਹਾਰੇ ਤੋਂ ਬਿਨਾ ਹੀ (ਆਪੋ ਆਪਣੇ ਥਾਂ) ਟਿਕਾ ਦਿੱਤਾ। ਤਦੋਂ ਉਸ ਨੇ ਬ੍ਰਹਮਾ ਵਿਸ਼ਨੂ ਤੇ ਸ਼ਿਵ ਭੀ ਪੈਦਾ ਕਰ ਦਿੱਤੇ, (ਜਗਤ ਵਿਚ) ਮਾਇਆ ਦਾ ਮੋਹ ਭੀ ਵਧਾ ਦਿੱਤਾ।14।

      ਜਿਸ ਕਿਸੇ ਵਿਰਲੇ ਬੰਦੇ ਨੂੰ ਗੁਰੂ ਨੇ ਉਪਦੇਸ਼ ਸੁਣਾਇਆ (ਉਸ ਨੂੰ ਸਮਝ ਆ ਗਈ ਕਿ) ਪਰਮਾਤਮਾ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਕਰ ਰਿਹਾ ਹੈ, ਹਰ ਥਾਂ ਉਸ ਦਾ ਹੁਕਮ ਚੱਲ ਰਿਹਾ ਹੈ। ਉਸ ਪਰਮਾਤਮਾ ਨੇ ਆਪ ਹੀ ਖੰਡ ਬ੍ਰਹਮੰਡ ਪਾਤਾਲ ਆਦਿਕ ਬਣਾਏ ਹਨ ਤੇ ਉਹ ਆਪ ਹੀ ਗੁਪਤ ਹਾਲਤ ਤੋਂ ਪਰਗਟ ਹੋਇਆ ਹੈ।15।

      ਪੂਰੇ ਗੁਰੂ ਤੋਂ ਇਹ ਸਮਝ ਪੈਂਦੀ ਹੈ ਕਿ ਕੋਈ ਭੀ ਜੀਵ ਪਰਮਾਤਮਾ ਦੀ ਤਾਕਤ ਦਾ ਅੰਤ ਨਹੀਂ ਜਾਣ ਸਕਦਾ। ਹੇ ਨਾਨਕ! ਜੇਹੜੇ ਬੰਦੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ-ਰੰਗ) ਵਿਚ ਰੰਗੇ ਜਾਂਦੇ ਹਨ ਉਹ (ਉਸ ਦੀ ਬੇਅੰਤ ਤਾਕਤ ਦੇ ਕੌਤਕ ਵੇਖ ਵੇਖ ਕੇ) ਹੈਰਾਨ ਹੀ ਹੈਰਾਨ ਹੁੰਦੇ ਹਨ ਤੇ ਉਸ ਦੇ ਗੁਣ ਗਾਂਦੇ ਰਹਿੰਦੇ ਹਨ। 16।3।15।

        • 0
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp
      • ਕੁਲਵਿੰਦਰ ਸਿੰਘ
        ਕੁਲਵਿੰਦਰ ਸਿੰਘ
        2023-11-23T06:45:27+00:00Replied to answer on November 23, 2023 at 6:45 am
        This answer was edited.

        ਦਾਸ ਦੀ ਸਮਝ ਅਨੁਸਾਰ ਤੁਸੀਂ ਬਿਲਕੁਲ ਠੀਕ ਕਹਿ ਰਹੇ ਹੋ ਕਿ ਸਵਰਗ, ਨਰਕ, ਆਵਾਗਉਣ, ਚੁਰਾਸੀ ਲੱਖ ਜੂਨਾਂ ਆਦਿ ਸਭ ਮਨੁੱਖ ਦੇ ਆਪਣੇ ਹੀ ਕਿਆਸੇ ਹੋਏ ਹਨ। ਗੁਰਮਤਿ ਅਨੁਸਾਰ ਜੂਨਾਂ ਵਿਚ ਜੇ ਪੈਣਾ ਹੈ ਤਾਂ ਉਹ ਮਨ ਨੇ ਮਾਇਆ ਵਿਚ ਫੱਸ ਕੇ ਪੈਣਾ ਹੈ ਤੇ ਹਰ ਪਲ ਹਰ ਛਿੰਨ ਵਿਚ ਪੈਣਾ ਹੈ ਜਦੋਂ ਮਾਇਆ ਵਿਚ ਫੱਸਣਾ ਹੈ।

        ਪਰਮਾਤਮਾ ਨੇ ਤਾਂ ਆਪਣੇ ਹੁਕਮ ਵਿਚ ਇਹ ਜਗਤ ਬਣਾਇਆ ਹੈ ਤੇ ਵਿਚ ਬੈਠ ਕੇ ਇਸ ਦੀ ਦੇਖ ਭਾਲ ਕਰ ਰਿਹਾ ਹੈ। ਹਰ ਜੀਵ ਵਿਚ ਆਤਮਾ ਦੇ ਰੂਪ ਵਿਚ ਮੌਜੂਦ ਹੈ ਤੇ ਜਦੋਂ ਤੱਕ ਉਸ ਨੂੰ ਸ਼ਕਤੀ ਦੇਂਦਾ ਹੈ, ਉਹ ਜਿਉਂਦਾ ਰਹਿੰਦਾ ਹੈ ਤੇ ਚੱਲਦਾ ਹੈ। ਜਦੋਂ ਸ਼ਕਤੀ ਖਿੱਚ ਲੈਂਦਾ ਹੈ ਤਾਂ ਜੀਵ ਦੀ ਸਰੀਰਕ ਮੌਤ ਹੋ ਜਾਂਦੀ ਹੈ ਤੇ ਪੰਜ ਤੱਤ ਜਿਨ੍ਹਾਂ ਤੋਂ ਸਰੀਰ ਬਣਿਆ ਹੈ ਉਹ ਪੰਜਾਂ ਤੱਤਾਂ ਵਿਚ ਮਿਲ ਜਾਂਦੇ ਹਨ ਤੇ ਬਾਕੀ ਕੁੱਝ ਵੀ ਨਹੀਂ ਬੱਚਦਾ। ਆਤਮਾ ਪਰਮਾਤਮਾ ਵਿਚ ਮਿਲ ਜਾਂਦੀ ਹੈ ਤੇ ਉਸ ਤੋਂ ਬਾਅਦ ਕਈ ਹੁੰਦਾ ਹੈ ਕਿਸੇ ਨੂੰ ਪਤਾ ਨਹੀਂ ਹੈ। ਸਰੀਰ ਦਾ ਕੋਈ ਆਵਾਗਉਣ ਨਹੀਂ ਹੈ।

          • 0
        • Reply
        • Share
          Share
          • Share on Facebook
          • Share on Twitter
          • Share on LinkedIn
          • Share on WhatsApp
        • Jasmeet Kaur
          Jasmeet Kaur
          2023-11-23T08:29:43+00:00Replied to answer on November 23, 2023 at 8:29 am

          ਵੀਰਜੀ, ਆਪ ਜੀ ਦੇ ਕਹੇ ਮੁਤਾਬਕ, ਸਰੀਰ ਦਾ ਆਵਾਗਵਣ ਨਹੀਂ ਹੈ, ਪਰ ਆਤਮਾ ਦਾ ਤੇ ਆਵਾਗਵਣ ਹੈ। ਪਰਮਾਤਮਾ ਚ ਤੇ ਆਤਮਾ ਜਿਉਂਦੇ ਜੀ ਹੀ ਲੀਨ ਹੋ ਸਕਦੀ ਹੈ ,ਜਦ ਮਨੁੱਖ ਦੇ ਅੰਦਰ ਪੰਜ ਵਿਕਾਰ,ਕਾਮ,ਕ੍ਰੋਧ,ਲੋਭ,ਮੋਹ ਅਹੰਕਾਰ ਮਰ ਜਾਂਦੇ ਨੇ। ਜੇ ਜੀਉਂਦੇ ਜੀਅ ਇਨ੍ਹਾਂ ਬੰਧਨਾ ਤੋਂ ਬੰਦ ਖ਼ਲਾਸੀ ਨਹੀਂ ਹੋਂਦੀ,ਤਾ ਮਾਰਨੇ ਉਪਰੰਤ ਤੇ ਆਤਮਾ ਜਨਮ ਮਰਨ ਦੇ ਗੇੜ ਵਿੱਚ ਪੈਂਦੀ ਹੀ ਹੈ ਨਾ,ਤਾ ਹੀ ਤੇ ਗੁਰੂ ਜੀ ਕਹਿੰਦੇ ਨੇ”ਆਪੇ ਬੀਜਿ ਆਪੇ ਹੀ ਖਾਹੁ।। ਨਾਨਕ ਹੂਕਮੀ ਆਵਹੁ ਜਿਹੀ।।”
          ਕਿਰਪਾ ਕਰਕੇ ਇਸ ਤੇ ਚਾਨਣਾ ਪਾਵੋਜੀ।

            • 0
          • Reply
          • Share
            Share
            • Share on Facebook
            • Share on Twitter
            • Share on LinkedIn
            • Share on WhatsApp
          • ਕੁਲਵਿੰਦਰ ਸਿੰਘ
            ਕੁਲਵਿੰਦਰ ਸਿੰਘ
            2023-11-23T08:40:26+00:00Replied to answer on November 23, 2023 at 8:40 am
            This answer was edited.

            ਨਹੀਂ ਜੀ। ‘ਆਪੇ ਬੀਜਿ ਆਪੇ ਹੀ ਖਾਹੁ’ ਇਸੇ ਜਨਮ ਵਿਚ ਹੀ ਹੈ। ਮਰਨ ਤੋਂ ਬਾਅਦ ਨਹੀਂ ਹੈ ਜੀ। ਮਰਨ ਤੋਂ ਬਾਅਦ ਆਤਮਾ ਨੇ ਪਰਮਾਤਮਾ ਵਿਚ ਮਿਲ ਜਾਣਾ ਹੈ। ਉਸ ਤੋਂ ਬਾਅਦ ਕੀ ਹੋਣਾ ਹੈ, ਉਹ ਕਿਸੇ ਨੂੰ ਪਤਾ ਨਹੀਂ ਹੈ।

            ਆਵਾਗਉਣ ਵਿਚ ਮਨ ਨੇ ਮਾਇਆ ਵਿਚ ਫੱਸ ਕੇ ਪੈਣਾ ਹੈ ਤੇ ਇਸੇ ਜੀਵਨ ਵਿਚ ਹੀ ਪੈਣਾ ਹੈ।

              • 0
            • Reply
            • Share
              Share
              • Share on Facebook
              • Share on Twitter
              • Share on LinkedIn
              • Share on WhatsApp
            • Jasmeet Kaur
              Jasmeet Kaur
              2024-05-27T12:25:18+00:00Replied to answer on May 27, 2024 at 12:25 pm

              ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫਤਿਹ।
              ਵੀਰਜੀ, ਆਪ ਜੀ ਨੇ ਜੋ ਉਪਰ ਦਿੱਤੇ ਸ਼ਬਦ ਦੇ ਸੰਦਰਭ ਵਿਚ ਦੱਸਿਆ ਹੈ ਕਿ ਆਵਾਗਵਣ ਸ਼ਰੀਰ ਦਾ ਨਹੀਂ ਹੁੰਦਾ। ਮੰਨ ਨੇ ਮਾਇਆ ਵਿਚ ਫੜ ਕੇ ਆਵਾਗਵਣ ਚ ਪੈਣਾ ਹੈ। ਫਿਰ ਮੁਕਤੀ ਕਿਸ ਨੂੰ ਕਹਿਆ ਹੈ। ਪੰਜ ਵਿਕਾਰਾ ਨੂੰ ਮਾਰ ਕੇ ਹੀ ਮਨੁੱਖ ਮੁਕਤ ਹੋ ਸਕਦਾ ਹੈ ਜਿਸ ਨੂੰ ਗੁਰਬਾਣੀ ਚ ਜੀਵਤ ਮਰਹੇ’ ਕਹਿਆ ਹੈ। ਜੋ ਕਬੀਰ ਜੀ ਨੇ ਇੱਕ ਸ਼ਬਦ ਵਿਚ ਵੀ ਕਹਿਆ ਹੈ”ਰਾਮ ਕਬੀਰਾ ਏਕ ਭਏ ਹੈ ……”
              ਕਿਰਪਾ ਕਰਕੇ ਇਸ ਤੇ ਚਾਨਣਾ ਪਾਓ ਜੀ।

                • 0
              • Share
                Share
                • Share on Facebook
                • Share on Twitter
                • Share on LinkedIn
                • Share on WhatsApp
            • ਕੁਲਵਿੰਦਰ ਸਿੰਘ
              ਕੁਲਵਿੰਦਰ ਸਿੰਘ
              2024-05-28T01:02:24+00:00Replied to answer on May 28, 2024 at 1:02 am

              ਸਤਿਕਾਰ ਯੋਗ ਜਸਮੀਤ ਕੌਰ ਜੀ,
              ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।

              ਤੁਹਾਡੇ ਪ੍ਰਸ਼ਨ ‘ਰਾਮ ਕਬੀਰਾ ਏਕ ਭਏ ਹੈ’ ਦੇ ਉੱਤਰ ਵਿਚ ਭਗਤ ਕਬੀਰ ਜੀ ਦਾ ਉਚਾਰਿਆ ਹੋਇਆ, ਰਾਗ ਰਾਮਕਲੀ ਵਿਚ ਪੂਰਾ ਸ਼ਬਦ, ਜੋ ਕਿ ਗੁਰੂ ਸਾਹਿਬ ਦੇ ਪੰਨਾ 969 ਤੇ ਸੁਸ਼ੋਭਿਤ ਹੈ, ਤੇ ਉਸ ਦੇ ਅਰਥ ਹੇਠਾਂ ਦਿੱਤੇ ਹਨ ਜੀ:-

              ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥ ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ ਲੀਨੀ ਹਰਿ ਮੇਰੀ ॥੧॥ ਅਬ ਤਬ ਜਬ ਕਬ ਤੁਹੀ ਤੁਹੀ ॥ ਹਮ ਤੁਅ ਪਰਸਾਦਿ ਸੁਖੀ ਸਦ ਹੀ ॥੧॥ ਰਹਾਉ ॥ ਤੋਰੇ ਭਰੋਸੇ ਮਗਹਰ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥ ਪਹਿਲੇ ਦਰਸਨੁ ਮਗਹਰ ਪਾਇਓ ਫੁਨਿ ਕਾਸੀ ਬਸੇ ਆਈ ॥੨॥ ਜੈਸਾ ਮਗਹਰੁ ਤੈਸੀ ਕਾਸੀ ਹਮ ਏਕੈ ਕਰਿ ਜਾਨੀ ॥ ਹਮ ਨਿਰਧਨ ਜਿਉ ਇਹੁ ਧਨੁ ਪਾਇਆ ਮਰਤੇ ਫੂਟਿ ਗੁਮਾਨੀ ॥੩॥ ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥ ਅਜੈ ਸੁ ਚੋਭ ਕਉ ਬਿਲਲ ਬਿਲਾਤੇ ਨਰਕੇ ਘੋਰ ਪਚਾਹੀ ॥੪॥ ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥ ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥੫॥ ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥ ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥੬॥੩॥ {ਪੰਨਾ 969}

              ਅਰਥ: ਹੇ ਪ੍ਰਭੂ! ਤੂੰ (ਹੀ) ਮੇਰਾ ਸਭ ਤੋਂ ਵੱਡਾ ਆਸਰਾ ਹੈਂ। ਮੈਂ ਤੇਰੀ ਹੀ ਓਟ ਫੜੀ ਹੈ (ਕਿਸੇ ਤੀਰਥ ਉੱਤੇ ਵੱਸਣ ਦਾ ਤਕੀਆ ਮੈਂ ਨਹੀਂ ਤੱਕਿਆ) ਤੂੰ ਸਦਾ ਅਡੋਲ ਰਹਿਣ ਵਾਲਾ ਹੈਂ (ਤੇਰਾ ਲੜ ਫੜ ਕੇ) ਮੈਂ ਭੀ ਨਹੀਂ ਡੋਲਦਾ, ਕਿਉਂਕਿ ਤੂੰ ਆਪ ਮੇਰੀ ਲਾਜ ਰੱਖ ਲਈ ਹੈ।1।
              ਹੇ ਪ੍ਰਭੂ! ਸਦਾ ਲਈ ਤੂੰ ਹੀ ਤੂੰ ਹੀ ਮੇਰਾ ਸਹਾਰਾ ਹੈਂ। ਤੇਰੀ ਮਿਹਰ ਨਾਲ ਮੈਂ ਸਦਾ ਹੀ ਸੁਖੀ ਹਾਂ।1। ਰਹਾਉ।
              (ਲੋਕ ਆਖਦੇ ਹਨ ਮਗਹਰ ਸਰਾਪੀ ਹੋਈ ਧਰਤੀ ਹੈ, ਪਰ) ਮੈਂ ਤੇਰੇ ਉੱਤੇ ਸ਼ਰਧਾ ਧਾਰ ਕੇ ਮਗਹਰ ਜਾ ਵੱਸਿਆ, (ਤੂੰ ਮਿਹਰ ਕੀਤੀ ਤੇ) ਮੇਰੇ ਸਰੀਰ ਦੀ (ਵਿਕਾਰਾਂ ਦੀ) ਤਪਸ਼ (ਮਗਹਰ ਵਿਚ ਹੀ) ਬੁਝਾ ਦਿੱਤੀ। ਮੈਂ, ਹੇ ਪ੍ਰਭੂ! ਤੇਰਾ ਦੀਦਾਰ ਪਹਿਲਾਂ ਮਗਹਰ ਵਿਚ ਰਹਿੰਦਿਆਂ ਹੀ ਕੀਤਾ ਸੀ, ਤੇ ਫੇਰ ਮੈਂ ਕਾਸ਼ੀ ਵਿਚ ਆ ਵੱਸਿਆ।2।
              ਜਿਵੇਂ ਕਿਸੇ ਕੰਗਾਲ ਨੂੰ ਧਨ ਮਿਲ ਜਾਏ, (ਤਿਵੇਂ) ਮੈਨੂੰ ਕੰਗਾਲ ਨੂੰ ਤੇਰਾ ਨਾਮ ਧਨ ਮਿਲ ਗਿਆ ਹੈ, (ਉਸ ਦੀ ਬਰਕਤਿ ਨਾਲ) ਮੈਂ ਮਗਹਰ ਤੇ ਕਾਸ਼ੀ ਦੋਹਾਂ ਨੂੰ ਇਕੋ ਜਿਹਾ ਹੀ ਸਮਝਿਆ ਹੈ। ਪਰ (ਜਿਨ੍ਹਾਂ ਨੂੰ ਕਾਸ਼ੀ ਤੀਰਥ ਤੇ ਵੱਸਣ ਦਾ ਮਾਣ ਹੈ ਉਹ) ਹੰਕਾਰੀ ਹੰਕਾਰ ਵਿਚ ਦੁੱਖੀ ਹੁੰਦੇ ਹਨ।3।
              ਜੋ ਮਨੁੱਖ ਮਾਣ ਕਰਦਾ ਹੈ (ਮਾਣ ਚਾਹੇ ਕਿਸੇ ਗੱਲ ਦਾ ਹੋਵੇ) ਉਸ ਨੂੰ (ਇਉਂ ਹੁੰਦਾ ਹੈ ਜਿਵੇਂ) ਸੂਲਾਂ ਚੁੱਭਦੀਆਂ ਹਨ। ਕੋਈ ਉਹਨਾਂ ਦੀਆਂ ਇਹ ਸੂਲਾਂ ਪੁੱਟ ਨਹੀਂ ਸਕਦਾ। ਸਾਰੀ ਉਮਰ (ਉਹ ਹੰਕਾਰੀ) ਉਹਨਾਂ ਚੋਭਾਂ ਦੇ ਮਾਰੇ ਵਿਲਕਦੇ ਹਨ, ਮਾਨੋ, ਘੋਰ ਨਰਕ ਵਿਚ ਸੜ ਰਹੇ ਹਨ।4।
              (ਇਹ ਲੋਕ ਆਖਦੇ ਹਨ ਕਿ ਕਾਸ਼ੀ ਵਿਚ ਰਹਿਣ ਵਾਲਾ ਸੁਰਗ ਮਾਣਦਾ ਹੈ, ਪਰ) ਨਰਕ ਕੀਹ, ਤੇ, ਵਿਚਾਰਾ ਸੁਰਗ ਕੀਹ? ਸੰਤਾਂ ਨੇ ਦੋਵੇਂ ਹੀ ਰੱਦ ਕਰ ਦਿੱਤੇ ਹਨ; ਕਿਉਂਕਿ ਸੰਤ ਆਪਣੇ ਗੁਰੂ ਦੀ ਕਿਰਪਾ ਨਾਲ (ਨਾਹ ਸੁਰਗ ਤੇ ਨਾਹ ਨਰਕ) ਕਿਸੇ ਦੇ ਭੀ ਮੁਥਾਜ ਨਹੀਂ ਹਨ।5।
              (ਆਪਣੇ ਗੁਰੂ ਦੀ ਕਿਰਪਾ ਨਾਲ) ਮੈਂ ਹੁਣ ਉੱਚੇ ਆਤਮਕ ਟਿਕਾਣੇ ਤੇ ਅੱਪੜ ਗਿਆ ਹਾਂ, ਜਿੱਥੇ ਮੈਨੂੰ ਪਰਮਾਤਮਾ ਮਿਲ ਪਿਆ ਹੈ। ਮੈਂ ਕਬੀਰ ਅਤੇ ਮੇਰਾ ਰਾਮ ਇੱਕ-ਰੂਪ ਹੋ ਗਏ ਹਾਂ, ਕੋਈ ਸਾਡੇ ਵਿਚ ਫ਼ਰਕ ਨਹੀ ਦੱਸ ਸਕਦਾ।6।3।

              ਨੋਟ: ਮਗਹਰ = ਗੋਰਖ ਪੁਰ ਦੇ ਪਾਸ ਇਕ ਸ਼ਹਿਰ, ਜਿਸ ਬਾਰੇ ਪੁਰਾਣਾ ਖ਼ਿਆਲ ਹੈ ਕਿ ਇਸ ਥਾਂ ਨੂੰ ਸਰਾਪ ਮਿਲਿਆ ਹੋਇਆ ਹੈ, ਜੋ ਮਨੁੱਖ ਇੱਥੇ ਮਰਦਾ ਹੈ ਉਹ ਖੋਤੇ ਦੀ ਜੂਨੇ ਜਾ ਪੈਂਦਾ ਹੈ।‌ ਇੱਥੋਂ ਇਹ ਜ਼ਾਹਰ ਹੁੰਦਾ ਹੈ ਕਿ ਕਬੀਰ ਜੀ ਦੋ ਵਾਰੀ ਮਗਹਰ ਜਾ ਕੇ ਰਹੇ ਹਨ। ਦੂਜੀ ਵਾਰੀ ਤਾਂ ਸਰੀਰ ਭੀ ਉੱਥੇ ਹੀ ਤਿਆਗਿਆ।

              ਤੁਸੀਂ ਦੇਖ ਸਕਦੇ ਹੋ ਕਿ ਕਬੀਰ ਜੀ ਸਮਝਾ ਰਹੇ ਹਨ ਕਿ ਉਹ ਇੱਕ ਪਰਮਾਤਮਾ ਦੀ ਓਟ ਲੈ ਕੇ, ਵਿਕਾਰਾਂ ਕੋਲੋਂ ਛੁਟਕਾਰਾ ਪਾ ਕੇ, ਮਨੁੱਖ ਦੇ ਕਿਆਸੇ ਹੋਏ ਨਰਕ ਦੇ ਡਰ ਤੇ ਸਵਰਗ ਦੇ ਲਾਲਚ ਤੋਂ ਉੱਪਰ ਉੱਠ ਕੇ, ਪਰਮਾਤਮਾ ਨਾਲ ਆਤਮਿਕ ਤੌਰ ਤੇ ਇੱਕ ਹੋ‌ ਗਏ ਹਨ।‌

              ‘ਰਾਮ ਕਬੀਰਾ ਏਕ ਭਏ ਹੈ’ ਪਰਮਾਤਮਾ ਨਾਲ ਆਤਮਿਕ ਤੌਰ ਤੇ ਇੱਕ ਹੋਣਾ ਹੀ ਹੈ।

              ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ।‌ ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।

              ਆਦਰ ਸਹਿਤ,
              ਆਪ ਦਾ ਵੀਰ

                • 0
              • Share
                Share
                • Share on Facebook
                • Share on Twitter
                • Share on LinkedIn
                • Share on WhatsApp

    Sidebar

    Ask A Question

    Stats

    • Questions 4k
    • Answers 9k
    • Popular
    • Answers
    • Mauricio

      Sikhism conversion

      • 36 Answers
    • Amrit Pal Singh Sachdeva

      Do Sikhs believe in heaven and hell?

      • 33 Answers
    • OL

      Why don’t Sikhs eat kosher or halal?

      • 27 Answers
    • OL

      No Sikhs Here

      • 25 Answers
    • Karan Singh

      In Sikhi it is taught God Created itself. How is ...

      • 20 Answers
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer For your convenience, the meanings of the Shabad are given… March 6, 2026 at 12:23 am
    • Ramneet
      Ramneet added an answer Yes, Sikhs can eat meat. Both plants and animals are… March 5, 2026 at 7:31 pm
    • Millu
      Millu added an answer hi respected what do uh mean by this shabad will… March 5, 2026 at 4:22 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਸਤਿਕਾਰ ਯੋਗ ਵੀਰ ਜੀ/ਭੈਣ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ… March 5, 2026 at 3:27 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੭ ਮਹਲਾ ੫… March 5, 2026 at 5:25 am

    Trending Tags

    Email_blogs

    Any Question?

    Ask A Question

    Explore

    • Categories
    • Questions
      • New Questions
      • Trending Questions
      • Most Read Questions
    • Polls
    • Tags
    • Help

    Footer

    A Q&A platform designed to help people learn and teach others about Sikhism.

    In association with Global Sikh Council. Helping spread the message of Sri Guru Granth Sahib Ji.

    Quick Links

    • Questions
    • Perspective
    • About Us
    • Contact Us
    • Kids Zone
    • Social Posts
    • News & Events
    • Download Our App
    • Our Story
    • Poems
    • SGGS Ji Di Bantar

    Legal Stuff

    • Terms and Conditions
    • Privacy Policy
    • Cookies Policy

    Subscribe

    © 2024 S W Organisation. All Rights Reserved.

    This website is created for informative purposes and is opinion-based.

    Manage Cookie Consent
    We use cookies on our website to give you the most relevant experience by remembering your preferences and repeat visits. By clicking “Accept All”, you consent to the use of ALL the cookies. However, you may visit "Cookie Settings" to provide a controlled consent.
    Functional Always active
    The technical storage or access is strictly necessary for the legitimate purpose of enabling the use of a specific service explicitly requested by the subscriber or user, or for the sole purpose of carrying out the transmission of a communication over an electronic communications network.
    Preferences
    The technical storage or access is necessary for the legitimate purpose of storing preferences that are not requested by the subscriber or user.
    Statistics
    The technical storage or access that is used exclusively for statistical purposes. The technical storage or access that is used exclusively for anonymous statistical purposes. Without a subpoena, voluntary compliance on the part of your Internet Service Provider, or additional records from a third party, information stored or retrieved for this purpose alone cannot usually be used to identify you.
    Marketing
    The technical storage or access is required to create user profiles to send advertising, or to track the user on a website or across several websites for similar marketing purposes.
    • Manage options
    • Manage services
    • Manage {vendor_count} vendors
    • Read more about these purposes
    View preferences
    • {title}
    • {title}
    • {title}

    Welcome to Sikh Wisdom

    Please Login or Sign Up to access all the features on Sikh Wisdom

    Log In
    Sign Up