I’m loosing faith.
I’ve always followed of Gurus teachings.
Certain circumstances make me feel lost and I think I’m loosing faith.
I feel guilty at the same time.
What should one do?
Please help. 🙏🏻
loosing faith in god.
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ, ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਦੀ ਗੁਜਰੀ ਰਾਗ ਵਿਚ ਵਾਰ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 508 ਤੋਂ ਪੰਨਾ 517 ਤੇ ਸੁਸ਼ੋਭਿਤ ਹੈ, ਵਿਚੋਂ ਇੱਕ ਪਉੜੀ ਤੇ ਉਸ ਦੇ ਅਰਥ ਦੇ ਰਿਹਾ ਹੈ ਜੀ:-
ਪਉੜੀ ॥ ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥ ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥ ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥ ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥ ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥ {ਪੰਨਾ 519}
ਅਰਥ: (ਹੇ ਭਾਈ!) ਦਿਲ ਦਾ ਜੋ ਦੁੱਖ ਹੋਵੇ ਉਹ ਆਪਣੇ ਸਤਿਗੁਰੂ ਅਗੇ ਬੇਨਤੀ ਕਰ, ਆਪਣੀ ਸਾਰੀ ਚਤੁਰਾਈ ਛੱਡ ਦੇਹ ਤੇ ਮਨ ਤਨ ਗੁਰੂ ਦੇ ਹਵਾਲੇ ਕਰ ਦੇਹ, ਸਤਿਗੁਰੂ ਦੇ ਪੈਰ ਪੂਜ (ਭਾਵ, ਗੁਰੂ ਦਾ ਆਸਰਾ ਲੈ, ਇਸ ਤਰ੍ਹਾਂ) ਭੈੜੀ ਮੱਤ (ਰੂਪ ‘ਬਿਰਥਾ’) ਸੜ ਜਾਂਦੀ ਹੈ, ਗੁਰਮੁਖਾਂ ਦੀ ਸੰਗਤਿ ਵਿਚ ਇਹ ਔਖਾ ਸੰਸਾਰ-ਸਮੁੰਦਰ ਤਰ ਜਾਈਦਾ ਹੈ।
(ਹੇ ਭਾਈ!) ਗੁਰੂ ਦੇ ਦੱਸੇ ਰਾਹ ਤੇ ਤੁਰੋ, ਪਰਲੋਕ ਵਿਚ ਡਰ ਡਰ ਨਹੀਂ ਮਰੋਗੇ, ਗੁਰੂ (ਗੁਣਾਂ ਤੋਂ) ਸੱਖਣੇ ਬੰਦਿਆਂ ਨੂੰ (ਗੁਣਾਂ ਨਾਲ) ਨਕਾ-ਨਕ ਭਰ ਕੇ ਇਕ ਪਲਕ ਵਿਚ ਨਿਹਾਲ ਕਰ ਦੇਂਦਾ ਹੈ, (ਗੁਰੂ ਦੀ ਰਾਹੀਂ ਜੇ) ਸਦਾ ਪ੍ਰਭੂ ਨੂੰ ਸਿਮਰੀਏ ਤਾਂ ਮਨ ਨੂੰ ਸੰਤੋਖ ਆਉਂਦਾ ਹੈ, ਪਰ, ਗੁਰੂ ਦੀ ਦੱਸੀ ਸੇਵਾ ਵਿਚ ਉਹੀ ਮਨੁੱਖ ਲੱਗਦਾ ਹੈ ਜਿਸ ਉਤੇ ਧੁਰੋਂ ਬਖ਼ਸ਼ਸ਼ ਹੋਵੇ।੬।
ਸਿੱਖ ਨੇ ਸੁਖ ਹੋਵੇ, ਦੁੱਖ ਹੋਵੇ, ਗੁਰੂ ਅੱਗੇ ਅਰਦਾਸ ਕਰਨੀ ਹੈ। ਆਸ ਹੈ ਕਿ ਅਰਦਾਸ ਕਰਨ ਨਾਲ ਤੁਹਾਡੀ ਪ੍ਰੇਸ਼ਾਨੀ ਘਟੇਗੀ। 28 ਸਤੰਬਰ, 2022 ਨੂੰ ਭੈਣ ਹਰਬਖਸ਼ ਕੌਰ ਦੇ ਅਰਦਾਸ ਦੇ ਮੁੱਦੇ ਤੇ ਜਵਾਬ ਦਿੱਤਾ ਗਿਆ ਹੈ, ਉਹ ਵੀ ਪੜ੍ਹਨਾ ਤੇ ਆਪਣੇ ਜੀਵਨ ਵਿੱਚ ਅਪਨਾਉਣ ਦੀ ਕੋਸ਼ਿਸ਼ ਕਰਨੀ। ਅਕਾਲਪੁਰਖ ਮਿਹਰ ਕਰਣਗੇ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ