What does Sahib Ji say about the control of Kaam?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਵੀਰ ਜੀ/ਭੈਣ ਜੀ ਇਹ ਜਵਾਬ ਪਹਿਲਾਂ ਵੀ ਦਿੱਤਾ ਸੀ।
————————–
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਸਲੋਕ ਸਹਸਕ੍ਰਿਤੀ ਮਹਲਾ ੫॥ ਵਿਚੋਂ ਇਕ ਸਲੋਕ, ਜਿਸ ਵਿਚ ਗੁਰੂ ਸਾਹਿਬ ਨੇ ਕਾਮ ਨੂੰ ਸੰਬੋਧਿਤ ਕਰਕੇ, ਉਸ ਤੋਂ ਹੋਣ ਵਾਲੇ ਨਤੀਜਿਆਂ ਦਾ ਜ਼ਿਕਰ ਕਰਕੇ, ਛੁੱਟਣ ਦਾ ਉਪਾਅ ਵੀ ਦੱਸਿਆ ਹੈ, ਤੇ ਉਸ ਦੇ ਅਰਥ ਤੁਹਾਡੇ ਵਿਚਾਰ ਵਾਸਤੇ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਦੱਸਣਾ ਜੀ।
ਆਦਰ ਸਹਿਤ,
ਆਪ ਦਾ ਵੀਰ
———————–
ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ ਚਿਤ ਹਰਣੰ ਤ੍ਰੈ ਲੋਕ ਗੰਮ੍ਯ੍ਯੰ ਜਪ ਤਪ ਸੀਲ ਬਿਦਾਰਣਹ ॥ ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥ ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥ {ਪੰਨਾ 1358}
ਅਰਥ: ਹੇ ਕਾਮ! ਤੂੰ (ਜੀਵਾਂ ਨੂੰ ਆਪਣੇ ਵੱਸ ਵਿਚ ਕਰ ਕੇ) ਨਰਕ ਵਿਚ ਅਪੜਾਣ ਵਾਲਾ ਹੈਂ ਅਤੇ ਕਈ ਜੂਨਾਂ ਵਿਚ ਭਟਕਾਣ ਵਾਲਾ ਹੈਂ।
ਤੂੰ ਜੀਵਾਂ ਦੇ ਮਨ ਭਰਮਾ ਲੈਂਦਾ ਹੈਂ, ਤਿੰਨਾਂ ਹੀ ਲੋਕਾਂ ਵਿਚ ਤੇਰੀ ਪਹੁੰਚ ਹੈ, ਤੂੰ ਜੀਵਾਂ ਦੇ ਜਪ ਤਪ ਤੇ ਸੁੱਧ ਆਚਰਨ ਨਾਸ ਕਰ ਦੇਂਦਾ ਹੈਂ।
ਹੇ ਚੰਚਲ ਕਾਮ! ਤੂੰ ਸੁਖ ਤਾਂ ਥੋੜਾ ਹੀ ਦੇਂਦਾ ਹੈਂ, ਪਰ ਇਸੇ ਨਾਲ ਤੂੰ ਜੀਵਾਂ ਨੂੰ (ਸੁੱਧ ਆਚਰਨ ਦੇ) ਧਨ ਤੋਂ ਸੱਖਣਾ ਕਰ ਦੇਂਦਾ ਹੈਂ। ਜੀਵ ਉੱਚੇ ਹੋਣ, ਨੀਵੇਂ ਹੋਣ, ਸਭਨਾਂ ਵਿਚ ਤੂੰ ਪਹੁੰਚ ਜਾਂਦਾ ਹੈਂ।
ਸਾਧ ਸੰਗਤਿ ਵਿਚ ਪਹੁੰਚਿਆਂ ਤੇਰੇ ਡਰ ਤੋਂ ਖ਼ਲਾਸੀ ਮਿਲਦੀ ਹੈ। ਹੇ ਨਾਨਕ! (ਸਾਧ ਸੰਗ ਵਿਚ ਜਾ ਕੇ) ਪ੍ਰਭੂ ਦੀ ਸਰਨ ਲੈ। 46।
ਭਾਵ: ਮਨੁੱਖ ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਕਾਮਦੇਵ ਸਭਨਾਂ ਨੂੰ ਆਪਣੇ ਕਾਬੂ ਵਿਚ ਕਰ ਲੈਂਦਾ ਹੈ। ਇਸ ਦੀ ਮਾਰ ਤੋਂ ਉਹੀ ਬਚਦਾ ਹੈ ਜੋ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਆਸਰਾ ਲੈਂਦਾ ਹੈ।
Thanks for the answer