Why is Mata Sahib Devan Ji not mentioned in the Ardaas?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਜਪ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਅਰਦਾਸ ਵਿਚ ਸਿਰਫ਼ ਗੁਰੂ ਸਾਹਿਬ ਦੇ ਨਾਮ ਸ਼ਾਮਿਲ ਹਨ ਅਤੇ ਉਸ ਤੋਂ ਬਾਅਦ ਅਰਦਾਸ ਹੈ:-
“ਪੰਜਾਂ ਪਿਆਰਿਆਂ,ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ, ਜਿਹਨਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ, ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖ਼ਾਲਸਾ ਜੀ ! ਬੋਲੋ ਜੀ ਵਾਹਿਗੁਰੂ!
ਜਿਹਨਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੀਆਂ ਤੇ ਚੜੇ, ਆਰਿਆਂ ਨਾਲ ਚਿਰਾਏ ਗਏ, ਗੁਰਦਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖ਼ਾਲਸਾ ਜੀ! ਬੋਲੋ ਜੀ ਵਾਹਿਗੁਰੂ! ਪੰਜਾਂ ਤਖਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!”
ਤੁਸੀਂ ਦੇਖ ਸਕਦੇ ਹੋ ਕਿ ਅਰਦਾਸ ਵਿਚ ਗੁਰੂ ਸਾਹਿਬ ਦੇ ਨਾਵਾਂ ਤੋਂ ਇਲਾਵਾ ਕੋਈ ਹੋਰ ਨਾਮ ਸ਼ਾਮਿਲ ਨਹੀਂ ਕੀਤਾ ਗਿਆ ਹੈ। ਇਸ ਲਈ ਮਾਤਾ ਸਾਹਿਬ ਦੇਵਾਂ ਦਾ ਨਾਮ ਵੀ ਸ਼ਾਮਿਲ ਨਹੀਂ ਕੀਤਾ ਗਿਆ। ਸੋਚਣ ਵਾਲੀ ਗੱਲ ਹੈ ਕਿ ਜੇ ਨਾਮ ਸ਼ਾਮਿਲ ਕਰਨ ਦੀ ਪਿਰਤ ਪਾਈ ਜਾਵੇ ਤਾਂ ਇਤਿਹਾਸ ਵਿਚ ਇੰਨੇ ਸਾਰੇ ਨਾਮ ਹਨ ਕਿ ਸ਼ਾਮਿਲ ਕਰਨੇ ਸੰਭਵ ਹੀ ਨਹੀਂ ਹਨ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
ਬਾਕਮਾਲ ਜੁਆਬ ਵੀਰ ਜੀ
ਬਹੁਤ ਬਹੁਤ ਧੰਨਵਾਦ, ਭੈਣ ਜੀ! ਬਹੁਤ ਲੰਬੇ ਸਮੇਂ ਬਾਅਦ ਤੁਹਾਡੇ ਦਰਸ਼ਨ ਹੋਏ ਹਨ ਜੀ!