Why do some people say, "Oh, tuhade te grah hee chariya hoveya hai"? What is meant by "grah"?
Why do some people say, "Oh, tuhade te grah hee chariya hoveya hai"? What is meant by "grah"?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ‘ਗ੍ਰਹਿ ਚੜ੍ਹੇ ਹੋਏ ਹੋਣ’ ਦੇ ਸਵਾਲ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਅਗਿਆਨਤਾ ਵੱਸ ਇਹ ਇੱਕ ਭਰਮ ਲੋਕਾਂ ਦੇ ਮਨਾਂ ਵਿਚ ਪਾਇਆ ਜਾਂਦਾ ਹੈ। ਨਾਲ ਹੀ ਸ਼ਗਨ/ਅਪਸ਼ਗਨ ਹੋਣ ਦਾ ਭਰਮ ਫੈਲਾਇਆ ਜਾਂਦਾ ਹੈ।
ਇਨ੍ਹਾਂ ਭਰਮਾਂ ਤੋਂ ਬੱਚਣ ਲਈ ਦਾਸ ਤੁਹਾਨੂੰ ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ ਦਾ ਆਸਾ ਰਾਗ ਵਿਚ ਉਚਾਰਿਆ ਹੋਇਆ ਸਬਦ, ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ 401 ਤੇ ਸੁਸ਼ੋਭਿਤ ਹੈ, ਅਤੇ ਉਸ ਦੇ ਅਰਥ ਪੜ੍ਹਨ ਦੀ ਬੇਨਤੀ ਕਰਦਾ ਹੈ। ਇਸ ਸਬਦ ਵਿਚ ਗੁਰੂ ਸਾਹਿਬ ਗ੍ਰਹਿਆਂ ਤੇ ਸ਼ਗਨਾਂ/ਅਪਸ਼ਗਨਾਂ ਦੇ ਪ੍ਰਭਾਵ ਤੋਂ ਬੱਚਣ ਦਾ ਰਸਤਾ ਦੱਸ ਰਹੇ ਹਨ ਤੇ ਸਿੱਖਿਆ ਦੇ ਰਹੇ ਹਨ ਕਿ ਸ਼ਬਦ ਗੁਰੂ ਤੇ ਅਕਾਲਪੁਰਖ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਮਨੁੱਖ/ਸਿੱਖ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਤੇ ਪਹੁੰਚ ਸਕਦਾ ਹੈ ਤੇ ਉਸ ਅਵਸਥਾ ਵਿਚ ਉਸ ਉੱਪਰ ਨਾਂਹ ਗ੍ਰਹਿ ਪ੍ਰਭਾਵ ਪਾ ਸਕਦੇ ਹਨ ਤੇ ਨਾਂਹ ਹੀ ਉਸ ਨੂੰ ਕੋਈ ਸ਼ਗਨ/ਅਪਸ਼ਗਨ ਲੱਗਦੇ ਹਨ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————
ਆਸਾ ਮਹਲਾ ੫ ॥ ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥ ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥ ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥ ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥ ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥ {ਪੰਨਾ 401}
ਅਰਥ: (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਸਦਾ ਹੀ ਸਦਕੇ ਜਾਂਦਾ ਹਾਂ, ਮੈਂ ਗੁਰੂ ਤੋਂ ਵਾਰਨੇ ਜਾਂਦਾ ਹਾਂ, ਕਿਉਂਕਿ ਉਸ (ਗੁਰੂ) ਨੂੰ ਮਿਲ ਕੇ ਹੀ ਮੈਂ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ (ਆਪਣੀ ਜ਼ਿੰਦਗੀ ਦਾ) ਮਨੋਰਥ ਬਣਾਇਆ ਹੈ।1। ਰਹਾਉ।
(ਹੇ ਭਾਈ!) ਗੁਰੂ ਨੇ ਮੈਨੂੰ ਉਹ ਹਰਿ-ਨਾਮ ਦੇ ਕੇ ਜੇਹੜਾ ਨਾਮ ਉਹ ਆਪ ਜਪਦਾ ਹੈ, ਮੇਰੇ ਉਤੋਂ (ਮਾਨੋ) ਨੌ ਹੀ ਗ੍ਰਹਿਆਂ ਦੀਆਂ ਮੁਸੀਬਤਾਂ ਦੂਰ ਕਰ ਦਿੱਤੀਆਂ ਹਨ। ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹਾਂ ਤੇ (ਮੇਰੇ ਅੰਦਰ) ਆਤਮਕ ਅਡੋਲਤਾ ਦਾ ਵੱਡਾ ਸੁਖ-ਆਨੰਦ ਬਣਿਆ ਰਹਿੰਦਾ ਹੈ।1।
(ਹੇ ਭਾਈ! ਮੇਰੇ ਅੰਦਰ ਚੰਗੇ ਮੰਦੇ ਸਗਨਾਂ ਦਾ ਸਹਮ ਭੀ ਨਹੀਂ ਰਹਿ ਗਿਆ) ਚੰਗੇ ਮੰਦੇ ਸਗਨਾਂ ਦੇ ਸਹਮ ਉਸ ਮਨੁੱਖ ਨੂੰ ਚੰਬੜਦੇ ਹਨ ਜਿਸ ਦੇ ਚਿੱਤ ਵਿਚ ਪਰਮਾਤਮਾ ਨਹੀਂ ਵੱਸਦਾ। ਪਰ ਜੇਹੜਾ ਮਨੁੱਖ ਪ੍ਰਭੂ (ਦੀ ਯਾਦ) ਵਿਚ (ਜੁੜ ਕੇ) ਹਰਿ-ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।2।
(ਹੇ ਭਾਈ! ਮਿਥੇ ਹੋਏ) ਨੇਕ ਕਰਮ, ਦਾਨ, ਜਪ ਤੇ ਤਪ = ਇਹ ਜਿਤਨੇ ਭੀ ਹਨ ਪਰਮਾਤਮਾ ਦਾ ਨਾਮ ਜਪਣਾ ਇਹਨਾਂ ਸਭਨਾਂ ਤੋਂ ਸ੍ਰੇਸ਼ਟ ਕਰਮ ਹੈ। ਜੇਹੜਾ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਹੈ ਉਸ ਦਾ ਜੀਵਨ-ਮਨੋਰਥ ਸਫਲ ਹੋ ਜਾਂਦਾ ਹੈ।3।
ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੀ ਰੱਖਿਆ ਪਰਮਾਤਮਾ ਨੇ ਆਪ ਕੀਤੀ ਹੈ ਉਹਨਾਂ ਨੂੰ ਮੁੜ ਕੋਈ ਦੁੱਖ ਨਹੀਂ ਵਿਆਪਦਾ, ਉਹਨਾਂ ਦੇ ਸਾਰੇ ਡਰ ਨਾਸ ਹੋ ਜਾਂਦੇ ਹਨ ਉਹਨਾਂ ਦੇ ਮੋਹ ਤੇ ਭਰਮ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਮਨੁੱਖ ਬਿਗਾਨਾ ਨਹੀਂ ਦਿੱਸਦਾ।4। 18। 120।