In the context of the line "ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ," who is being referred to as "Mohan"?
In the context of the line "ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ," who is being referred to as "Mohan"?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Akalpurakh!
ਗਉੜੀ ਮਹਲਾ ੫ ॥ ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥ ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥ ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥ ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥ ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥ ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥ {ਪੰਨਾ 248}
ਪਦ ਅਰਥ: ਮੋਹਨ– ਹੇ ਮੋਹਨ! ਹੇ ਮਨ ਨੂੰ ਮੋਹ ਲੈਣ ਵਾਲੇ ਪ੍ਰਭੂ! {‘ਮਨ ਮੋਹਨਿ ਮੋਹਿ ਲੀਆ = ਗਉੜੀ ਮ: 3 ਛੰਤ, ਪੰਨਾ 245। ‘ਮੋਹਨਿ ਮੋਹਿ ਲੀਆ ਮਨੁ’ = ਤੁਖਾਰੀ ਮ: 1, ਪੰਨਾ 1112। ‘ਮੋਹਨਿ ਮੋਹਿ ਲੀਆ’ = ਬਸੰਤ ਮ: 1, ਪੰਨਾ 1187। ‘ਮੋਹਨ ਨੀਦ ਨ ਆਵੈ’ = ਬਿਲਾਵਲ ਮ: 5, ਪੰਨਾ 830। ਨੋਟ: ਕਿਸੇ ਘੜੀ ਹੋਈ ਸਾਖੀ ਉਤੇ ਇਤਬਾਰ ਕਰ ਕੇ ਇਸ ਲਫ਼ਜ਼ ‘ਮੋਹਨ’ ਨੂੰ ਬਾਬਾ ਮੋਹਨ ਵਾਸਤੇ ਵਰਤਣਾ ਭਾਰੀ ਭੁੱਲ ਹੈ। ਬਾਬਾ ਮੋਹਨ ਜੀ ਦੇ ਛੋਟੇ ਜਿਹੇ ਚੁਬਾਰੇ ਨੂੰ ਸਤਿਗੁਰੂ ਜੀ ‘ਮਹਲ ਅਪਾਰਾ’ ਨਹੀਂ ਆਖ ਸਕਦੇ ਸਨ।
ਸੋਹਨਿ = ਸੋਭ ਰਹੇ ਹਨ। ਦੈਆਰ = ਦਯਾਲ, ਦਇਆਲ। ਗਾਵਹੇ = ਗਾਵਹਿ, ਗਾਂਦੇ ਹਨ। {ਨੋਟ: ਬਾਬਾ ਮੋਹਨ ਜੀ ਦਾ ਕੀਰਤਨ ਕਿਤੇ ਭੀ ਕਿਸੇ ਭੀ ਧਰਮਸਾਲਾ ਵਿਚ ਕੋਈ ਸੰਤ ਜਨ ਕਦੇ ਨਾਹ ਗਾਂਦੇ ਰਹੇ ਹਨ, ਨਾ ਹੁਣ ਗਾਂਦੇ ਹਨ}। ਤੁਝਹਿ = (ਹੇ ਮੋਹਨ ਪ੍ਰਭੂ!) ਤੈਨੂੰ। {ਬਾਬਾ ਮੋਹਨ ਜੀ ਨੂੰ ਨਹੀਂ}। ਸੁਆਮੀ = ਹੇ ਸੁਆਮੀ ਪ੍ਰਭੂ! {ਬਾਬਾ ਮੋਹਨ ਜੀ ਨੂੰ ਨਹੀਂ ਕਿਹਾ ਜਾ ਰਿਹਾ}। ਕ੍ਰਿਪਾਰਾ = ਕਿਰਪਾਲ। ਦਰਸਨ ਸੁਖੁ = ਦਰਸਨ ਦਾ ਸੁਖ। ਸਾਰਾ = ਲੈਂਦੇ ਹਨ।1।
ਅਰਥ: ਹੇ ਮਨ ਨੂੰ ਮੋਹ ਲੈਣ ਵਾਲੇ ਪ੍ਰਭੂ! ਤੇਰੇ ਉੱਚੇ ਮੰਦਰ ਹਨ, ਤੇਰੇ ਮਹਲ ਐਸੈ ਹਨ ਕਿ ਉਹਨਾਂ ਦਾ ਪਾਰਲਾ ਬੰਨਾ ਨਹੀਂ ਦਿੱਸਦਾ। ਹੇ ਮੋਹਨ! ਤੇਰੇ ਦਰ ਤੇ ਤੇਰੇ ਧਰਮ-ਅਸਥਾਨਾਂ ਵਿਚ, ਤੇਰੇ ਸੰਤ ਜਨ (ਬੈਠੇ) ਸੋਹਣੇ ਲੱਗ ਰਹੇ ਹਨ। ਹੇ ਬੇਅੰਤ ਪ੍ਰਭੂ! ਹੇ ਦਇਆਲ ਪ੍ਰਭੂ! ਹੇ ਠਾਕੁਰ! ਤੇਰੇ ਧਰਮ-ਅਸਥਾਨਾਂ ਵਿਚ, ਤੇਰੇ ਸੰਤ ਜਨ ਸਦਾ ਤੇਰਾ ਕੀਰਤਨ ਗਾਂਦੇ ਹਨ। (ਹੇ ਮੋਹਨ!) ਜਿਥੇ ਭੀ ਸਾਧ ਸੰਤ ਇਕੱਠੇ ਹੁੰਦੇ ਹਨ ਉਥੇ ਤੈਨੂੰ ਹੀ ਧਿਆਉਂਦੇ ਹਨ।
ਹੇ ਦਇਆ ਦੇ ਘਰ ਮੋਹਨ! ਹੇ ਸਭ ਦੇ ਮਾਲਕ ਮੋਹਨ! ਤੂੰ ਦਇਆ ਕਰ ਕੇ ਤਰਸ ਕਰ ਕੇ ਗਰੀਬਾਂ ਅਨਾਥਾਂ ਉਤੇ ਕਿਰਪਾਲ ਹੁੰਦਾ ਹੈਂ। (ਹੇ ਮੋਹਨ!) ਨਾਨਕ ਬੇਨਤੀ ਕਰਦਾ ਹੈ– ਤੇਰੇ ਦਰਸ਼ਨ ਦੇ ਪਿਆਸੇ (ਤੇਰੇ ਸੰਤ ਜਨ) ਤੈਨੂੰ ਮਿਲ ਕੇ ਤੇਰੇ ਦਰਸਨ ਦਾ ਸੁਖ ਮਾਣਦੇ ਹਨ।1।
Almighty Waheguru, the creator of the universe.