ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥ Please explain this shabad meaning
ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥ Please explain this shabad meaning
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਜਿਸ ਸ਼ਬਦ ਬਾਰੇ ਵਿਚਾਰ ਮੰਗੀ ਹੈ, ਉਹ ਰਾਗ ਆਸਾ ਵਿਚ ਕਬੀਰ ਜੀ ਦਾ ਉਚਾਰਿਆ ਹੋਇਆ ਹੈ ਅਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 483 ਤੇ ਸੁਸ਼ੋਭਿਤ ਹੈ। ਪੂਰਾ ਸ਼ਬਦ ਅਤੇ ਉਸ ਦੇ ਅਰਥ ਤੁਹਾਡੇ ਵਿਚਾਰ ਵਾਸਤੇ ਹੇਠਾਂ ਦਿੱਤੇ ਹਨ ਜੀ।
ਤੁਹਾਨੂੰ ਪਤਾ ਹੀ ਹੋਵੇਗਾ ਕਿ ਰਹਾਉ ਦੀ ਤੁਕ ਵਿਚ ਸ਼ਬਦ ਦਾ ਮੁੱਖ ਭਾਵ ਹੁੰਦਾ ਹੈ ਤੇ ਇਸ ਸ਼ਬਦ ਦੀ ਰਹਾਉ ਦੀ ਤੁਕ ਵਿਚ ਕਬੀਰ ਜੀ ਕਾਜ਼ੀ ਨੂੰ ਸੰਬੋਧਿਤ ਕਰਦੇ ਹੋਏ ਸਮਝਾ ਰਹੇ ਹਨ ਕਿ ਤੇਰਾ ਜੀਵਨ ਬਰਬਾਦ ਹੋ ਰਿਹਾ ਹੈ ਕਿਉਂਕਿ ਤੂੰ ਇੱਕ ਰੱਬ ਜੋ ਤੇਰੇ ਵਿਚ ਤੇ ਸਾਰਿਆਂ ਵਿਚ ਮੌਜੂਦ ਹੈ, ਉਸ ਬਾਰੇ ਸੋਚ ਤੇ ਸਮਝ ਹੀ ਨਹੀਂ ਰਿਹਾ ਬਲਕਿ ਤੂੰ ਸ਼ਰਹ ਦੇ ਕਰਮਕਾਂਡ ਵਿਚ ਫੱਸਿਆ ਪਿਆ ਹੈ। ਇਸ ਲਈ ਜ਼ਰੂਰੀ ਹੈ ਕਿ ਕਰਮਕਾਂਡਾਂ ਵਿਚ ਨਾਂਹ ਫੱਸ ਕੇ ਰੱਬ ਨੂੰ ਸਾਰਿਆਂ ਵਿਚ ਵੇਖਣ ਦੀ ਲੋੜ ਹੈ।
In response to your question, the complete Shabad and its meanings are given below for your contemplation.
You must be aware that the central idea of the Shabad is in the ‘Rahao’ stanza and in the ‘Rahao’ stanza of this Shabad, Kabir ji, while addressing Qazi, as a fanatic, is telling him that your entire life is getting wasted because instead of seeing God in everyone, you are stuck in the rituals of ‘Sharah (Code of Conduct)’. Kabir ji is guiding in this Shabad that seeing God in everyone, and not rituals, is important.
Hope this helps. If you have any further questions, please do ask. If you find any deficiencies, please point out the same, for improvement in future.
Regards,
Your Brother
—————–
ਆਸਾ ॥ ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥ ਆਪਾ ਦੇਖਿ ਅਵਰ ਨਹੀ ਦੇਖੈ ਕਾਹੇ ਕਉ ਝਖ ਮਾਰੈ ॥੧॥ ਕਾਜੀ ਸਾਹਿਬੁ ਏਕੁ ਤੋਹੀ ਮਹਿ ਤੇਰਾ ਸੋਚਿ ਬਿਚਾਰਿ ਨ ਦੇਖੈ ॥ ਖਬਰਿ ਨ ਕਰਹਿ ਦੀਨ ਕੇ ਬਉਰੇ ਤਾ ਤੇ ਜਨਮੁ ਅਲੇਖੈ ॥੧॥ ਰਹਾਉ ॥ ਸਾਚੁ ਕਤੇਬ ਬਖਾਨੈ ਅਲਹੁ ਨਾਰਿ ਪੁਰਖੁ ਨਹੀ ਕੋਈ ॥ ਪਢੇ ਗੁਨੇ ਨਾਹੀ ਕਛੁ ਬਉਰੇ ਜਉ ਦਿਲ ਮਹਿ ਖਬਰਿ ਨ ਹੋਈ ॥੨॥ ਅਲਹੁ ਗੈਬੁ ਸਗਲ ਘਟ ਭੀਤਰਿ ਹਿਰਦੈ ਲੇਹੁ ਬਿਚਾਰੀ ॥ ਹਿੰਦੂ ਤੁਰਕ ਦੁਹੂੰ ਮਹਿ ਏਕੈ ਕਹੈ ਕਬੀਰ ਪੁਕਾਰੀ ॥੩॥੭॥੨੯॥ {ਪੰਨਾ 483}
ਅਰਥ: ਹੇ ਕਾਜ਼ੀ! (ਸਾਰੇ ਜਗਤ ਦਾ) ਮਾਲਕ ਇੱਕ ਰੱਬ ਹੈ, ਉਹ ਤੇਰਾ ਭੀ ਰੱਬ ਹੈ ਤੇ ਤੇਰੇ ਅੰਦਰ ਭੀ ਮੌਜੂਦ ਹੈ, ਪਰ ਤੂੰ ਸੋਚ-ਵਿਚਾਰ ਕੇ ਤੱਕਦਾ ਨਹੀਂ। ਹੇ ਸ਼ਰਹ ਵਿਚ ਕਮਲੇ ਹੋਏ ਕਾਜ਼ੀ! ਤੂੰ (ਇਸ ਭੇਤ ਨੂੰ) ਸਮਝਦਾ ਨਹੀਂ, ਇਸ ਵਾਸਤੇ ਤੇਰੀ ਉਮਰ ਤੇਰਾ ਜੀਵਨ ਅਜਾਈਂ ਜਾ ਰਿਹਾ ਹੈ।1। ਰਹਾਉ।
(ਹੇ ਭਾਈ! ਕਾਜ਼ੀ) ਰੋਜ਼ਾ ਰੱਖਦਾ ਹੈ (ਰੋਜ਼ਿਆਂ ਦੇ ਅਖ਼ੀਰ ਤੇ ਈਦ ਵਾਲੇ ਦਿਨ) ਅੱਲਾ ਦੇ ਨਾਮ ਤੇ ਕੁਰਬਾਨੀ ਦੇਂਦਾ ਹੈ, ਪਰ ਆਪਣੇ ਸੁਆਦ ਦੀ ਖ਼ਾਤਰ (ਇਹ) ਜੀਵ ਮਾਰਦਾ ਹੈ। ਆਪਣੇ ਹੀ ਸੁਆਰਥ ਨੂੰ ਅੱਖਾਂ ਅੱਗੇ ਰੱਖ ਕੇ ਹੋਰਨਾਂ ਦੀ ਪਰਵਾਹ ਨਹੀਂ ਕਰਦਾ; ਤਾਂ ਤੇ ਇਹ ਸਭ ਉੱਦਮ ਵਿਅਰਥ ਝਖਾਂ ਮਾਰਨ ਵਾਲੀ ਗੱਲ ਹੀ ਹੈ।1।
ਹੇ ਕਾਜ਼ੀ! ਤੁਹਾਡੀਆਂ ਆਪਣੀਆਂ ਮਜ਼ਹਬੀ ਕਿਤਾਬਾਂ ਭੀ ਇਹੀ ਆਖਦੀਆਂ ਹਨ ਕਿ ਅੱਲਾਹ ਸਦਾ ਕਾਇਮ ਰਹਿਣ ਵਾਲਾ ਹੈ (ਸਾਰੀ ਦੁਨੀਆ ਅੱਲਾਹ ਦੀ ਪੈਦਾ ਕੀਤੀ ਹੋਈ ਹੈ, ਉਸ ਅੱਲਾਹ ਦੇ (ਨੂਰ ਤੋਂ ਬਿਨਾ) ਕੋਈ ਜ਼ਨਾਨੀ ਮਰਦ ਜੀਊਂਦਾ ਨਹੀਂ ਰਹਿ ਸਕਦਾ, ਪਰ ਹੇ ਕਮਲੇ ਕਾਜ਼ੀ! ਜੇ ਤੇਰੇ ਦਿਲ ਵਿਚ ਇਹ ਸੂਝ ਨਹੀਂ ਪਈ ਤਾਂ (ਮਜ਼ਹਬੀ ਕਿਤਾਬਾਂ ਨੂੰ ਨਿਰਾ) ਪੜ੍ਹਨ ਤੇ ਵਿਚਾਰਨ ਦਾ ਕੋਈ ਲਾਭ ਨਹੀਂ।2।
ਹੇ ਕਾਜ਼ੀ! ਕਬੀਰ ਉੱਚੀ ਕੂਕ ਕੇ ਆਖਦਾ ਹੈ (ਭਾਵ, ਪੂਰੇ ਯਕੀਨ ਨਾਲ ਆਖਦਾ ਹੈ) , ਤੂੰ ਭੀ ਆਪਣੇ ਦਿਲ ਵਿਚ ਵਿਚਾਰ ਕਰ ਕੇ ਵੇਖ ਲੈ, ਰੱਬ ਸਾਰੇ ਸਰੀਰਾਂ ਵਿਚ ਲੁਕਿਆ ਬੈਠਾ ਹੈ, ਹਿੰਦੂ ਤੇ ਮੁਸਲਮਾਨ ਵਿਚ ਭੀ ਇੱਕ ਉਹੀ ਵੱਸਦਾ ਹੈ।3।7। 29।
AASAA: You keep your fasts to please Allah, while you murder other beings for pleasure. You look after your own interests, and so not see the interests of others. What good is your word? || 1 || O Qazi, the One Lord is within you, but you do not behold Him by thought or contemplation. You do not care for others, you are a religious fanatic, and your life is of
no account at all. || 1 || Pause || Your holy scriptures say that Allah is True, and that he is neither male nor female. But you gain nothing by reading and studying, O mad-man, if you do not gain the understanding in your heart. || 2 || Allah is hidden in every heart; reflect upon this in your mind. The One Lord is within both Hindu and Muslim; Kabeer proclaims this out
loud. || 3 || 7 || 29 ||