Where is the equality?
Why are men deciding what women should wear during their Anand karaj?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Where is the equality?
ਇਹ ਸਰੀਰ ਰੂਪੀ ਕਪੜਾ ਹਮੇਸ਼ਾ ਲਈ ਨਹੀਂ ਰਹਿੰਣਾ ਹੈ। ਮਨੁੱਖ ਨੇ ਆਪਣੇ ਕਰਮਾਂ ਅਨੁਸਾਰ ਨਤੀਜੇ ਭੁਗਤਣੇ ਹਨ। ਸਭ ਕੁਝ ਅਕਾਲ ਪੁਰਖੁ ਦੇ ਹੁਕਮੁ ਤੇ ਰਜਾ ਅਨੁਸਾਰ ਹੁੰਦਾ ਹੈ।
ਪਉੜੀ ॥ ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥ ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥ ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥ ਕਰਿ ਅਉਗਣ ਪਛੋਤਾਵਣਾ ॥੧੪॥ {੪੭੦ ੪੭੧}
ਹੇ ਭਾਈ! ਜਿਸ ਪਹਿਨਣ ਨਾਲ ਸਰੀਰ ਦੁਖੀ ਹੋਵੇ, ਤੇ ਮਨ ਵਿਚ ਭੀ ਭੈੜੇ ਖ਼ਿਆਲ ਤੁਰ ਪੈਣ, ਇਹੋ ਜਿਹਾ ਪਹਿਨਣ ਦਾ ਸ਼ੌਂਕ ਤੇ ਚਾਉ ਖ਼ੁਆਰ ਕਰਦਾ ਹੈ।
ਸਿਰੀਰਾਗੁ ਮਹਲਾ ੧ ॥ ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥ ੧ ॥ ਰਹਾਉ ॥ {੧੬}
ਜੇ ਕਰ ਗੁਰੂ ਮਹਾਰਾਜ ਨੇ ਇਸਤ੍ਰੀ ਨੂੰ ਮਾਣ ਦਿੱਤਾ ਹੈ। ਤਾਂ ਉਸ ਦਾ ਫ਼ਰਜ਼ ਬਣ ਜਾਂਦਾ ਹੈ, ਕਿ ਉਸ ਮਾਣ ਨੂੰ ਕਾਇਮ ਰੱਖਿਆ ਜਾਵੇ।
ਮਃ ੧ ॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥ ੨ ॥ ਪਉੜੀ ੧੯ ॥ {੪੭੩}
ਜੋ ਮਨੁੱਖ ਸ਼ਬਦ ਦੁਆਰਾ ਅਕਾਲ ਪੁਰਖੁ ਦੀ ‘ਵਾਹੁ ਵਾਹੁ’ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆਂ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ। ਹੇ ਨਾਨਕ! ਅਕਾਲ ਪੁਰਖੁ ਦੀ ਮੇਹਰ ਨਾਲ ਅਕਾਲ ਪੁਰਖੁ ਦੀ ਸਿਫਤਿ ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ।
ਮਃ ੩ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥ ੨ ॥ {੫੧੪}
ਸੁਹਾਗਣ ਇਸਤ੍ਰੀ ਉਹੀ ਹੈ ਜੋ ਅਕਾਲ ਪੁਰਖੁ ਪਤੀ ਨੂੰ ਚੰਗੀ ਲੱਗਦੀ ਹੈ। ਜੇਹੜੀ ਜੀਵ ਇਸਤ੍ਰੀ ਅਡੋਲ ਆਤਮਕ ਅਵਸਥਾ ਵਿਚ ਟਿਕਦੀ ਹੈ, ਤੇ ਗੁਣਾਂ ਦਾ ਹਾਰ ਸਿੰਗਾਰ ਕਰ ਕੇ ਅਕਾਲ ਪੁਰਖੁ ਪਤੀ ਦੇ ਦਰ ਤੇ ਆਉਂਦੀ ਹੈ, ਉਹ ਪਤੀ ਅਕਾਲ ਪੁਰਖੁ ਨੂੰ ਚੰਗੀ ਲੱਗਦੀ ਹੈ, ਤੇ ਤਦੋਂ ਹੀ ਜੀਵ ਇਸਤ੍ਰੀ ਭਾਗਾਂ ਵਾਲੀ ਹੈ, ਜਦੋਂ ਉਹ ਕੰਤ ਅਕਾਲ ਪੁਰਖੁ ਨੂੰ ਪਸੰਦ ਆਉਂਦੀ ਹੈ।
ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸਹਜਿ ਸੀਗਾਰ ਕਾਮਣਿ ਕਰਿ ਆਵੈ ॥ ਤਾ ਸੋਹਾਗਣਿ ਜਾ ਕੰਤੈ ਭਾਵੈ ॥ ੨ ॥ {੭੫੦}
ਵਿਆਹ ਲਈ ਦਾਜ, ਕਪੜੇ ਤੇ ਹੋਰ ਕਈ ਤਰ੍ਹਾਂ ਦੀ ਫ਼ਜ਼ੂਲ ਖਰਚੀ ਵੀ ਗੁਰਮਤਿ ਅਨੁਸਾਰ ਪ੍ਰਵਾਨ ਨਹੀਂ ਹੈ।
ਸਿਰੀਰਾਗੁ ਮਹਲਾ ੪ ॥ ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥ ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥ ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥ ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥ ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥ ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥੪॥ {੭੯}
ਗੁਰੂ ਸਾਹਿਬਾਂ ਨੇ ਕਿਸੇ ਤਰ੍ਹਾਂ ਦਾ ਲਿਬਾਸ ਨੀਯਤ ਨਹੀਂ ਕੀਤਾ ਹੈ। ਜੇ ਕਰ ਜੀਵਨ ਵਿਚ ਕੁਝ ਸਿਖਿਆ ਨਹੀਂ ਤਾਂ ਰਵਾਇਤੀ ਲਾਵਾਂ ਦਾ ਵੀ ਕੋਈ ਲਾਭ ਨਹੀਂ ਹੈ। ਇਸ ਲਈ ਬਿਹਤਰ ਇਹੀ ਹੈ, ਕਿ ਫਜੂਲ ਖਰਚੀ ਤੇ ਵਿਖਾਵੇ ਕਰਨ ਦੀ ਬਜਾਏ, ਲੋੜ, ਸਮੇਂ ਤੇ ਮੌਸਮ ਅਨੁਸਾਰ ਲਿਬਾਸ ਪਹਿਨਿਆ ਜਾਵੇ। ਲਾਵਾਂ ਦਾ ਮੰਤਵ ਉਨ੍ਹਾਂ ਨੂੰ ਧਿਆਨ ਨਾਲ ਸੁਣਨਾਂ ਤੇ ਜੀਵਨ ਵਿਚ ਅਪਨਾਉਂਣਾ ਹੈ। ਗੁਰਬਾਣੀ ਅਨੁਸਾਰ ਜੀਵਨ ਜਾਚ ਲਈ ਜਿਆਦਾ ਤਵੱਜੋਂ ਦੇਣੀ ਚਾਹੀਦੀ ਹੈ
ਗੁਰਮਤਿ ਦੀ ਖੋਜ ਸਬੰਧੀ ਹੋਰ ਵਿਸ਼ਿਆਂ ਤੇ ਜਾਣਕਾਰੀ ਹਾਸਲ ਕਰਨ ਲਈ ਕਿਰਪਾ ਕਰਕੇ ਇਸ ਲਿੰਕ ਤੇ ਕਲਿਕ ਕਰੋ ਜੀ
Please visit this website to get more information about research on Gurbani.
https://gurmat-research.com/
The undersigned has never heard that men decide what women should wear during Anand Karaj. It is generally decided by the couple themselves or by both the families.