Please explain the meaning of this shabad in simple words. Thank you🙏
ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥੨॥
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Please explain the meaning of this shabad in simple words. Thank you🙏
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਦੂਜੇ ਗੁਰੂ ਸਰੀਰ, ਗੁਰੂ ਅੰਗਦ ਸਾਹਿਬ ਦਾ ਹੇਠਾਂ ਲਿੱਖੇ ਸਲੋਕ, ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ 653 ਤੇ ਸੁਸ਼ੋਭਿਤ ਹੈ ਤੇ ਵਿਚਾਰ ਮੰਗੀ ਹੈ:-
ਮਃ ੨ ॥ ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥੨॥ {ਪੰਨਾ 653}
ਅਰਥ: ਹੇ ਨਾਨਕ! ਜੀਵ ਦੇ ਨੱਕ ਵਿਚ (ਰਜ਼ਾ ਦੀ) ਨੱਥ (ਨਕੇਲ) ਹੈ ਜੋ ਖਸਮ ਪ੍ਰਭੂ ਦੇ (ਆਪਣੇ) ਹੱਥ ਵਿਚ ਹੈ, ਪਿਛਲੇ ਕੀਤੇ ਹੋਏ ਕੰਮਾਂ ਅਨੁਸਾਰ ਬਣਿਆ ਸੁਭਾਉ ਹੁਣ ਧੱਕ ਕੇ ਚਲਾ ਰਿਹਾ ਹੈ। ਸੱਚ ਇਹ ਹੈ ਕਿ ਜਿਥੇ ਜੀਵ ਦਾ ਦਾਣਾ-ਪਾਣੀ ਹੁੰਦਾ ਹੈ ਉਥੇ ਖਾਣਾ ਪੈਂਦਾ ਹੈ।੨।
ਤੁਸੀਂ ਅਰਥਾਂ ਤੋਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਇਸ ਸਲੋਕ ਵਿਚ ਰਜ਼ਾ/ਹੁਕਮ ਦੀ ਗੱਲ ਕਰ ਰਹੇ ਹਨ ਅਤੇ ਸਮਝਾ ਰਹੇ ਹਨ ਕਿ ਜਿਥੇ ਮਨੁੱਖ ਦਾ ਦਾਣਾ ਪਾਣੀ ਹੁੰਦਾ ਹੈ ਉੱਥੇ ਜਾ ਕੇ ਖਾਣਾ ਪੈਂਦਾ ਹੈ।
ਮਨੁੱਖ ਆਪਣੇ ਮਨ ਵਿਚ ਬਹੁਤ ਸਾਰੇ ਮਤੇ ਪਾਸ ਕਰਦਾ ਹੈ ਪਰ ਹੁੰਦਾ ਉਹ ਹੈ ਜੋ ਉਸ ਦੀ ਰਜ਼ਾ/ਹੁਕਮ ਵਿਚ ਹੁੰਦਾ ਹੈ। ਹੇਠਾਂ ਦਿੱਤੀਆਂ ਤੁੱਕਾਂ ਤੇ ਉਨ੍ਹਾਂ ਦੇ ਅਰਥ ਇਸ ਨੂੰ ਬਿਲਕੁਲ ਸਪੱਸ਼ਟ ਕਰ ਦਿੰਦੇ ਹਨ:-
ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ (ਪੰਨਾ 496)
ਅਰਥ: (ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ। ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ।1। ਰਹਾਉ।
ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ। ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ। ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ।1।
(ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ, ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ। (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ) ।2।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ