Why are we dukhi?
Where is god to make these Dukh disappear?
Nanak dukhiya sab sansar?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Why are we dukhi?
Where is god to make these Dukh disappear?
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਇੱਕ ਪੰਗਤੀ ‘ਨਾਨਕ ਦੁਖੀਆ ਸਭੁ ਸੰਸਾਰੁ’ ਲਿੱਖ ਕੇ ਵਿਚਾਰ ਮੰਗੀ ਹੈ।
ਕਿਉਂਕਿ ਇੱਕ ਪੰਗਤੀ ਦੀ ਵਿਚਾਰ ਸੰਭਵ ਨਹੀਂ ਹੈ ਇਸ ਲਈ ਪੂਰੇ ਸਲੋਕ ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹਾਂ ਜੀ। ਇਹ ਸਲੋਕ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਨੇ ਉਚਾਰਿਆ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 954 ਤੇ ਸੁਸ਼ੋਭਿਤ ਹੈ।
ਇਸ ਸਲੋਕ ਵਿਚ ਗੁਰੂ ਸਾਹਿਬ ਨੇ ਉਹਨਾਂ ਪੁਰਾਣਿਕ ਸਾਖੀਆਂ ਦੇ ਹਵਾਲੇ ਦਿੱਤੇ ਗਏ ਹਨ ਜੋ ਹਿੰਦੂ ਕੌਮ ਵਿਚ ਆਮ ਪ੍ਰਚਲਤ ਹਨ ਤੇ ਆਖ਼ਰ ਵਿਚ ਸਿੱਖਿਆ ਦਿੰਦੇ ਹਨ ਕਿ ਸਾਰਾ ਜਗਤ ਹੀ ਦੁੱਖੀ ਹੈ ਪਰ ਜੋ ਸਿੱਖ/ਮਨੁੱਖ ਪ੍ਰਭੂ ਦੇ ਨਾਮ ਵਿਚ ਜੁੜਦਾ ਹੈ ਤੇ ਆਪਣੇ ਔਗੁਣ/ਵਿਕਾਰਾਂ ਤੋਂ ਛੁਟਕਾਰਾ ਪਾਉਂਦਾ ਹੈ, ਉਹ ਜ਼ਿੰਦਗੀ ਦੀ ਬਾਜ਼ੀ ਜਿੱਤ ਕੇ ਜਾਂਦਾ ਹੈ ਅਰਥਾਤ ਜੀਵਨ ਮੁਕਤ ਹੋ ਕੇ ਜਾਂਦਾ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————–
ਸਲੋਕੁ ਮਃ ੧ ॥ ਸਹੰਸਰ ਦਾਨ ਦੇ ਇੰਦ੍ਰੁ ਰੋਆਇਆ ॥ ਪਰਸ ਰਾਮੁ ਰੋਵੈ ਘਰਿ ਆਇਆ ॥ ਅਜੈ ਸੁ ਰੋਵੈ ਭੀਖਿਆ ਖਾਇ ॥ ਐਸੀ ਦਰਗਹ ਮਿਲੈ ਸਜਾਇ ॥ ਰੋਵੈ ਰਾਮੁ ਨਿਕਾਲਾ ਭਇਆ ॥ ਸੀਤਾ ਲਖਮਣੁ ਵਿਛੁੜਿ ਗਇਆ ॥ ਰੋਵੈ ਦਹਸਿਰੁ ਲੰਕ ਗਵਾਇ ॥ ਜਿਨਿ ਸੀਤਾ ਆਦੀ ਡਉਰੂ ਵਾਇ ॥ ਰੋਵਹਿ ਪਾਂਡਵ ਭਏ ਮਜੂਰ ॥ ਜਿਨ ਕੈ ਸੁਆਮੀ ਰਹਤ ਹਦੂਰਿ ॥ ਰੋਵੈ ਜਨਮੇਜਾ ਖੁਇ ਗਇਆ ॥ ਏਕੀ ਕਾਰਣਿ ਪਾਪੀ ਭਇਆ ॥ ਰੋਵਹਿ ਸੇਖ ਮਸਾਇਕ ਪੀਰ ॥ ਅੰਤਿ ਕਾਲਿ ਮਤੁ ਲਾਗੈ ਭੀੜ ॥ ਰੋਵਹਿ ਰਾਜੇ ਕੰਨ ਪੜਾਇ ॥ ਘਰਿ ਘਰਿ ਮਾਗਹਿ ਭੀਖਿਆ ਜਾਇ ॥ ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥ ਪੰਡਿਤ ਰੋਵਹਿ ਗਿਆਨੁ ਗਵਾਇ ॥ ਬਾਲੀ ਰੋਵੈ ਨਾਹਿ ਭਤਾਰੁ ॥ ਨਾਨਕ ਦੁਖੀਆ ਸਭੁ ਸੰਸਾਰੁ ॥ ਮੰਨੇ ਨਾਉ ਸੋਈ ਜਿਣਿ ਜਾਇ ॥ ਅਉਰੀ ਕਰਮ ਨ ਲੇਖੈ ਲਾਇ ॥੧॥ {ਪੰਨਾ 953-954}
ਅਰਥ: (ਗੋਤਮ ਰਿਸ਼ੀ ਨੇ) ਹਜ਼ਾਰ (ਭਗਾਂ) ਦਾ ਡੰਨ ਦੇ ਕੇ ਇੰਦਰ ਨੂੰ ਰੁਆ ਦਿੱਤਾ; (ਸ੍ਰੀ ਰਾਮ ਚੰਦ੍ਰ ਤੋਂ ਆਪਣਾ ਬਲ ਖੁਹਾ ਕੇ) ਪਰਸ ਰਾਮ ਘਰ ਆ ਕੇ ਰੋਇਆ। ਰਾਜਾ ਅਜੈ ਰੋਇਆ ਜਦੋਂ ਉਸ ਨੂੰ (ਲਿੱਦ ਦੀ ਦਿੱਤੀ) ਭਿੱਖਿਆ ਖਾਣੀ ਪਈ, ਪ੍ਰਭੂ ਦੀ ਹਜ਼ੂਰੀ ਵਿਚੋਂ ਅਜੇਹੀ ਹੀ ਸਜ਼ਾ ਮਿਲਦੀ ਹੈ।
ਜਦੋਂ ਰਾਮ (ਜੀ) ਨੂੰ ਦੇਸ-ਨਿਕਾਲਾ ਮਿਲਿਆ ਸੀਤਾ ਲਛਮਣ ਵਿਛੁੜੇ ਤਾਂ ਰਾਮ ਜੀ ਭੀ ਰੋਏ। ਰਾਵਣ, ਜਿਸ ਨੇ ਸਾਧੂ ਬਣ ਕੇ ਸੀਤਾ (ਚੁਰਾ) ਲਿਆਂਦੀ ਸੀ, ਲੰਕਾ ਗੁਆ ਕੇ ਰੋਇਆ। (ਪੰਜੇ) ਪਾਂਡੋ, ਜਿਨ੍ਹਾਂ ਦੇ ਪਾਸ ਹੀ ਸ੍ਰੀ ਕ੍ਰਿਸ਼ਨ ਜੀ ਰਹਿੰਦੇ ਸਨ (ਭਾਵ, ਜਿਨ੍ਹਾਂ ਦਾ ਪੱਖ ਕਰਦੇ ਸਨ) , ਜਦੋਂ (ਵੈਰਾਟ ਰਾਜੇ ਦੇ) ਮਜ਼ੂਰ ਬਣੇ ਤਾਂ ਰੋਏ। ਰਾਜਾ ਜਨਮੇਜਾ ਖੁੰਝ ਗਿਆ, (18 ਬ੍ਰਾਹਮਣਾਂ ਨੂੰ ਜਾਨੋਂ ਮਾਰ ਬੈਠਾ, ਪ੍ਰਾਸ਼ਚਿਤ ਵਾਸਤੇ ‘ਮਹਾਭਾਰਤ’ ਸੁਣਿਆ, ਪਰ ਸ਼ੰਕਾ ਕੀਤਾ, ਇਸ) ਇਕ ਗ਼ਲਤੀ ਦੇ ਕਾਰਣ ਪਾਪੀ ਹੀ ਬਣਿਆ ਰਿਹਾ (ਭਾਵ, ਕੋੜ੍ਹ ਨਾਹ ਹਟਿਆ) ਤੇ ਰੋਇਆ।
ਸ਼ੇਖ ਪੀਰ ਆਦਿਕ ਭੀ ਰੋਂਦੇ ਹਨ ਕਿ ਮਤਾਂ ਅੰਤ ਦੇ ਸਮੇਂ ਕੋਈ ਬਿਪਤਾ ਆ ਪਏ। (ਭਰਥਰੀ ਗੋਪੀਚੰਦ ਆਦਿਕ) ਰਾਜੇ ਜੋਗੀ ਬਣ ਕੇ ਦੁਖੀ ਹੁੰਦੇ ਹਨ ਜਦੋਂ ਘਰ ਘਰ ਜਾ ਕੇ ਭਿੱਖਿਆ ਮੰਗਦੇ ਹਨ। ਸ਼ੂਮ ਧਨ ਇਕੱਠਾ ਕਰਦੇ ਹਨ ਪਰ ਰੋਂਦੇ ਹਨ ਜਦੋਂ ਉਹ ਧਨ (ਉਹਨਾਂ ਪਾਸੋਂ) ਚਲਾ ਜਾਂਦਾ ਹੈ, ਗਿਆਨ ਦੀ ਥੁੜ ਦੇ ਕਾਰਨ ਪੰਡਿਤ ਭੀ ਖ਼ੁਆਰ ਹੁੰਦੇ ਹਨ। ਇਸਤ੍ਰੀ ਰੋਂਦੀ ਹੈ ਜਦੋਂ (ਸਿਰ ਤੇ) ਪਤੀ ਨਾਹ ਰਹੇ। ਹੇ ਨਾਨਕ! ਸਾਰਾ ਜਗਤ ਹੀ ਦੁਖੀ ਹੈ।
ਜੋ ਮਨੁੱਖ ਪ੍ਰਭੂ ਦੇ ਨਾਮ ਨੂੰ ਮੰਨਦਾ ਹੈ (ਭਾਵ, ਜਿਸ ਦਾ ਮਨ ਪ੍ਰਭੂ ਦੇ ਨਾਮ ਵਿਚ ਪਤੀਜਦਾ ਹੈ) ਉਹ (ਜ਼ਿੰਦਗੀ ਦੀ ਬਾਜ਼ੀ) ਜਿੱਤ ਕੇ ਜਾਂਦਾ ਹੈ, (‘ਨਾਮ’ ਤੋਂ ਬਿਨਾ) ਕੋਈ ਹੋਰ ਕੰਮ (ਜ਼ਿੰਦਗੀ ਦੀ ਬਾਜ਼ੀ ਜਿੱਤਣ ਲਈ) ਸਫਲ ਨਹੀਂ ਹੁੰਦਾ।1।
waheguru👏👏👏👏
dukh is not outside situations It is the vices which r considered as dukh Who created these vices It is we We r responsible for creating these dukh in our mann
Where is god The so called god which has no physical body but made up of positive energy like love forgiving non blaming etc – virtues is inside us This is my identity mann to jot Swaroop hai I have just to tune myself to this energy virtues and get rid of these vices which is considered as dukh