How many jaaps do I need of a shabad to obtain the SIDHI?
How many jaaps do I need of a shabad to obtain the SIDHI?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
GURMAT does not believe in numbers and is not about achieving SIDHI of YOGIS. As Sikh I read a SHABAD understand its spiritual message and apply that in my daily life. GURBANI is about transformation of thought process, being a good human.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ‘ਕਿ ਮੈਂ ਕਿੰਨੇ ਪਾਠ ਕਰਾਂ ਕਿ ਮੈਨੂੰ ਸਿੱਧੀ ਪ੍ਰਾਪਤ ਹੋ ਜਾਵੇ, ਦੇ ਜਵਾਬ ਵਿਚ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਬਹੁਤ ਸੁੰਦਰ ਤੇ ਠੀਕ ਜਵਾਬ ਦਿੱਤਾ ਹੈ।
ਗੁਰਬਾਣੀ ਗਿਣਤੀ ਦੇ ਪਾਠ ਕਰਨ ਨੂੰ ਬਿਲਕੁਲ ਮਹੱਤਤਾ ਨਹੀਂ ਦੇਂਦੀ ਹੈ। ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਤੁਸੀਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਸਮਝਾ ਰਹੇ ਹਨ ਕਿ ਅਸੀਂ ਗੁਰੂ ਦੀ ਸ਼ਰਨ ਪੈ ਕੇ ਇਹ ਮੰਗੀਏ ਕਿ ਸਾਨੂੰ ਉਹ ਅਕਲ (ਬਿਬੇਕ ਬੁੱਧੀ) ਦੇਵੇ ਤਾਂ ਜੋ ਅਸੀਂ ਆਪਣੀ ਭਲਾਈ ਬੁਰਾਈ ਨੂੰ ਸਮਝ ਸਕੀਏ।
ਗੁਰੂ ਗ੍ਰੰਥ ਸਾਹਿਬ ਦੀ ਮੁੱਢਲੀ ਬਾਣੀ ਜਪੁ ਵਿਚ ਗੁਰੂ ਸਾਹਿਬ ਹੇਠ ਲਿੱਖੀ ਉਨਤਵੀਂ (29ਵੀਂ) ਪਉੜੀ ਦੀ ਤੁੱਕ ਵਿਚ ਸਮਝਾ ਰਹੇ ਹਨ ਕਿ ਜੋਗ ਸਾਧਨਾਂ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਵਿਅਰਥ ਹਨ, ਇਹ ਰਿੱਧੀਆਂ ਤੇ ਸਿੱਧੀਆਂ ਅਵਰਾ ਸਾਦ ਹਨ ਅਰਥਾਤ ਗੁਰੂ ਸਾਹਿਬ ਦੇ ਦੱਸੇ ਰਾਹ ਤੇ ਲਿਜਾਣ ਦੀ ਬਜਾਏ ਕਿਸੇ ਹੋਰ ਪਾਸੇ ਲੈ ਜਾਣ ਵਾਲੇ ਸੁਆਦ ਹਨ ਅਰਥਾਤ ਪੁੱਠੇ ਰਾਹ ਤੇ ਪਾਉਣ ਵਾਲੇ ਹਨ:-
ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥
ਅਰਥ: (ਹੇ ਜੋਗੀ! ਜੇ) ਅਕਾਲ ਪੁਰਖ ਦੀ ਸਰਬ-ਵਿਆਪਕਤਾ ਦਾ ਗਿਆਨ ਤੇਰੇ ਲਈ ਭੰਡਾਰਾ (ਚੂਰਮਾ) ਹੋਵੇ, ਦਇਆ ਇਸ (ਗਿਆਨ-ਰੂਪ) ਭੰਡਾਰੇ ਦੀ ਵਰਤਾਈ ਹੋਵੇ, ਹਰੇਕ ਜੀਵ ਦੇ ਅੰਦਰ ਜਿਹੜੀ (ਜ਼ਿੰਦਗੀ ਦੀ ਰੌ ਚੱਲ ਰਹੀ ਹੈ, (ਭੰਡਾਰਾ ਛਕਣ ਵੇਲੇ ਜੇ ਤੇਰੇ ਅੰਦਰ) ਇਹ ਨਾਦੀ ਵੱਜ ਰਹੀ ਹੋਵੇ, ਤੇਰਾ ਨਾਥ ਆਪ ਅਕਾਲ ਪੁਰਖ ਹੋਵੇ, ਜਿਸ ਦੇ ਵੱਸ ਵਿਚ ਸਾਰੀ ਸ੍ਰਿਸ਼ਟੀ ਹੈ, (ਤਾਂ ਕੂੜ ਦੀ ਕੰਧ ਤੇਰੇ ਅੰਦਰੋਂ ਟੁੱਟ ਕੇ ਪਰਮਾਤਮਾ ਨਾਲੋਂ ਤੇਰੀ ਵਿੱਥ ਮਿਟ ਸਕਦੀ ਹੈ। ਜੋਗ ਸਾਧਨਾਂ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਵਿਅਰਥ ਹਨ, ਇਹ) ਰਿੱਧੀਆਂ ਤੇ ਸਿੱਧੀਆਂ (ਤਾਂ) ਕਿਸੇ ਹੋਰ ਪਾਸੇ ਖੜਨ ਵਾਲੇ ਸੁਆਦ ਹਨ। ਅਕਾਲ ਪੁਰਖ ਦੀ “ਸੰਜੋਗ” ਸੱਤਾ ਤੇ “ਵਿਜੋਗ” ਸੱਤਾ ਦੋਵੇਂ (ਮਿਲ ਕੇ ਇਸ ਸੰਸਾਰ ਦੀ) ਕਾਰ ਨੂੰ ਚਲਾ ਰਹੀਆਂ ਹਨ (ਭਾਵ, ਪਿਛਲੇ ਸੰਜੋਗਾਂ ਕਰ ਕੇ ਟੱਬਰ ਆਦਿਕਾਂ ਦੇ ਜੀਵ ਇੱਥੇ ਆ ਇਕੱਠੇ ਹੁੰਦੇ ਹਨ। ਰਜ਼ਾ ਵਿਚ ਫਿਰ ਵਿਛੜ ਵਿਛੜ ਕੇ ਆਪੋ-ਆਪਣੀ ਵਾਰੀ ਇੱਥੋਂ ਤੁਰ ਜਾਂਦੇ ਹਨ) ਅਤੇ (ਸਭ ਜੀਵਾਂ ਦੇ ਕੀਤੇ ਕਰਮਾਂ ਦੇ) ਲੇਖ ਅਨੁਸਾਰ (ਦਰਜਾ-ਬ-ਦਰਜਾ ਸੁਖ ਦੁਖ ਦੇ) ਛਾਂਦੇ ਮਿਲ ਰਹੇ ਹਨ (ਜੇ ਇਹ ਯਕੀਨ ਬਣ ਜਾਏ ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਜਾਂਦੀ ਹੈ।)
ਇਸ ਲਈ ਰਿੱਧੀਆਂ ਸਿੱਧੀਆਂ ਦੇ ਚੱਕਰ ਵਿਚ ਨਾਂਹ ਫੱਸ ਕੇ ਆਪਣੀ ਜ਼ਿੰਦਗੀ ਨੂੰ ਬਦਲਣ ਦਾ ਉਪਰਾਲਾ ਕਰਨਾ ਹੈ ਤੇ ਵਿਕਾਰਾਂ ਕੋਲੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ ਮਨੁੱਖ ਬਣ ਕੇ, ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਉੱਚੀ ਆਤਮਿਕ ਅਵਸਥਾ (ਆਤਮਿਕ ਅਡੋਲਤਾ ਤੇ ਆਤਮਿਕ ਆਨੰਦ) ਵਿਚ ਪਹੁੰਚਣ ਦੀ ਕੋਸ਼ਿਸ਼ ਕਰਨੀ ਹੈ ਤਾਂ ਜੋ ਆਖ਼ਰੀ ਮੰਜ਼ਿਲ, ਇਸੇ ਜੀਵਨ ਵਿਚ ਆਤਮਿਕ ਤੌਰ ਤੇ ਮੁਕਤ ਹੋਇਆ ਜਾ ਸਕੇ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ