Do Sikhs believe in Spirits?
One day I felt a presence of a spirit.
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Do Sikhs believe in Spirits?
though there are spirits but they can’t disturb in any way a puran Gursikh
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਸਵਾਲ ਪੁੱਛਿਆ ਹੈ ਕਿ ਕੀ ਸਿੱਖੀ ਭੂਤਾਂ ਪ੍ਰੇਤਾਂ ਨੂੰ ਮੰਨਦੀ ਹੈ?
ਨਹੀਂ ਜੀ। ਦਾਸ ਤੁਹਾਨੂੰ ਦੱਸਣਾ ਚਾਹੇਗਾ ਕਿ ਗੁਰਬਾਣੀ ਮਰ ਕੇ ਚੁਰਾਸੀ ਲੱਖ ਜੂਨਾਂ ਵਿਚ ਭਟਕਣ ਦੇ ਸਿਧਾਂਤ, ਜਿਨ੍ਹਾਂ ਵਿਚ ਭੂਤ/ਪ੍ਰੇਤ ਦੀ ਜੂਨ ਵੀ ਹੈ, ਨੂੰ ਮੰਨਦੀ ਨਹੀਂ ਹੈ। ਇਹ ਹਿੰਦੂ ਧਰਮ ਦਾ ਸਿਧਾਂਤ ਹੈ।
ਗੁਰਬਾਣੀ ਦੇ ਅਨੁਸਾਰ ਮਾਇਆ ਦੇ ਮੋਹ ਵਿਚ ਫਸ ਕੇ ਹੀ ਸਿੱਖ/ਮਨੁੱਖ ਦੇ ਮਨ ਨੇ ਜੂਨਾਂ ਵਿਚ ਪੈਣਾ ਹੈ ਤੇ ਪੈਂਦੇ ਹੀ ਰਹਿਣਾ ਹੈ, ਜਦੋਂ ਤੱਕ ਸਿੱਖ/ਮਨੁੱਖ ਮਾਇਆ ਦੇ ਮੋਹ ਤੋਂ ਛੁਟਕਾਰਾ ਨਹੀਂ ਪਾ ਲੈਂਦਾ। ਗੁਰੂ ਗ੍ਰੰਥ ਸਾਹਿਬ ਦੇ ਪੰਨਾ 693 ਤੇ ਭਗਤ ਨਾਮਦੇਵ ਜੀ ਉਚਾਰਦੇ ਹਨ:
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ (ਪੰਨਾ 693)
ਅਰਥ: ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।
ਦਾਸ ਇੱਥੇ ਤੁਹਾਨੂੰ ਇਹ ਵੀ ਦੱਸਣਾ ਚਾਹੇਗਾ ਕਿ ਪ੍ਰਭੂ ਦਾ ਦੀਦਾਰ ਇਨ੍ਹਾਂ ਅੱਖਾਂ ਨਾਲ ਨਹੀਂ ਹੋਣਾ ਹੈ। ਇਸ ਦਾ ਅਰਥ ਹੈ ਗਿਆਨ ਲੈਣਾ ਤੇ ਪ੍ਰਭੂ ਨੂੰ ਹਰ ਮਨੁੱਖ ਵਿਚ ਦੇਖਣਾ।
ਅੱਗੇ ਦਾਸ ਮਾਰੂ ਰਾਗ ਵਿਚ, ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1005 ਤੇ ਸੁਸ਼ੋਭਿਤ ਹੈ, ਦੀ ਇੱਕ ਤੁੱਕ ਦਾ ਮੂਲ ਪਾਠ ਤੇ ਅਰਥ ਦੇ ਰਿਹਾ ਹੈ।
ਦੇਖੋਗੇ ਕਿ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਵੀ ਇਹ ਹੀ ਉਪਦੇਸ਼ ਦੇ ਰਹੇ ਹਨ ਕਿ ਮਾਇਆ ਦੇ ਮੋਹ ਵਿਚ ਫਸ ਕੇ ਜੀਉਂਦਿਆਂ ਹੀ ਸਿੱਖ/ਮਨੁੱਖ ਦਾ ਮਨ ਪਸ਼ੂ, ਪੰਛੀ, ਭੂਤ, ਪ੍ਰੇਤ ਆਦਿਕ ਅਨੇਕਾਂ ਜੂਨਾਂ ਵਿਚ ਭਟਕਦਾ ਰਹਿੰਦਾ ਹੈ ਪਰ ਪ੍ਰਭੂ ਦੀ ਸ਼ਰਨ ਵਿਚ ਆ ਕੇ ਅਰਥਾਤ ਪ੍ਰਭੂ ਦਾ ਓਟ ਆਸਰਾ ਲੈ ਕੇ, ਆਪਣੇ ਜੀਵਨ ਨੂੰ ਬਦਲ ਕੇ, ਔਗੁਣ/ਵਿਕਾਰ ਛੱਡ ਕੇ, ਸੰਸਾਰ ਸਮੁੰਦਰ ਤੋਂ ਪਾਰ ਹੋ ਸਕਦਾ ਹੈ ਤੇ ਜੀਵਨ ਮੁਕਤ ਹੋ ਸਕਦਾ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————-
ਪਸੁ ਪੰਖੀ ਭੂਤ ਅਰੁ ਪ੍ਰੇਤਾ ॥ ਬਹੁ ਬਿਧਿ ਜੋਨੀ ਫਿਰਤ ਅਨੇਤਾ ॥ ਜਹ ਜਾਨੋ ਤਹ ਰਹਨੁ ਨ ਪਾਵੈ ॥ ਥਾਨ ਬਿਹੂਨ ਉਠਿ ਉਠਿ ਫਿਰਿ ਧਾਵੈ ॥ ਮਨਿ ਤਨਿ ਬਾਸਨਾ ਬਹੁਤੁ ਬਿਸਥਾਰਾ ॥ ਅਹੰਮੇਵ ਮੂਠੋ ਬੇਚਾਰਾ ॥ ਅਨਿਕ ਦੋਖ ਅਰੁ ਬਹੁਤੁ ਸਜਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਪ੍ਰਭ ਬਿਸਰਤ ਨਰਕ ਮਹਿ ਪਾਇਆ ॥ ਤਹ ਮਾਤ ਨ ਬੰਧੁ ਨ ਮੀਤ ਨ ਜਾਇਆ ॥ ਜਿਸ ਕਉ ਹੋਤ ਕ੍ਰਿਪਾਲ ਸੁਆਮੀ ॥ ਸੋ ਜਨੁ ਨਾਨਕ ਪਾਰਗਰਾਮੀ ॥੩॥ {ਪੰਨਾ 1005}
ਅਰਥ: ਹੇ ਭਾਈ! (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਜੀਵ ਪਸ਼ੂ ਪੰਛੀ ਭੂਤ ਪ੍ਰੇਤ ਆਦਿਕ ਅਨੇਕਾਂ ਜੂਨਾਂ ਵਿਚ ਭਟਕਦਾ ਫਿਰਦਾ ਹੈ; ਜਿਸ ਅਸਲ ਟਿਕਾਣੇ ਤੇ ਜਾਣਾ ਹੈ ਉਥੇ ਟਿਕ ਨਹੀਂ ਸਕਦਾ, ਨਿਥਾਵਾਂ ਹੋ ਕੇ ਮੁੜ ਮੁੜ ਉੱਠ ਕੇ (ਹੋਰ ਹੋਰ ਜੂਨਾਂ ਵਿਚ) ਭਟਕਦਾ ਹੈ।
ਹੇ ਭਾਈ! (ਮਾਇਆ ਦੇ ਮੋਹ ਦੇ ਕਾਰਨ) ਮਨੁੱਖ ਦੇ ਮਨ ਵਿਚ ਤਨ ਵਿਚ ਅਨੇਕਾਂ ਵਾਸਨਾਂ ਦਾ ਖਿਲਾਰਾ ਖਿਲਰਿਆ ਰਹਿੰਦਾ ਹੈ, ਹਉਮੈ ਇਸ ਵਿਚਾਰੇ ਦੇ ਆਤਮਕ ਜੀਵਨ ਨੂੰ ਲੁੱਟ ਲੈਂਦੀ ਹੈ। ਇਸ ਦੇ ਅੰਦਰ ਐਬ ਪੈਦਾ ਹੋ ਜਾਂਦੇ ਹਨ, ਅਤੇ ਉਹਨਾਂ ਦੀ ਸਜ਼ਾ ਭੀ ਬਹੁਤ ਮਿਲਦੀ ਹੈ, (ਉਸ ਤੋਂ ਬਚਣ ਲਈ ਦੁਨੀਆਵੀ ਪਦਾਰਥਾਂ ਵਾਲੀ ਕੋਈ) ਕੀਮਤ ਦੱਸੀ ਨਹੀਂ ਜਾ ਸਕਦੀ (ਕਿਸੇ ਭੀ ਕੀਮਤ ਨਾਲ ਇਸ ਸਜ਼ਾ ਤੋਂ ਖ਼ਲਾਸੀ ਨਹੀਂ ਹੋ ਸਕਦੀ) ।
ਹੇ ਭਾਈ! ਪਰਮਾਤਮਾ ਦਾ ਨਾਮ ਭੁੱਲਣ ਕਰਕੇ ਜੀਵ ਨਰਕ ਵਿਚ ਸੁੱਟਿਆ ਜਾਂਦਾ ਹੈ, ਉਥੇ ਨਾਹ ਮਾਂ, ਨਾਹ ਕੋਈ ਸੰਬੰਧੀ, ਨਾਹ ਕੋਈ ਮਿੱਤਰ, ਨਾਹ ਇਸਤ੍ਰੀ = (ਕੋਈ ਭੀ ਸਹਾਇਤਾ ਨਹੀਂ ਕਰ ਸਕਦਾ)।
ਹੇ ਨਾਨਕ! (ਆਖ– ਹੇ ਭਾਈ!) ਉਹ ਮਨੁੱਖ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਜੋਗਾ ਹੁੰਦਾ ਹੈ ਜਿਸ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ।3।
ਹੇ ਨਾਨਕ! (ਆਖ– ਹੇ ਭਾਈ!) ਮੇਰਾ ਹਰੀ-ਪ੍ਰਭੂ ਆਤਮਕ ਜੀਵਨ ਦਾ ਦਰਜਾ (ਦੇਣ ਵਾਲਾ) ਹੈ।4।3। 19।