Gurbani emphasizes ego (haumai) as a major obstacle on the spiritual path. What are practical steps to overcome ego while living in a materialistic world?
Gurbani emphasizes ego (haumai) as a major obstacle on the spiritual path. What are practical steps to overcome ego while living in a materialistic world?
Share
ਦੂਜੇ ਗੁਰੂ ਸਰੀਰ, ਗੁਰੂ ਅੰਗਦ ਸਾਹਿਬ ਸਮਝਾਉਂਦੇ ਹਨ ਕਿ ਹਉਮੈ ਇੱਕ ਦੀਰਘ ਅਰਥਾਤ ਵੱਡਾ ਰੋਗ ਹੈ ਪਰ ਲਾਇਲਾਜ ਨਹੀਂ ਹੈ। ਇਸ ਦਾ ਇਲਾਜ ਹੈ, ਗੁਰੂ ਦਾ ਸਬਦ ਕਮਾਉਣਾ ਅਰਥਾਤ ਸ਼ਬਦ ਗੁਰੂ ਦੀ ਸਿੱਖਿਆ ਅਨੁਸਾਰ ਆਪਣੇ ਜੀਵਨ ਨੂੰ ਢਾਲਣਾ ਜਾਂ ਬਦਲਣਾ:-
ਮਹਲਾ ੨ ॥ ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥ ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥ ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥ {ਪੰਨਾ 466}
ਅਰਥ: ‘ਹਉਮੈ’ ਦਾ ਸੁਭਾਉ ਇਹੀ ਹੈ (ਭਾਵ, ਜੇ ਰੱਬ ਨਾਲੋਂ ਵਖਰੀ ਅਪਣੱਤ ਬਣੀ ਰਹੇ ਤਾਂ ਉਸ ਦਾ ਸਿੱਟਾ ਇਹੀ ਨਿਕਲਦਾ ਹੈ ਕਿ ਜੀਵ) ਉਹੀ ਕੰਮ ਕਰਦੇ ਹਨ, ਜਿਨ੍ਹਾਂ ਨਾਲ ਇਹ ਵਖਰੀ ਹੋਂਦ ਟਿਕੀ ਰਹੇ। ਇਸ ਵਖਰੀ ਹੋਂਦ ਦੇ ਬੰਧਨ ਭੀ ਇਹੀ ਹਨ (ਭਾਵ, ਵਖਰੀ ਹੋਂਦ ਦੇ ਆਸਰੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੂਪ ਜ਼ੰਜੀਰ ਭੀ ਇਹੀ ਹਨ, ਜਿਨ੍ਹਾਂ ਦੇ ਅੰਦਰ ਘੇਰੇ ਹੋਏ ਜੀਵ) ਮੁੜ ਮੁੜ ਜੂਨਾਂ ਵਿਚ ਪੈਂਦੇ ਹਨ।
(ਸੁਤੇ ਹੀ ਮਨ ਵਿਚ ਪ੍ਰਸ਼ਨ ਉਠਦਾ ਹੈ ਕਿ ਜੀਵ ਦਾ) ਇਹ ਅੱਡਰੀ ਹਸਤੀ ਵਾਲਾ ਭਰਮ ਕਿੱਥੋਂ ਪੈਦਾ ਹੁੰਦਾ ਹੈ ਅਤੇ ਕਿਸ ਤਰੀਕੇ ਨਾਲ ਇਹ ਦੂਰ ਹੋ ਸਕਦਾ ਹੈ।
(ਇਸ ਦਾ ਉੱਤਰ ਇਹ ਹੈ ਕਿ) ਇਹ ਵਖਰੀ ਸ਼ਖ਼ਸੀਅਤ-ਬਣਾਨ ਵਾਲਾ ਰੱਬ ਦਾ ਹੁਕਮ ਹੈ ਅਤੇ ਜੀਵ ਪਿਛਲੇ ਕੀਤੇ ਹੋਏ ਕੰਮਾਂ ਦੇ ਸੰਸਕਾਰਾਂ ਅਨੁਸਾਰ ਮੁੜ ਉਹਨਾਂ ਹੀ ਕੰਮਾਂ ਨੂੰ ਕਰਨ ਵਲ ਦੌੜਦੇ ਹਨ (ਭਾਵ, ਪਹਿਲੀ ਹੀ ਸ਼ਖ਼ਸੀਅਤ ਨੂੰ ਕਾਇਮ ਰੱਖਣ ਵਾਲੇ ਕੰਮ ਕਰਨਾ ਲੋਚਦੇ ਹਨ) ।
ਇਹ ਹਉਮੈ ਇਕ ਲੰਮਾ ਰੋਗ ਹੈ, ਪਰ ਇਹ ਲਾ-ਇਲਾਜ ਨਹੀਂ ਹੈ। ਜੇ ਪ੍ਰਭੂ ਆਪਣੀ ਮਿਹਰ ਕਰੇ, ਤਾਂ ਜੀਵ ਗੁਰੂ ਦਾ ਸ਼ਬਦ ਕਮਾਂਦੇ ਹਨ। ਨਾਨਕ ਆਖਦਾ ਹੈ, ਹੇ ਲੋਕੋ! ਇਸ ਤਰੀਕੇ ਨਾਲ (ਹਉਮੈ ਰੂਪੀ ਦੀਰਘ ਰੋਗ ਤੋਂ ਪੈਦਾ ਹੋਏ ਹੋਏ) ਦੁੱਖ ਦੂਰ ਹੋ ਜਾਂਦੇ ਹਨ।2।
**************
By contemplating Guru Sahib’s Shabad and by comprehending one’s place and status in this universe.