Is it allowed to do paath without showering? If not from a gutka sahib, can I read from my mobile? I struggle to wake up early due to sleep issues. Would showering before bed be acceptable?
Is it allowed to do paath without showering? If not from a gutka sahib, can I read from my mobile? I struggle to wake up early due to sleep issues. Would showering before bed be acceptable?
Share
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਸਰੀਰਕ ਸੁੱਚ (ਸਰੀਰਕ ਸਵੱਛਤਾ) ਦੇ ਬਾਰੇ ਗੁਰੂ ਸਾਹਿਬ ਜਪੁ ਬਾਣੀ ਦੀ ਪਹਿਲੀ ਪਉੜੀ ਦੀਆਂ ਦੋ ਪੰਗਤੀਆਂ ਵਿਚ ਫੁਰਮਾਉਂਦੇ ਹਨ:-
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ (ਪੰਨਾ 1) ਅਰਥਾਤ ਜੇ ਮੈਂ ਲੱਖ ਵਾਰੀ (ਭੀ) (ਇਸ਼ਨਾਨ ਆਦਿਕ ਨਾਲ ਸਰੀਰ ਦੀ) ਸੁੱਚ ਰੱਖਾਂ, (ਤਾਂ ਭੀ ਇਸ ਤਰ੍ਹਾਂ) ਸੁੱਚ ਰੱਖਣ ਨਾਲ (ਮਨ ਦੀ) ਸੁੱਚ ਨਹੀਂ ਰਹਿ ਸਕਦੀ। ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ।
ਇਸ ਲਈ ਸਰੀਰਕ ਸੁੱਚ ਨਾਲੋਂ ਮਨ ਦੀ ਸੁੱਚ ਜ਼ਿਆਦਾ ਜ਼ਰੂਰੀ ਹੈ ਅਤੇ ਮਨ ਨੂੰ ਧੋਣ ਵਾਸਤੇ ਗੁਰੂ ਸਾਹਿਬ ਬਾਣੀ ਅਨੰਦੁ ਸਾਹਿਬ ਵਿਚ ਸਮਝਾ ਰਹੇ ਹਨ:-
ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥ {ਪੰਨਾ 919}
ਅਰਥਾਤ (ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ।
ਨਾਨਕ ਆਖਦਾ ਹੈ– ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਤੇ ਇਸ ਤਰ੍ਹਾਂ ਮਨ ਦਾ ਤੌਖ਼ਲਾ-ਸਹਿਮ ਦੂਰ ਹੋ ਜਾਂਦਾ ਹੈ। 18।
ਇਸ ਲਈ ਸ਼ਬਦ ਗੁਰੂ ਦਾ ਓਟ ਆਸਰਾ ਲੈ ਕੇ ਅਰਥਾਤ ਸ਼ਬਦ ਗੁਰੂ ਨਾਲ ਜੁੜ ਕੇ ਮਨ ਨੂੰ ਧੋਣਾ ਬਹੁਤ ਜ਼ਿਆਦਾ ਜ਼ਰੂਰੀ ਹੈ।
ਇਸ ਲਈ ਦਾਸ ਦੀ ਸਮਝ ਅਨੁਸਾਰ ਤੁਸੀਂ ਆਪਣੀ ਮਜਬੂਰੀ ਨੂੰ ਮੁੱਖ ਰੱਖਦੇ ਹੋਏ, ਬਿਨਾਂ ਕਿਸੇ ਭਰਮ ਦੇ, ਮੂੰਹ ਹੱਥ ਧੋ ਕੇ, ਗੁਟਕੇ ਜਾਂ ਮੋਬਾਈਲ ਤੋਂ ਪਾਠ ਕਰ ਸਕਦੇ ਹੋ ਤੇ ਅਕਾਲਪੁਰਖ ਤੇ ਗੁਰੂ ਸਾਹਿਬ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜਨ ਦੀ ਕੋਸ਼ਿਸ਼ ਕਰ ਸਕਦੇ ਹੋ। ਅਕਾਲਪੁਰਖ ਮਿਹਰ ਕਰਣ!
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
ਦਾਸ ਅਨੰਦੁ ਸਾਹਿਬ ਦੀਆਂ ਇਨ੍ਹਾਂ ਦੋ ਪਉੜੀਆਂ ਵਲ ਧਿਆਨ ਦਿਵਾਉਣਾ ਚਾਹੁੰਦਾ ਹੈ ਜਿਨ੍ਹਾਂ ਵਿਚ ਗੁਰੂ ਸਾਹਿਬ ਸਪੱਸ਼ਟ ਕਰ ਰਹੇ ਹਨ ਕਿ ਜਿਨ੍ਹਾਂ ਦੇ ਮਨ ਨਿਰਮਲ ਹਨ, ਉਹ ਹਮੇਸ਼ਾਂ ਗੁਰੂ ਸਾਹਿਬ ਨਾਲ ਜੁੜੇ ਰਹਿੰਦੇ ਹਨ:-
ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥ {ਪੰਨਾ 919}
ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥ {ਪੰਨਾ 919}