Some of them says do a single path of any bani, or simran for few minutes mind fully rather than counting path of certain bani and keeping goal that i have recited this many times.
But is it wrong to recite bani to some specific number of times and have a goal to complete this many times. If it’s to remember Waheguru g and to serve your time to it and while doing it you are slowly understanding the bani and gradually making changes in yourself.
Path
Share
ਗਿਣਤੀ ਦੇ ਪਾਠ ਤੇ ਗਿਣਤੀਆਂ ਗਿਣ ਕੇ ਸਿਮਰਨ ਕਰਨ ਵਾਲਿਆਂ ਨੂੰ ਵਿਚਾਰ ਲਈ ਸਮਰਪਿਤ
ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥ (ਪੰਨਾ 7)
ਅਰਥ: ਜੇ ਇੱਕ ਜੀਭ ਤੋਂ ਲੱਖ ਜੀਭਾਂ ਹੋ ਜਾਣ, ਅਤੇ ਲੱਖ ਜੀਭਾਂ ਤੋਂ ਵੀਹ ਲੱਖ ਬਣ ਜਾਣ, (ਇਹਨਾਂ ਵੀਹ ਲੱਖ ਜੀਭਾਂ ਨਾਲ ਜੇ) ਅਕਾਲ ਪੁਰਖ ਦੇ ਇਕ ਨਾਮ ਨੂੰ ਇਕ ਇਕ ਲੱਖ ਵਾਰੀ ਆਖੀਏ (ਤਾਂ ਭੀ ਕੂੜੇ ਮਨੁੱਖ ਦੀ ਇਹ ਕੂੜੀ ਹੀ ਠੀਸ ਹੈ, ਭਾਵ, ਜੇ ਮਨੁੱਖ ਇਹ ਖ਼ਿਆਲ ਕਰੇ ਕਿ ਮੈਂ ਆਪਣੇ ਉੱਦਮ ਦੇ ਆਸਰੇ ਇਸ ਤਰ੍ਹਾਂ ਨਾਮ ਸਿਮਰ ਕੇ ਅਕਾਲ ਪੁਰਖ ਨੂੰ ਪਾ ਸਕਦਾ ਹਾਂ, ਤਾਂ ਇਹ ਝੂਠਾ ਅਹੰਕਾਰ ਹੈ) । ਇਸ ਰਸਤੇ ਵਿਚ (ਪਰਮਾਤਮਾ ਨਾਲੋਂ ਵਿੱਥ ਦੂਰ ਕਰਨ ਵਾਲੇ ਰਾਹ ਵਿਚ) ਅਕਾਲ ਪੁਰਖ ਨੂੰ ਮਿਲਣ ਵਾਸਤੇ ਜੋ ਪਉੜੀਆਂ ਹਨ, ਉਹਨਾਂ ਉੱਤੇ ਆਪਾ-ਭਾਵ ਗਵਾ ਕੇ ਹੀ ਚੜ੍ਹ ਸਕੀਦਾ ਹੈ। (ਲੱਖਾਂ ਜੀਭਾਂ ਨਾਲ ਭੀ ਗਿਣਤੀ ਦੇ ਸਿਮਰਨ ਨਾਲ ਕੁਝ ਨਹੀਂ ਬਣਦਾ। ਆਪਾ-ਭਾਵ ਦੂਰ ਕਰਨ ਤੋਂ ਬਿਨਾ ਇਹ ਗਿਣਤੀ ਦੇ ਪਾਠਾਂ ਵਾਲਾ ਉੱਦਮ ਇਉਂ ਹੈ, ਮਾਨੋ,) ਆਕਾਸ਼ ਦੀਆਂ ਗੱਲਾਂ ਸੁਣ ਕੇ ਕੀੜਿਆਂ ਨੂੰ ਭੀ ਇਹ ਰੀਸ ਆ ਗਈ ਹੈ (ਕਿ ਅਸੀਂ ਭੀ ਆਕਾਸ਼ ਤੇ ਅੱਪੜ ਜਾਈਏ) । ਹੇ ਨਾਨਕ! ਜੇ ਅਕਾਲ ਪੁਰਖ ਮਿਹਰ ਦੀ ਨਜ਼ਰ ਕਰੇ, ਤਾਂ ਹੀ ਉਸ ਨੂੰ ਮਿਲੀਦਾ ਹੈ, (ਨਹੀਂ ਤਾਂ) ਕੂੜੇ ਮਨੁੱਖ ਦੀ ਆਪਣੇ ਆਪ ਦੀ ਨਿਰੀ ਕੂੜੀ ਹੀ ਵਡਿਆਈ ਹੈ (ਕਿ ਮੈਂ ਸਿਮਰਨ ਕਰ ਰਿਹਾ ਹਾਂ) । 32।
ਇਸ ਲਈ ਜ਼ਰੂਰੀ ਹੈ ਕਿ ਗਿਣਤੀਆਂ ਮਿਣਤੀਆਂ ਦੇ ਪਾਠ ਜਾਂ ਗਿਣਤੀਆਂ ਮਿਣਤੀਆਂ ਦੇ ਸਿਮਰਨ ਕਰਨ ਦੀ ਬਜਾਏ ਸਿੱਖੀ ਸਿਧਾਂਤ ਤੇ ਚੱਲ ਕੇ ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸੱਚਿਆਰ/ਗੁਣਵਾਨ (ਗਰਮੁਖ) ਬਣਿਆ ਜਾਵੇ ਅਤੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜਿਆ ਜਾਵੇ ਤੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚਿਆ ਜਾਵੇ ਤੇ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਮੁਕਤ ਹੋਇਆ ਜਾਵੇ।
ਸਿੱਖੀ ਸਿਧਾਂਤ ਹੈ ਕੀ?
ਪ੍ਰੋਫੈਸਰ ਸਾਹਿਬ ਸਿੰਘ ਜੀ, ਜਿਨ੍ਹਾਂ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਿਲ ਸ਼ਬਦਾਂ ਦੇ ਅਰਥ ਦਿੱਤੇ ਹਨ ਨੇ ਅੰਤ ਵਿਚ ਇੱਕ ਗੁਰਮਤਿ ਸਿਧਾਂਤ ‘ਕਿਵ ਕੂੜੇ ਤੁਟੈ ਪਾਲਿ’ ਦਿੱਤਾ ਹੈ। ਉਨ੍ਹਾਂ ਅਨੁਸਾਰ ਪੂਰਾ ਗੁਰੂ ਗ੍ਰੰਥ ਸਾਹਿਬ ਜਪੁ ਬਾਣੀ ਦੀ ਪਹਿਲੀ ਪਉੜੀ ਦੀ ਹੇਠ ਲਿੱਖੀਆਂ ਦੋ ਪੰਕਤੀਆਂ ਦੀ ਵਿਆਖਿਆ ਹੈ:-
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ॥੧॥ (ਪੰਨਾ ੧)
ਇਸ ਲਈ ਹਰ ਸਿੱਖ ਨੂੰ ਇਹ ਹੀ ਪ੍ਰੇਰਣਾ ਲੈਣੀ ਹੈ ਕਿ ਉਹ ਸਚਿਆਰ/ਗੁਣਵਾਨ – ਗੁਰਮੁਖ )(Righteous/Virtuous – Gurmukh) ਬਣੇ ਅਤੇ ਹੁਕਮ ਵਿਚ ਰਹਿਣਾ ਸਿਖੇ।
ਸਚਿਆਰ ਬਣਨ ਲਈ ਉਸ ਨੂੰ ਆਪਣੇ ਕਰਮ ਸੁਧਾਰਨੇ ਪੈਣਗੇ ਅਰਥਾਤ ਵਿਕਾਰਾਂ ਤੋਂ ਛੁਟਕਾਰਾ ਪਾਉਣ ਲਈ ਉੱਦਮ ਕਰਨਾ ਪਵੇਗਾ ਤਾਂ ਜੋ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਸਕੇ ਅਤੇ ਆਤਮਿਕ ਅਡੋਲਤਾ (Spiritual equipoise) ਤੇ ਆਤਮਿਕ ਆਨੰਦ (Spiritual bliss) ਦੀ ਅਵਸਥਾ ਵਿਚ ਪਹੁੰਚ ਸਕੇ, ਜਿਥੇ ਦੁੱਖ ਤੇ ਸੁੱਖ ਵਿਚ ਕੋਈ ਫ਼ਰਕ ਨਹੀਂ ਰਹਿ ਜਾਵੇਗਾ ਅਰਥਾਤ ਸਿੱਖ ਹੁਕਮ ਵਿਚ ਰਹਿਣ ਦੇ ਯੋਗ ਹੋ ਸਕੇਗਾ। ਆਖ਼ਰੀ ਮੰਜ਼ਿਲ ਇਸੇ ਜੀਵਨ ਵਿਚ ਵਿਕਾਰਾਂ ਤੋਂ ਛੁਟਕਾਰਾ ਪਾ ਕੇ ਆਤਮਿਕ ਤੌਰ ਤੇ ਮੁਕਤ ਹੋਣ ਦੀ ਹੈ।
ਇਸ ਅਵਸਥਾ ਵਿਚ ਪਹੁੰਚਣ ਲਈ ਮਨੁੱਖ/ਸਿੱਖ ਨੂੰ ਗੁਰਬਾਣੀ ਦੀ ਸਿੱਖਿਆ ਦੀ ਰੋਸ਼ਨੀ ਵਿਚ ਆਪਣੇ ਜੀਵਨ ਨੂੰ ਸੁਧਾਰਨਾ ਪਵੇਗਾ। ਵਿਚਾਰਨਾ ਜੀ।
The main goal of doing the Path is to connect with Waheguru ji and to make changes in your life. How you do it and how many times you do it does not matter. Path should not only be recited, but it should be understood.