People in my life use clever, hurtful behavior that I see clearly, but I can’t confront them. It fills me with anger and bitterness, and even small things now upset me. How can I let go, detach, and calm myself? How can I make my Ardaas feel genuine? I can’t cut these people off—what can I do?
People in my life use clever, hurtful behavior that I see clearly, but I can’t confront them. It fills me with anger and bitterness, and even small things now upset me. How can I let go, detach, and calm myself? How can I make my Ardaas feel genuine? I can’t cut these people off—what can I do?
Share
Start reciting and comprehending Gurbani. Get immersed in Gurbani. All your questions will be answered. Nothing in this universe will trouble you.
ਸਤਿਗੁਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਤੁਹਾਨੂੰ ਸਲਾਹ ਦਿੰਦਾ ਹੈ ਕਿ ਕਿਸੇ ਨਾਲ ਵੀ ਉਲਝਣ ਦੀ ਬਜਾਏ, ਹੇਠਾਂ ਦਿੱਤੇ ਸ਼ਬਦ ਤੇ ਉਸ ਦੇ ਅਰਥਾਂ ਨੂੰ ਆਪਣੇ ਜੀਵਨ ਵਿਚ ਅਪਨਾ ਲਓ ਜੀ ਤੇ ਸਾਰੀਆਂ ਸਿਆਣਪਾਂ ਚਤੁਰਾਈਆਂ ਨੂੰ ਛੱਡ ਕੇ, ਆਪਣੇ ਮਨ ਨੂੰ ਅਕਾਲਪੁਰਖ ਦੇ ਰੰਗ ਨਾਲ ਰੰਗ ਲਓ ਜੀ:
ਆਸਾ ਮਹਲਾ ੫ ॥ ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥ ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥ ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥ ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥ ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥ ਸਾਈ ਸੋੁਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥ {ਪੰਨਾ 400}
ਅਰਥ: ਹੇ (ਮੇਰੀ) ਸੋਹਣੀ ਜਿੰਦੇ! ਤੂੰ ਆਪਣੇ ਇਸ ਮਨ ਨੂੰ ਮਜੀਠ (ਵਰਗੇ ਪੱਕੇ) ਪਰਮਾਤਮਾ ਦੇ ਨਾਮ-ਰੰਗ ਨਾਲ ਰੰਗ ਲੈ, ਆਪਣੇ ਅੰਦਰੋਂ ਸਿਆਣਪ ਤੇ ਚਤੁਰਾਈ ਛੱਡ ਕੇ (ਇਹ ਮਾਣ ਛੱਡ ਦੇ ਕਿ ਤੂੰ ਬੜੀ ਸਿਆਣੀ ਹੈਂ ਤੇ ਚਤੁਰ ਹੈਂ) , ਹੇ ਜਿੰਦੇ! ਸ੍ਰਿਸ਼ਟੀ ਦੇ ਪਾਲਕ-ਪ੍ਰਭੂ ਨੂੰ ਆਪਣੇ-ਨਾਲ-ਵੱਸਦਾ ਸਮਝਦੀ ਰਹੁ।1। ਰਹਾਉ।
ਹੇ ਮੇਰੀ ਸੋਹਣੀ ਜਿੰਦੇ! ਤੂੰ ਸਤਸੰਗੀਆਂ ਦੀ ਨਿਮਾਣੀ ਜਿਹੀ ਦਾਸੀ ਬਣੀ ਰਹੁ = ਬੱਸ! ਇਹ ਕਰਤੱਬ ਸਿੱਖ, ਤੇ, ਹੇ ਜਿੰਦੇ! ਉਸ ਖਸਮ-ਪ੍ਰਭੂ ਨੂੰ ਕਿਤੇ ਦੂਰ ਵੱਸਦਾ ਨਾਹ ਖ਼ਿਆਲ ਕਰ ਜੇਹੜਾ ਸਾਰੇ ਗੁਣਾਂ ਦਾ ਮਾਲਕ ਹੈ ਜੋ ਗੁਣਾਂ ਕਰਕੇ ਸਭ ਤੋਂ ਸ੍ਰੇਸ਼ਟ ਹੈ।1।
ਹੇ ਮੇਰੀ ਸੋਹਣੀ ਜਿੰਦੇ! ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ (ਮਿੱਠਾ ਕਰ ਕੇ) ਮੰਨਣਾ ਚਾਹੀਦਾ ਹੈ– ਬੱਸ! ਇਸ ਗੱਲ ਨੂੰ (ਆਪਣੇ ਜੀਵਨ ਦਾ) ਸਿੰਗਾਰ ਬਣਾਈ ਰੱਖ। ਪਰਮਾਤਮਾ ਤੋਂ ਬਿਨਾ ਹੋਰ (ਮਾਇਆ ਆਦਿਕ ਦਾ) ਪਿਆਰ ਭੁਲਾ ਦੇਣਾ ਚਾਹੀਦਾ ਹੈ– (ਇਹ ਨਿਯਮ ਆਤਮਕ ਜੀਵਨ ਵਾਸਤੇ, ਮਾਨੋ, ਪਾਨ ਦਾ ਬੀੜਾ ਹੈ) ਹੇ ਜਿੰਦੇ! ਇਹ ਪਾਨ ਖਾਇਆ ਕਰ।2।
ਹੇ ਮੇਰੀ ਸੋਹਣੀ ਜਿੰਦੇ! ਸਤਿਗੁਰੂ ਦੇ ਸ਼ਬਦ ਨੂੰ ਦੀਵਾ ਬਣਾ (ਜੋ ਤੇਰੇ ਅੰਦਰ ਆਤਮਕ ਜੀਵਨ ਦਾ ਚਾਨਣ ਪੈਦਾ ਕਰੇ) ਤੇ ਉਸ ਆਤਮਕ ਜੀਵਨ ਦੀ (ਆਪਣੇ ਹਿਰਦੇ ਵਿਚ) ਸੇਜ ਵਿਛਾ। ਹੇ ਸੋਹਣੀ ਜਿੰਦੇ! (ਆਪਣੇ ਅੰਦਰ ਆਤਮੇ) ਅੱਠੇ ਪਹਰ (ਦੋਵੇਂ) ਹੱਥ ਜੋੜ ਕੇ (ਪ੍ਰਭੂ-ਚਰਨਾਂ ਵਿਚ) ਟਿਕੀ ਰਹੁ, ਤਦੋਂ ਹੀ ਪ੍ਰਭੂ-ਪਾਤਿਸ਼ਾਹ (ਆ ਕੇ) ਮਿਲਦਾ ਹੈ।3।
ਹੇ ਨਾਨਕ! (ਆਖ–) ਹੇ ਮੇਰੀ ਸੋਹਣੀ ਜਿੰਦੇ! ਉਸੇ ਜੀਵ-ਇਸਤ੍ਰੀ ਦਾ ਸੁਚੱਜ ਮੰਨਿਆ ਜਾਂਦਾ ਹੈ ਉਸੇ ਜੀਵ-ਇਸਤ੍ਰੀ ਦਾ (ਆਤਮਕ) ਸਿੰਗਾਰ ਪਰਵਾਨ ਹੁੰਦਾ ਹੈ, ਉਹ ਜੀਵ-ਇਸਤ੍ਰੀ ਸੁੰਦਰ ਰੂਪ ਵਾਲੀ ਸਮਝੀ ਜਾਂਦੀ ਹੈ ਜੋ ਬੇਅੰਤ ਪਰਮਾਤਮਾ (ਦੇ ਚਰਨਾਂ) ਵਿਚ ਲੀਨ ਰਹਿੰਦੀ ਹੈ। ਹੇ ਜਿੰਦੇ! ਉਹੀ ਜੀਵ-ਇਸਤ੍ਰੀ ਸੁਹਾਗ-ਭਾਗ ਵਾਲੀ ਹੈ ਜੋ (ਕਰਤਾਰ ਨੂੰ) ਪਿਆਰੀ ਲੱਗਦੀ ਹੈ ਜੋ ਕਰਤਾਰ (ਦੀ ਯਾਦ) ਵਿਚ ਲੀਨ ਰਹਿੰਦੀ ਹੈ।4। 16। 118।
ਇਸ ਤਰ੍ਹਾਂ ਕਰਨ ਨਾਲ ਤੁਸੀਂ, ਕੌਣ ਕੀ ਕਰਦਾ ਹੈ ਆਦਿ ਦੀਆਂ ਪ੍ਰੇਸ਼ਾਨੀਆਂ ਤੋਂ ਬੱਚ ਕੇ, ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ (ਗੁਰਮੁਖ) ਬਣ ਸਕੋਗੇ ਤੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਸਕੋਗੇ ਤੇ ਆਤਮਿਕ ਅਡੋਲਤਾ ਅਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚ ਸਕੋਗੇ। ਹਮੇਸ਼ਾਂ ਚੜ੍ਹਦੀ ਕਲ੍ਹਾ ਵਿੱਚ ਰਹੋਗੇ ਤੇ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਮੁਕਤ ਹੋ ਸਕੋਗੇ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ