is it true that reciting bani doesn’t eliminate any physical dukh?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਹਰਪ੍ਰੀਤ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ, ਆਪਣੀ ਬਾਣੀ ਸੁਖਮਨੀ ਸਾਹਿਬ ਵਿਚ, ਦੋ ਪੰਗਤੀਆਂ ਵਿਚ ਸਿੱਖਿਆ ਦਿੰਦੇ ਹਨ ਕਿ ‘ਸਰਬ ਰੋਗ ਕਾ ਅਉਖਦੁ ਨਾਮੁ ॥ ਕਲਿਆਣ ਰੂਪ ਮੰਗਲ ਗੁਣ ਗਾਮ॥ ਅਰਥਾਤ ਪ੍ਰਭੂ ਦਾ ਨਾਮ ਸਾਰੇ ਰੋਗਾਂ ਦੀ ਦਵਾਈ ਹੈ, ਪ੍ਰਭੂ ਦੇ ਗੁਣ ਗਾਉਣੇ ਚੰਗੇ ਭਾਗਾਂ ਤੇ ਸੁਖ ਦਾ ਰੂਪ ਹੈ।’
ਜਦੋਂ ਗੁਰੂ ਸਾਹਿਬ ਸਰਬ ਰੋਗ ਅਰਥਾਤ ਸਾਰੇ ਰੋਗ ਕਹਿ ਰਹੇ ਹਨ ਤਾਂ ਇਸ ਦਾ ਮਤਲਬ ਤਾਂ ਇਹ ਹੀ ਨਿਕਲਦਾ ਹੈ ਕਿ ਪ੍ਰਭੂ ਦਾ ਨਾਮ ਸਰੀਰਕ ਤੇ ਮਾਨਸਿਕ ਸਾਰੇ ਰੋਗਾਂ ਦਾ ਇਲਾਜ ਹੈ।
ਹੁਣ ਸਵਾਲ ਉੱਠਦਾ ਹੈ ਕਿ ਪ੍ਰਭੂ ਦਾ ਨਾਮ ਕੀ ਹੈ? ਇਸ ਵਿਸ਼ੇ ਤੇ ਹੇਠ ਲਿੱਖੇ ਲਿੰਕ ਤੇ ਕਲਿੱਕ ਕਰਕੇ ਇੱਕ ਬਹੁਤ ਸੁੰਦਰ ਲੇਖ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:-
https://www.sikhmarg.com/2010/0425-naam.html
ਇੱਕ ਸਰਦਾਰ ਹਰਦਿਆਲ ਸਿੰਘ ਆਈ.ਏ.ਐਸ ਆਫ਼ੀਸਰ ਹੋਏ ਹਨ। ਉਨ੍ਹਾਂ ਨੇ ਆਪਣੇ ਜਾਤੀ ਤਜ਼ਰਬੇ ਤੋਂ ਇਹ ਸਿੱਟਾ ਕੱਢਿਆ ਸੀ ਕਿ ਪ੍ਰਭੂ ਦਾ ਨਾਮ ਜਪਣ ਕਰਕੇ ਉਨ੍ਹਾਂ ਦਾ ਸਰੀਰਕ ਰੋਗ ਬਿਨਾਂ ਕਿਸੇ ਦਵਾਈ ਦੇ ਠੀਕ ਹੋ ਗਿਆ ਸੀ। ਉਨ੍ਹਾਂ ਨੇ ਫ਼ਿਰ ਇੱਕ ‘ਸਰਬ ਰੋਗ ਕਾ ਅਉਖਦੁ ਨਾਮੁ’ ਮਿਸ਼ਨ ਸ਼ੁਰੂ ਕੀਤਾ ਸੀ, ਜੋ ਹੁਣ ਵੀ ਚੱਲ ਰਿਹਾ ਹੈ। ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਇਸ ਦੇ ਬਾਰੇ ਦੇਖ ਸਕਦੇ ਹੋ:-
ਯੂਟਿਊਬ ਤੇ ਇੰਟਰਨੈੱਟ ਤੇ ਤੁਹਾਨੂੰ ਇਸ ਬਾਰੇ ਹੋਰ ਜਾਣਕਾਰੀ ਵੀ ਮਿਲ ਜਾਵੇਗੀ।
ਹੁਣ ਆਉਂਦੇ ਹਾਂ ਇਸ ਸਵਾਲ ਵੱਲ ਕਿ ਰੋਗਾਂ ਦਾ ਸੋਮਾ ਕੀ ਹੈ ਅਰਥਾਤ ਜੜ੍ਹ ਕਿੱਥੇ ਹੈ? ਮੈਡੀਕਲ ਸਾਇੰਸ ਅਨੁਸਾਰ ਲਗਭਗ ਸਾਰੇ ਰੋਗਾਂ ਦਾ ਸੋਮਾ ਮਾਨਸਿਕ ਪ੍ਰੇਸ਼ਾਨੀਆਂ ਹਨ ਇਨ੍ਹਾਂ ਪ੍ਰੇਸ਼ਾਨੀਆਂ ਦਾ ਮਨ ਨਾਲ ਬੜਾ ਗੂੜਾ ਸੰਬੰਧ ਹੈ।
ਗੁਰਬਾਣੀ ਸ਼ਬਦ ਨਾਲ ਜੁੜ ਕੇ ਮਨ ਨੂੰ ਧੋਣ ਤੇ ਮਨ ਨੂੰ ਸੁੰਦਰ ਬਣਾਉਣ ਲਈ ਸਿੱਖਿਆ ਦੇਂਦੀ ਹੈ। ਗੁਰੁ ਸਾਹਿਬ ਫੁਰਮਾਉਂਦੇ ਹਨ:-
ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ (ਪੰਨਾ 919)
ਅਰਥ: (ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ।
ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥ (ਪੰਨਾ 400)
ਅਰਥ: ਹੇ (ਮੇਰੀ) ਸੋਹਣੀ ਜਿੰਦੇ! ਤੂੰ ਆਪਣੇ ਇਸ ਮਨ ਨੂੰ ਮਜੀਠ (ਵਰਗੇ ਪੱਕੇ) ਪਰਮਾਤਮਾ ਦੇ ਨਾਮ-ਰੰਗ ਨਾਲ ਰੰਗ ਲੈ, ਆਪਣੇ ਅੰਦਰੋਂ ਸਿਆਣਪ ਤੇ ਚਤੁਰਾਈ ਛੱਡ ਕੇ (ਇਹ ਮਾਣ ਛੱਡ ਦੇ ਕਿ ਤੂੰ ਬੜੀ ਸਿਆਣੀ ਹੈਂ ਤੇ ਚਤੁਰ ਹੈਂ) , ਹੇ ਜਿੰਦੇ! ਸ੍ਰਿਸ਼ਟੀ ਦੇ ਪਾਲਕ-ਪ੍ਰਭੂ ਨੂੰ ਆਪਣੇ-ਨਾਲ-ਵੱਸਦਾ ਸਮਝਦੀ ਰਹੁ।1। ਰਹਾਉ।
ਗੁਰੁ ਸਾਹਿਬ ਦੀ ਸਿੱਖਿਆ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਜਦੋਂ ਮਨੁੱਖ ਆਪਣੀ ਜ਼ਿੰਦਗੀ ਨੂੰ ਬਦਲੇਗਾ, ਵਿਕਾਰਾਂ ਤੋਂ ਛੁਟਕਾਰਾ ਪਾਵੇਗਾ, ਸਚਿਆਰ ਬਣੇਗਾ ਤੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜੇਗਾ ਅਤੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਪਹੁੰਚੇਗਾ ਤਾਂ ਇਸ ਉੱਚੀ ਆਤਮਿਕ ਅਵਸਥਾ ਵਿਚ ਉਸ ਨੂੰ ਕੋਈ ਮਾਨਸਿਕ ਰੋਗ ਤਾਂ ਲੱਗਣਗੇ ਹੀ ਨਹੀਂ। ਜੇ ਕੋਈ ਸਰੀਰਕ ਲੱਗਦੇ ਵੀ ਹਨ ਤਾਂ ਉਸ ਨੂੰ ਸਰੀਰਕ ਰੋਗਾਂ ਦਾ ਦੁੱਖ ਪ੍ਰੇਸ਼ਾਨ ਨਹੀਂ ਕਰੇਗਾ ਕਿਉਂਕਿ ਸ਼ਬਦ ਗੁਰੂ ਦੀ ਸਿੱਖਿਆ ਅਨੁਸਾਰ ਉਹ ਸੁੱਖ ਤੇ ਦੁੱਖ ਨੂੰ ਸਮ ਕਰਕੇ ਜਾਣਨ ਦੀ ਅਵਸਥਾ ਵਿਚ ਹੋਵੇਗਾ।
ਗੁਰੂ ਸਾਹਿਬ ਦੀ ਸਿੱਖਿਆ ਇਹ ਹੈ:-
ਮਃ ੧ ॥ ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥ {ਪੰਨਾ 149}
ਅਰਥ: ਹੇ ਨਾਨਕ! (ਇਹ ਜੋ) ਦੁਖ ਛੱਡ ਕੇ ਸੁਖ ਪਏ ਮੰਗਦੇ ਹਨ, ਅਜੇਹਾ ਬੋਲਣਾ ਸਿਰ ਖਪਾਈ ਹੀ ਹੈ, ਸੁਖ ਤੇ ਦੁਖ ਦੋਵੇਂ ਪ੍ਰਭੂ ਦੇ ਦਰ ਤੋਂ ਕੱਪੜੇ ਮਿਲੇ ਹੋਏ ਹਨ ਜੋ, ਮਨੁੱਖ ਜਨਮ ਲੈ ਕੇ ਇਥੇ ਪਹਿਨਦੇ ਹਨ (ਭਾਵ, ਦੁੱਖਾਂ ਦੇ ਸੁਖਾਂ ਤੇ ਚੱਕਰ ਹਰੇਕ ਉੱਤੇ ਆਉਂਦੇ ਹੀ ਰਹਿੰਦੇ ਹਨ) ; ਸੋ ਜਿਸ ਦੇ ਸਾਹਮਣੇ ਇਤਰਾਜ਼ ਗਿਲਾ ਕੀਤਿਆਂ (ਅੰਤ) ਹਾਰ ਹੀ ਮੰਨਣੀ ਪੈਂਦੀ ਹੈ ਓਥੇ ਚੁੱਪ ਰਹਿਣਾ ਹੀ ਚੰਗਾ ਹੈ (ਭਾਵ ਰਜ਼ਾ ਵਿਚ ਤੁਰਨਾ ਸਭ ਤੋਂ ਚੰਗਾ ਹੈ) ।2।
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ਕਿ ‘ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥’ ਅਰਥਾਤ ‘ਉਹ ਮਨੁੱਖ ਦੁਖਾਂ ਸੁਖਾਂ ਨੂੰ ਇਕੋ ਜਿਹਾ ਜਾਣਦਾ ਹੈ, ਜਗਤ ਵਲੋਂ ਮਿਲਦੇ ਚੰਗੇ ਮੰਦੇ ਸਲੂਕ ਨੂੰ ਭੀ ਬਰਾਬਰ ਜਾਣ ਕੇ ਹੀ ਸਹਾਰਦਾ ਹੈ (ਇਹ ਸਭ ਕੁਝ ਹਰਿ-ਨਾਮ ਦੀ ਬਰਕਤਿ ਹੈ।
ਉੱਪਰ ਦਿੱਤੀ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗੁਰਬਾਣੀ ਵਿਚ, ਗੁਰੂ ਸਾਹਿਬ ਦੀ ਸਿੱਖਿਆ ਅਨੁਸਾਰ, ਸਾਰੇ ਰੋਗਾਂ ਦਾ ਇਲਾਜ ਹੈ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
I think we must we very careful to say that reciting GURBANI cure all physical diseases. I know one of my relatives who recited BANI day and night, had GURBANI KIRTAN going all day . Very religious person. Did many prayers but died of cancer. Her husband almost lost faith in GURBANI for that reason. Yes spiritually enlightened person if infected with disease recover better in many cases or is well prepared to face the situation. GURBANI empower us for that situation. I know SARB ROG KA AUKHAD NAAM organization claims are unbelievable.
Respected Veer ji,
Waheguru ji ka Khalsa, Waheguru ji ki Fateh!
The undersigned has also just made Harpreet Kour aware about ‘Sarab Rog Ka Aukhad Naam Mission’ but has not supported their claims. Like you have said, the undersigned is also of the opinion that a person, who is one with Akalpurakh and Shabad Guru, who are spiritually embodiment of each other, doesn’t feel the difference between Sukh (ਸੁੱਖ) and Dukh (ਦੁੱਖ), and is in a better position, to face the situation, when a physical ailment comes.
Regards,
Your Brother