
pl explain
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਜੀ ਦੀ ਉਚਾਰੀ ਹੋਈ, ਸੋਰਠਿ ਰਾਗ ਵਿਚ ਵਾਰ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 642 ਤੋਂ 654 ਤੇ ਸੁਸ਼ੋਭਿਤ ਹੈ, ਦੀ ਪੰਝਵੀਂ ਪਉੜੀ ਤੇ ਵਿਚਾਰ ਮੰਗੀ ਹੈ।
ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਸਾਹਿਬ ਦੀ ਉਚਾਰੀ ਹੋਈ ਇਸ ‘ਵਾਰ’ ਵਿਚ 29 ਪਉੜੀਆਂ ਹਨ ਤੇ 58 ਸ਼ਲੋਕ ਹਨ। ਹਰੇਕ ਪਉੜੀ ਦੇ ਨਾਲ ਦੋ ਦੋ ਸਲੋਕ ਹਨ। 58 ਸ਼ਲੋਕਾਂ ਵਿਚੋਂ ਸਿਰਫ਼ 7 ਸ਼ਲੋਕ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਸਾਹਿਬ ਦੇ ਹਨ, 48 ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਦੇ, ਦੋ ਦੂਜੇ ਗੁਰੂ ਸਰੀਰ ਗੁਰੂ ਅੰਗਦ ਸਾਹਿਬ ਦੇ ਤੇ ਇੱਕ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦਾ। ਇਸ ਤੋਂ ਇਹ ਨਤੀਜਾ ਨਿਕਲਦਾ ਹੈ ਕਿ ਵਾਰਾਂ ਪਹਿਲਾਂ ਸਿਰਫ਼ ਪਉੜੀਆਂ ਸਨ ਤੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਨੇ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਦੇ ਵਕਤ ਪਉੜੀਆਂ ਦੇ ਨਾਲ ਸ਼ਲੋਕ ਜੋੜੇ।
ਇਸ ਪਉੜੀ ਵਿਚ ਗੁਰੂ ਸਾਹਿਬ ਇਹ ਉਪਦੇਸ਼ ਦੇ ਰਹੇ ਹਨ ਕਿ ਜੋ ਮਨੁੱਖ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹਨਾਂ ਦੀ ਸੰਗਤਿ ਕੀਤਿਆਂ ਪਾਪ ਵਿਕਾਰ ਦੂਰ ਹੋ ਜਾਂਦੇ ਹਨ ਤੇ ਉਸ ਪ੍ਰਭੂ ਦਾ ਹਰ ਵੇਲੇ ਸਿਮਰਨ ਦਾ ਉਤਸ਼ਾਹ ਪੈਦਾ ਹੁੰਦਾ ਹੈ ਜੋ ਸਭ ਜੀਵਾਂ ਨੂੰ ਰਿਜ਼ਕ ਦੇ ਰਿਹਾ ਹੈ ਤੇ ਜਿਸ ਦੇ ਦਰ ਤੋਂ ਸਭ ਜੀਵ ਮੰਗਦੇ ਹਨ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————————
ਪਉੜੀ ॥ ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥ ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥ ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥ {ਪੰਨਾ 652}
ਅਰਥ: ਹੇ ਹਰੀ! ਰਾਤ ਦਿਨੇ ਅੰਮ੍ਰਿਤ ਵੇਲੇ (ਭਾਵ, ਹਰ ਵੇਲੇ) ਤੂੰ ਹੀ ਗਾਵਣ-ਜੋਗ ਹੈਂ; ਸਾਰੇ ਜੀਵ ਜੰਤ ਤੇਰਾ ਹੀ ਨਾਮ ਸਿਮਰਦੇ ਹਨ; ਤੂੰ ਦਾਤਾਂ ਦੇਣ ਵਾਲਾ ਦਾਤਾਰ ਹੈਂ ਤੇਰਾ ਹੀ ਦਿੱਤਾ ਹੋਇਆ ਖਾਂਦੇ ਹਨ, ਤੇ ਭਗਤਾਂ ਦੀ ਸੰਗਤਿ ਵਿਚ ਆਪਣੇ ਪਾਪ ਦੂਰ ਕਰਦੇ ਹਨ। ਹੇ ਦਾਸ ਨਾਨਕ! ਉਹਨਾਂ ਭਗਤ ਜਨਾਂ ਤੋਂ) ਸਦਾ ਸਦਕੇ ਹੋ, ਸਦਕੇ ਹੋ।੨੫।