pl explain
pl explain
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
GURU says O MAN why you are facing anxiety, stress, depression, pain and suffering in life. GURU is the protector, has given you the gift of DIVINE WISDOM, GURU is the spiritual enlightener, how to be SACHIARA, enjoy peace and happiness in life..
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਇੱਕ ਤੁਕ ‘ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ’ ਲਿੱਖ ਕੇ ਵਿਚਾਰ ਮੰਗੀ ਹੈ।
ਸਤਿਕਾਰ ਯੋਗ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਅੱਗੇ ਹੀ ਇਸ ਦਾ ਬਹੁਤ ਸੰਖੇਪ ਵਿਚ ਬਹੁਤ ਸੁੰਦਰ ਜਵਾਬ ਦਿੱਤਾ ਹੈ।
ਕਿਉਂਕਿ ਇੱਕ ਤੁਕ ਦੀ ਅਲੱਗ ਤੋਂ ਵਿਚਾਰ ਨਹੀਂ ਹੋ ਸਕਦੀ, ਇਸ ਲਈ ਦਾਸ ਪੂਰੇ ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹੈ।
ਤਿਲੰਗ ਰਾਗ ਦਾ ਇਹ ਸ਼ਬਦ, ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਉਚਾਰਿਆ ਹੋਇਆ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 724 ਤੇ ਸੁਸ਼ੋਭਿਤ ਹੈ।
ਇਸ ਸ਼ਬਦ ਵਿਚ ਗੁਰੂ ਸਾਹਿਬ ਮਨੁੱਖ/ਸਿੱਖ ਨੂੰ ਉਪਦੇਸ਼ ਦੇ ਰਹੇ ਹਨ ਕਿ ਤੂੰ ਡੋਲ ਨਾਂਹ ਕਿਉਂਕਿ ਉਹ ਦਿਆਲੂ ਪਰਮਾਤਮਾ ਜਿਸ ਨੇ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਉਸ ਦੀ ਸਿਰਫ ਪਾਲਣਾ ਹੀ ਨਹੀਂ ਕਰ ਰਿਹਾ, ਉਸ ਦੀ ਰੱਖਿਆ ਵੀ ਕਰ ਰਿਹਾ ਹੈ, ਉਹ ਤੇਰੀ ਵੀ ਰੱਖਿਆ ਕਰੇਗਾ। ਅੱਗੇ ਸਿੱਖਿਆ ਇਹ ਦੇ ਰਹੇ ਹਨ ਕਿ ਕਿਉਂਕਿ ਗਿਆਨ-ਇੰਦ੍ਰਿਆਂ ਰਾਹੀਂ ਉਸ ਦਿਆਲੂ ਪਰਮਾਤਮਾ ਨੂੰ ਪਹੁੰਚਿਆ ਨਹੀਂ ਜਾ ਸਕਦਾ, ਇਸ ਲਈ ਚੰਗਾ ਇਹ ਹੈ ਕਿ ਜਦੋਂ ਤੱਕ ਤੇਰੇ ਸਰੀਰ ਵਿਚ ਸਾਹ ਹੈ, ਤੂੰ ਉਸ ਮਾਲਕ ਦੀ ਬੰਦਗੀ ਕਰ ਤੇ ਆਪਣੇ ਜੀਵਨ ਨੂੰ ਸੁੱਖੀ ਬਣਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
————————
ਤਿਲੰਗ ਮਹਲਾ ੫ ਘਰੁ ੩ ॥ ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥ ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥ ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥ {ਪੰਨਾ 724}
ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ। ਉਹ ਸਾਰੇ ਜੀਵਾਂ ਨੂੰ (ਸਭ ਪਦਾਰਥਾਂ ਦਾ) ਦਾਨ ਦੇਂਦਾ ਹੈ।ਰਹਾਉ।
ਹੇ ਭਾਈ! ਤੂੰ ਕਿਉਂ ਘਬਰਾਂਦਾ ਹੈਂ? ਪੈਦਾ ਕਰਨ ਵਾਲਾ ਪ੍ਰਭੂ ਤੇਰੀ (ਜ਼ਰੂਰ) ਰੱਖਿਆ ਕਰੇਗਾ। ਜਿਸ (ਪ੍ਰਭੂ) ਨੇ ਤੈਨੂੰ ਪੈਦਾ ਕੀਤਾ ਹੈ, ਉਹੀ (ਸਾਰੀ ਸ੍ਰਿਸ਼ਟੀ ਨੂੰ) ਆਸਰਾ (ਭੀ) ਦੇਂਦਾ ਹੈ।੧।
ਹੇ ਭਾਈ! ਜਿਸ ਪਰਮਾਤਮਾ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ (ਇਸ ਦੀ) ਸੰਭਾਲ ਕਰਦਾ ਹੈ। ਹਰੇਕ ਸਰੀਰ ਵਿਚ ਵੱਸਣ ਵਾਲਾ ਪ੍ਰਭੂ (ਸਾਰੇ ਜੀਵਾਂ ਦੇ) ਦਿਲਾਂ ਦਾ ਮਾਲਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਅਤੇ, ਸਭ ਦੀ ਪਾਲਣਾ ਕਰਨ ਵਾਲਾ ਹੈ।੨।
ਹੇ ਭਾਈ! ਉਸ ਮਾਲਕ ਦੀ ਕੁਦਰਤਿ ਦਾ ਮੁੱਲ ਨਹੀਂ ਸਮਝਿਆ ਜਾ ਸਕਦਾ, ਉਹ ਸਭ ਤੋਂ ਵੱਡਾ ਹੈ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ। ਹੇ ਬੰਦੇ! ਜਿਤਨਾ ਚਿਰ ਤੇਰੇ ਸਰੀਰ ਵਿਚ ਸੁਆਸ ਚੱਲਦਾ ਹੈ ਉਤਨਾ ਚਿਰ ਉਸ ਮਾਲਕ ਦੀ ਬੰਦਗੀ ਕਰਦਾ ਰਹੁ।੩।
ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੇਰੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ, ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰੀ ਹੀ ਦਿੱਤੀ ਹੋਈ ਪੂੰਜੀ ਹੈ। ਜਿਸ ਮਨੁੱਖ ਉਤੇ ਤੇਰੀ ਮਿਹਰ ਹੋਵੇ ਉਸ ਨੂੰ (ਤੇਰੇ ਦਰ ਤੋਂ ਬੰਦਗੀ ਦਾ) ਸੁਖ ਮਿਲਦਾ ਹੈ। ਨਾਨਕ ਦੀ ਭੀ ਸਦਾ ਤੇਰੇ ਦਰ ਤੇ ਇਹੀ ਅਰਦਾਸ ਹੈ (ਕਿ ਤੇਰੀ ਬੰਦਗੀ ਦਾ ਸੁਖ ਮਿਲੇ) ।੪।੩।