ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥੨੮॥
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥੨੮॥
ਸਤਿਕਾਰ ਯੋਗ ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਇੱਕ ਪੰਗਤੀ ‘ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ’ ਲਿੱਖ ਕੇ ਵਿਚਾਰ ਮੰਗੀ ਹੈ। ਇਹ ਪੰਗਤੀ ਸੋਰਠਿ ਰਾਗ ਵਿਚ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਜੀ ਦੀ ਉਚਾਰਨ ਕੀਤੀ ਵਾਰ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 642 ਤੋਂ 654 ਤੇ ਸੁਸ਼ੋਭਿਤ ਹੈ, ਦੀ ਪਉੜੀ ਨੰਬਰ 28 ਵਿਚੋਂ ਹੈ। ਇਸ ‘ਵਾਰ’ ਵਿਚ 29 ਪਉੜੀਆਂ ਤੇ 58 ਸ਼ਲੋਕ ਹਨ। ਹਰੇਕ ਪਉੜੀ ਦੇ ਨਾਲ ਦੋ ਦੋ ਸਲੋਕ ਹਨ।
ਵਿਚਾਰ ਕਰਨ ਵਾਸਤੇ ਪਉੜੀ ਨੰਬਰ 28 ਤੇ ਉਸ ਦੇ ਨਾਲ ਸਬੰਧਤ ਦੂਜੇ ਗੁਰੂ ਸਰੀਰ ਗੁਰੂ ਅੰਗਦ ਸਾਹਿਬ ਦੇ ਸਲੋਕ ਦਾ ਮੂਲ ਪਾਠ ਤੇ ਉਸ ਦੇ ਅਰਥ ਨਾਲ ਦੇ ਰਿਹਾ ਹਾਂ ਤਾਂ ਜੋ ਗੁਰੂ ਸਾਹਿਬ ਦੀ ਸਿੱਖਿਆ ਚੰਗੀ ਤਰ੍ਹਾਂ ਸਪੱਸ਼ਟ ਹੋ ਸਕੇ।
ਦਾਸ ਦੀ ਸਮਝ ਅਨੁਸਾਰ ਗੁਰੂ ਸਾਹਿਬ ਸਿੱਖਿਆ ਇਹ ਦੇ ਰਹੇ ਹਨ ਕਿ ਕਰਤਾਰ ਦੀ ਰਚੀ ਹੋਈ ਮਾਇਆ ਜੀਵਾਂ ਉੱਤੇ ਪ੍ਰਭਾਵ ਪਾ ਕੇ ਇਨ੍ਹਾਂ ਨੂੰ ਕੁਰਾਹੇ ਪਾ ਦੇਂਦੀ ਹੈ। ਪਰ ਜੋ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਅਰਥਾਤ ਗੁਰੂ ਦੀ ਸ਼ਰਨ ਵਿਚ ਪੈ ਕੇ ਤੇ ਰਜ਼ਾ ਵਿਚ ਰਹਿ ਕੇ ਪ੍ਰਭੂ ਦੀ ਭਗਤੀ ਕਰਦੇ ਹਨ, ਉਹ ਵਿਕਾਰਾਂ ਕੋਲੋਂ ਛੁਟਕਾਰਾ ਪਾ ਲੈਂਦੇ ਹਨ ਤੇ ਸੰਸਾਰ ਸਮੁੰਦਰ ਵਿਚੋਂ ਜੀਵਨ ਮੁਕਤ ਹੋ ਜਾਂਦੇ ਹਨ ਤੇ ਇਹ ਕੀਮਤੀ ਮਨੁੱਖੀ ਜੀਵਨ ਸਫ਼ਲ ਕਰ ਜਾਂਦੇ ਹਨ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
—————————-
ਮ: ੨ ॥ ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥੨॥ {ਪੰਨਾ 653}
ਅਰਥ: ਹੇ ਨਾਨਕ! ਜੀਵ ਦੇ ਨੱਕ ਵਿਚ (ਰਜ਼ਾ ਦੀ) ਨੱਥ (ਨਕੇਲ) ਹੈ ਜੋ ਖਸਮ ਪ੍ਰਭੂ ਦੇ (ਆਪਣੇ) ਹੱਥ ਵਿਚ ਹੈ, ਪਿਛਲੇ ਕੀਤੇ ਹੋਏ ਕੰਮਾਂ ਅਨੁਸਾਰ ਬਣਿਆ ਸੁਭਾਉ ਹੁਣ ਧੱਕ ਕੇ ਚਲਾ ਰਿਹਾ ਹੈ। ਸੱਚ ਇਹ ਹੈ ਕਿ ਜਿਥੇ ਜੀਵ ਦਾ ਦਾਣਾ-ਪਾਣੀ ਹੁੰਦਾ ਹੈ ਉਥੇ ਖਾਣਾ ਪੈਂਦਾ ਹੈ।੨।
ਪਉੜੀ ॥ ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥ ਆਪੇ ਰਚਨੁ ਰਚਾਇ ਆਪੇ ਹੀ ਘਾਲਿਓਨੁ ॥ ਆਪੇ ਜੰਤ ਉਪਾਇ ਆਪਿ ਪ੍ਰਤਿਪਾਲਿਓਨੁ ॥ ਦਾਸ ਰਖੇ ਕੰਠਿ ਲਾਇ ਨਦਰਿ ਨਿਹਾਲਿਓਨੁ ॥ ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥੨੮॥ {ਪੰਨਾ 653}
ਅਰਥ: ਪ੍ਰਭੂ ਨੇ ਆਪ ਹੀ ਸਾਰੀਆਂ (ਜਗਤ-) ਵਿਓਂਤਾਂ ਬਣਾ ਕੇ ਕਾਇਮ ਕੀਤੀਆਂ ਹਨ; ਆਪ ਹੀ ਸੰਸਾਰ ਦੀ ਰਚਨਾ ਰਚ ਕੇ ਆਪ ਹੀ ਨਾਸ ਕਰਦਾ ਹੈ; ਆਪ ਹੀ ਜੀਵਾਂ ਨੂੰ ਪੈਦਾ ਕਰਦਾ ਹੈ ਤੇ ਆਪੇ ਹੀ ਪਾਲਦਾ ਹੈ; ਆਪੇ ਹੀ ਆਪਣੇ ਸੇਵਕਾਂ ਨੂੰ ਗਲ ਲਾ ਕੇ ਰੱਖਦਾ ਹੈ, ਆਪ ਹੀ ਮੇਹਰ ਦੀ ਨਜ਼ਰ ਨਾਲ ਵੇਖਦਾ ਹੈ। ਹੇ ਨਾਨਕ! ਭਗਤਾਂ ਨੂੰ ਸਦਾ ਪ੍ਰਸੰਨਤਾ ਰਹਿੰਦੀ ਹੈ, (ਕਿਉਂਕਿ) ਉਹਨਾਂ ਦਾ ਮਾਇਆ ਦਾ ਪਿਆਰ ਉਸ ਪ੍ਰਭੂ ਨੇ ਆਪ ਸਾੜ ਦਿੱਤਾ ਹੈ।੨੮।
Thank you so much sir ji