ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ ॥
Please describe the lines
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ ॥
ਪਾਵਨ ਅੰਕ 817
ਬਿਲਾਵਲੁ ਮਹਲਾ ੫ ॥
Bilaaval, Fifth Mehl:
ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ
ਦਾਨਿ ॥
Placing His Hand upon my forehead,
God has given me the gift of His Name.
ਹੇ ਭਾਈ! (ਪ੍ਰਭੂ ਆਪਣੇ ਭਗਤ ਜਨਾਂ ਦੇ) ਮੱਥੇ ਉੱਤੇ
(ਆਪਣਾ) ਹੱਥ ਧਰ ਕੇ ਉਹਨਾਂ ਨੂੰ ਥਾਪਣਾ ਦੇਂਦਾ ਹੈ
ਅਤੇ ਬਖ਼ਸ਼ਸ਼ ਦੇ ਤੌਰ ਤੇ (ਉਹਨਾਂ ਨੂੰ ਆਪਣਾ) ਨਾਮ
ਦੇਂਦਾ ਹੈ।
ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ ਨਹੀ
ਹਾਨਿ ।।
One who performs fruitful service for
the Supreme Lord God, never suffers
any loss. ||
ਹੇ ਭਾਈ! ਪਰਮਾਤਮਾ ਦੀ ਕੀਤੀ ਹੋਈ
ਸੇਵਾ-ਭਗਤੀ ਜੀਵਨ-ਮਨੋਰਥ ਪੂਰਾ ਕਰਦੀ ਹੈ,
ਇਹ ਕੀਤੀ ਹੋਈ ਸੇਵਾ-ਭਗਤੀ ਵਿਅਰਥ ਨਹੀਂ
ਜਾਂਦੀ ॥
ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ ਆਨਿ ॥
God Himself saves the honor of His
devotees.
ਹੇ ਭਾਈ! ਆਪਣੇ ਭਗਤਾਂ ਦੀ ਇੱਜ਼ਤ ਪਰਮਾਤਮਾ
ਆਪ ਹੀ ਬਚਾਂਦਾ ਹੈ।
ਜੋ ਜੋ ਚਿਤਵਹਿ ਸਾਧ ਜਨ ਸੋ ਲੇਤਾ
ਮਾਨਿ ॥੧॥ ਰਹਾਉ ॥
Whatever God’s Holy servants wish for,
He grants to them. ||1||Pause||
ਪਰਮਾਤਮਾ ਦੇ ਭਗਤ ਜੋ ਕੁਝ ਆਪਣੇ ਮਨ ਵਿਚ
ਧਾਰਦੇ ਹਨ, ਪਰਮਾਤਮਾ ਉਹੀ ਕੁਝ ਮੰਨ ਲੈਂਦਾ
ਹੈ ॥੧॥ ਰਹਾਉ॥
ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ। ।
God’s humble servants seek the
Sanctuary of His Lotus Feet; they are
God’s very breath of life.
ਹੇ ਭਾਈ! ਜੇਹੜੇ ਸੰਤ ਜਨ ਪ੍ਰਭੂ ਦੇ ਸੋਹਣੇ ਚਰਨਾਂ
ਦਾ ਆਸਰਾ ਲੈਂਦੇ ਹਨ, ਉਹ ਪ੍ਰਭੂ ਨੂੰ ਜਿੰਦ ਵਰਗੇ
ਪਿਆਰੇ ਹੋ ਜਾਂਦੇ ਹਨ।
ਸਹਜਿ ਸੁਭਾਇ ਨਾਨਕ ਮਿਲੇ ਜੋਤੀ ਜੋਤਿ
ਸਮਾਨ ॥
O Nanak, they automatically, intuitively
meet God; their light merges into the
Light. ||
ਨਾਨਕ! ਉਹ ਸੰਤ ਜਨ ਆਤਮਕ ਅਡੋਲਤਾ ਵਿਚ
ਟਿਕ ਕੇ ਪ੍ਰੇਮ ਵਿਚ ਟਿਕ ਕੇ ਪ੍ਰਭੂ ਨਾਲ ਮਿਲ ਜਾਂਦੇ
ਹਨ। ਉਹਨਾਂ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਲੀਨ ਹੋ
ਜਾਂਦੀ ਹੈ ॥