please explain
please explain
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਜਿਸ ਸ਼ਬਦ ਦੀਆਂ ਚਾਰ ਪੰਕਤੀਆਂ ਲਿੱਖ ਕੇ ਵਿਚਾਰ ਮੰਗੀ ਹੈ, ਉਹ ਭਗਤ ਕਬੀਰ ਜੀ ਦਾ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1161 ਤੇ ਸੁਸ਼ੋਭਿਤ ਹੈ।
ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ। ਭਗਤ ਕਬੀਰ ਜੀ ਪਰਮਾਤਮਾ ਦੇ ਚਰਨਾਂ ਵਿਚ ਮਨ ਜੋੜ ਕੇ, ਮਮਤਾ, ਅਹੰਕਾਰ ਤੇ ਮਾਣ ਤਿਆਗ ਕੇ, ਗ਼ਰੀਬੀ ਸੁਭਾਅ ਵਿਚ ਇਸ ਸੰਸਾਰ ਵਿਚ ਵਿਚਰ ਕੇ ਗੁਰੂ ਸਾਹਿਬ ਦੀ ਮਿਹਰ ਸਦਕਾ ਸੰਸਾਰ ਸਮੁੰਦਰ ਵਿਚੋਂ ਪਾਰ ਲੰਘਣ ਦਾ ਉਪਦੇਸ਼ ਦੇ ਰਹੇ ਹਨ। ਅਸਲ ਮੁੱਦਾ ਔਗੁਣ ਤਿਆਗਣ ਤੇ ਜੀਵਨ ਮੁਕਤ ਹੋਣ ਦਾ ਹੈ ਕਿਉਂਕਿ ਗੁਰਬਾਣੀ ਮਰ ਕੇ ਮੁਕਤ ਹੋਣ ਦੇ ਸਿਧਾਂਤ ਨੂੰ ਮੰਨਦੀ ਨਹੀਂ ਹੈ। ਤੁਹਾਡੇ ਅੱਗੇ ਕੋਈ ਸਵਾਲ ਹੋਣ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
—————————-
ਜਬ ਲਗੁ ਮੇਰੀ ਮੇਰੀ ਕਰੈ ॥ ਤਬ ਲਗੁ ਕਾਜੁ ਏਕੁ ਨਹੀ ਸਰੈ ॥ ਜਬ ਮੇਰੀ ਮੇਰੀ ਮਿਟਿ ਜਾਇ ॥ ਤਬ ਪ੍ਰਭ ਕਾਜੁ ਸਵਾਰਹਿ ਆਇ ॥੧॥ ਐਸਾ ਗਿਆਨੁ ਬਿਚਾਰੁ ਮਨਾ ॥ ਹਰਿ ਕੀ ਨ ਸਿਮਰਹੁ ਦੁਖ ਭੰਜਨਾ ॥੧॥ ਰਹਾਉ ॥ ਜਬ ਲਗੁ ਸਿੰਘੁ ਰਹੈ ਬਨ ਮਾਹਿ ॥ ਤਬ ਲਗੁ ਬਨੁ ਫੂਲੈ ਹੀ ਨਾਹਿ ॥ ਜਬ ਹੀ ਸਿਆਰੁ ਸਿੰਘ ਕਉ ਖਾਇ ॥ ਫੂਲਿ ਰਹੀ ਸਗਲੀ ਬਨਰਾਇ ॥੨॥ ਜੀਤੋ ਬੂਡੈ ਹਾਰੋ ਤਿਰੈ ॥ ਗੁਰ ਪਰਸਾਦੀ ਪਾਰਿ ਉਤਰੈ ॥ ਦਾਸੁ ਕਬੀਰੁ ਕਹੈ ਸਮਝਾਇ ॥ ਕੇਵਲ ਰਾਮ ਰਹਹੁ ਲਿਵ ਲਾਇ ॥੩॥੬॥੧੪॥ {ਪੰਨਾ 1161}
ਅਰਥ: ਹੇ ਮੇਰੇ ਮਨ! ਸਭ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਕਿਉਂ ਨਹੀਂ ਸਿਮਰਦਾ? ਹੇ ਮਨ! ਕੋਈ ਅਜਿਹੀ ਉੱਚੀ ਸਮਝ ਦੀ ਗੱਲ ਸੋਚ (ਜਿਸ ਨਾਲ ਤੂੰ ਸਿਮਰਨ ਵਲ ਪਰਤ ਸਕੇਂ) ।1। ਰਹਾਉ।
ਜਦ ਤਕ ਮਨੁੱਖ ਮਮਤਾ ਦੇ ਗੇੜ ਵਿਚ ਰਹਿੰਦਾ ਹੈ, ਤਦ ਤਕ ਇਸ ਦਾ (ਆਤਮਕ ਜੀਵਨ ਦਾ) ਇੱਕ ਕੰਮ ਭੀ ਨਹੀਂ ਸੌਰਦਾ। ਜਦੋਂ ਇਸ ਦੀ ਮਮਤਾ ਮਿਟ ਜਾਂਦੀ ਹੈ, ਤਦੋਂ ਪ੍ਰਭੂ ਜੀ (ਇਸ ਦੇ ਹਿਰਦੇ ਵਿਚ) ਵੱਸ ਕੇ ਜੀਵਨ-ਮਨੋਰਥ ਪੂਰਾ ਕਰ ਦੇਂਦੇ ਹਨ।1।
ਜਦ ਤਾਈਂ ਇਸ ਹਿਰਦੇ-ਰੂਪ ਜੰਗਲ ਵਿਚ ਅਹੰਕਾਰ-ਸ਼ੇਰ ਰਹਿੰਦਾ ਹੈ ਤਦ ਤਾਈਂ ਇਹ ਹਿਰਦਾ-ਫੁਲਵਾੜੀ ਫੁੱਲਦੀ ਨਹੀਂ (ਹਿਰਦੇ ਵਿਚ ਕੋਮਲ ਗੁਣ ਉੱਘੜਦੇ ਨਹੀਂ) । ਪਰ, ਜਦੋਂ (ਨਿਮ੍ਰਤਾ-ਰੂਪ) ਗਿੱਦੜ (ਅਹੰਕਾਰ-) ਸ਼ੇਰ ਨੂੰ ਖਾ ਜਾਂਦਾ ਹੈ, ਤਾਂ (ਹਿਰਦੇ ਦੀ ਸਾਰੀ) ਬਨਸਪਤੀ ਨੂੰ ਫੁੱਲ ਲੱਗ ਪੈਂਦੇ ਹਨ।2।
ਜੋ ਮਨੁੱਖ (ਕਿਸੇ ਮਾਣ ਵਿਚ ਆ ਕੇ) ਇਹ ਸਮਝਦਾ ਹੈ ਕਿ ਮੈਂ ਬਾਜ਼ੀ ਜਿੱਤ ਲਈ ਹੈ, ਉਹ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦਾ ਹੈ। ਪਰ ਜੋ ਮਨੁੱਖ ਗ਼ਰੀਬੀ ਸੁਭਾਵ ਵਿਚ ਤੁਰਦਾ ਹੈ, ਉਹ ਤਰ ਜਾਂਦਾ ਹੈ, ਉਹ ਆਪਣੇ ਗੁਰੂ ਦੀ ਮਿਹਰ ਨਾਲ ਪਾਰ ਲੰਘ ਜਾਂਦਾ ਹੈ। ਸੇਵਕ ਕਬੀਰ ਸਮਝਾ ਕੇ ਆਖਦਾ ਹੈ– ਹੇ ਭਾਈ! ਸਿਰਫ਼ ਪਰਮਾਤਮਾ ਦੇ ਚਰਨਾਂ ਵਿਚ ਮਨ ਜੋੜੀ ਰੱਖੋ।3।6।14।