Please explain following image.
Please explain following image.
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Please note that GURUJI is not talking about one person listening to another person here. GURUJI is talking about MURAKH MANN, egoistic, ignorant, attached to worldly things, slave of his or her mind. GURU says my egoistic mind always follow the evil thoughts, vices, AWGUN, negative thoughts. GURU here is talking about un-awakened state of mind.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਇੱਕ ਪੰਗਤੀ ‘ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ’ ਲਿੱਖ ਕੇ ਵਿਚਾਰ ਮੰਗੀ ਹੈ। ਇਹ ਪੰਗਤੀ ਰਾਮਕਲੀ ਰਾਗ ਵਿਚ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਦੀ ਉਚਾਰਨ ਕੀਤੀ ਵਾਰ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 943 ਤੋਂ 966 ਤੇ ਸੁਸ਼ੋਭਿਤ ਹੈ, ਵਿਚੋਂ ਹੈ।
ਇਹ ਪੰਗਤੀ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਦੇ ਹੀ ਸਲੋਕ ਦੀ ਪਹਿਲੀ ਪੰਕਤੀ ਹੈ ਤੇ ਇਸ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ।
ਤੁਸੀਂ ਦੇਖੋਗੇ ਕਿ ਇਸ ਸਲੋਕ ਵਿਚ ਗੁਰੂ ਸਾਹਿਬ ਉਪਦੇਸ਼ ਦੇ ਰਹੇ ਹਨ ਕਿ ਜੋ ਮਨੁੱਖ ਮਾਇਆ ਦਾ ਠੱਗਿਆ ਹੋਇਆ ਹੋਵੇ ਤੇ ਜੋ ਅਹੰਕਾਰ ਵਿਚ ਆਤਮਕ ਮੌਤੇ ਮਰਿਆ ਹੋਇਆ ਹੋਵੇ, ਉਸ ਨੂੰ ਮੂਰਖ ਕਹੀਦਾ ਹੈ ਤੇ ਉਸ ਦਾ ਕਹਿਣਾ ਮੰਨਣ ਵਾਲਾ ਵੀ ਮੂਰਖ ਹੈ ਅਰਥਾਤ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਨਮੁਖ) ਹਨੇਰੇ ਵਿਚ ਹੀ ਰਹਿੰਦਾ ਹੈ, ਪਰ ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲੇ ਮਨੁੱਖ (ਗੁਰਮੁਖ) ਨੂੰ ਆਤਮਕ ਜੀਵਨ ਦੀ ਸੂਝ ਪੈ ਜਾਂਦੀ ਹੈ ਚਾਨਣ ਹੋ ਜਾਂਦਾ ਹੈ ਤੇ ਉਹ ਗੁਰੂ ਦੀ ਸ਼ਰਨ ਪੈ ਕੇ, ਔਗੁਣ/ਵਿਕਾਰ ਛੱਡ ਕੇ ਨਾਂਹ ਕੇਵਲ ਆਪ ਸੰਸਾਰ ਸਮੁੰਦਰ ਤੋਂ ਪਾਰ ਅਰਥਾਤ ਜੀਵਨ ਮੁਕਤ ਹੋ ਜਾਂਦਾ ਹੈ ਬਲਕਿ ਉਸ ਨੂੰ ਦੇਖ ਕੇ ਉਸ ਦੇ ਸੰਗੀ ਸਾਥੀ ਵੀ ਆਪਣਾ ਜੀਵਨ ਬਦਲ ਕੇ ਜੀਵਨ ਮੁਕਤ ਹੋ ਜਾਂਦੇ ਹਨ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
——————————-
ਸਲੋਕ ਮਃ ੩ ॥ ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ ॥ ਮੂਰਖ ਕੇ ਕਿਆ ਲਖਣ ਹੈ ਕਿਆ ਮੂਰਖ ਕਾ ਕਰਣਾ ॥ ਮੂਰਖੁ ਓਹੁ ਜਿ ਮੁਗਧੁ ਹੈ ਅਹੰਕਾਰੇ ਮਰਣਾ ॥ ਏਤੁ ਕਮਾਣੈ ਸਦਾ ਦੁਖੁ ਦੁਖ ਹੀ ਮਹਿ ਰਹਣਾ ॥ ਅਤਿ ਪਿਆਰਾ ਪਵੈ ਖੂਹਿ ਕਿਹੁ ਸੰਜਮੁ ਕਰਣਾ ॥ ਗੁਰਮੁਖਿ ਹੋਇ ਸੁ ਕਰੇ ਵੀਚਾਰੁ ਓਸੁ ਅਲਿਪਤੋ ਰਹਣਾ ॥ ਹਰਿ ਨਾਮੁ ਜਪੈ ਆਪਿ ਉਧਰੈ ਓਸੁ ਪਿਛੈ ਡੁਬਦੇ ਭੀ ਤਰਣਾ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਜੋ ਦੇਇ ਸੁ ਸਹਣਾ ॥੧॥ {ਪੰਨਾ 953}
ਅਰਥ: ਮੂਰਖ ਦਾ ਕਿਹਾ ਉਹੀ ਸੁਣਦਾ ਹੈ (ਭਾਵ, ਮੂਰਖ ਦੇ ਕਹੇ ਉਹੀ ਲੱਗਦਾ ਹੈ) ਜੋ ਆਪ ਮੂਰਖ ਹੋਵੇ। ਮੂਰਖ ਦੇ ਲੱਛਣ ਕੀਹ ਹਨ? ਮੂਰਖ ਦੀ ਕਰਤੂਤ ਕੈਸੀ ਹੁੰਦੀ ਹੈ? ਜੋ ਮਨੁੱਖ ਮਾਇਆ ਦਾ ਠੱਗਿਆ ਹੋਇਆ ਹੋਵੇ ਤੇ ਜੋ ਅਹੰਕਾਰ ਵਿਚ ਆਤਮਕ ਮੌਤੇ ਮਰਿਆ ਹੋਇਆ ਹੋਵੇ, ਉਸ ਨੂੰ ਮੂਰਖ ਕਹੀਦਾ ਹੈ। ਮਾਇਆ ਦੀ ਮਸਤੀ ਤੇ ਅਹੰਕਾਰ ਵਿਚ ਜੋ ਕੁਝ ਕਰੀਏ ਉਸ ਨਾਲ ਸਦਾ ਦੁੱਖ ਪ੍ਰਾਪਤ ਹੁੰਦਾ ਹੈ ਸਦਾ ਦੁਖੀ ਰਹੀਦਾ ਹੈ।
ਮਾਇਆ ਨਾਲ ਬਹੁਤਾ ਪਿਆਰ ਕਰਨ ਵਾਲਾ ਮਨੁੱਖ (ਮਾਇਆ ਦੇ ਮੋਹ ਦੇ) ਖੂਹ ਵਿਚ ਡਿੱਗਾ ਰਹਿੰਦਾ ਹੈ। ਉਸ ਦੇ ਬਚਾਉ ਦਾ ਕੇਹੜਾ ਉੱਦਮ ਕੀਤਾ ਜਾ ਸਕਦਾ ਹੈ? ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਇਸ ਤੇ ਵਿਚਾਰ ਕਰਦਾ ਹੈ ਤੇ (ਇਸ ਮਾਇਆ ਦੇ ਮੋਹ-ਰੂਪ ਖੂਹ ਤੋਂ) ਵੱਖਰਾ ਰਹਿੰਦਾ ਹੈ; ਉਹ ਪ੍ਰਭੂ ਦਾ ਨਾਮ ਜਪਦਾ ਹੈ, (ਨਾਮ ਦੀ ਬਰਕਤਿ ਨਾਲ) ਉਹ ਆਪ ਬਚਦਾ ਹੈ ਤੇ ਉਸ ਦੇ ਪੂਰਨਿਆਂ ਤੇ ਤੁਰ ਕੇ ਡੁੱਬਦਾ ਸਾਥੀ ਭੀ ਬਚ ਨਿਕਲਦਾ ਹੈ।
ਹੇ ਨਾਨਕ! ਜੋ ਕੁਝ ਪ੍ਰਭੂ ਨੂੰ ਭਾਉਂਦਾ ਹੈ ਉਹੀ ਉਹ ਕਰਦਾ ਹੈ (ਮਾਇਆ ਦੇ ਮੋਹ ਵਿਚ ਪੈ ਕੇ ਦੁੱਖ ਜਾਂ ਇਸ ਤੋਂ ਅਲੋਪ ਰਹਿ ਕੇ ਸੁਖ) ਜੋ ਕੁਝ ਪ੍ਰਭੂ ਦੇਂਦਾ ਹੈ ਉਹੀ ਜੀਵ ਸਹਾਰਦਾ ਹੈ।1।