please explain me this
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਇੰਦਰਪਾਲ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਜਿਸ ਸ਼ਬਦ ਦੀ ਵਿਚਾਰ ਮੰਗੀ ਹੈ, ਉਹ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਉਚਾਰਿਆ ਹੋਇਆ ਹੈ ਤੇ ਬਸੰਤ ਰਾਗ ਵਿਚ ਪੰਨਾ 1185 ਤੇ ਸੁਸ਼ੋਭਿਤ ਹੈ। ਪੂਰੇ ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹਾਂ ਜੀ।
ਦਾਸ ਦੀ ਸਮਝ ਅਨੁਸਾਰ, ਇਸ ਸ਼ਬਦ ਵਿਚ ਗੁਰੂ ਸਾਹਿਬ ਮਨੁੱਖ/ਸਿੱਖ ਦੇ ਮਨ ਨੂੰ ਸੰਬੋਧਿਤ ਕਰਕੇ ਉਪਦੇਸ਼ ਦੇ ਰਹੇ ਹਨ ਕਿ ਪੁੱਠੇ ਰਸਤੇ ਨਾਂਹ ਪੈ ਕੇ ਅਰਥਾਤ ਮਾਇਆ ਤੇ ਭਰਮਾਂ ਵਿਚ ਨਾਂਹ ਫੱਸ ਕੇ, ਹਉਮੈ ਨੂੰ ਛੱਡ ਕੇ (ਵਿਕਾਰਾਂ ਨੂੰ ਛੱਡ ਕੇ), ਇਸੇ ਮਨੁੱਖੀ ਜੀਵਨ ਵਿਚ ਆਪਣੇ ਮਨ ਨੂੰ ਗੁਰੂ ਦੀ ਸਿੱਖਿਆ ਅਨੁਸਾਰ ਪਰਮਾਤਮਾ ਦੇ ਨਾਲ ਜੋੜ ਤੇ ਆਪਣੇ ਜੀਵਨ ਵਿਚ ਬਦਲਾਅ ਲਿਆ ਕੇ, ਹਮੇਸ਼ਾਂ ਚੜ੍ਹਦੀ ਕਲ੍ਹਾ ਵਿਚ ਰਹਿ ਕੇ ਸੰਸਾਰ ਸਮੁੰਦਰ ਤੋਂ ਪਾਰ ਹੋ ਜਾ ਅਰਥਾਤ ਜੀਵਨ ਮੁਕਤ ਹੋ ਜਾ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————–
ਬਸੰਤੁ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ ਹਰਿ ਚੇਤਿ ਮਨ ਮੇਰੇ ॥ ਰਹਾਉ ॥ ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥ ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥੧॥ ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥ ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥ {ਪੰਨਾ 1185}
ਅਰਥ: ਹੇ ਮੇਰੇ ਮਨ! (ਆਪਣੇ ਅੰਦਰੋਂ) ਹਉਮੈ ਦੂਰ ਕਰ, ਹਉਮੈ ਦੂਰ ਕਰ, (ਫਿਰ) ਵੇਖ (ਤੇਰੇ ਅੰਦਰ) ਫੁੱਲ ਹੀ ਫੁੱਲ ਖਿੜੇ ਹੋਏ ਹਨ (ਤੇਰੇ ਅੰਦਰ ਆਤਮਕ ਖਿੜਾਉ ਹੈ) । ਹੇ ਭਾਗਾਂ ਵਾਲੇ ਮਨ! ਪ੍ਰਭੂ ਦੇ ਸੋਹਣੇ ਚਰਨਾਂ ਨਾਲ ਚੰਬੜਿਆ ਰਹੁ, ਪ੍ਰਭੂ ਨਾਲ ਜੁੜਿਆ ਰਹੁ। ਹੇ ਮੇਰੇ ਮਨ! ਪਰਮਾਤਮਾ ਨੂੰ ਯਾਦ ਕਰਦਾ ਰਹੁ। ਰਹਾਉ।
ਹੇ ਮੇਰੇ ਮਨ! ਜਦੋਂ ਬਸੰਤ ਦਾ ਸਮਾ ਆਉਂਦਾ ਹੈ, (ਤਦੋਂ ਰੁੱਖ ਤਰਾਵਤ ਨਾਲ) ਸੰਘਣੀ ਛਾਂ ਵਾਲੇ, ਸੁਗੰਧੀ ਵਾਲੇ ਅਤੇ ਨਰਮ ਹੋ ਜਾਂਦੇ ਹਨ, ਪਰ ਕਈ ਰੁੱਖ ਐਸੇ ਹੁੰਦੇ ਹਨ ਜੋ (ਬਸੰਤ ਆਉਣ ਤੇ ਭੀ) ਸੁੱਕੇ ਰਹਿੰਦੇ ਹਨ, ਤੇ, ਸੁੱਕੇ ਕਾਠ ਵਰਗੇ ਕਰੜੇ ਰਹਿੰਦੇ ਹਨ (ਇਸ ਤਰ੍ਹਾਂ, ਹੇ ਮਨ! ਭਾਵੇਂ ਆਤਮਕ ਜੀਵਨ ਦਾ ਖਿੜਾਉ ਪ੍ਰਾਪਤ ਕਰ ਸਕਣ ਵਾਲੀ ਮਨੁੱਖਾ ਜੀਵਨ ਦੀ ਰੁੱਤ ਤੇਰੇ ਉੱਤੇ ਆਈ ਹੈ, ਫਿਰ ਭੀ ਜਿਹੜਾ ਭਾਗਾਂ ਵਾਲਾ ਮਨੁੱਖ ਹਰਿ-ਨਾਮ ਜਪਦਾ ਹੈ, ਉਹ ਹੀ) ਖਿੜਿਆ ਰਹਿ ਸਕਦਾ ਹੈ।1।
ਹੇ ਮੇਰੇ ਮਨ! ਹੁਣ ਮਨੁੱਖਾ ਜਨਮ ਮਿਲਣ ਤੇ (ਨਾਮ ਬੀਜਣ ਦਾ) ਸਮਾ ਤੈਨੂੰ ਮਿਲਿਆ ਹੈ। (ਆਪਣੀ ਹਿਰਦੇ ਦੀ ਪੈਲੀ ਵਿਚ) ਸਿਰਫ਼ ਹਰਿ-ਨਾਮ ਬੀਜ, ਸਿਰਫ਼ ਹਰਿ-ਨਾਮ ਬੀਜ। (ਮਨੁੱਖਾ ਜੀਵਨ ਤੋਂ ਬਿਨਾ) ਕਿਸੇ ਹੋਰ ਜਨਮ ਵਿਚ ਪਰਮਾਤਮਾ ਦਾ ਨਾਮ ਨਹੀਂ ਬੀਜਿਆ ਜਾ ਸਕੇਗਾ, ਨਹੀਂ ਬੀਜਿਆ ਜਾ ਸਕੇਗਾ। ਹੇ ਮੇਰੇ ਮਨ! ਵੇਖੀਂ, (ਮਾਇਆ ਦੀ) ਭੱਜ-ਦੌੜ ਵਿਚ ਪੈ ਕੇ ਕਿਤੇ ਕੁਰਾਹੇ ਨਾਹ ਪੈ ਜਾਈਂ। ਹੇ ਮਨ! (ਇਹ ਮਨੁੱਖਾ ਜਨਮ ਹੀ) ਨਾਮ ਬੀਜਣ ਦਾ ਸਮਾ ਹੈ। (ਪਰ, ਹੇ ਮਨ!) ਗੁਰੂ ਨੂੰ ਮਿਲ ਕੇ ਹੀ ਹਰਿ-ਨਾਮ ਪ੍ਰਾਪਤ ਕੀਤਾ ਜਾ ਸਕਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ (ਧੁਰੋਂ ਨਾਮ ਦੀ ਪ੍ਰਾਪਤੀ ਦਾ) ਲੇਖ ਉੱਘੜਦਾ ਹੈ ਉਹ ਮਨੁੱਖ ਹੀ ਸਦਾ ਪਰਮਾਤਮਾ ਦੇ ਗੁਣ ਉਚਾਰਦਾ ਹੈ।2। 18।