please explain me this
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
This verse has been translated as, Renouncing everything I have come to GURU,S sanctuary , save me O MY SAVIOR LORD. To interpret SAGAL TIAG as renouncing everything is totally against SIKHI principles. It is spirituality of YOGIS, not of GURU NANAK. This interpretation has no spiritual message. SAVE ME , O MY SAVIOR LORD is so literal. GURU ARJUN SAHIB on page 750 (SGGS) is saying SATGURU consciously I have detached from material wealth, power and status, stopped craving for more, I pray for and come seek your divine wisdom, GIAN, your blessings, GURU give me the wisdom to become SACHIARA, SPIRITUALLY AWAKENED, so that i enjoy inner peace and happiness in life.
ਸਤਿਕਾਰ ਯੋਗ ਵੀਰ ਹਰਮੀਤ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਇਕ ਪੰਗਤੀ ‘ਸਗਲ ਤਿਆਗਿ ਗੁਰ ਸਰਣੀ ਆਇਆ’ ਲਿੱਖ ਕੇ ਵਿਚਾਰ ਮੰਗੀ ਹੈ। ਕਿਉਂਕਿ ਵਿਚਾਰ ਇੱਕ ਪੰਗਤੀ ਦੀ ਨਹੀਂ, ਪੂਰੇ ਸ਼ਬਦ ਦੀ ਹੋ ਸਕਦੀ ਹੈ, ਇਸ ਲਈ ਪੂਰੇ ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹਾਂ।
ਇਹ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਉਚਾਰਿਆ ਹੋਇਆ ਸ਼ਬਦ, ਗਉੜੀ ਰਾਗ ਵਿਚ ਗੁਰੂ ਗ੍ਰੰਥ ਸਾਹਿਬ ਦੇ ਪੰਨਾ 192 ਤੇ ਸੁਸ਼ੋਭਿਤ ਹੈ ਤੇ ਰਹਾਉ ਦੀ ਤੁਕ ਵਿਚ ਗੁਰੂ ਸਾਹਿਬ ਇਹ ਉਪਦੇਸ਼ ਦੇ ਰਹੇ ਹਨ ਕਿ ਅਕਾਲਪੁਰਖ ਤੋਂ ਬਿਨਾਂ ਜੀਵਨ ਦਾ ਕੋਈ ਆਸਰਾ ਨਹੀਂ ਹੈ ਕਿਉਂਕਿ ਮਾਰਣ ਰੱਖਣ ਵਾਲਾ ਤੇ ਪਾਲਣਾ ਕਰਨ ਵਾਲਾ ਉਹ ਆਪ ਹੀ ਹੈ, ਹੋਰ ਕੋਈ ਨਹੀਂ ਹੈ। ਇਸ ਲਈ ਹੋਰ ਆਸਰੇ ਛੱਡ, ਗੁਰਸ਼ਬਦ ਦੀ ਸਿੱਖਿਆ ਲੈ, ਉਸ ਨੂੰ ਆਪਣੇ ਮਨ ਵਿਚ ਵਸਾ, ਆਪਣੇ ਜੀਵਨ ਵਿਚ ਬਦਲਾਅ ਲਿਆ, ਗੁਣਾਂ ਨੂੰ ਧਾਰਨ ਕਰ, ਔਗੁਣਾਂ ਨੂੰ ਛੱਡ, ਵਿਕਾਰਾਂ ਕੋਲੋਂ ਛੁਟਕਾਰਾ ਪਾ ਤੇ ਸੰਸਾਰ ਸਮੁੰਦਰ ਤੋਂ ਪਾਰ ਹੋ ਜਾ ਅਰਥਾਤ ਜੀਵਨ ਮੁਕਤ ਹੋ ਜਾ ਕਿਉਂਕਿ ਸਿੱਖੀ ਵਿਚ ਮਰ ਕੇ ਮੁਕਤ ਹੋਣ ਦਾ ਕੋਈ ਸਵਾਲ ਹੀ ਨਹੀਂ ਹੈ। ਇਸ ਤੋਂ ਅੱਗੇ ਤੁਹਾਡਾ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
—————————
ਗਉੜੀ ਮਹਲਾ ੫ ॥ ਗੁਰ ਕਾ ਸਬਦੁ ਰਾਖੁ ਮਨ ਮਾਹਿ ॥ ਨਾਮੁ ਸਿਮਰਿ ਚਿੰਤਾ ਸਭ ਜਾਹਿ ॥੧॥ ਬਿਨੁ ਭਗਵੰਤ ਨਾਹੀ ਅਨ ਕੋਇ ॥ ਮਾਰੈ ਰਾਖੈ ਏਕੋ ਸੋਇ ॥੧॥ ਰਹਾਉ ॥ ਗੁਰ ਕੇ ਚਰਣ ਰਿਦੈ ਉਰਿ ਧਾਰਿ ॥ ਅਗਨਿ ਸਾਗਰੁ ਜਪਿ ਉਤਰਹਿ ਪਾਰਿ ॥੨॥ ਗੁਰ ਮੂਰਤਿ ਸਿਉ ਲਾਇ ਧਿਆਨੁ ॥ ਈਹਾ ਊਹਾ ਪਾਵਹਿ ਮਾਨੁ ॥੩॥ ਸਗਲ ਤਿਆਗਿ ਗੁਰ ਸਰਣੀ ਆਇਆ ॥ ਮਿਟੇ ਅੰਦੇਸੇ ਨਾਨਕ ਸੁਖੁ ਪਾਇਆ ॥੪॥੬੧॥੧੩੦॥ {ਪੰਨਾ 192}
ਅਰਥ: (ਹੇ ਭਾਈ!) ਭਗਵਾਨ ਤੋਂ ਬਿਨਾ (ਜੀਵਾਂ ਦਾ) ਹੋਰ ਕੋਈ ਆਸਰਾ ਨਹੀਂ ਹੈ। ਉਹ ਭਗਵਾਨ ਹੀ (ਜੀਵਾਂ ਨੂੰ) ਮਾਰਦਾ ਹੈ, ਉਹ ਭਗਵਾਨ ਹੀ (ਜੀਵਾਂ ਨੂੰ) ਪਾਲਦਾ ਹੈ।1। ਰਹਾਉ।
(ਹੇ ਭਾਈ! ਜੇ ਉਸ ਭਗਵਾਨ ਦਾ ਆਸਰਾ ਮਨ ਵਿਚ ਪੱਕਾ ਕਰਨਾ ਹੈ, ਤਾਂ) ਗੁਰੂ ਦਾ ਸ਼ਬਦ (ਆਪਣੇ) ਮਨ ਵਿਚ ਟਿਕਾਈ ਰੱਖ (ਗੁਰ-ਸ਼ਬਦ ਦੀ ਸਹਾਇਤਾ ਨਾਲ ਭਗਵਾਨ ਦਾ) ਨਾਮ ਸਿਮਰ, ਤੇਰੇ ਸਾਰੇ ਚਿੰਤਾ-ਫ਼ਿਕਰ ਦੂਰ ਹੋ ਜਾਣਗੇ।1।
(ਹੇ ਭਾਈ! ਜੇ ਭਗਵਾਨ ਦਾ ਆਸਰਾ ਲੈਣਾ ਹੈ, ਤਾਂ) ਆਪਣੇ ਹਿਰਦੇ ਵਿਚ ਦਿਲ ਵਿਚ ਗੁਰੂ ਦੇ ਚਰਨ ਵਸਾ (ਭਾਵ, ਨਿਮਤ੍ਰਾ ਨਾਲ ਗੁਰੂ ਦੀ ਸਰਨ ਪਉ) । (ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਪਰਮਾਤਮਾ ਦਾ ਨਾਮ) ਜਪ ਕੇ ਤੂੰ (ਤ੍ਰਿਸ਼ਨਾ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ ਜਾਏਂਗਾ।2।
(ਹੇ ਭਾਈ! ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤਿ ਹੈ, ਗੁਰੂ ਦਾ ਸਰੂਪ ਹੈ) ਗੁਰੂ ਦੇ ਸ਼ਬਦ ਨਾਲ ਆਪਣੀ ਸੁਰਤਿ ਜੋੜ, ਤੂੰ ਇਸ ਲੋਕ ਵਿਚ ਤੇ ਪਰਲੋਕ ਵਿਚ ਆਦਰ ਹਾਸਲ ਕਰੇਂਗਾ।3।
ਹੇ ਨਾਨਕ! ਜੇਹੜਾ ਮਨੁੱਖ ਹੋਰ ਸਾਰੇ ਆਸਰੇ ਛੱਡ ਕੇ ਗੁਰੂ ਦੀ ਸਰਨ ਆਉਂਦਾ ਹੈ, ਉਸ ਦੇ ਸਾਰੇ ਚਿੰਤਾ-ਫ਼ਿਕਰ ਮੁੱਕ ਜਾਂਦੇ ਹਨ, ਉਹ ਆਤਮਕ ਆਨੰਦ ਮਾਣਦਾ ਹੈ।4। 61।130।