Please explain the meaning of this shabad thoroughly.
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਲਵਪ੍ਰੀਤ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਇੱਕ ਪੰਗਤੀ ‘ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ॥’ ਲਿੱਖ ਕੇ ਵਿਚਾਰ ਮੰਗੀ ਹੈ।
ਗੁਰੂ ਗ੍ਰੰਥ ਸਾਹਿਬ ਵਿਚ, ਪੰਨਾ 440 ਤੋਂ 442 ਤੇ, ਆਸਾ ਰਾਗ ਵਿਚ, ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਦਾ ‘ਆਸਾ ਮਹਲਾ ੩ ਛੰਤ ਘਰੁ ੩’ ਦੇ ਸਿਰਲੇਖ ਹੇਠ ਇੱਕ ਲੰਬਾ ਸ਼ਬਦ ਹੈ, ਜਿਸ ਦੀਆਂ 10 ਤੁਕਾਂ ਹਨ।
ਦਾਸ ਤੁਹਾਨੂੰ ਸਮਝਾਉਣ ਲਈ ਹੇਠਾਂ ਸਿਰਫ਼ ਦੋ ਤੁਕਾਂ ਤੇ ਉਨ੍ਹਾਂ ਦੇ ਅਰਥ ਹੇਠਾਂ ਦੇ ਰਿਹਾ ਹੈ। ਚੰਗਾ ਹੋਵੇਗਾ ਕਿ ਤੁਸੀਂ ਗੂਗਲ ਪਲੇਅ ਤੇ ਜਾ ਕੇ ਪ੍ਰੋਫੈਸਰ ਸਾਹਿਬ ਸਿੰਘ ਜੀ ਦਾ ਲਿਖਿਆ ਹੋਇਆ ‘ਗੁਰੂ ਗ੍ਰੰਥ ਸਾਹਿਬ ਦਰਪਣ’ ਡਾਉਨਲੋਡ ਕਰੋ ਅਤੇ ਨਾ ਕੇਵਲ ਇਸ ਪੂਰੇ ਸ਼ਬਦ ਦੇ ਬਲਕਿ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਕੀਤੇ ਸਾਰੇ ਸ਼ਬਦਾਂ ਦੇ ਅਰਥ ਆਪ ਦੇਖਣ ਦਾ ਸੁਭਾਅ ਬਣਾਉਣ ਦੀ ਕ੍ਰਿਪਾਲਤਾ ਕਰੋ।
ਇਸ ਸ਼ਬਦ ਦੀ ਪੰਜਵੀਂ ਤੁੱਕ, ਜਿਸ ਦਾ ਸਿਰਲੇਖ ਹੈ
‘ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ॥’, ਵਿਚ ਗੁਰੂ ਸਾਹਿਬ ਮਨ ਨੂੰ ਸੰਭੋਤਿਤ ਕਰਕੇ ਮਨੁੱਖ ਨੂੰ ਸਮਝਾ ਰਹੇ ਹਨ ਕਿ ਪਰਮਾਤਮਾ, ਜੋ ਨੂਰ ਹੀ ਨੂਰ ਹੈ ਤੇ ਹਮੇਸ਼ਾਂ ਤੇਰੇ ਅੰਗਸੰਗ ਹੈ, ਨਾਲ ਸਾਂਝ ਬਣਾ ਤਾਂ ਜੋ ਤੈਨੂੰ ਸਮਝ ਆ ਸਕੇ ਕਿ ਆਤਮਿਕ ਜੀਵਨ ਤੇ ਆਤਮਿਕ ਮੌਤ ਕੀ ਹਨ ਤੇ ਤੂੰ ਆਤਮਿਕ ਸ਼ਾਂਤੀ ਪ੍ਰਾਪਤ ਕਰਕੇ ਹਮੇਸ਼ਾਂ ਚੜ੍ਹਦੀ ਕਲ੍ਹਾ ਵਿਚ ਜੀਵਨ ਕਿਵੇਂ ਬਤੀਤ ਕਰ ਸਕਦਾ ਹੈਂ ।
ਇਸ ਤੋਂ ਅੱਗਲੀ ਛੇਵੀਂ ਤੁੱਕ ਵਿਚ ਵਿਕਾਰਾਂ ਤੋਂ ਬੱਚਣ/ਛੁਟਕਾਰਾ ਪਾਉਣ ਲਈ ਸਿੱਖਿਆ ਦੇ ਰਹੇ ਹਨ ਤਾਂ ਜੋ ਤੂੰ ਆਤਮਿਕ ਮੌਤ ਤੋਂ ਬੱਚ ਸਕੇਂ।
ਜਦੋਂ ਤੁਸੀਂ ਪੂਰੇ ਸ਼ਬਦ ਤੇ ਉਸ ਦੇ ਅਰਥਾਂ ਨੂੰ ਵਿਚਾਰੋਗੇ ਤਾਂ ਤੁਹਾਨੂੰ ਸਮਝ ਆਵੇਗੀ ਕਿ ਗੁਰੂ ਸਾਹਿਬ ਸਿੱਖਿਆ ਦੇ ਰਹੇ ਹਨ ਕਿ ਮਨੁੱਖ ਨੇ ਵਿਕਾਰਾਂ ਤੋਂ ਬੱਚ ਕੇ/ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ (ਗੁਰਮੁਖ) ਬਣਨਾ ਹੈ ਅਤੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ, ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚਣਾ ਹੈ ਤਾਂ ਜੋ ਇਸ ਜੀਵਨ ਵਿਚ ਹੀ ਆਤਮਿਕ ਤੌਰ ਤੇ ਮੁਕਤ ਹੋ ਸਕੇ।
ਨਹੀਂ ਤਾਂ ਮਨੁੱਖ ਹਰ ਵਕਤ ਮਾਇਆ ਦੇ ਮੋਹ ਵਿਚ ਫਸ ਕੇ, ਅਰਥਾਤ ਮਨਮੁਖ ਬਣ ਕੇ, ਹਰ ਪਲ ਆਤਮਿਕ ਮੌਤੇ ਮਰਦਾ ਰਹੇਗਾ ਅਰਥਾਤ ਵੱਖ ਵੱਖ ਜੂਨਾਂ ਵਿਚ ਪੈਂਦਾ ਰਹੇਗਾ ਤੇ ਇਹ ਰਤਨ ਜਨਮ ਗੰਵਾ ਕੇ ਇੱਕ ਦਿਨ ਇਸ ਸੰਸਾਰ ਤੋਂ ਚਲਾ ਜਾਵੇਗਾ।
ਵਿਚਾਰ ਕਰਨ ਦੀ ਕ੍ਰਿਪਾਲਤਾ ਕਰਨੀ ਜੀ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————
ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥ ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥ ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥ ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥ ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥ {ਪੰਨਾ 441}
ਅਰਥ: ਹੇ ਮੇਰੇ ਮਨ! ਤੂੰ ਉਸ ਪਰਮਾਤਮਾ ਦੀ ਅੰਸ ਹੈਂ ਜੋ ਨਿਰਾ ਨੂਰ ਹੀ ਨੂਰ ਹੈ (ਹੇ ਮਨ!) ਆਪਣੇ ਉਸ ਅਸਲੇ ਨਾਲ ਸਾਂਝ ਬਣਾ। ਹੇ ਮਨ! ਉਹ ਪਰਮਾਤਮਾ ਸਦਾ ਤੇਰੇ ਅੰਗ-ਸੰਗ ਵੱਸਦਾ ਹੈ, ਗੁਰੂ ਦੀ ਮਤਿ ਲੈ ਕੇ ਉਸ ਦੇ ਮਿਲਾਪ ਦਾ ਸੁਆਦ ਲੈ। ਹੇ ਮਨ! ਜੇ ਤੂੰ ਆਪਣਾ ਅਸਲਾ ਸਮਝ ਲਏਂ ਤਾਂ ਉਸ ਖਸਮ-ਪ੍ਰਭੂ ਨਾਲ ਤੇਰੀ ਡੂੰਘੀ ਜਾਣ-ਪਛਾਣ ਬਣ ਜਾਏਗੀ, ਤਦੋਂ ਤੈਨੂੰ ਇਹ ਸਮਝ ਭੀ ਆ ਜਾਇਗੀ ਕਿ ਆਤਮਕ ਮੌਤ ਕੀਹ ਚੀਜ਼ ਹੈ ਤੇ ਆਤਮਕ ਜ਼ਿੰਦਗੀ ਕੀਹ ਹੈ।
ਹੇ ਮਨ! ਜੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਏਂ, ਤਾਂ ਤੇਰੇ ਅੰਦਰ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਮੋਹ ਪ੍ਰਬਲ ਨਹੀਂ ਹੋ ਸਕੇਗਾ।
ਜਦੋਂ ਮਨੁੱਖ ਦੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ ਜਦੋਂ ਇਸ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਜਾਂਦੀ ਹੈ ਤਦੋਂ ਇਹ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ।
ਨਾਨਕ ਇਉਂ ਦੱਸਦਾ ਹੈ– ਹੇ ਮੇਰੇ ਮਨ! ਤੂੰ ਉਸ ਪਰਮਾਤਮਾ ਦੀ ਅੰਸ ਹੈਂ ਜੋ ਨਿਰਾ ਚਾਨਣ ਹੀ ਚਾਨਣ ਹੈ (ਹੇ ਮਨ! ਆਪਣੇ ਉਸ ਅਸਲੇ ਨਾਲ ਸਾਂਝ ਬਣਾ।5।
—————
ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥ ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥ ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ ॥ ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥ ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ ॥ ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥੬॥ {ਪੰਨਾ 441}
ਅਰਥ: ਹੇ ਮਨ! ਤੂੰ (ਹੁਣ) ਅਹੰਕਾਰ ਨਾਲ ਲਿਬੜਿਆ ਪਿਆ ਹੈਂ, ਅਹੰਕਾਰ ਨਾਲ ਲੱਦਿਆ ਹੋਇਆ ਹੀ (ਜਗਤ ਤੋਂ) ਚਲਾ ਜਾਵੇਂਗਾ, (ਵੇਖਣ ਨੂੰ) ਸੋਹਣੀ ਮਾਇਆ ਨੇ ਤੈਨੂੰ (ਆਪਣੇ) ਮੋਹ ਵਿਚ ਫਸਾਇਆ ਹੋਇਆ ਹੈ (ਇਸ ਦਾ ਨਤੀਜਾ ਇਹ ਨਿਕਲੇਗਾ ਕਿ) ਤੈਨੂੰ ਮੁੜ ਮੁੜ ਅਨੇਕਾਂ ਜੂਨਾਂ ਵਿਚ ਪਾਇਆ ਜਾਇਗਾ। ਹੇ ਮੂਰਖ ਮਨ! ਜਦੋਂ ਤੂੰ ਅਹੰਕਾਰ ਵਿਚ ਫਸਿਆ ਹੋਇਆ ਹੀ (ਇਥੋਂ) ਤੁਰੇਂਗਾ ਤਾਂ ਤੁਰਨ ਵੇਲੇ ਹੱਥ ਮਲੇਂਗਾ, ਤੈਨੂੰ ਅਹੰਕਾਰ ਚੰਬੜਿਆ ਹੋਇਆ ਹੈ ਤੈਨੂੰ ਤ੍ਰਿਸ਼ਨਾ ਦਾ ਰੋਗ ਲੱਗਾ ਹੋਇਆ ਹੈ ਤੂੰ (ਇਹ ਮਨੁੱਖਾ) ਜਨਮ ਵਿਅਰਥ ਗਵਾ ਰਿਹਾ ਹੈਂ।
ਹੇ ਆਪ-ਹੁਦਰੇ ਮੂਰਖ ਮਨ! ਤੂੰ ਪਰਮਾਤਮਾ ਨੂੰ ਨਹੀਂ ਸਿਮਰਦਾ, ਪਰਲੋਕ ਜਾ ਕੇ ਅਫਸੋਸ ਕਰੇਂਗਾ। (ਤੈਨੂੰ) ਨਾਨਕ ਇਉਂ ਦੱਸਦਾ ਹੈ ਕਿ ਤੂੰ ਇੱਥੇ ਅਹੰਕਾਰ ਨਾਲ ਭਰਿਆ ਹੋਇਆ ਹੈਂ (ਜਗਤ ਤੋਂ ਤੁਰਨ ਵੇਲੇ ਭੀ) ਅਹੰਕਾਰ ਨਾਲ ਲੱਦਿਆ ਹੋਇਆ ਹੀ ਜਾਵੇਂਗਾ।6।
Please read