please explain this
please explain this
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਤੁਸੀਂ ਗੁਰੂ ਗ੍ਰੰਥ ਸਾਹਿਬ ਦੇ ਪੰਨਾ 469 ਤੇ ਸੁਸ਼ੋਭਿਤ ਇੱਕ ਪੰਗਤੀ ‘ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ’ ਦੇ ਬਾਰੇ ਵਿਚਾਰ ਪੁੱਛੀ ਹੈ। ਇਹ ਪੰਗਤੀ ਆਸਾ ਰਾਗ ਵਿਚ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੀ ਉਚਾਰਨ ਕੀਤੀ ਹੋਈ ਵਾਰ ਜਿਸ ਦਾ ਸਿਰਲੇਖ ਹੈ ‘ਆਸਾ ਮਹਲਾ ੧ ॥ ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ {ਪੰਨਾ 462}’ ਦੇ ਇੱਕ ਸਲੋਕ ਵਿਚੋਂ ਹੈ।
ਆਮ ਤੌਰ ਤੇ ਇਸ ਵਾਰ ਨੂੰ ਆਸਾ ਦੀ ਵਾਰ ਜਾਂ ਆਸਾ ਕੀ ਵਾਰ ਕਿਹਾ ਜਾਂਦਾ ਹੈ। ਇਹ ਗੁਰੂ ਗ੍ਰੰਥ ਸਾਹਿਬ ਦੇ ਪੰਨਾ 462 ਤੋਂ ਲੈ ਕੇ ਪੰਨਾ 475 ਤੱਕ ਸੁਸ਼ੋਭਿਤ ਹੈ। ਇਸ ਵਾਰ ਦਾ ਮੁੱਖ ਭਾਵ ਇਹ ਹੈ ਕਿ ਕਰਤਾਰ ਨੇ ਜੀਵ ਨੂੰ ‘ਸਚੁ’ ਗ੍ਰਹਣ ਕਰਨ ਲਈ ‘ਨਾਮ’ ਸਿਮਰਨ ਲਈ ਪੈਦਾ ਕੀਤਾ ਹੈ, ਪਰ ਇਹ ਮਾਇਕ ਭੋਗਾਂ ਵਿਚ ਰੁੱਝ ਕੇ ਜੀਵਨ ਵਿਅਰਥ ਗਵਾ ਲੈਂਦਾ ਹੈ। ਜਿਸ ਉਤੇ ਪ੍ਰਭੂ ਮਿਹਰ ਕਰੇ ਉਸ ਨੂੰ ਗੁਰੂ ਮਿਲਾਉਂਦਾ ਹੈ, ਗੁਰੂ ਤੋਂ ਹੀ ‘ਨਾਮ’ ਪ੍ਰਾਪਤ ਹੁੰਦਾ ਹੈ, ਜਿਸ ਦੀ ਬਰਕਤਿ ਨਾਲ ਉਸ ਦਾ ਜੀਵਨ ਉੱਚਾ ਹੋ ਜਾਂਦਾ ਹੈ। ਉਸ ਨੂੰ ਸਮਝ ਆ ਜਾਂਦੀ ਹੈ ਕਿ ਦੁਨੀਆ ਦੀਆਂ ਵਡਿਆਈਆਂ ਦਾ ਮਾਣ ਕੂੜਾ ਹੈ, ਉਹ ਇਕ ਪ੍ਰਭੂ ਨੂੰ ਹੀ ਆਪਣਾ ਆਸਰਾ ਜਾਣਦਾ ਹੈ।
ਤੁਸੀਂ ਜਿਸ ਪੰਕਤੀ ਦੀ ਵਿਚਾਰ ਪੁੱਛੀ ਹੈ, ਉਹ ਪੂਰਾ ਸਲੋਕ ਤੇ ਉਸ ਦਾ ਅਰਥ ਹੇਠਾਂ ਦਿੱਤਾ ਹੈ। ਦਾਸ ਦੀ ਸਮਝ ਅਨੁਸਾਰ ਗੁਰੂ ਸਾਹਿਬ ਜੋ ਸਮਝਾ ਰਹੇ ਹਨ ਉਹ ਇਹ ਹੈ ਕਿ ਤੂੰ ਕਰਨਹਾਰ ਕਰਤਾਰ ਹੈਂ ਤੇ ਸਾਰਾ ਕੁੱਝ ਤੇਰੇ ਹੁਕਮ ਵਿਚ ਚੱਲ ਰਿਹਾ ਹੈ ਤੇ ਮੇਰੀ ਕੋਈ ਸਮਰੱਥਾ ਨਹੀਂ ਹੈ ਕਿ ਤੇਰਾ ਅੰਤ ਪਾ ਸਕਾਂ ਜਾਂ ਉਸ ਵਿਚ ਕੋਈ ਦਖ਼ਲ ਦੇ ਸਕਾਂ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ
ਆਪ ਦਾ ਵੀਰ
————————-
ਸਲੋਕੁ ਮਃ ੧ ॥ ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥ ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥ ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥ ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹ੍ਹਿਉ ਜਿਨਿ ਕੀਤੀ ਸੋ ਪਾਰਿ ਪਇਆ ॥ ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥ (ਪੰਨਾ 469)
ਅਰਥ: (ਹੇ ਪ੍ਰਭੂ! ਤੇਰੀ ਅਜਬ ਕੁਦਰਤ ਹੈ ਕਿ) ਬਿਪਤਾ (ਜੀਵਾਂ ਦੇ ਰੋਗਾਂ ਦਾ) ਇਲਾਜ (ਬਣ ਜਾਂਦੀ) ਹੈ, ਅਤੇ ਸੁਖ (ਉਹਨਾਂ ਲਈ) ਦੁੱਖ ਦਾ (ਕਾਰਨ) ਹੋ ਜਾਂਦਾ ਹੈ। ਪਰ ਜੇ (ਅਸਲੀ ਆਤਮਕ) ਸੁਖ (ਜੀਵ ਨੂੰ) ਮਿਲ ਜਾਏ, ਤਾਂ (ਦੁੱਖ) ਨਹੀਂ ਰਹਿੰਦਾ। ਹੇ ਪ੍ਰਭੂ! ਤੂੰ ਕਰਨਹਾਰ ਕਰਤਾਰ ਹੈਂ (ਤੂੰ ਆਪ ਹੀ ਇਹਨਾਂ ਭੇਤਾਂ ਨੂੰ ਸਮਝਦਾ ਹੈਂ) , ਮੇਰੀ ਸਮਰਥਾ ਨਹੀਂ ਹੈ (ਕਿ ਮੈਂ ਸਮਝ ਸਕਾਂ) । ਜੇ ਮੈਂ ਆਪਣੇ ਆਪ ਨੂੰ ਕੁਝ ਸਮਝ ਲਵਾਂ (ਭਾਵ, ਜੇ ਮੈਂ ਇਹ ਖ਼ਿਆਲ ਕਰਨ ਲੱਗ ਪਵਾਂ ਕਿ ਮੈਂ ਤੇਰੇ ਭੇਤ ਨੂੰ ਸਮਝ ਸਕਦਾ ਹਾਂ) ਤਾਂ ਇਹ ਗੱਲ ਫਬਦੀ ਨਹੀਂ।1।
ਹੇ ਕੁਦਰਤ ਵਿਚ ਵੱਸ ਰਹੇ ਕਰਤਾਰ! ਮੈਂ ਤੈਥੋਂ ਸਦਕੇ ਹਾਂ, ਤੇਰਾ ਅੰਤ ਪਾਇਆ ਨਹੀਂ ਜਾ ਸਕਦਾ।1। ਰਹਾਉ।
ਸਾਰੀ ਸ੍ਰਿਸ਼ਟੀ ਵਿਚ ਤੇਰਾ ਹੀ ਨੂਰ ਵੱਸ ਰਿਹਾ ਹੈ, ਸਾਰੇ ਜੀਵਾਂ ਵਿਚ ਤੇਰਾ ਹੀ ਪ੍ਰਕਾਸ਼ ਹੈ, ਤੂੰ ਸਭ ਥਾਈਂ ਇਕ-ਰਸ ਵਿਆਪਕ ਹੈਂ। ਹੇ ਪ੍ਰਭੂ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਤੇਰੀਆਂ ਸੋਹਣੀਆਂ ਵਡਿਆਈਆਂ ਹਨ। ਜਿਸ ਜਿਸ ਨੇ ਤੇਰੇ ਗੁਣ ਗਾਏ ਹਨ, ਉਹ ਸੰਸਾਰ-ਸਮੁੰਦਰ ਤੋਂ ਤਰ ਗਿਆ ਹੈ। ਹੇ ਨਾਨਕ! (ਤੂੰ ਭੀ) ਕਰਤਾਰ ਦੀ ਸਿਫ਼ਤਿ-ਸਾਲਾਹ ਕਰ, (ਤੇ ਆਖ ਕਿ) ਪ੍ਰਭੂ ਜੋ ਕੁਝ ਕਰਨਾ ਚੰਗਾ ਸਮਝਦਾ ਹੈ ਉਹ ਕਰ ਰਿਹਾ ਹੈ (ਭਾਵ, ਉਸ ਦੇ ਕੰਮਾਂ ਵਿਚ ਕਿਸੇ ਦਾ ਦਖ਼ਲ ਨਹੀਂ ਹੈ) ।1।