Please explain this
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਗੁਰਨੀਤ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਇੱਕ ਪੰਗਤੀ ‘ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ’ ਲਿੱਖ ਕੇ ਵਿਚਾਰ ਮੰਗੀ ਹੈ ਪਰ ਕਿਉਂਕਿ ਇੱਕ ਪੰਗਤੀ ਦੀ ਵਿਚਾਰ ਨਹੀਂ ਹੋ ਸਕਦੀ, ਇਸ ਲਈ ਪੂਰੇ ਸ਼ਬਦ ਦਾ ਮੂਲ ਪਾਠ ਤੇ ਅਰਥ ਦੇ ਰਿਹਾ ਹਾਂ ਜੀ।
ਇਹ ਸ਼ਬਦ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਸਾਹਿਬ ਦਾ ਉਚਾਰਿਆ ਹੋਇਆ ਹੈ ਤੇ ਸੂਹੀ ਰਾਗ ਵਿਚ ਪੰਨਾ 736 ਤੇ ਸੁਸ਼ੋਭਿਤ ਹੈ। ਦਾਸ ਦੀ ਸਮਝ ਅਨੁਸਾਰ, ਇਸ ਸ਼ਬਦ ਵਿਚ ਗੁਰੂ ਸਾਹਿਬ ਨਿਮਰਤਾ ਦੀ ਹੱਦ ਤੇ ਜਾ ਕੇ ਅਕਾਲਪੁਰਖ ਦੀ ਸਮਰੱਥਾ ਤੇ ਮਨੁੱਖ/ਸਿੱਖ ਦੀ ਅਸਮਰੱਥਾ ਦਾ ਉਪਦੇਸ਼ ਦੇ ਰਹੇ ਹਨ ਹਾਲਾਂ ਕਿ ਮਨੁੱਖ/ਸਿੰਖ ਨੂੰ ਕਰਮ ਕਰਨ ਦੀ ਸਮਰੱਥਾ ਅਕਾਲਪੁਰਖ ਨੇ ਦਿੱਤੀ ਹੈ ਤੇ ਇਹ ਉਸ ਦੇ ਉੱਪਰ ਹੈ ਕਿ ਉਸ ਨੇ ਕੀ ਕਰਮ ਕਰਨਾ ਹੈ। ਇਸ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਜੇ ਕੋਈ ਕੰਮ ਠੀਕ ਹੋ ਜਾਂਦਾ ਹੈ ਜਾਂ ਕੁੱਝ ਮਿਲ ਜਾਂਦਾ ਹੈ ਤਾਂ ਮਨੁੱਖ/ਸਿੱਖ ਨੇ ਹਉਮੈ ਨਹੀਂ ਕਰਨੀ ਕਿ ਇਹ ਮੈਂ ਕੀਤਾ ਹੈ ਜਾਂ ਮੇਰੀ ਪ੍ਰਾਪਤੀ ਹੈ ਬਲਕਿ ਇਹ ਹੀ ਕਹਿਣਾ ਤੇ ਸਮਝਣਾ ਹੈ ਕਿ ਇਹ ਅਕਾਲਪੁਰਖ ਦੀ ਬਖਸ਼ਿਸ਼ ਹੈ। ਜੇ ਕੁੱਝ ਨਹੀਂ ਹੁੰਦਾ ਜਾਂ ਨਹੀਂ ਮਿਲਦਾ ਤਾਂ ਮਨੁੱਖ/ਸਿੱਖ ਨੇ ਇਹ ਹੀ ਸਮਝਣਾ ਤੇ ਕਹਿਣਾ ਹੈ ਕਿ ਹੇ ਅਕਾਲਪੁਰਖ ਇਸ ਵਿਚ ਮੇਰੀ ਕੋਈ ਭਲਾਈ ਹੀ ਹੈ ਕਿ ਮੇਰਾ ਇਹ ਕੰਮ ਨਹੀਂ ਹੋਇਆ ਜਾਂ ਇਸ ਚੀਜ਼ ਦੀ ਪ੍ਰਾਪਤੀ ਮੈਨੂੰ ਨਹੀਂ ਹੋਈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————
ਸੂਹੀ ਮਹਲਾ ੪ ॥ ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥ ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥ ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥ ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥ ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥ ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥ ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥ ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥ ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥ {ਪੰਨਾ 736}
ਅਰਥ: ਹੇ ਮੇਰੇ ਪ੍ਰਭੂ ਜੀ! ਹਰੇਕ ਜੀਵ ਤੇਰੇ ਵੱਸ ਵਿਚ ਹੈ। ਅਸਾਂ ਜੀਵਾਂ ਵਿਚ ਕੋਈ ਸਮਰਥਾ ਨਹੀਂ ਹੈ ਕਿ (ਤੈਥੋਂ ਬਾਹਰਾ) ਕੁਝ ਕਰ ਸਕੀਏ। ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਸਾਡੇ ਉਤੇ ਮੇਹਰ ਕਰ।੧।ਰਹਾਉ।
ਹੇ ਭਾਈ! ਜੋ ਕੁਝ ਜਗਤ ਵਿਚ ਬਣਿਆ ਹੈ ਜੋ ਕੁਝ ਕਰ ਰਿਹਾ ਹੈ, ਇਹ ਸਭ ਰਜ਼ਾ ਦਾ ਮਾਲਕ ਪਰਮਾਤਮਾ ਕਰ ਰਿਹਾ ਹੈ। ਅਸੀ ਜੀਵ (ਤਾਂ ਹੀ) ਕੁਝ ਕਰੀਏ, ਜੇ ਕਰ ਸਕਦੇ ਹੋਵੀਏ। ਅਸਾਂ ਜੀਵਾਂ ਦਾ ਕੀਤਾ ਕੁਝ ਨਹੀਂ ਹੋ ਸਕਦਾ। ਜਿਵੇਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਿਵੇਂ ਜੀਵਾਂ ਨੂੰ ਰੱਖਦਾ ਹੈ।੧।
ਹੇ ਪ੍ਰਭੂ! ਇਹ ਜਿੰਦ, ਇਹ ਸਰੀਰ, ਸਭ ਕੁਝ (ਹਰੇਕ ਜੀਵ ਨੂੰ) ਤੂੰ ਆਪ ਹੀ ਦਿੱਤਾ ਹੈ, ਤੂੰ ਆਪ ਹੀ (ਹਰੇਕ ਜੀਵ ਨੂੰ) ਕੰਮ ਵਿਚ ਲਾਇਆ ਹੋਇਆ ਹੈ। ਜਿਹੋ ਜਿਹਾ ਹੁਕਮ ਤੂੰ ਕਰਦਾ ਹੈਂ, ਜੀਵ ਉਹੋ ਜਿਹਾ ਹੀ ਕੰਮ ਕਰਦਾ ਹੈ (ਜੀਵ ਉਹੋ ਜਿਹਾ ਬਣਦਾ ਹੈ) ਜਿਹੋ ਜਿਹਾ ਤੂੰ ਧੁਰ ਦਰਗਾਹ ਤੋਂ (ਉਸ ਦੇ ਮੱਥੇ ਉਤੇ) ਲੇਖ ਲਿਖ ਕੇ ਰੱਖ ਦਿੱਤਾ ਹੈ।੨।
ਹੇ ਪ੍ਰਭੂ! ਤੂੰ ਪੰਜ ਤੱਤ ਬਣਾ ਕੇ ਸਾਰੀ ਦੁਨੀਆ ਪੈਦਾ ਕੀਤੀ ਹੈ। ਜੇ (ਤੈਥੋਂ ਬਾਹਰਾ) ਜੀਵ ਪਾਸੋਂ ਕੁਝ ਹੋ ਸਕਦਾ ਹੋਵੇ, ਤਾਂ ਉਹ ਬੇਸ਼ੱਕ ਛੇਵਾਂ ਤੱਤ ਬਣਾ ਕੇ ਵਿਖਾ ਦੇਵੇ। ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਜੀਵਨ ਦੀ ਸੂਝ ਬਖ਼ਸ਼ਦਾ ਹੈਂ। ਕਈ ਜੀਵਾਂ ਨੂੰ ਤੂੰ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲਾ ਬਣਾ ਦੇਂਦਾ ਹੈਂ। ਫਿਰ ਉਹ (ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਦੁੱਖੀ ਹੁੰਦਾ ਰਹਿੰਦਾ ਹੈ।੩।
ਹੇ ਭਾਈ! ਮੈਂ (ਤਾਂ) ਮੂਰਖ ਹਾਂ, ਨੀਵੇਂ ਜੀਵਨ ਵਾਲਾ ਹਾਂ, ਮੈਂ ਪਰਮਾਤਮਾ ਦੀ ਬਜ਼ੁਰਗੀ ਬਿਆਨ ਨਹੀਂ ਕਰ ਸਕਦਾ। ਹੇ ਹਰੀ! ਦਾਸ ਨਾਨਕ ਉਤੇ ਮੇਹਰ ਕਰ, (ਇਹ) ਅੰਞਾਣ ਦਾਸ ਤੇਰੀ ਸਰਨ ਆ ਪਿਆ ਹੈ।੪।੪।੧੫।੨੪।
dhanwaad ji