Please explain this ARDAS
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
pl help me to lift off to your feet oh Almighty with help of sangat as I have been drowned into false world
Respected Sister,
Waheguru ji ka Khalsa, Waheguru ji ki Fateh!
As you have rightly said in your question, this is an Ardas, which Fifth Guru Person Guru Arjun Sahib is doing for us, in his Shabad in Raag Bilawal, located at Panna 820 of Guru Granth Sahib.
Guru Sahib is listing all the vices in which we, the human beings indulge, instead of becoming one with Akalpurakh and Shabad Guru, who are embodiment of each other and becoming righteous/virtuous. He is doing Ardas for us to Akalpurakh to be merciful and give us spiritual life ਆਤਮਿਕ ਜੀਵਨ) by bringing us in Sadh Sangat so that we can get rid of vices and achieve emancipation/ salvation in this life time itself.
Hope this helps. If you have any further questions, please do ask. If you find any deficiencies please, point out the same for improvement in future.
Regards,
Your Brother
————————–
ਬਿਲਾਵਲੁ ਮਹਲਾ ੫ ॥ ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥ ਮੋਹ ਮਗਨ ਪਤਿਤ ਸੰਗਿ ਪ੍ਰਾਨੀ ਐਸੇ ਮਨਹਿ ਬਿਸਾਰਨ ॥੧॥ ਰਹਾਉ ॥ ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ ਅੰਮ੍ਰਿਤੁ ਮਨ ਤੇ ਡਾਰਨ ॥ ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ ਸੰਤੋਖੁ ਬਿਦਾਰਨ ॥੧॥ ਇਨ ਤੇ ਕਾਢਿ ਲੇਹੁ ਮੇਰੇ ਸੁਆਮੀ ਹਾਰਿ ਪਰੇ ਤੁਮ੍ਹ੍ਹ ਸਾਰਨ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਸਾਧਸੰਗਿ ਰੰਕ ਤਾਰਨ ॥੨॥੩॥੮੩॥ {ਪੰਨਾ 820}
ਅਰਥ: ਹੇ ਪ੍ਰਭੂ! ਤੇਰੀ ਬਾਬਤ ਸੁਣੀਦਾ ਹੈ ਕਿ ਤੂੰ ਸਾਰੇ ਜੀਵਾਂ ਨੂੰ ਵਿਕਾਰਾਂ ਤੋਂ ਬਚਾਣ ਵਾਲਾ ਹੈਂ, (ਤੂੰ ਉਹਨਾਂ ਨੂੰ ਭੀ ਬਚਾ ਲੈਂਦਾ ਹੈਂ, ਜੇਹੜੇ) ਮੋਹ ਵਿਚ ਡੁੱਬੇ ਹੋਏ ਵਿਕਾਰਾਂ ਵਿਚ ਡਿੱਗੇ ਹੋਏ ਪ੍ਰਾਣੀਆਂ ਨਾਲ ਬਹਿਣ-ਖਲੋਣ ਰੱਖਦੇ ਹਨ ਅਤੇ ਬੜੀ ਬੇ-ਪਰਵਾਹੀ ਨਾਲ ਤੈਨੂੰ ਮਨ ਤੋਂ ਭੁਲਾਈ ਰੱਖਦੇ ਹਨ।੧।ਰਹਾਉ।
ਹੇ ਪ੍ਰਭੂ! ਤੇਰੇ ਪੈਦਾ ਕੀਤੇ ਜੀਵ) ਮਾਇਆ ਇਕੱਠੀ ਕਰ ਕੇ ਹੀ ਇਸ ਨੂੰ ਗ੍ਰਹਿਣ ਕਰਨ-ਜੋਗ ਬਣਾਂਦੇ ਹਨ, ਪਰ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ-ਜਲ ਆਪਣੇ ਮਨ ਤੋਂ ਪਰੇ ਸੁੱਟ ਦੇਂਦੇ ਹਨ। ਜੀਵ ਕਾਮ ਕ੍ਰੋਧ ਲੋਭ ਨਿੰਦਾ (ਆਦਿਕ ਵਿਕਾਰਾਂ) ਵਿਚ ਮਸਤ ਰਹਿੰਦੇ ਹਨ ਅਤੇ ਸੇਵਾ ਸੰਤੋਖ ਆਦਿਕ ਗੁਣਾਂ ਨੂੰ ਲੀਰ-ਲੀਰ ਕਰ ਰਹੇ ਹਨ (ਮੇਹਰ ਕਰ, ਇਹਨਾਂ ਨੂੰ ਵਿਕਾਰਾਂ ਤੋਂ ਬਚਾ ਲੈ) ।੧।
ਹੇ ਮੇਰੇ ਮਾਲਕ-ਪ੍ਰਭੂ! ਇਹਨਾਂ ਵਿਕਾਰਾਂ ਤੋਂ ਸਾਨੂੰ ਬਚਾ ਲੈ (ਸਾਡੀ ਇਹਨਾਂ ਦੇ ਟਾਕਰੇ ਤੇ ਪੇਸ਼ ਨਹੀਂ ਜਾਂਦੀ) ਹਾਰ ਕੇ ਤੇਰੀ ਸਰਨ ਆ ਪਏ ਹਾਂ। ਹੇ ਪ੍ਰਭੂ! ਤੇਰੇ ਦਰ ਦੇ ਸੇਵਕ) ਨਾਨਕ ਦੀ (ਤੇਰੇ ਅੱਗੇ) ਅਰਜ਼ੋਈ ਹੈ ਕਿ ਤੂੰ ਆਤਮਕ ਜੀਵਨ ਤੋਂ ਉੱਕੇ ਸੱਖਣੇ ਬੰਦਿਆਂ ਨੂੰ ਭੀ ਸਾਧ ਸੰਗਤਿ ਵਿਚ ਲਿਆ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈਂ।੨।੩।੮੩।