please explain this shabad
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
God is for him for whom no one cares
Actually God, ALMIGHTY is for everyone every where
Sahib Singh Ji to understand the meaning of this Tuk is to understand what is Prabhu. It is Godly Virtues. When we are afflicted with vices like Kam Krodh etc nothing can help us except Godly Virtues. To control the vices we need to manifest Godly Virtues within our mind. This is the meaning of this tuk. Hope it helps.
ਸਤਿਕਾਰ ਯੋਗ ਵੀਰ ਸਾਹਿਬ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਇੱਕ ਪੰਗਤੀ ‘ਜਿਸ ਕਾ ਨਾਹਿ ਕੋਇ ਹਾਂ ॥ ਤਿਸ ਕਾ ਪ੍ਰਭੂ ਸੋਇ ਹਾਂ ॥’ ਇਸ ਪੰਗਤੀ ਦਾ ਸਿੱਧਾ ਸਿੱਧਾ ਅਰਥ ਹੈ ਕਿ ਜਿਸ ਦਾ ਕੋਈ ਸਹਾਇਤਾ ਕਰਨ ਵਾਲਾ ਨਹੀਂ ਹੁੰਦਾ, ਉਸ ਦੀ ਸਹਾਇਤਾ ਉਹ ਅਕਾਲਪੁਰਖ/ਪਰਮਾਤਮਾ ਆਪ ਕਰਦਾ ਹੈ।
ਸਤਿਕਾਰ ਯੋਗ ਵਿਦਵਾਨ ਵੀਰ ਡਾਕਟਰ ਕਾਲਾ ਸਿੰਘ ਜੀ ਨੇ, ਸਰਦਾਰ ਮਨਵਿੰਦਰ ਪਾਲ ਸਿੰਘ ਜੀ ਨੇ ਸੰਖੇਪ ਵਿਚ ਉੱਤਰ ਦਿੱਤੇ ਹਨ। ਕਿਉਂਕਿ ਤੁਸੀਂ ਪੂਰੈ ਸ਼ਬਦ ਦੀ ਵਿਚਾਰ ਮੰਗੀ ਹੈ, ਇਸ ਦੀ ਕੋਸ਼ਿਸ਼ ਦਾਸ ਹੇਠਾਂ ਕਰ ਰਿਹਾ ਹੈ।
ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਰਾਗ ਆਸਾ ਵਿਚ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 410 ਤੇ ਸੁਸ਼ੋਭਿਤ ਹੈ, ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ।
ਦੇਖੋਗੇ ਕਿ ਗੁਰੂ ਸਾਹਿਬ ਅਕਾਲਪੁਰਖ/ਪਰਮਾਤਮਾ ਦੀ ਬੇਅੰਤਤਾ ਦਾ ਉਪਦੇਸ ਦੇਂਦੇ ਹੋਏ, ਸਿੱਖ/ਮਨੁੱਖ ਨੂੰ ਆਪਣੀਆਂ ਚਤੁਰਾਈਆਂ ਛੱਡ ਕੇ ਅਰਦਾਸ ਕਰਨ ਤੋਂ ਭਾਣੇ ਵਿਚ ਰਹਿਣ ਦੀ ਤਰਕੀਬ ਬਣਾਉਣ ਲਈ ਸਮਝਾ ਰਹੇ ਹਨ ਤਾਂ ਜੋ ਆਤਮਿਕ ਅਡੋਲਤਾ ਦੀ ਅਵਸਥਾ ਪ੍ਰਾਪਤ ਹੋ ਸਕੇ ਤੇ ਔਗੁਣਾਂ/ਵਿਕਾਰਾਂ ਨੂੰ ਛੱਡ ਕੇ, ਗੁਣ ਧਾਰਨ ਕਰਕੇ, ਸੰਸਾਰ ਸਮੁੰਦਰ ਨੂੰ ਪਾਰ ਕੀਤਾ ਜਾ ਸਕੇ ਤੇ ਜੀਵਨ ਮੁਕਤ ਹੋਣ ਦੀ ਅਵਸਥਾ ਤੇ ਪਹੁੰਚਿਆ ਜਾ ਸਕੇ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀਆਂ ਹੋਣ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ,
————————–
ਆਸਾਵਰੀ ਮਹਲਾ ੫ ॥ ਕਾਰਨ ਕਰਨ ਤੂੰ ਹਾਂ ॥ ਅਵਰੁ ਨਾ ਸੁਝੈ ਮੂੰ ਹਾਂ ॥ ਕਰਹਿ ਸੁ ਹੋਈਐ ਹਾਂ ॥ ਸਹਜਿ ਸੁਖਿ ਸੋਈਐ ਹਾਂ ॥ ਧੀਰਜ ਮਨਿ ਭਏ ਹਾਂ ॥ ਪ੍ਰਭ ਕੈ ਦਰਿ ਪਏ ਮੇਰੇ ਮਨਾ ॥੧॥ ਰਹਾਉ ॥ ਸਾਧੂ ਸੰਗਮੇ ਹਾਂ ॥ ਪੂਰਨ ਸੰਜਮੇ ਹਾਂ ॥ ਜਬ ਤੇ ਛੁਟੇ ਆਪ ਹਾਂ ॥ ਤਬ ਤੇ ਮਿਟੇ ਤਾਪ ਹਾਂ ॥ ਕਿਰਪਾ ਧਾਰੀਆ ਹਾਂ ॥ ਪਤਿ ਰਖੁ ਬਨਵਾਰੀਆ ਮੇਰੇ ਮਨਾ ॥੧॥ ਇਹੁ ਸੁਖੁ ਜਾਨੀਐ ਹਾਂ ॥ ਹਰਿ ਕਰੇ ਸੁ ਮਾਨੀਐ ਹਾਂ ॥ ਮੰਦਾ ਨਾਹਿ ਕੋਇ ਹਾਂ ॥ ਸੰਤ ਕੀ ਰੇਨ ਹੋਇ ਹਾਂ ॥ ਆਪੇ ਜਿਸੁ ਰਖੈ ਹਾਂ ॥ ਹਰਿ ਅੰਮ੍ਰਿਤੁ ਸੋ ਚਖੈ ਮੇਰੇ ਮਨਾ ॥੨॥ ਜਿਸ ਕਾ ਨਾਹਿ ਕੋਇ ਹਾਂ ॥ ਤਿਸ ਕਾ ਪ੍ਰਭੂ ਸੋਇ ਹਾਂ ॥ ਅੰਤਰਗਤਿ ਬੁਝੈ ਹਾਂ ॥ ਸਭੁ ਕਿਛੁ ਤਿਸੁ ਸੁਝੈ ਹਾਂ ॥ ਪਤਿਤ ਉਧਾਰਿ ਲੇਹੁ ਹਾਂ ॥ ਨਾਨਕ ਅਰਦਾਸਿ ਏਹੁ ਮੇਰੇ ਮਨਾ ॥੩॥੬॥੧੬੨॥ {ਪੰਨਾ 410}
ਅਰਥ: ਹੇ ਮੇਰੇ ਮਨ! (ਪ੍ਰਭੂ-ਦਰ ਤੇ ਇਉਂ ਅਰਦਾਸ ਕਰ = ਹੇ ਪ੍ਰਭੂ!) ਤੂੰ ਸਾਰੇ ਜਗਤ ਦਾ ਰਚਨਹਾਰ ਹੈਂ (ਤੈਥੋਂ ਬਿਨਾ) ਮੈਨੂੰ ਕੋਈ ਹੋਰ ਨਹੀਂ ਸੁੱਝਦਾ (ਜੋ ਇਹ ਤਾਕਤ ਰੱਖਦਾ ਹੋਵੇ) । ਹੇ ਪ੍ਰਭੂ! ਜੋ ਕੁਝ ਤੂੰ ਕਰਦਾ ਹੈਂ ਉਹੀ (ਜਗਤ ਵਿਚ) ਵਰਤਦਾ ਹੈ। ਹੇ ਮੇਰੇ ਮਨ! (ਜੇ ਆਪਣੀਆਂ ਚਤੁਰਾਈਆਂ ਛੱਡ ਕੇ) ਪਰਮਾਤਮਾ ਦੇ ਦਰ ਤੇ ਡਿੱਗ ਪਈਏ ਤਾਂ ਮਨ ਵਿਚ ਹੌਸਲਾ ਬੱਝ ਜਾਂਦਾ ਹੈ, ਆਤਮਕ ਅਡੋਲਤਾ ਵਿਚ ਆਨੰਦ ਵਿਚ ਲੀਨ ਰਹਿ ਸਕੀਦਾ ਹੈ।1।
ਹੇ ਮੇਰੇ ਮਨ। ਗੁਰੂ ਦੀ ਸੰਗਤਿ ਵਿਚ ਰਿਹਾਂ ਉਹ ਜੁਗਤਿ ਪੂਰਨ ਤੌਰ ਤੇ ਆ ਜਾਂਦੀ ਹੈ ਜਿਸ ਨਾਲ ਗਿਆਨ-ਇੰਦ੍ਰੇ ਵੱਸ ਵਿਚ ਆ ਜਾਂਦੇ ਹਨ। ਹੇ ਮਨ! ਜਿਸ ਵੇਲੇ (ਮਨੁੱਖ ਦੇ ਅੰਦਰੋਂ) ਹਉਮੈ ਅਹੰਕਾਰ ਮੁੱਕ ਜਾਂਦਾ ਹੈ (ਤੇ ਗੁਰੂ ਦੀ ਓਟ ਠੀਕ ਜਾਪਦੀ ਹੈ) ਉਸੇ ਵੇਲੇ ਤੋਂ (ਮਨ ਦੇ) ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ। ਸੋ ਹੇ ਮੇਰੇ ਮਨ! (ਗੁਰੂ ਦੀ ਸੰਗਤਿ ਵਿਚ ਰਹਿ ਕੇ ਪ੍ਰਭੂ-ਦਰ ਤੇ ਅਰਦਾਸ ਕਰ, ਆਖ–) ਹੇ ਜਗਤ ਦੇ ਮਾਲਕ-ਪ੍ਰਭੂ! ਮੇਰੇ ਉੱਤੇ ਮੇਹਰ ਕਰ, ਮੇਰੀ (ਸਰਨ ਪਏ ਦੀ) ਇੱਜ਼ਤ ਰੱਖ।1।
ਹੇ ਮੇਰੇ ਮਨ! ਜੋ ਕੁਝ ਪਰਮਾਤਮਾ ਕਰਦਾ ਹੈ ਉਸ ਨੂੰ (ਮਿੱਠਾ ਕਰ ਕੇ) ਮੰਨਣਾ ਚਾਹੀਦਾ ਹੈ, ਇਸੇ ਨੂੰ ਹੀ ਸੁਖ (ਦਾ ਮੂਲ) ਸਮਝਣਾ ਚਾਹੀਦਾ ਹੈ। ਹੇ ਮਨ! ਜੇਹੜਾ ਮਨੁੱਖ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਦਾ ਹੈ ਉਸ ਨੂੰ (ਜਗਤ ਵਿਚ) ਕੋਈ ਭੈੜਾ ਨਹੀਂ ਦਿੱਸਦਾ। ਹੇ ਮੇਰੇ ਮਨ! ਪਰਮਾਤਮਾ ਆਪ ਹੀ ਜਿਸ ਮਨੁੱਖ ਨੂੰ (ਵਿਕਾਰਾਂ ਵਲੋਂ) ਬਚਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਪੀਂਦਾ ਹੈ।2।
ਹੇ ਮੇਰੇ ਮਨ! ਜਿਸ ਮਨੁੱਖ ਦਾ ਕੋਈ ਭੀ ਸਹਾਈ ਨਹੀਂ ਬਣਦਾ (ਜੇ ਉਹ ਪ੍ਰਭੂ ਦੀ ਸਰਨ ਆ ਪਏ, ਤਾਂ) ਉਹ ਪ੍ਰਭੂ ਉਸ ਦਾ ਰਾਖਾ ਬਣ ਜਾਂਦਾ ਹੈ। ਉਹ ਪਰਮਾਤਮਾ ਹਰੇਕ ਦੇ ਦਿਲ ਦੀ ਗੱਲ ਜਾਣ ਲੈਂਦਾ ਹੈ, ਉਸ ਨੂੰ ਹਰੇਕ ਜੀਵ ਦੀ ਹਰੇਕ ਮਨੋ-ਕਾਮਨਾ ਦੀ ਸਮਝ ਆ ਜਾਂਦੀ ਹੈ। (ਇਸ ਵਾਸਤੇ) ਹੇ ਮੇਰੇ ਮਨ! ਪਰਮਾਤਮਾ ਦੇ ਦਰ ਤੇ ਇਉਂ ਅਰਜ਼ੋਈ ਕਰ = ਹੇ ਪ੍ਰਭੂ! (ਸਾਨੂੰ ਵਿਕਾਰਾਂ ਵਿਚ) ਡਿੱਗੇ ਜੀਵਾਂ ਨੂੰ (ਵਿਕਾਰਾਂ ਤੋਂ) ਬਚਾ ਲੈ, (ਤੇਰੇ ਦਰ ਤੇ ਮੇਰੀ) ਨਾਨਕ ਦੀ ਇਹੀ ਅਰਦਾਸਿ ਹੈ।3।6। 162।