Can we say that all of gurbani it can be resumed in EK O AN KAR SAT GUR PARSAD ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Can we say that all of gurbani it can be resumed in EK O AN KAR SAT GUR PARSAD ?
ਗੁਰਸਿੱਖੀ ਦਾ ਮੂਲ-ਮੰਤਰ ਹੈ:-
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਅਰਥ: ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ) , ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।।
ਪ੍ਰੋਫੈਸਰ ਸਾਹਿਬ ਸਿੰਘ, ਜਿਨ੍ਹਾਂ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਦੇ ਅਰਥ ਕੀਤੇ ਹਨ, ਉਨ੍ਹਾਂ ਦਾ ਮੰਨਣਾ ਤੇ ਕਹਿਣਾ ਇਹ ਹੈ ਕਿ ਪੂਰਾ ਗੁਰੂ ਗ੍ਰੰਥ ਸਾਹਿਬ ਹੇਠ ਲਿੱਖੀ ਪੰਗਤੀ ਦੀ ਵਿਆਖਿਆ ਹੈ:-
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
ਅਰਥ: (ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ? ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ) । ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ।1।
ਭਾਵ: ਪ੍ਰਭੂ ਨਾਲੋਂ ਜੀਵ ਦੀ ਵਿੱਥ ਮਿਟਾਣ ਦਾ ਇਕੋ ਹੀ ਤਰੀਕਾ ਹੈ ਕਿ ਜੀਵ ਉਸ ਦੀ ਰਜ਼ਾ ਵਿਚ ਤੁਰੇ। ਇਹ ਅਸੂਲ ਧੁਰ ਤੋਂ ਹੀ ਰੱਬ ਵਲੋਂ ਜੀਵ ਲਈ ਜਰੂਰੀ ਹੈ। ਪਿਤਾ ਦੇ ਕਹੇ ਵਿਚ ਪੁੱਤਰ ਤੁਰਦਾ ਰਹੇ ਤਾਂ ਪਿਆਰ, ਨਾ ਤੁਰੇ ਤਾਂ ਵਿੱਥ ਪੈਂਦੀ ਜਾਂਦੀ ਹੈ।