according to gurbani if I will hurt someone willthat thing comeback to me that something will hurt me like this if I kill someone will it return to me,
pls give me straight forward and direct answer
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
according to gurbani if I will hurt someone willthat thing comeback to me that something will hurt me like this if I kill someone will it return to me,
ਖ਼ਾਲੀ ਸਲੇਟ
ਦਾਸ ਦੀ ਸਮਝ ਅਨੁਸਾਰ, ਮਨੁੱਖ ਖਾਲੀ ਹੱਥ (ਖ਼ਾਲੀ ਸਲੇਟ ਜਿਸ ਤੇ ਕੁੱਝ ਲਿੱਖਿਆ ਨਹੀਂ ਹੁੰਦਾ ਲੈ ਕੇ) ਆਉਂਦਾ ਹੈ ਤੇ ਆਪਣੇ ਜੀਵਨ ਵਿਚ ਚੰਗਾ ਜਾਂ ਭੈੜਾ ਜੋ ਵੀ ਲਿੱਖਦਾ ਹੈ ਅਰਥਾਤ ਗੁਰਮੁਖ ਜਾਂ ਮਨਮੁਖ ਬਣਦਾ ਹੈ, ਉਸ ਦੇ ਨਤੀਜੇ ਭੁਗਤਦਾ ਹੈ ਅਰਥਾਤ ਇਸੇ ਜੀਵਨ ਵਿਚ ਸਵਰਗ (ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਰਹਿੰਦਾ ਹੈ ਤੇ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਜਾਂਦਾ ਹੈ) ਜਾਂ ਨਰਕ (ਮਾਇਆ/ਵਿਕਾਰਾਂ ਵਿਚ ਫੱਸਿਆ ਪਲ ਪਲ ਆਤਮਿਕ ਮੌਤੇ ਮਰਦਾ ਰਹਿੰਦਾ ਹੈ ਅਰਥਾਤ ਆਵਾਗਉਣ ਵਿਚ ਪਇਆ ਰਹਿੰਦਾ ਹੈ) ਅਰਥਾਤ ਜਾਂ ਤਾਂ ਰਤਨ ਜਨਮ ਸਫਲਾ ਕਰ ਜਾਂਦਾ ਹੈ ਜਾਂ ਠੇਡੇ ਖਾਂਦਾ ਖਾਂਦਾ ਕੌਡੀਆਂ ਦੇ ਭਾਅ ਜਨਮ ਗੰਵਾ ਬਹਿੰਦਾ ਹੈ।
ਪਿਛੋਂ ਨਾਂਹ ਕੁੱਝ ਲੈ ਕੇ ਆਉਣਾ ਹੁੰਦਾ ਹੈ ਤੇ ਨਾ ਹੀ ਅੱਗੇ ਕੁਝ ਲੈ ਕੇ ਜਾਣਾ ਹੁੰਦਾ ਹੈ। ਸਭ ਕੁੱਝ ਇਸੇ ਜੀਵਨ ਵਿਚ ਨਿਬੜ ਜਾਂਦਾ ਹੈ।
ਚੋਣ ਮਨੁੱਖ ਦੀ ਆਪਣੀ ਹੈ।
ਕਹਿਣ ਦਾ ਭਾਵ ਇਹ ਹੈ ਕਿ ਨਾ ਕੋਈ ਪਿੱਛਲਾ ਜਨਮ ਹੈ ਤੇ ਨਾ ਹੀ ਕੋਈ ਅੱਗਲਾ ਜਨਮ। ਜੋ ਕੁੱਝ ਹੈ ਉਹ ਇਹ ਹੀ ਜਨਮ ਹੈ।
ਚੰਗੇ ਕਰਮ, ਮੰਦੇ (ਭੈੜੇ) ਕਰਮ, ਉਨ੍ਹਾਂ ਦਾ ਪ੍ਰਭਾਵ ਅਤੇ ਪਿੱਛਲਾ ਜਨਮ
ਆਪਣੀ ਸਮਝ ਅਨੁਸਾਰ, ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਸ਼ਬਦ ਗੁਰੂ ਰੂਹਾਨੀਅਤ ਸਿਖਾਉਂਦਾ ਹੈ, ਧਰਮ ਨਹੀਂ। ਗੁਰਸਿੱਖੀ ਵਿਚ ‘ਕਰਣੀ’ ਅਰਥਾਤ ‘ਕਰਮ’ ਪ੍ਰਧਾਨ ਹੈ। ਗੁਰਸਿੱਖੀ ਅੱਜ ਵਿਚ ਅਤੇ ਅਕਾਲਪੁਰਖ ਦੇ ਹੁਕਮ ਤੇ ਗੁਰੂ ਉਪਦੇਸ਼ ਅਨੁਸਾਰ ਜੀਵਨ ਜੀਉਣਾ ਸਿਖਾਉਂਦੀ ਹੈ।
ਚੰਗੇ ਕਰਮ ਵੀ ਮਨੁੱਖ ਨੇ ਗੁਰੂ ਦੀ ਮੱਤ (ਗੁਰਮਤਿ) ਲੈ ਕੇ ਆਪ ਹੀ ਕਰਨੇ ਹਨ ਤੇ ਮਾੜੇ ਕਰਮ ਵੀ ਮਨ ਦੀ ਮੱਤ (ਮਨਮਤਿ) ਲੈ ਕੇ ਆਪ ਹੀ ਕਰਨੇ ਹਨ ਅਰਥਾਤ ਗੁਰਮੁਖ ਜਾਂ ਮਨਮੁਖ ਆਪ ਹੀ ਬਣਨਾ ਹੈ।
ਗੁਰੂ ਸਾਹਿਬ ਸਮਝਾਉਂਦੇ ਹਨ, ‘ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ॥ (ਪੰਨਾ 406)’ ਅਰਥਾਤ ‘ਕੀਤੇ ਵਿਕਾਰਾਂ ਦਾ ਮਾਨਸਕ (ਆਤਮਿਕ) ਸਿੱਟਾ ਨਿਕਲਦਿਆਂ ਰਤਾ ਭੀ ਸਮਾ ਨਹੀਂ ਲੱਗਦਾ, ਜੋ ਕੁਝ ਇਹ ਹੱਥ ਕਰਦਾ ਹੈ ਉਸ ਦਾ ਫਲ ਇਹੀ ਹੱਥ ਪਾ ਲੈਂਦਾ ਹੈ।’
ਹੋਰ ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ, ‘ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ (ਪੰਨਾ 134) ਅਰਥਾਤ ‘ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।’
ਗੁਰੂ ਸਾਹਿਬ ਦਾ ਫੁਰਮਾਨ ਹੈ, ‘ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ {ਪੰਨਾ 433}’ ਅਰਥਾਤ ‘(ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਭੈੜ ਆਪਣੇ ਕਰਮਾਂ ਵਿਚ ਹੀ ਹੁੰਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਿਰਾਉਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) । 21।’
“ਗੁਰੂ ਸਾਹਿਬ ਅੱਗੇ ਸਿੱਖਿਆ ਦਿੰਦੇ ਹਨ, ‘ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥ (ਪੰਨਾ 4)’ ਅਰਥਾਤ ‘ਹੇ ਨਾਨਕ! ‘ਪੁੰਨ’ ਜਾਂ ‘ਪਾਪ’ ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ) ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਬਣਾ ਲਵੇਂਗਾ ਅਤੇ ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਵੀ ਇਸੇ ਜੀਵਨ ਵਿਚ ਆਪ ਹੀ ਖਾਹਿਂਗਾ। ਜੇ ਭੈੜਾ ਬੀਜੇਂਗਾ ਤਾਂ ਆਪਣੇ ਬੀਜੇ ਅਨੁਸਾਰ (ਅਕਾਲਪੁਰਖ ਦੇ ਹੁਕਮ ਵਿਚ) ਇਸੇ ਜਨਮ ਵਿਚ ਆਵਾਗਉਣ ਵਿਚ ਪਿਆ ਰਹੇਂਗਾ।”
ਜਪੁ ਬਾਣੀ ਦੀ ਪਹਿਲੀ ਪਉੜੀ ਵਿਚ ਤੁਕ ਆਈ ਹੈ, ‘ਹੁਕਮਿ ਰਜਾਈ ਚਲਣਾ, ਨਾਨਕ ਲਿਖਿਆ ਨਾਲਿ’। ਦੂਜੀ ਪਉੜੀ ਵਿਚ ਜ਼ਿਕਰ ਆਇਆ ਹੈ, ‘ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖੁ ਸੁਖੁ ਪਾਈਅਹਿ’।
ਹੁਣ ਇਸ ਪਉੜੀ ਵਿਚ ਉਪਰਲੀਆਂ ਤੁਕਾਂ ਵਾਲਾ ਖ਼ਿਆਲ ਬਿਲਕੁਲ ਸਾਫ਼ ਕੀਤਾ ਗਿਆ ਹੈ। ਸਾਰੀ ਸ੍ਰਿਸ਼ਟੀ ਅਕਾਲ ਪੁਰਖ ਦੇ ਖ਼ਾਸ ਨਿਯਮਾਂ ਵਿਚ ਚੱਲ ਰਹੀ ਹੈ। ਇਹਨਾਂ ਨਿਯਮਾਂ ਦਾ ਨਾਮ ਸਤਿਗੁਰੂ ਜੀ ਨੇ ‘ਹੁਕਮ’ ਰੱਖਿਆ ਹੈ। ਉਹ ਨਿਯਮ ਇਹ ਹਨ ਕਿ ‘ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ, ਤਿਹੋ ਜਿਹਾ ਫਲ ਪਾਂਦਾ ਹੈ। ਉਸ ਦੇ ਆਪਣੇ ਧੁਰ ਅੰਦਰ ਉਹੋ ਜਿਹੇ ਹੀ ਚੰਗੇ-ਮੰਦੇ ਸੰਸਕਾਰ ਬਣ ਜਾਂਦੇ ਹਨ ਅਤੇ ਉਹਨਾਂ ਦੇ ਅਨੁਸਾਰ ਹੀ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਾਂ ਅਕਾਲ ਪੁਰਖ ਦੀ ਰਜ਼ਾ ਵਿਚ ਤੁਰ ਕੇ ਆਪਣਾ ਜਨਮ ਸਫਲ ਕਰ ਲੈਂਦਾ ਹੈ।’
ਸਿੱਖ ਇਤਿਹਾਸ ਸਾਨੂੰ ਗੁਰੂ ਅੰਗਦ ਸਾਹਿਬ ਜੀ ਤੇ ਗੁਰੂ ਅਮਰਦਾਸ ਸਾਹਿਬ ਜੀ ਦੇ ਹਿੰਦੂ ਪਰਿਵਾਰ ਵਿਚ ਪੈਦਾ ਹੋਣ ਕਰਕੇ ਹਿੰਦੂ ਸੰਸਕਾਰਾਂ ਤੇ ਕਰਮ ਕਾਂਡਾਂ ਵਿਚ ਲਗੇ ਹੋਣ ਦੇ ਬਾਰੇ ਦਸਦਾ ਹੈ। ਪਰ ਗੁਰੂ ਅੰਗਦ ਸਾਹਿਬ ਜੀ ਪਾਰਸ ਗੁਰੂ ਨਾਨਕ ਸਾਹਿਬ ਦੀ ਛੋਹ ਪ੍ਰਾਪਤ ਕਰਕੇ ਪਿਛਲੇ ਹਿੰਦੂ ਸੰਸਕਾਰ ਛਡ ਕੇ ਗੁਰੂ ਨਾਨਕ ਸਾਹਿਬ ਦੀ ਜੋਤ ਪ੍ਰਾਪਤ ਕਰਨ ਦੇ ਪਾਤਰ ਬਣ ਗਏ। ਇਹ ਹੀ ਗੁਰੂ ਅਮਰਦਾਸ ਸਾਹਿਬ ਜੀ ਨਾਲ ਹੋਇਆ।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ (ਅਰਥ) ਕਰਨ ਤੋਂ ਬਾਅਦ ਗੁਰਮਤਿ ਸਿੱਧਾਂਤ ‘ਕਿਵ ਕੂੜੇ ਤੁਟੈ ਪਾਲਿ’ ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ’ ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ, ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”
ਕਰਮਾਂ ਦੀ ਮਹੱਤਤਾ ਇਸ ਗੱਲ ਤੋਂ ਵੀ ਪਤਾ ਲੱਗਦੀ ਹੈ ਕਿਉਂਕਿ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੀ, ਗੁਰੂ ਗ੍ਰੰਥ ਵਿਚ ਮੁੱਢਲੀ ਬਾਣੀ ਜਪੁ ਵਿਚ, ਕਰਮ ਖੰਡ ਵਾਲੀ ਪਉੜੀ ਦੇ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਨਹੀਂ ਹੈ ਤੇ ਨਾਂਹ ਹੀ ਪਉੜੀ ਖ਼ਤਮ ਹੋਣ ਦਾ ਅੰਕ ਹੈ। ਸਿੱਧਾ ਹੀ ਸਚਖੰਡ ਵਾਲੀ ਪਉੜੀ ਸ਼ੁਰੂ ਹੋ ਗਈ ਹੈ ਤੇ ਸਚਖੰਡ ਵਾਲੀ ਪਉੜੀ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਹੈ ਤੇ ਪਉੜੀ ਦਾ ਨੰਬਰ ਵੀ ਹੈ।
ਇਸ ਤੋਂ ਕਰਮਾਂ ਦੀ ਮਹੱਤਤਾ ਦੀ ਸਮਝ ਆਉਂਦੀ ਹੈ ਕਿ ਆਪਣੇ ਕਰਮ ਸੁਧਾਰ ਕੇ ਹੀ ਮਨੁੱਖ/ਸਿੱਖ ਬਖ਼ਸ਼ਸ਼ ਲਈ ਯੋਗ ਬਣ ਸਕਦਾ ਹੈ ਤੇ ਸਚਖੰਡ ਅਰਥਾਤ ਅਕਾਲਪੁਰਖ ਨਾਲ ਇੱਕ ਰੂਪ ਹੋਣ ਦੀ ਅਵਸਥਾ ਵਿਚ ਪਹੁੰਚ ਸਕਦਾ ਹੈ।
ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗੁਰੂ ਅੰਗਦ ਸਾਹਿਬ ਤੇ ਗੁਰੂ ਅਮਰਦਾਸ ਸਾਹਿਬ ਨੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਹਿੰਦੂ ਸੰਸਕਾਰ ਉਨ੍ਹਾਂ ਨੇ ਗ੍ਰਹਿਣ ਕੀਤੇ ਸਨ, ਉਹ ਮਿਟਾ ਦਿੱਤੇ ਤੇ ਕਿਰਪਾ ਦੇ ਪਾਤਰ ਬਣ ਗਏ ਅਰਥਾਤ ਉਨ੍ਹਾਂ ਨੇ ਆਪਣਾ ਪਿੱਛਲਾ ਜਨਮ ਮਿਟਾ ਦਿੱਤਾ ਤੇ ਗੁਰੂ ਦੇ ਘਰ ਵਿਚ ਨਵਾਂ ਜਨਮ ਲੈ ਲਿਆ। ਇਸ ਵਿਚਾਰ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਗੁਰਸਿੱਖੀ ਅਨੁਸਾਰ ਜਨਮ ਤੋਂ ਲੈ ਕੇ ਹੁਣ ਤੱਕ ਦਾ ਸਮਾਂ ਹੀ ਪਿੱਛਲਾ ਜਨਮ ਹੈ।
ਇਸੇ ਤਰ੍ਹਾਂ ਅਸੀਂ ਵੀ ਗੁਰਸ਼ਬਦ ਦੀ ਰੋਸ਼ਨੀ ਵਿਚ ਆਪਣੇ ਜੀਵਨ ਨੂੰ ਬਦਲਣ ਦਾ ਉਪਰਾਲਾ ਕਰ ਸਕਦੇ ਹਾਂ ਤੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਮੰਦੇ ਸੰਸਕਾਰ ਗ੍ਰਹਿਣ ਕੀਤੇ ਹਨ, ਉਹ ਮਿਟਾ ਕੇ ਇਸੇ ਜੀਵਨ ਵਿਚ ਗੁਰੂ ਸਾਹਿਬ ਦੇ ਘਰ ਵਿਚ ਨਵਾਂ ਜਨਮ ਲੈ ਕੇ, ਆਪਣੇ ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ ਮਨੁੱਖ (ਗੁਰਮੁਖ) ਬਣ ਕੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਉੱਚੀ ਆਤਮਿਕ ਅਵਸਥਾ (ਆਤਮਿਕ ਅਡੋਲਤਾ ਤੇ ਆਤਮਿਕ ਆਨੰਦ) ਪ੍ਰਾਪਤ ਕਰ ਸਕਦੇ ਹਾਂ ਤੇ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਸਕਦੇ ਹਾਂ ਕਿਉਂਕਿ ਮਰ ਕੇ ਮੁਕਤ ਹੋਣਾ ਗੁਰਸਿੱਖੀ ਸਿਧਾਂਤ ਨਹੀਂ ਹੈ।
Please understand that physical death will come to everyone one day. Gurbani considers spiritual death more important. As and when you hurt someone, at that moment itself you die a spiritual death. If you kill someone, law will take its own course but it will leave an image on your consciousness, which will be not easy to erase and will continue to bother you, as long you live.
Yes, what goes around comes around. This is the law of nature. If you give happiness, happiness comes back, and vice versa.