What is your preparation for prayer, and does it differ depending on the type of prayer activity?
What is your preparation for prayer, and does it differ depending on the type of prayer activity?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਸੰਨੀ ਸੰਧੂ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਦਾਸ ਤੁਹਾਡੇ ਸਵਾਲ ਦੇ ਜਵਾਬ ਵਿਚ ਕਹਿਣਾ ਚਾਹੁੰਦਾ ਹੈ ਕਿ ਅਲੱਗ ਅਲੱਗ ਮੌਕਿਆਂ ਤੇ ਅਰਦਾਸ ਕਰਨ ਲਈ ਕੋਈ ਅਲੱਗ ਤਿਆਰੀ ਦੀ ਲੋੜ ਨਹੀਂ ਹੁੰਦੀ। ਅਰਦਾਸ ਫ਼ਾਰਸੀ ਦੇ ਲਫ਼ਜ਼ ਅਰਜ਼ਦਾਸ਼ਤ, ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਅਰਦਾਸ ਲਫ਼ਜ਼ ਗੁਰੂ ਗ੍ਰੰਥ ਸਾਹਿਬ ਵਿਚ ਬਹੁਤ ਵਾਰੀ ਆਉਂਦਾ ਹੈ।
ਆਮ ਪੜ੍ਹੀ ਜਾਣ ਵਾਲੀ ਬਾਣੀ ‘ਸੁਖਮਨੀ ਸਾਹਿਬ’, ਜੋ ਕਿ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਵਲੋਂ ਉਚਾਰਨ ਕੀਤੀ ਗਈ, ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 262 ਤੋਂ 296 ਤੇ ਸੁਸ਼ੋਭਿਤ ਹੈ, ਵਿਚ ਗੁਰੂ ਸਾਹਿਬ ਇੱਕ ਅਰਦਾਸ ਕਰਦੇ ਹਨ:-
ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥ {ਪੰਨਾ 268}
ਅਰਥ: (ਹੇ ਪ੍ਰਭੂ!) ਤੂੰ ਮਾਲਿਕ ਹੈਂ (ਸਾਡੀ ਜੀਵਾਂ ਦੀ) ਅਰਜ਼ ਤੇਰੇ ਅੱਗੇ ਹੀ ਹੈ, ਇਹ ਜਿੰਦ ਤੇ ਸਰੀਰ (ਜੋ ਤੂੰ ਸਾਨੂੰ ਦਿੱਤਾ ਹੈ) ਸਭ ਤੇਰੀ ਹੀ ਬਖ਼ਸ਼ੀਸ਼ ਹੈ।
ਤੂੰ ਸਾਡਾ ਮਾਂ ਪਿਉ ਹੈਂ, ਅਸੀਂ ਤੇਰੇ ਬਾਲ ਹਾਂ, ਤੇਰੀ ਮੇਹਰ (ਦੀ ਨਜ਼ਰ) ਵਿਚ ਬੇਅੰਤ ਸੁਖ ਹਨ।
ਕੋਈ ਤੇਰਾ ਅੰਤ ਨਹੀਂ ਪਾ ਸਕਦਾ, (ਕਿਉਂਕਿ) ਤੂੰ ਸਭ ਤੋਂ ਉੱਚਾ ਭਗਵਾਨ ਹੈਂ।
(ਜਗਤ ਦੇ) ਸਾਰੇ ਪਦਾਰਥ ਤੇਰੇ ਹੀ ਹੁਕਮ ਵਿਚ ਟਿਕੇ ਹੋਏ ਹਨ; ਤੇਰੀ ਰਚੀ ਹੋਈ ਸ੍ਰਿਸ਼ਟੀ ਤੇਰੀ ਹੀ ਆਗਿਆ ਵਿਚ ਤੁਰ ਰਹੀ ਹੈ।
ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ = ਇਹ ਤੂੰ ਆਪ ਹੀ ਜਾਣਦਾ ਹੈਂ। ਹੇ ਨਾਨਕ! (ਆਖ, ਹੇ ਪ੍ਰਭੂ!) ਤੇਰੇ ਸੇਵਕ (ਤੈਥੋਂ) ਸਦਾ ਸਦਕੇ ਜਾਂਦੇ ਹਨ।8।4।
ਇਹ ਹਰ ਸਿੱਖ ਦੀ ਆਪਣੀ ਇੱਕ ਅਰਦਾਸ ਹੈ ਜੋ ਸਿੱਖ ਕਦੇ ਵੀ ਆਪਣੇ ਮਨ ਵਿਚ ਕਰ ਸਕਦਾ ਹੈ।
ਵੈਸੇ ਤਾਂ ਜਦੋਂ ਸਿੱਖ ਪ੍ਰੇਸ਼ਾਨੀ ਵਿਚ ਆਪਣੇ ਮਨ ਵਿਚ ਕਹਿੰਦਾ ਹੈ ਕਿ ‘ਹੇ ਦਾਤਾਰ ਮੇਰੇ ਤੇ ਮਿਹਰ ਕਰ’ ਜਾਂ ਧੰਨਵਾਦ ਕਰਨ ਲਈ ਕਹਿੰਦਾ ਹੈ ਕਿ ‘ਹੇ ਦਾਤਾਰ ਤੇਰਾ ਸ਼ੁਕਰ ਹੈ’ ਤਾਂ ਇਹ ਵੀ ਆਪਣੇ ਆਪ ਵਿਚ ਇੱਕ ਅਰਦਾਸ ਹੈ। ਕਿਉਂਕਿ ਪਰਮਾਤਮਾ ਸਾਡਾ ਸਭ ਕੁੱਝ ਹੈ, ਇਸ ਲਈ ਉਸ ਨਾਲ ਗੱਲ ਕਰਨ ਲਈ ਅਰਥਾਤ ਅਰਦਾਸ ਕਰਨ ਲਈ ਬਹੁਤ ਲਫ਼ਜ਼ਾਂ ਦੀ ਲੋੜ ਨਹੀਂ ਪੈਂਦੀ ਹੈ।
ਅੱਗੇ ਦਾਸ ਬੇਨਤੀ ਕਰਦਾ ਹੈ ਕਿ ਪਰਮਾਤਮਾ ਸਾਡੇ ਅੰਦਰ ਬੈਠਾ ਸਾਡੇ ਮਨ ਦੀਆਂ ਪੱਟੀਆਂ ਪੜ੍ਹਦਾ ਹੈ। ਇਸੇ ਲਈ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਹੇਠ ਲਿੱਖੇ ਸਲੋਕ ਵਿਚ ਉਪਦੇਸ਼ ਦਿੰਦੇ ਹਨ ‘ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ’। ਪੂਰੇ ਸਲੋਕ ਦਾ ਮੂਲ ਪਾਠ ਤੇ ਅਰਥ ਤੁਹਾਡੇ ਵਿਚਾਰ ਵਾਸਤੇ ਹਨ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
—————————-
ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥ {ਪੰਨਾ 1420}
ਅਰਥ: ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ! (ਗੁਰੂ ਨੂੰ ਛੱਡ ਕੇ) ਤੂੰ (ਤੀਰਥ-ਜਾਤ੍ਰਾ ਆਦਿਕ ਦੀ ਖ਼ਾਤਰ) ਸਾਰੀ ਧਰਤੀ ਉਤੇ ਰਟਨ ਕਰਦਾ ਫਿਰੇਂ, ਜੇ ਤੂੰ (ਮਾਨਸਕ ਸ਼ਕਤੀਆਂ ਦੀ ਮਦਦ ਨਾਲ) ਉੱਡ ਕੇ ਆਕਾਸ਼ ਵਿਚ ਭੀ ਜਾ ਪਹੁੰਚੇਂ, (ਤਾਂ ਭੀ ਇਸ ਤਰ੍ਹਾਂ ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਨਹੀਂ ਮਿਟਦੀ। ਨਾਮ-ਜਲ ਨਾਲ ਹੀ ਮਾਇਆ ਦੀ) ਭੁੱਖ ਤ੍ਰਿਹ ਮਿਟਦੀ ਹੈ (ਅਤੇ ਉਹ ਨਾਮ-) ਜਲ ਗੁਰੂ ਮਿਲਿਆਂ (ਹੀ) ਪ੍ਰਾਪਤ ਹੁੰਦਾ ਹੈ।
ਹੇ ਭਾਈ! ਇਹ ਜਿੰਦ ਇਹ ਸਰੀਰ ਸਭ ਕੁਝ ਉਸ (ਪਰਮਾਤਮਾ) ਦਾ ਹੀ ਦਿੱਤਾ ਹੋਇਆ ਹੈ, ਹਰੇਕ ਦਾਤਿ ਉਸ ਦੇ ਹੀ ਵੱਸ ਵਿਚ ਹੈ। (ਜੀਵਾਂ ਦੇ) ਬੋਲਣ ਤੋਂ ਬਿਨਾ ਹੀ (ਹਰੇਕ ਜੀਵ ਦੀ) ਹਰੇਕ ਲੋੜ ਉਹ ਜਾਣਦਾ ਹੈ, (ਉਸ ਨੂੰ ਛੱਡ ਕੇ) ਹੋਰ ਕਿਸ ਅੱਗੇ ਅਰਦਾਸ ਕੀਤੀ ਜਾ ਸਕਦੀ ਹੈ? ਹੇ ਨਾਨਕ? ਹਰੇਕ ਸਰੀਰ ਵਿਚ ਉਹ ਪਰਮਾਤਮਾ ਆਪ ਹੀ ਮੌਜੂਦ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਹਰੇਕ ਜੀਵ ਦੇ ਅੰਦਰ ਆਤਮਕ ਜੀਵਨ ਦਾ) ਚਾਨਣ (ਉਹ ਆਪ ਹੀ) ਕਰਦਾ ਹੈ।58।