if meat is allowed in sikhism why it is not served in gurudwara in langar, also specifically I want answer I have studied about the topic in this app only many people have asked it but I want the answer that If we kill an animal we take its life which means we have taken his freedom to live freely also his/her parents or children go through pain do they don’t have right toblive withbtheir parents offspring they also have emotion if somebody kill a human person and eat it how does it feel , clarify specifically my thisblogic this is against sikh valuee of compassion as we took animal will toblive and enjoy freely,
regarding meat
Share
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਸਿਰੀ ਰਾਗ ਵਿਚ, ਗੁਰੂ ਗ੍ਰੰਥ ਸਾਹਿਬ ਦੇ ਪੰਨਾ 16 ਤੇ ਸਿੱਖਿਆ ਦਿੰਦੇ ਹਨ:
ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ॥੧॥ ਰਹਾਉ॥ ਅਰਥਾਤ ਹੇ ਭਾਈ! ਜਿਨ੍ਹਾਂ ਪਦਾਰਥਾਂ ਦੇ ਖਾਣ ਨਾਲ ਸਰੀਰ ਰੋਗੀ ਹੋ ਜਾਂਦਾ ਹੈ, ਅਤੇ ਮਨ ਵਿਚ (ਭੀ ਕਈ) ਮੰਦੇ ਖ਼ਿਆਲ ਤੁਰ ਪੈਂਦੇ ਹਨ, ਉਹਨਾਂ ਪਦਾਰਥਾਂ ਨੂੰ ਖਾਣ ਨਾਲ ਖ਼ੁਆਰ ਹੋਈਦਾ ਹੈ।੧।ਰਹਾਉ।
ਇਨ੍ਹਾਂ ਦੋ ਪੰਕਤੀਆਂ ਵਿਚ ਗੁਰੂ ਸਾਹਿਬ ਦੇ ਦਿੱਤੇ ਉਪਦੇਸ਼ ਤੋਂ ਇਹ ਹੀ ਸਮਝ ਆਉਂਦਾ ਹੈ ਕਿ ਉਹ ਖਾਣਾ ਹੈ ਜਿਸ ਨੂੰ ਖਾਣ ਨਾਲ ਤਨ ਰੋਗੀ ਨਾਂਹ ਹੋਵੇ ਤੇ ਮਨ ਵਿਚ ਵਿਚ ਭੈੜੇ ਖਿਆਲ ਨਾਂਹ ਆਉਣ।
ਇਸ ਤੋਂ ਅੱਗੇ ਮਲਾਰ ਰਾਗ ਵਿਚ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੀ ਉਚਾਰਨ ਕੀਤੀ ਹੋਈ ਵਾਰ ਹੈ, ਜਿਸ ਵਿਚ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਨੇ ਮਾਸ ਦੇ ਵਿਸ਼ੇ ਤੇ ਆਪਣੀ ਬਾਣੀ ਉਚਾਰੀ ਹੈ ਜਿਸ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ। ਗੁਰੂ ਸਾਹਿਬ ਸਮਝਾਉਂਦੇ ਹਨ ਕਿ ਮਾਸ, ਜਿਸ ਤੋਂ ਜ਼ਿੰਦਗੀ ਦਾ ਮੁੱਢ ਬੱਝਾ ਹੈ ਨੂੰ ਖਾਣਾ ਜਾਂ ਨਾਂਹ ਖਾਣਾ ਵਿਚਾਰ ਦਾ ਵਿਸ਼ਾ ਹੀ ਨਹੀਂ ਹੈ ਅਰਥਾਤ ਇਸ ਦਾ ਧਰਮ ਨਾਲ ਕੋਈ ਸਬੰਧ ਹੀ ਨਹੀਂ ਹੈ। ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ਕਿ ਮਾਸ ਸਮੇਤ ਸਾਰੇ ਖਾਣ ਪਦਾਰਥ ਪਾਣੀ ਤੋਂ ਹੀ ਪੈਦਾ ਹੋਏ ਹਨ ਤੇ ਇਨ੍ਹਾਂ ਨੂੰ ਖਾਣ ਜਾਂ ਤਿਆਗਣ ਬਾਰੇ ਵਿਚਾਰ ਕਰਨ ਦੀ ਬਜਾਏ ਵਿਚਾਰ ਇਹ ਕਰ ਕਿ ਮਨੁੱਖ/ਸਿੱਖ ਨੇ ਜੀਭ ਦੇ ਚਸਕਿਆਂ ਨੂੰ ਕਿਵੇਂ ਛੱਡਣਾ ਹੈ ਤੇ ਪਰਾਇਆ ਹੱਕ ਖਾਣ ਦਾ ਔਗੁਣ ਕਿਵੇਂ ਛੱਡਣਾ ਹੈ।
ਕਿਉਂਕਿ ਮਾਸ ਖਾਣ ਜਾਂ ਨਾਂਹ ਖਾਣ ਦਾ ਧਰਮ ਨਾਲ ਕੋਈ ਸਬੰਧ ਹੀ ਨਹੀਂ ਹੈ ਇਸ ਲਈ ਹਰ ਮਨੁੱਖ/ਸਿੱਖ ਨੇ ਆਪਣਾ ਫ਼ੈਸਲਾ ਆਪ ਕਰਨਾ ਹੈ ਕਿ ਮਾਸ ਖਾਣਾ ਹੈ ਕਿ ਨਹੀਂ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਦੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
————————
ਸਲੋਕ ਮਃ ੧ ॥ ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥ ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥ ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥ ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥ ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥ ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥ ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥ {ਪੰਨਾ 1289}
ਅਰਥ: ਸਭ ਤੋਂ ਪਹਿਲਾਂ ਮਾਸ (ਭਾਵ, ਪਿਤਾ ਦੇ ਵੀਰਜ) ਤੋਂ ਹੀ (ਜੀਵ ਦੀ ਹਸਤੀ ਦਾ) ਮੁੱਢ ਬੱਝਦਾ ਹੈ, (ਫਿਰ) ਮਾਸ (ਭਾਵ, ਮਾਂ ਦੇ ਪੇਟ) ਵਿਚ ਹੀ ਇਸ ਦਾ ਵਸੇਬਾ ਹੁੰਦਾ ਹੈ; ਜਦੋਂ (ਪੁਤਲੇ ਵਿਚ) ਜਾਨ ਪੈਂਦੀ ਹੈ ਤਾਂ ਵੀ (ਜੀਭ-ਰੂਪ) ਮਾਸ ਮੂੰਹ ਵਿਚ ਮਿਲਦਾ ਹੈ (ਇਸ ਦੇ ਸਰੀਰ ਦੀ ਸਾਰੀ ਹੀ ਘਾੜਤ) ਹੱਡ ਚੰਮ ਸਰੀਰ ਸਭ ਕੁਝ ਮਾਸ (ਹੀ ਬਣਦਾ ਹੈ) ।
ਜਦੋਂ (ਮਾਂ ਦੇ ਪੇਟ-ਰੂਪ) ਮਾਸ ਵਿਚੋਂ ਬਾਹਰ ਭੇਜਿਆ ਜਾਂਦਾ ਹੈ ਤਾਂ ਭੀ ਮੰਮਾ (-ਰੂਪ) ਮਾਸ ਖ਼ੁਰਾਕ ਮਿਲਦੀ ਹੈ; ਇਸ ਦਾ ਮੂੰਹ ਭੀ ਮਾਸ ਦਾ ਹੈ ਜੀਭ ਭੀ ਮਾਸ ਦੀ ਹੈ, ਮਾਸ ਵਿਚ ਸਾਹ ਲੈਂਦਾ ਹੈ। ਜਦੋਂ ਜੁਆਨ ਹੁੰਦਾ ਹੈ ਤੇ ਵਿਆਹਿਆ ਜਾਂਦਾ ਹੈ ਤਾਂ ਭੀ (ਇਸਤ੍ਰੀ-ਰੂਪ) ਮਾਸ ਹੀ ਘਰ ਲੈ ਆਉਂਦਾ ਹੈ; (ਫਿਰ) ਮਾਸ ਤੋਂ ਹੀ (ਬੱਚਾ-ਰੂਪ) ਮਾਸ ਜੰਮਦਾ ਹੈ; (ਸੋ, ਜਗਤ ਦਾ ਸਾਰਾ) ਸਾਕ-ਸੰਬੰਧ ਮਾਸ ਤੋਂ ਹੀ ਹੈ।
(ਮਾਸ ਖਾਣ ਜਾਂ ਨਾਹ ਖਾਣ ਦਾ ਨਿਰਨਾ ਸਮਝਣ ਦੇ ਥਾਂ) ਜੇ ਸਤਿਗੁਰੂ ਮਿਲ ਪਏ ਤੇ ਪ੍ਰਭੂ ਦੀ ਰਜ਼ਾ ਸਮਝੀਏ ਤਾਂ ਜੀਵ (ਦਾ ਜਗਤ ਵਿਚ ਆਉਣਾ) ਨੇਪਰੇ ਚੜ੍ਹਦਾ ਹੈ (ਨਹੀਂ ਤਾਂ ਜੀਵ ਨੂੰ ਮਾਸ ਨਾਲ ਜੰਮਣ ਤੋਂ ਲੈ ਕੇ ਮਰਨ ਤਕ ਇਤਨਾ ਡੂੰਘਾ ਵਾਸਤਾ ਪੈਂਦਾ ਹੈ ਕਿ) ਆਪਣੇ ਜ਼ੋਰ ਨਾਲ ਇਸ ਤੋਂ ਬਚਿਆਂ ਖ਼ਲਾਸੀ ਨਹੀਂ ਹੁੰਦੀ; ਤੇ, ਹੇ ਨਾਨਕ! (ਇਸ ਕਿਸਮ ਦੀ) ਚਰਚਾ ਨਾਲ (ਨਿਰੀ) ਹਾਨੀ ਹੀ ਹੁੰਦੀ ਹੈ।1।
—————
ਮਃ ੧ ॥ ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਮਾਸੁ ਪੁਰਾਣੀ ਮਾਸੁ ਕਤੇਬੀ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨ੍ਹ੍ਹ ਕਾ ਦਾਨੁ ਨ ਲੈਣਾ ॥ ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥ ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥ {ਪੰਨਾ 1289-1290}
ਅਰਥ: (ਆਪਣੇ ਵਲੋਂ ਮਾਸ ਦਾ ਤਿਆਗੀ) ਮੂਰਖ (ਪੰਡਿਤ) ਮਾਸ ਮਾਸ ਆਖ ਕੇ ਚਰਚਾ ਕਰਦਾ ਹੈ, ਪਰ ਨਾਹ ਇਸ ਨੂੰ ਆਤਮਕ ਜੀਵਨ ਦੀ ਸਮਝ ਨਾਹ ਇਸ ਨੂੰ ਸੁਰਤਿ ਹੈ (ਨਹੀਂ ਤਾਂ ਇਹ ਗਹੁ ਨਾਲ ਵਿਚਾਰੇ ਕਿ) ਮਾਸ ਤੇ ਸਾਗ ਵਿਚ ਕੀਹ ਫ਼ਰਕ ਹੈ, ਤੇ ਕਿਸ (ਦੇ ਖਾਣ) ਵਿਚ ਪਾਪ ਹੈ। (ਪੁਰਾਣੇ ਸਮੇ ਵਿਚ ਭੀ, ਲੋਕ) ਦੇਵਤਿਆਂ ਦੇ ਸੁਭਾਉ ਅਨੁਸਾਰ (ਭਾਵ, ਦੇਵਤਿਆਂ ਨੂੰ ਖ਼ੁਸ਼ ਕਰਨ ਲਈ) ਗੈਂਡਾ ਮਾਰ ਕੇ ਹੋਮ ਤੇ ਜੱਗ ਕਰਦੇ ਸਨ। ਜੋ ਮਨੁੱਖ (ਆਪਣੇ ਵਲੋਂ) ਮਾਸ ਤਿਆਗ ਕੇ (ਜਦ ਕਦੇ ਕਿਤੇ ਮਾਸ ਵੇਖਣ ਤਾਂ) ਬੈਠ ਕੇ ਆਪਣਾ ਨੱਕ ਬੰਦ ਕਰ ਲੈਂਦੇ ਹਨ (ਕਿ ਮਾਸ ਦੀ ਬੋ ਆ ਗਈ ਹੈ) ਉਹ ਰਾਤ ਨੂੰ ਮਨੁੱਖ ਨੂੰ ਖਾਂ ਜਾਂਦੇ ਹਨ (ਭਾਵ, ਲੁਕ ਕੇ ਮਨੁੱਖਾਂ ਦਾ ਲਹੂ ਪੀਣ ਦੇ ਮਨਸੂਬੇ ਬੰਨ੍ਹਦੇ ਹਨ) ; (ਮਾਸ ਨਾਹ ਖਾਣ ਦਾ ਇਹ) ਪਖੰਡ ਕਰਕੇ ਲੋਕਾਂ ਨੂੰ ਵਿਖਾਂਦੇ ਹਨ, ਉਂਞ ਇਹਨਾਂ ਨੂੰ ਆਪ ਨਾਹ ਸਮਝ ਹੈ ਨਾਹ ਸੁਰਤਿ ਹੈ। ਪਰ, ਹੇ ਨਾਨਕ! ਕਿਸੇ ਅੰਨ੍ਹੇ ਮਨੁੱਖ ਨੂੰ ਸਮਝਾਣ ਦਾ ਕੋਈ ਲਾਭ ਨਹੀਂ, (ਜੇ ਕੋਈ ਇਸ ਨੂੰ) ਸਮਝਾਵੇ (ਭੀ) , ਤਾਂ ਭੀ ਇਹ ਸਮਝਾਇਆ ਸਮਝਦਾ ਨਹੀਂ ਹੈ।
(ਜੇ ਕਹੋ ਅੰਨ੍ਹਾ ਕੌਣ ਹੈ ਤਾਂ) ਅੰਨ੍ਹਾ ਉਹ ਹੈ ਜੋ ਅੰਨ੍ਹਿਆਂ ਵਾਲਾ ਕੰਮ ਕਰਦਾ ਹੈ, ਜਿਸ ਦੇ ਦਿਲ ਵਿਚ ਉਹ ਅੱਖਾਂ ਨਹੀਂ ਹਨ (ਭਾਵ, ਜੋ ਸਮਝ ਤੋਂ ਸੱਖਣਾ ਹੈ) , (ਨਹੀਂ ਤਾਂ ਸੋਚਣ ਵਾਲੀ ਗੱਲ ਹੈ ਕਿ ਆਪ ਭੀ ਤਾਂ) ਮਾਂ ਤੇ ਪਿਉ ਦੀ ਰੱਤ ਤੋਂ ਹੀ ਹੋਏ ਹਨ ਤੇ ਮੱਛੀ (ਆਦਿਕ) ਦੇ ਮਾਸ ਤੋਂ ਪਰਹੇਜ਼ ਕਰਦੇ ਹਨ (ਭਾਵ, ਮਾਸ ਤੋਂ ਹੀ ਪੈਦਾ ਹੋ ਕੇ ਮਾਸ ਤੋਂ ਪਰਹੇਜ਼ ਕਰਨ ਦਾ ਕੀਹ ਭਾਵ? ਪਹਿਲਾਂ ਭੀ ਤਾਂ ਮਾਂ ਪਿਉ ਦੇ ਮਾਸ ਤੋਂ ਹੀ ਸਰੀਰ ਪਲਿਆ ਹੈ) । (ਫਿਰ) , ਜਦੋਂ ਰਾਤ ਨੂੰ ਜ਼ਨਾਨੀ ਤੇ ਮਰਦ ਇਕੱਠੇ ਹੁੰਦੇ ਹਨ ਤਦੋਂ ਭੀ (ਮਾਸ ਨਾਲ ਹੀ) ਮੰਦ (ਭਾਵ, ਭੋਗ) ਕਰਦੇ ਹਨ। ਅਸੀਂ ਸਾਰੇ ਮਾਸ ਦੇ ਪੁਤਲੇ ਹਾਂ, ਸਾਡਾ ਮੁੱਢ ਮਾਸ ਤੋਂ ਹੀ ਬੱਝਾ, ਅਸੀਂ ਮਾਸ ਤੋਂ ਹੀ ਪੈਦਾ ਹੋਏ, (ਮਾਸ ਦਾ ਤਿਆਗੀ) ਪੰਡਿਤ (ਮਾਸ ਦੀ ਚਰਚਾ ਛੇੜ ਕੇ ਐਵੇਂ ਆਪਣੇ ਆਪ ਨੂੰ) ਸਿਆਣਾ ਅਖਵਾਂਦਾ ਹੈ, (ਅਸਲ ਵਿਚ) ਇਸ ਨੂੰ ਨਾਹ ਸਮਝ ਹੈ ਨਾਹ ਸੁਰਤਿ ਹੈ। (ਭਲਾ ਦੱਸੋ,) ਪੰਡਿਤ ਜੀ! (ਇਹ ਕੀਹ ਕਿ) ਬਾਹਰੋਂ ਲਿਆਂਦਾ ਹੋਇਆ ਮਾਸ ਮਾੜਾ ਤੇ ਘਰ ਦਾ (ਵਰਤਿਆ) ਮਾਸ ਚੰਗਾ? (ਫਿਰ) ਸਾਰੇ ਜੀਅ ਜੰਤ ਮਾਸ ਤੋਂ ਪੈਦਾ ਹੋਏ ਹਨ, ਜਿੰਦ ਨੇ (ਮਾਸ ਵਿਚ ਹੀ) ਡੇਰਾ ਲਾਇਆ ਹੋਇਆ ਹੈ; ਸੋ ਜਿਨ੍ਹਾਂ ਨੂੰ ਰਾਹ ਦੱਸਣ ਵਾਲਾ ਆਪ ਅੰਨ੍ਹਾ ਹੈ ਉਹ ਨਾਹ ਖਾਣ-ਜੋਗ ਚੀਜ਼ (ਭਾਵ, ਪਰਾਇਆ ਹੱਕ) ਤਾਂ ਖਾਂਦੇ ਹਨ ਤੇ ਖਾਣ-ਜੋਗ ਚੀਜ਼ (ਭਾਵ ਜਿਸ ਚੀਜ਼ ਤੋਂ ਜ਼ਿੰਦਗੀ ਦਾ ਹੀ ਮੁੱਢ ਬੱਝਾ ਤਿਆਗਦੇ ਹਨ। ਅਸੀਂ ਸਾਰੇ ਮਾਸ ਦੇ ਪੁਤਲੇ ਹਾਂ, ਅਸਾਡਾ ਮੁੱਢ ਮਾਸ ਤੋਂ ਹੀ ਬੱਝਾ, ਅਸੀਂ ਮਾਸ ਤੋਂ ਹੀ ਪੈਦਾ ਹੋਏ, (ਮਾਸ ਦਾ ਤਿਆਗੀ) ਪੰਡਿਤ (ਮਾਸ ਦੀ ਚਰਚਾ ਛੇੜ ਕੇ ਐਵੇਂ ਆਪਣੇ ਆਪ ਨੂੰ) ਸਿਆਣਾ ਅਖਵਾਂਦਾ ਹੈ, (ਅਸਲ ਵਿਚ) ਇਸ ਨੂੰ ਨਾਹ ਸਮਝ ਹੈ ਨਾਹ ਸੁਰਤਿ ਹੈ।
ਪੁਰਾਣਾਂ ਵਿਚ ਮਾਸ (ਦਾ ਜ਼ਿਕਰ) , ਮੁਸਲਮਾਨੀ ਮਜ਼ਹਬੀ ਕਿਤਾਬਾਂ ਵਿਚ ਭੀ ਮਾਸ (ਵਰਤਣ ਦਾ ਜ਼ਿਕਰ) ; ਜਗਤ ਦੇ ਸ਼ੁਰੂ ਤੋਂ ਹੀ ਮਾਸ ਵਰਤੀਂਦਾ ਚਲਾ ਆਇਆ ਹੈ। ਜੱਗ ਵਿਚ, ਵਿਆਹ ਆਦਿਕ ਕਾਜ ਵਿਚ (ਮਾਸ ਦੀ ਵਰਤੋਂ) ਪ੍ਰਧਾਨ ਹੈ, ਉਹਨੀਂ ਥਾਈਂ ਮਾਸ ਵਰਤੀਂਦਾ ਰਿਹਾ ਹੈ। ਜ਼ਨਾਨੀ, ਮਰਦ, ਸ਼ਾਹ, ਪਾਤਿਸ਼ਾਹ…ਸਾਰੇ ਮਾਸ ਤੋਂ ਹੀ ਪੈਦਾ ਹੁੰਦੇ ਹਨ। ਜੇ ਇਹ ਸਾਰੇ (ਮਾਸ ਤੋਂ ਬਣਨ ਕਰਕੇ) ਨਰਕ ਵਿਚ ਪੈਂਦੇ ਦਿੱਸਦੇ ਹਨ ਤਾਂ ਉਹਨਾਂ ਤੋਂ (ਮਾਸ-ਤਿਆਗੀ ਪੰਡਿਤ ਨੂੰ) ਦਾਨ ਭੀ ਨਹੀਂ ਲੈਣਾ ਚਾਹੀਦਾ। (ਨਹੀਂ ਤਾਂ) ਵੇਖੋ, ਇਹ ਅਚਰਜ ਧੱਕੇ ਦੀ ਗੱਲ ਹੈ ਕਿ ਦਾਨ ਦੇਣ ਵਾਲੇ ਨਰਕੇ ਪੈਣ ਤੇ ਲੈਣ ਵਾਲੇ ਸੁਰਗ ਵਿਚ। (ਅਸਲ ਵਿਚ) ਹੇ ਪੰਡਿਤ! ਤੂੰ ਢਾਢਾ ਚਤੁਰ ਹੈਂ, ਤੈਨੂੰ ਆਪ ਨੂੰ (ਮਾਸ ਖਾਣ ਦੇ ਮਾਮਲੇ ਦੀ) ਸਮਝ ਨਹੀਂ, ਪਰ ਤੂੰ ਲੋਕਾਂ ਨੂੰ ਸਮਝਾਂਦਾ ਹੈਂ।
ਹੇ ਪੰਡਿਤ! ਤੈਨੂੰ ਇਹ ਹੀ ਪਤਾ ਨਹੀਂ ਕਿ ਮਾਸ ਕਿਥੋਂ ਪੈਦਾ ਹੋਇਆ। (ਵੇਖ,) ਪਾਣੀ ਤੋਂ ਅੰਨ ਪੈਦਾ ਹੁੰਦਾ ਹੈ, ਕਮਾਦ ਗੰਨਾ ਉੱਗਦਾ ਹੈ ਤੇ ਕਪਾਹ ਉੱਗਦੀ ਹੈ, ਪਾਣੀ ਤੋਂ ਹੀ ਸਾਰਾ ਸੰਸਾਰ ਪੈਦਾ ਹੁੰਦਾ ਹੈ। ਪਾਣੀ ਆਖਦਾ ਹੈ ਕਿ ਮੈਂ ਕਈ ਤਰੀਕਿਆਂ ਨਾਲ ਭਲਿਆਈ ਕਰਦਾ ਹਾਂ (ਭਾਵ, ਜੀਵ ਦੇ ਪਾਲਣ ਲਈ ਕਈ ਤਰੀਕਿਆਂ ਦੀ ਖ਼ੁਰਾਕ-ਪੁਸ਼ਾਕ ਪੈਦਾ ਕਰਦਾ ਹਾਂ) , ਇਹ ਸਾਰੀਆਂ ਤਬਦੀਲੀਆਂ (ਭਾਵ, ਬੇਅੰਤ ਕਿਸਮਾਂ ਦੇ ਪਦਾਰਥ) ਪਾਣੀ ਵਿਚ ਹੀ ਹਨ। ਸੋ, ਨਾਨਕ ਇਹ ਵਿਚਾਰ ਦੀ ਗੱਲ ਦੱਸਦਾ ਹੈ (ਕਿ ਜੇ ਸੱਚਾ ਤਿਆਗੀ ਬਣਨਾ ਹੈ ਤਾਂ) ਇਹਨਾਂ ਸਾਰੇ ਪਦਾਰਥਾਂ ਦੇ ਚਸਕੇ ਛੱਡ ਕੇ ਤਿਆਗੀ ਬਣੇ (ਕਿਉਂਕਿ ਮਾਸ ਦੀ ਉਤਪੱਤੀ ਭੀ ਪਾਣੀ ਤੋਂ ਹੈ ਤੇ ਅੰਨ ਕਮਾਦ ਆਦਿਕ ਦੀ ਉਤਪੱਤੀ ਭੀ ਪਾਣੀ ਤੋਂ ਹੀ ਹੈ) ।2।
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਮਾਸ ਖਾਣ ਜਾਂ ਨਾਂਹ ਖਾਣ ਬਾਰੇ ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਤੁਹਾਨੂੰ ਅੱਗੇ ਬੇਨਤੀ ਕਰਦਾ ਹੈ ਕਿ ਦੂਜੇ ਗੁਰੂ ਨਾਨਕ, ਗੁਰੂ ਅੰਗਦ ਸਾਹਿਬ ਦੇ ਹੇਠਾਂ ਦਿੱਤੇ ਸਲੋਕ ਤੇ ਉਸ ਦੇ ਅਰਥਾਂ ਨੂੰ ਧਿਆਨ ਨਾਲ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:
ਸਲੋਕ ਮਃ ੨ ॥ ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥ ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥ ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥ ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥ ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥ {ਪੰਨਾ 955}
ਅਰਥ: ਹੇ ਨਾਨਕ! (ਆਪਣੀ ਰੋਜ਼ੀ ਲਈ) ਫ਼ਿਕਰ ਚਿੰਤਾ ਨਾਹ ਕਰੋ, ਇਹ ਫ਼ਿਕਰ ਉਸ ਪ੍ਰਭੂ ਨੂੰ ਆਪ ਹੀ ਹੈ। ਉਸ ਨੇ ਪਾਣੀ ਵਿਚ ਜੀਵ ਪੈਦਾ ਕੀਤੇ ਹਨ ਉਹਨਾਂ ਨੂੰ ਭੀ ਰਿਜ਼ਕ ਦੇਂਦਾ ਹੈ; ਪਾਣੀ ਵਿਚ ਨਾਹ ਕੋਈ ਦੁਕਾਨ ਚੱਲਦੀ ਹੈ ਨਾਹ ਓਥੇ ਕੋਈ ਵਾਹੀ ਕਰਦਾ ਹੈ, ਨਾਹ ਓਥੇ ਕੋਈ ਸਉਦਾ-ਸੂਤ ਹੋ ਰਿਹਾ ਹੈ ਨਾਹ ਕੋਈ ਲੈਣ-ਦੇਣ ਦਾ ਵਪਾਰ ਹੈ; ਪਰ ਓਥੇ ਇਹ ਖ਼ੁਰਾਕ ਬਣਾ ਦਿੱਤੀ ਹੈ ਕਿ ਜੀਵਾਂ ਦਾ ਖਾਣਾ ਜੀਵ ਹੀ ਹਨ। ਸੋ, ਜਿਨ੍ਹਾਂ ਨੂੰ ਸਮੁੰਦਰਾਂ ਵਿਚ ਉਸ ਨੇ ਪੈਦਾ ਕੀਤਾ ਹੈ ਉਹਨਾਂ ਦੀ ਭੀ ਸੰਭਾਲ ਕਰਦਾ ਹੈ। ਹੇ ਨਾਨਕ! (ਰੋਜ਼ੀ ਲਈ) ਚਿੰਤਾ ਨਾਹ ਕਰੋ, ਉਸ ਪ੍ਰਭੂ ਨੂੰ ਆਪ ਹੀ ਫ਼ਿਕਰ ਹੈ।1।
ਗੁਰੂ ਸਾਹਿਬ ਕੀ ਸਮਝਾਂ ਰਹੇ ਹਨ ਕਿ ਪਾਣੀ ਵਿਚ ਕੋਈ ਦੁਕਾਨ ਨਹੀਂ ਚੱਲਦੀ ਤੇ ਨਾ ਹੀ ਉੱਥੇ ਕੋਈ ਵਪਾਰ ਹੁੰਦਾ ਹੈ ਪਰ ਓਥੇ ਇਹ ਖ਼ੁਰਾਕ ਬਣਾ ਦਿੱਤੀ ਹੈ ਕਿ ਜੀਵਾਂ ਦਾ ਖਾਣਾ ਜੀਵ ਹੀ ਹਨ।
ਅੱਗੇ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਸਮਝਾਉਂਦੇ ਹਨ ਕਿ ਜੀਵਾਂ ਦੀ ਸਰੀਰਕ ਮੌਤ ਪ੍ਰਭੂ ਦਾ ਹੁਕਮ ਹੈ ਅਤੇ ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ:
ਮਃ ੧ ॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨ੍ਹ੍ਹੀ ਗੁਰਮੁਖਿ ਬੁਝਿਆ ਤਿਨ੍ਹ੍ਹਾ ਸੂਤਕੁ ਨਾਹਿ ॥੩॥ {ਪੰਨਾ 472}
ਅਰਥ: ਸੂਤਕ ਨਿਰਾ ਭਰਮ ਹੀ ਹੈ, ਇਹ (ਸੂਤਕ-ਰੂਪ ਭਰਮ) ਮਾਇਆ ਵਿਚ ਫਸਿਆਂ (ਮਨੁੱਖ ਨੂੰ) ਆ ਲੱਗਦਾ ਹੈ। (ਉਞ ਤਾਂ) ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਦਾ ਹੁਕਮ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ। (ਪਦਾਰਥਾਂ ਦਾ) ਖਾਣਾ ਪੀਣਾ ਭੀ ਪਵਿੱਤਰ ਹੈ (ਭਾਵ, ਮਾੜਾ ਨਹੀਂ, ਕਿਉਂਕਿ) ਪ੍ਰਭੂ ਨੇ ਆਪ ਇਕੱਠਾ ਕਰ ਕੇ ਰਿਜ਼ਕ ਜੀਵਾਂ ਨੂੰ ਦਿੱਤਾ ਹੈ। ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਨੇ ਇਹ ਗੱਲ ਸਮਝ ਲਈ ਹੈ, ਉਹਨਾਂ ਨੂੰ ਸੂਤਕ ਨਹੀਂ ਲੱਗਦਾ।3।
ਗੁਰਬਾਣੀ ਅਨੁਸਾਰ ਸਰੀਰਕ ਮੌਤ ਨੇ ਤਾਂ ਆਉਣਾ ਹੀ ਆਉਣਾ ਹੈ। ਗੱਲ ਸਾਰੀ ਮਾਇਆ ਵਿਚ ਫੱਸ ਕੇ ਆਤਮਿਕ ਤੌਰ ਤੇ ਮਰਣ ਜਾਂ ਨਾ ਮਰਣ ਦੀ ਹੈ ਜਿਸ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਤੇ ਇਹ ਹੀ ਪਹਿਲੈ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਹੇਠਾਂ ਦਿੱਤੇ ਸਲੋਕ ਵਿਚ ਸਮਝਾ ਰਹੇ ਹਨ:
ਮਃ ੧ ॥ ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥ ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥ ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥ ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥ {ਪੰਨਾ 955}
ਅਰਥ: ਹੇ ਨਾਨਕ! ਇਹ ਜਿੰਦ ਨਿੱਕੀ ਜਿਹੀ ਮੱਛੀ ਹੈ, ਆਤਮਕ ਮੌਤ ਲਿਆਉਣ ਵਾਲੀ ਤ੍ਰਿਸ਼ਨਾ ਮਾਛੀ ਹੈ; ਮੂਰਖ ਮਨ (ਇਸ ਤ੍ਰਿਸ਼ਨਾ ਵਿਚ) ਅੰਨ੍ਹਾ (ਹੋਇਆ ਹੋਇਆ ਪਰਮਾਤਮਾ ਨੂੰ) ਯਾਦ ਨਹੀਂ ਕਰਦਾ, ਬੇਖ਼ਬਰੀ ਵਿਚ ਹੀ (ਆਤਮਕ ਮੌਤ ਦਾ) ਜਾਲ (ਇਸ ਉਤੇ) ਪੈਂਦਾ ਜਾਂਦਾ ਹੈ। ਹੇ ਨਾਨਕ! (ਤ੍ਰਿਸ਼ਨਾ ਵਿਚ ਫਸਿਆ) ਮਨ ਗ਼ਾਫ਼ਿਲ ਹੋ ਰਿਹਾ ਹੈ, ਸਦਾ ਚਿੰਤਾ ਵਿਚ ਜਕੜਿਆ ਰਹਿੰਦਾ ਹੈ। ਜੇ ਪ੍ਰਭੂ ਆਪ ਆਪਣੀ ਮੇਹਰ ਦੀ ਨਜ਼ਰ ਕਰੇ ਤਾਂ (ਜਿੰਦ ਨੂੰ ਤ੍ਰਿਸ਼ਨਾ ਵਿਚੋਂ ਕੱਢ ਕੇ) ਆਪਣੇ ਵਿਚ ਮਿਲਾ ਲੈਂਦਾ ਹੈ।2।
ਸੋ ਸਾਰੀ ਗੱਲ ਇਹ ਹੈ ਕਿ ਜੀਆਂ ਦਾ ਅਹਾਰ ਜੀਅ ਹੀ ਹਨ ਤੇ ਉਨ੍ਹਾਂ ਸਾਰੀਆਂ ਚੀਜ਼ਾਂ ਜੋ ਅਸੀਂ ਖਾਂਦੇ ਹਾਂ ਜਾਂ ਪਾਣੀ, ਜੋ ਅਸੀਂ ਪੀਂਦੇ ਹਾਂ, ਉਸ ਵਿਚ ਜੀਅ ਹਨ। ਇਸ ਲਈ ਮਾਸ ਖਾਣ ਜਾਂ ਨਾ ਖਾਣ ਬਾਰੇ ਕਿਸੇ ਕਿਸਮ ਦਾ ਭਰਮ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸਿੱਖੀ ਵਿਚ ਇਹ ਵਿਚਾਰ ਦਾ ਵਿਸ਼ਾ ਹੀ ਨਹੀਂ ਹੈ।
ਅੱਸਲ ਮੁੱਦਾ ਵਿਕਾਰਾਂ ਤੋਂ ਛੁਟਕਾਰਾ ਪਾਉਣ ਤੇ ਸਚਿਆਰ/ਗੁਣਵਾਨ (ਗੁਰਮੁਖ) ਬਣਨ ਤੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚਣ ਤੇ ਇਸੇ ਜਨਮ ਵਿਚ ਆਤਮਿਕ ਤੌਰ ਤੇ ਮੁਕਤ ਹੋਣ ਦੀ ਹੈ।
ਹੁਣ ਆਉਂਦੇ ਹਾਂ ਕਿ ਲੰਗਰ ਵਿਚ ਮਾਸ ਕਿਉਂ ਨਹੀਂ ਪਕਾਇਆ ਜਾਂਦਾ? ਇਹ ਇਸ ਲਈ ਕਿ ਲੰਗਰ ਸਾਰੀ ਮਨੁੱਖਤਾ ਲਈ ਸਾਂਝਾ ਹੈ ਤੇ ਇਸ ਵਿਚ ਉਹ ਮਨੁੱਖ ਵੀ ਆਉਂਦੇ ਹਨ ਜਿਨ੍ਹਾਂ ਨੂੰ ਮਾਸ ਖਾਣ ਵਿਚ ਪਰਹੇਜ਼ ਹੈ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
one more question is dayab is not related as we know about meat industry they captured animals in cage suffocate them give them unnecessary pain torture them make them said then brutally kill them using machine and hammer which are inhumane some nihang also shoot goat with guns, I just want to ask is daya not related to killing of animals as we have to murder animal to kill them it is against daya?
Guru Sahib has given a choice. It is upto you to eat meat or not eat meat. There is no compulsion. Gurbani teaches us that eating meat or not eating meat is not a subject of discussion, as far as Sikhi is concerned.
i am understanding what you are saying but my main question is on data concept, also I want to ask about jhatka and halal meat
daya concept this is a logical question doe it not contradict withbkilling , as gurbani says jeeyan ka agar jeev a person can eat other person it is fine to kill them and eat
Eating halal meat is prohibited by Sikh Rehat Maryada. The undersigned doesn’t know the reason. Gurbani has nothing to do with it. Gurbani doesn’t promote eating of any meat, whether halal or jhatka. These are man made rules.
Guru Sahib closes the entire matter in one Pangati ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥. It means that there is no point in keeping on discussing the subject of eating or not eating meat because Sikhi has nothing to do with it.
This video came to the undersigned’ notice.
Both plants and animals are made of cells. Both have life in them. Vegetarian food is served in Gurudwara Sahib so that everybody can eat it.