Waheguru Ji Ka Khalsa Waheguru Ji Ki Fateh,
I have a question about Rehraas Sahib Path on Sikh Channel. Is this only half of Rehraas Sahib Path?
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਸਿੱਖ ਚੈਨਲ ਤੇ ਪ੍ਰਸਾਰਿਤ ਕੀਤੀ ਜਾ ਰਿਹਾ ਰਹਿਰਾਸ ਸਾਹਿਬ ਦਾ ਪਾਠ ਅੱਧੀ ਰਹਿਰਾਸ ਸਾਹਿਬ ਹੈ?
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਨੇ ਜਦੋਂ ਆਦਿ ਗ੍ਰੰਥ ਦੀ ਸੰਪਾਦਨਾ ਕੀਤੀ ਤਾਂ ਉਨ੍ਹਾਂ ਨੇ ਜਪੁ ਬਾਣੀ ਤੋਂ ਬਾਅਦ ਸੋਦਰੁ ਦਾ ਇੱਕ ਸ਼ਬਦ ਤੇ ਉਸ ਤੇ ਬਾਅਦ ਅੱਠ ਸ਼ਬਦ ਵੱਖ ਵੱਖ ਰਾਗਾਂ ਵਿਚੋਂ ਅੰਕਿਤ ਕੀਤੇ, ਜਿਨ੍ਹਾਂ ਦਾ ਉਨ੍ਹਾਂ ਨੇ ਕੋਈ ਸਿਰਲੇਖ ਨਹੀਂ ਦਿੱਤਾ ਜਿਵੇਂ ਕਿ ਜਪੁ ਬਾਣੀ ਤੇ ਸੋਹਿਲਾ ਬਾਣੀ ਦਾ ਦਿੱਤਾ ਹੈ।
ਸਿੱਖ ਨੇ ਆਪਣੀ ਅਕਲ ਇਸਤੇਮਾਲ ਕਰਕੇ ਇਸ ਸ਼ਬਦ ਦੀ ਇੱਕ ਪੰਗਤੀ ‘ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ’ ਤੋਂ ਸੇਧ ਲੈ ਕੇ ਬਾਣੀ ਰਹਿਰਾਸ ਬਣਾਈ ਜਿਸ ਦਾ ਪਾਠ ਸ਼ਾਮ ਨੂੰ ਕਰਨ ਦਾ ਵਿਧਾਨ ਬਣਾਇਆ ਗਿਆ। ਰਹਰਾਸਿ ਦਾ ਅਰਥ ਹੈ ਰਾਹ ਦੀ ਰਾਸਿ, ਜ਼ਿੰਦਗੀ ਦੇ ਸਫ਼ਰ ਵਾਸਤੇ ਖ਼ਰਚੀ।
ਚੰਗੀ ਗੱਲ ਹੁੰਦੀ ਜੇ ਸਿੱਖ ਆਪਣੀ ਅਕਲ ਦਾ ਇਸਤੇਮਾਲ ਇੱਥੇ ਤੱਕ ਹੀ ਸੀਮਤ ਰੱਖਦਾ ਪਰ ਇਹ ਹੋਇਆ ਨਹੀਂ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੁਆਰਾ ਅੰਕਿਤ ਕੀਤੇ ਨੋਂ ਸ਼ਬਦਾਂ ਤੋਂ ਬਾਅਦ ਹੋਰ ਬਹੁਤ ਕੁੱਝ ਰਹਿਰਾਸ ਦੇ ਨਾਲ ਜੋੜਿਆ ਗਿਆ ਜਿਸ ਦਾ ਸਦਕਾ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਪੈਦਾ ਹੋਈਆਂ ਤੇ ਹਾਲਾਂ ਵੀ ਕਾਇਮ ਹਨ। ਨਤੀਜਾ ਇਹ ਹੈ ਕਿ ਬਹੁਤ ਸਾਰੀਆਂ ਰਹਿਰਾਸਾਂ ਬਣ ਗਈਆਂ ਹਨ, ਜਿਨ੍ਹਾਂ ਉੱਪਰ ਆਪਸ ਵਿਚ ਸਹਿਮਤੀ ਨਹੀਂ ਹੈ। ਇਸ ਦਾ ਇੱਕੋ ਹਲ਼ ਹੈ ਕਿ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੁਆਰਾ ਅੰਕਿਤ ਨੋਂ ਸ਼ਬਦਾਂ ਨੂੰ ਹੀ ਰਹਿਰਾਸ ਮੰਨ ਲਿਆ ਜਾਵੇ।
ਦਾਸ ਦੀ ਸਮਝ ਅਨੁਸਾਰ ਸਿੱਖ ਚੈਨਲ ਤੇ ਜੋ ਸੋਦਰੁ ਦਾ ਇੱਕ ਸ਼ਬਦ ਤੇ ਉਸ ਤੇ ਬਾਅਦ ਅੱਠ ਸ਼ਬਦ ਹੀ ਰਹਿਰਾਸ ਸਾਹਿਬ ਵਿਚ ਪੜ੍ਹੇ (ਗੁਰੂ ਗ੍ਰੰਥ ਸਾਹਿਬ ਦੇ ਪੰਨਾ 8 ਤੋਂ 12) ਜਾਂਦੇ ਹਨ, ਇਹ ਪੂਰਾ ਪਾਠ ਹੈ ਤੇ ਇਸ ਨੂੰ ਹੀ ਪੂਰੀ ਰਹਿਰਾਸ ਮੰਨਣਾ ਚਾਹੀਦਾ ਹੈ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
The undersigned will like to draw your attention to a fact that Guru Sahib has not named any Baani as Rehras as he has named Jap Baani and Sohila Baani in the beginning of Guru Granth Sahib.
Sikhs themselves, based on the Pangti ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ (Panna 10) have created the Baani Rehras. It would have been good if they would have limited themselves to including Shabads at Panna 8 to 12 of Guru Granth Sahib in the Rehras but they have included much more literature, which can’t be termed as Gurbani, in Rehras. The result is that not one but many versions of Rehras are available resulting in lot of confusion.
The Sikh Channel is broadcasting Shabads at Panna 8 to 12 of Guru Granth Sahib in the Rehras and trying to clear the confusion, which is a welcome step.