Poll Results
Participate in Poll, Choose Your Answer.
rehras sahib
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਰਹਿਰਾਸ ਸਾਹਿਬ ਬਾਰੇ ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਨੇ ਜਦੋਂ ਆਦਿ ਗ੍ਰੰਥ ਦੀ ਸੰਪਾਦਨਾ ਕੀਤੀ ਤਾਂ ਉਨ੍ਹਾਂ ਨੇ ਜਪੁ ਬਾਣੀ ਤੋਂ ਬਾਅਦ ਸੋਦਰੁ ਦਾ ਇੱਕ ਸ਼ਬਦ ਤੇ ਉਸ ਤੇ ਬਾਅਦ ਅੱਠ ਸ਼ਬਦ ਵੱਖ ਵੱਖ ਰਾਗਾਂ ਵਿਚੋਂ ਅੰਕਿਤ ਕੀਤੇ, ਜਿਨ੍ਹਾਂ ਦਾ ਉਨ੍ਹਾਂ ਨੇ ਕੋਈ ਸਿਰਲੇਖ ਨਹੀਂ ਦਿੱਤਾ ਜਿਵੇਂ ਕਿ ਜਪੁ ਬਾਣੀ ਤੇ ਸੋਹਿਲਾ ਬਾਣੀ ਦਾ ਦਿੱਤਾ ਹੈ।
ਸਿੱਖ ਨੇ ਆਪਣੀ ਅਕਲ ਇਸਤੇਮਾਲ ਕਰਕੇ ਇਸ ਸ਼ਬਦ ਦੀ ਇੱਕ ਪੰਗਤੀ ‘ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ’ ਤੋਂ ਸੇਧ ਲੈ ਕੇ ਬਾਣੀ ਰਹਿਰਾਸ ਬਣਾਈ ਜਿਸ ਦਾ ਪਾਠ ਸ਼ਾਮ ਨੂੰ ਕਰਨ ਦਾ ਵਿਧਾਨ ਬਣਾਇਆ ਗਿਆ। ਰਹਰਾਸਿ ਦਾ ਅਰਥ ਹੈ ਰਾਹ ਦੀ ਰਾਸਿ, ਜ਼ਿੰਦਗੀ ਦੇ ਸਫ਼ਰ ਵਾਸਤੇ ਖ਼ਰਚੀ।
ਚੰਗੀ ਗੱਲ ਹੁੰਦੀ ਜੇ ਸਿੱਖ ਆਪਣੀ ਅਕਲ ਦਾ ਇਸਤੇਮਾਲ ਇੱਥੇ ਤੱਕ ਹੀ ਸੀਮਤ ਰੱਖਦਾ ਪਰ ਇਹ ਹੋਇਆ ਨਹੀਂ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੁਆਰਾ ਅੰਕਿਤ ਕੀਤੇ ਨੋਂ ਸ਼ਬਦਾਂ ਤੋਂ ਬਾਅਦ ਹੋਰ ਬਹੁਤ ਕੁੱਝ ਰਹਿਰਾਸ ਦੇ ਨਾਲ ਜੋੜਿਆ ਗਿਆ ਜਿਸ ਦਾ ਸਦਕਾ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਪੈਦਾ ਹੋਈਆਂ ਤੇ ਹਾਲਾਂ ਵੀ ਕਾਇਮ ਹਨ। ਨਤੀਜਾ ਇਹ ਹੈ ਕਿ ਬਹੁਤ ਸਾਰੀਆਂ ਰਹਿਰਾਸਾਂ ਬਣ ਗਈਆਂ ਹਨ, ਜਿਨ੍ਹਾਂ ਉੱਪਰ ਆਪਸ ਵਿਚ ਸਹਿਮਤੀ ਨਹੀਂ ਹੈ। ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਦਾ ਕਾਰਣ ਗੁਰੂ ਸਾਹਿਬ ਦੀ ਸਿੱਖਿਆ ਨਾਂਹ ਮੰਨਣਾ ਹੈ। ਗੁਰੂ ਸਾਹਿਬ ਫੁਰਮਾਉਂਦੇ ਹਨ:-
ਜਬ ਇਨਿ ਅਪੁਨੀ ਅਪਨੀ ਧਾਰੀ ॥ ਤਬ ਇਸ ਕਉ ਹੈ ਮੁਸਕਲੁ ਭਾਰੀ ॥ ਜਬ ਇਨਿ ਕਰਣੈਹਾਰੁ ਪਛਾਤਾ ॥ ਤਬ ਇਸ ਨੋ ਨਾਹੀ ਕਿਛੁ ਤਾਤਾ ॥੩॥ (ਪੰਨਾ 235)
ਅਰਥ: ਜਦ ਤਕ ਇਸ ਮਨੁੱਖ ਨੇ (ਮਨ ਵਿਚ) ਆਪਣੀ ਹੀ ਗ਼ਰਜ਼ ਟਿਕਾਈ ਰੱਖੀ, ਤਦ ਤਕ ਇਸ ਨੂੰ ਬੜੀ ਔਖਿਆਈ ਬਣੀ ਰਹਿੰਦੀ ਹੈ, ਪਰ ਜਦੋਂ ਇਸ ਨੇ (ਹਰ ਥਾਂ) ਸਿਰਜਣਹਾਰ ਨੂੰ ਹੀ (ਵੱਸਦਾ) ਪਛਾਣ ਲਿਆ, ਤਦੋਂ ਇਸ ਨੂੰ (ਕਿਸੇ ਨਾਲ) ਕੋਈ ਸਾੜਾ ਨਹੀਂ ਰਹਿ ਜਾਂਦਾ।3।
ਇਸ ਲਈ ਦਾਸ ਦੀ ਸਮਝ ਅਨੁਸਾਰ, ਇਸ ਸਮੱਸਿਆ ਦਾ ਇੱਕੋ ਹਲ਼ ਹੈ ਕਿ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੁਆਰਾ ਅੰਕਿਤ ਨੋਂ ਸ਼ਬਦਾਂ ਨੂੰ ਹੀ ਰਹਿਰਾਸ ਮੰਨ ਲਿਆ ਜਾਵੇ।
ਆਸ ਹੈ ਕਿ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ