Compilation of Pauris mentioning reincarnation in Sri Guru Granth Sahib only. I may have missed some. Also this is with direct word usage only. When it is said in other contexts, that is not mentioned here.
ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦੁਬਾਰਾ ਜਨਮ ਦਾ ਜ਼ਿਕਰ ਕਰਨ ਵਾਲੀਆਂ ਪੌੜੀਆਂ ਦਾ ਸੰਗ੍ਰਹਿ। ਹੋ ਸਕਦਾ ਹੈ ਕਿ ਮੈਂ ਕੁਝ ਨਜ਼ਰ ਅੰਦਾਜ਼ ਕਰ ਗਿਆ ਹੋਵਾਂ। ਇਹ ਸਿਰਫ ਸਿੱਧੇ ਸ਼ਬਦ ਦੀ ਵਰਤੋਂ ਨਾਲ ਹੈ। ਜਦੋਂ ਇਹ ਹੋਰ ਪ੍ਰਸੰਗਾਂ ਵਿੱਚ ਕਿਹਾ ਜਾਂਦਾ ਹੈ ਉਹਨਾ ਦਾ ਇੱਥੇ ਜ਼ਿਕਰ ਨਹੀਂ ਕੀਤਾ ਗਿਆ ਹੈ।
ਭੁੱਲ-ਚੁੱਕ ਮਾਫ਼ ਕਰਨੀ ਜੀ।
🟤 ਸ਼ਬਦ ਜੂਨੀ
⚪Page 591:
🔸️”ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥
ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥”
▪️ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ (ਮਨੁੱਖਾ) ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈ।
ਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ।
🔸️”ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥
ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥”
▪️(ਇਸ ਦਾ ਵਿਕਾਰਾਂ ਦੇ) ਗੰਦ ਵਿਚ ਵਾਸ ਰਹਿੰਦਾ ਹੈ, ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈ।
ਹੇ ਨਾਨਕ ਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ ॥੧॥
⚪Page 95:
🔸️”ਭਾਗਹੀਨ ਸਤਿਗੁਰੁ ਨਹੀ ਪਾਇਆ
ਮਨਮੁਖੁ ਗਰਭ ਜੂਨੀ ਨਿਤਿ ਪਉਦਾ ਜੀਉ ॥੩॥”
▪️ਨਿਭਾਗੇ ਬੰਦਿਆਂ ਨੂੰ ਹੀ ਸਤਿਗੁਰੂ ਨਹੀਂ ਮਿਲਦਾ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਰਹਿੰਦਾ ਹੈ, ਉਹ ਸਦਾ ਜੂਨਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੩॥
⚪Page 128:
🔸️”ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥੧॥”
▪️ਮਾਇਆ ਦੇ ਮੋਹ ਵਿਚ ਮਸਤ ਰਹਿਣ ਕਰਕੇ ਉਹਨਾਂ ਨੂੰ (ਆਤਮਕ ਜੀਵਨ ਦੀ) ਕੁਝ ਭੀ ਸਮਝ ਨਹੀਂ ਪੈਂਦੀ, ਉਹ ਮੁੜ ਮੁੜ ਜੂਨਾਂ ਵਿਚ ਪਏ ਰਹਿੰਦੇ ਹਨ ॥੧॥
🔸️”ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥”
▪️(ਹੇ ਭਾਈ) ਮੈਂ ਤਾਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਹਉਮੈ ਦੂਰ ਕਰ ਕੇ (ਗੁਰੂ-ਚਰਨਾਂ ਵਿਚ) ਮਿਲੇ ਰਹਿੰਦੇ ਹਨ।
⚪Page 228:
🔸️”ਸਰਬ ਜੀਆ ਮਹਿ ਏਕੋ ਰਵੈ ॥”
▪️ਸਭ ਜੀਵਾਂ ਦੇ ਅੰਦਰ ਇਕ ਪਰਮਾਤਮਾ ਹੀ ਵਿਆਪਕ ਹੈ।
🔸️”ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ ॥੫॥”
▪️(ਪਰ) ਮਨ ਦਾ ਮੁਰੀਦ ਮਨੁੱਖ (ਇਸ ਗੱਲ ਨੂੰ ਨਹੀਂ ਸਮਝਦਾ, ਉਹ ਇਹਨਾਂ ਵਿਚ ਰੱਬ ਵੱਸਦਾ ਨਹੀਂ ਵੇਖਦਾ, ਉਹ) ਜੀਵਾਂ ਨਾਲ ਅਹੰਕਾਰ-ਭਰਿਆ ਵਰਤਾਉ ਕਰਦਾ ਹੈ, ਤੇ ਮੁੜ ਮੁੜ ਜੂਨਾਂ ਵਿੱਚ ਭਟਕਦਾ ਹੈ ॥੫॥
⚪Page 313:
🔸️”ਬਿਨ ਗੁਰ ਮਨੂਆ ਨਾ ਟਿਕੈ
ਫਿਰਿ ਫਿਰਿ ਜੂਨੀ ਪਾਇ ॥”
▪️ਸਤਿਗੁਰੂ ਤੋਂ ਬਿਨਾ ਉਸ ਦਾ ਹੋਛਾ ਮਨ (ਕਿਸੇ ਆਸਰੇ ਤੇ) ਟਿਕ ਨਹੀਂ ਸਕਦਾ (ਇਸ ਵਾਸਤੇ) ਫਿਰ ਫਿਰ ਜੂਨਾਂ ਵਿਚ ਪੈਂਦਾ ਹੈ।
⚪Page 356:
🔸️”ਏਤੁ ਮੋਹਿ ਡੂਬਾ ਸੰਸਾਰੁ ॥”
▪️ਇਹ ਮੋਹ ਵਿਚ ਸਾਰਾ ਜਗਤ ਡੁੱਬਾ ਪਿਆ ਹੈ,
🔸️”ਗੁਰਮੁਖਿ ਕੋਈ ਉਤਰੈ ਪਾਰ ॥੩॥”
▪️ਕੋਈ ਵਿਰਲਾ ਮਨੁੱਖ ਜੋ ਗੁਰੂ ਦੇ ਦੱਸੇ ਰਸਤੇ ਤੇ ਤੁਰਦਾ ਹੈ (ਮੋਹ ਦੇ ਸਮੁੰਦਰ ਵਿਚੋਂ) ਪਾਰ ਲੰਘਦਾ ਹੈ ॥੩॥
🔸️”ਏਤੁ ਮੋਹਿ ਫਿਰਿ ਜੂਨੀ ਪਾਹਿ ॥”
▪️ਸਤਿਗੁਰੂ ਤੋਂ ਬਿਨਾ ਉਸ ਦਾ ਹੋਛਾ ਮਨ (ਕਿਸੇ ਆਸਰੇ ਤੇ) ਟਿਕ ਨਹੀਂ ਸਕਦਾ (ਇਸ ਵਾਸਤੇ) ਫਿਰ ਫਿਰ ਜੂਨਾਂ ਵਿਚ ਪੈਂਦਾ ਹੈ।
🔸️”ਹਰਿ ਪ੍ਰਭੁ ਆਪਿ ਦਇਆਲ ਹੋਹਿ ਤਾਂ ਸਤਿਗੁਰੁ ਮਿਲਿਆ ਆਇ ॥”
▪️ਜੇ ਹਰੀ ਪ੍ਰਭੂ ਆਪ ਮਿਹਰ ਕਰੇ ਤਾਂ ਸਤਿਗੁਰੂ ਆ ਕੇ ਮਿਲ ਪੈਂਦਾ ਹੈ (ਤੇ ਨਾਮ ਦੇ ਆਸਰੇ ਟਿਕਾ ਕੇ ਭਟਕਣ ਤੋਂ ਬਚਾ ਲੈਂਦਾ ਹੈ)।
⚪Page 434:
🔸️”ਜਜੈ ਜੋਤਿ ਹਿਰਿ ਲਈ ਤੇਰੀ ਮੂੜੇ
ਅੰਤਿ ਗਇਆ ਪਛੁਤਾਵਹਿਗਾ ॥”
▪️ਹੇ ਮੂਰਖ (ਨਿਰੇ ਮਾਇਕ ਲੇਖੇ ਪਤ੍ਰੇ ਨੇ ਆਤਮਕ ਜੀਵਨ ਸਿਖਲਾਣ ਵਾਲੀ) ਤੇਰੀ ਅਕਲ ਖੋਹ ਲਈ ਹੈ, ਅਖ਼ੀਰ ਵੇਲੇ ਜਦੋਂ ਇਥੋਂ ਤੁਰਨ ਲਗੋਂ, ਤਾਂ ਅਫ਼ਸੋਸ ਕਰੇਂਗਾ।
🔸️”ਏਕੁ ਸਬਦੁ ਤੂੰ ਚੀਨਹਿ ਨਾਹੀ
ਫਿਰਿ ਫਿਰਿ ਜੂਨੀ ਆਵਹਿਗਾ ॥੪॥”
▪️(ਹੁਣ ਇਸ ਵੇਲੇ) ਤੂੰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਨਾਲ ਸਾਂਝ ਨਹੀਂ ਪਾਂਦਾ, (ਸਿੱਟਾ ਇਹ ਨਿਕਲੇਗਾ ਕਿ) ਮੁੜ ਮੁੜ ਜੂਨਾਂ ਵਿਚ ਪਿਆ ਰਹੇਂਗਾ ॥੪॥
⚪Page 512:
🔸️”ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੋ ਪਿਆਰੁ ॥”
▪️ਜਿਨ੍ਹਾਂ ਮਨੁੱਖਾਂ ਨੇ ਗੁਰੂ ਦਾ ਹੁਕਮ ਨਹੀਂ ਮੰਨਿਆ, ਤੇ ਜਿਨ੍ਹਾਂ ਦਾ ਗੁਰ-ਸ਼ਬਦ ਵਿਚ ਪਿਆਰ ਨਹੀਂ ਬਣਿਆ,
🔸️”ਸਹਜੇ ਨਾਮੁ ਨ ਧਿਆਇਆ ਕਿਤੁ ਆਇਆ ਸੰਸਾਰਿ॥”
▪️ਉਹ ਜਗਤ ਵਿਚ ਕਾਹਦੇ ਲਈ ਆਏ
🔸️”ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ ॥”
▪️ਅਜੇਹਾ ਬੰਦਾ ਮੁੜ ਮੁੜ ਜੂਨ ਵਿਚ ਪੈਂਦਾ ਹੈ, ਉਹ ਮਾਨੋ, ਮੈਲੇ ਵਿਚ ਪੈ ਕੇ ਦੁਖੀ ਹੋ ਰਿਹਾ ਹੈ।
⚪Page 565:
🔸️”ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥”
▪️ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਹਰਿ-ਨਾਮ ਵਿਚ ਲੀਨ ਹੀ (ਜਗਤ ਵਿਚ) ਆਉਂਦੇ ਹਨ, ਹਰਿ-ਨਾਮ ਵਿਚ ਲੀਨ ਹੀ (ਇਥੋਂ) ਜਾਂਦੇ ਹਨ, ਉਹ ਮੁੜ ਕਦੇ ਭੀ ਜੂਨਾਂ ਦੇ ਗੇੜ ਵਿਚ ਨਹੀਂ ਪੈਂਦੇ।
🔸️”ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥੫॥”
▪️ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ, ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ ॥੫॥
⚪Page 590:
🔸️”ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥”
▪️ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ।
🔸️”ਨਾਨਕ ਵਿਣੁ ਨਾਵੈ ਨਕੀਂ ਵਢੀਂ ਫਿਰਹਿ ਸੋਭਾ ਮੂਲਿ ਨ ਪਾਹਿ ॥੧॥”
▪️ਹੇ ਨਾਨਕ ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ ॥੧॥
⚪Page 732:
🔸️”ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥”
▪️ਹੇ ਭਾਈ (ਗੁਰੂ ਤੋਂ ਖੁੰਝਿਆ ਹੋਇਆ ਮਨੁੱਖ) ਲੋਕਾਂ ਨੂੰ ਵਿਖਾਣ ਵਾਸਤੇ ਧਾਰਮਿਕ ਭੇਖ ਬਣਾਂਦਾ ਹੈ, ਬਥੇਰੀ ਚੁਸਤੀ-ਚਾਲਾਕੀ ਵਿਖਾਂਦਾ ਹੈ, ਪਰ ਉਸ ਦਾ ਕੋਝਾ ਮਨ ਦਸੀਂ ਪਾਸੀਂ ਦੌੜਿਆ ਫਿਰਦਾ ਹੈ।
🔸️”ਹਉਮੈ ਬਿਆਪਿਆ ਸਬਦੁ ਨ ਚੀਨ੍ਹ੍ਹੈ ਫਿਰਿ ਫਿਰਿ ਜੂਨੀ ਆਵੈ ॥੩॥”
▪️ਹਉਮੈ-ਅਹੰਕਾਰ ਵਿਚ ਫਸਿਆ ਹੋਇਆ ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦਾ, ਉਹ ਮੁੜ ਮੁੜ ਜੂਨਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੩॥
⚪Page 769:
🔸️”ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥”
▪️ਜਿਸ ਭੀ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਆਤਮਕ ਆਨੰਦ ਲੱਭਦਾ ਹੈ, ਉਹ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ ਜਨਮ ਮਰਨ ਦੇ ਗੇੜ ਵਿਚ ਜੂਨਾਂ ਵਿਚ ਨਹੀਂ ਪੈਂਦਾ।
🔸️”ਜੋਤੀ ਜੋਤਿ ਮਿਲਾਈ ਸਚਿ ਸਮਾਈ
ਸਚਿ ਨਾਇ ਪਰਗਾਸਾ ॥”
▪️(ਗੁਰੂ ਨੇ ਜਿਸ ਮਨੁੱਖ ਦੀ) ਸੁਰਤ ਪਰਮਾਤਮਾ ਦੀ ਜੋਤਿ ਵਿਚ ਮਿਲਾ ਦਿੱਤੀ, ਉਹ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਸਦਾ-ਥਿਰ ਹਰਿ-ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਪੈਦਾ ਹੋ ਜਾਂਦਾ ਹੈ।
⚪Page 920:
🔸️”ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥”
▪️(ਮਾਇਆ ਦੇ ਮੋਹ ਵਿਚ ਫਸਿਆ ਮਨੁੱਖ) ਅਨੇਕਾਂ ਜੂਨੀਆਂ ਵਿਚ ਭਟਕਦਾ ਆਉਂਦਾ ਹੈ, ਗੁਰੂ ਦੀ ਸਰਨ ਤੋਂ ਬਿਨਾ ਇਸ ਮੋਹ ਤੋਂ ਖ਼ਲਾਸੀ ਨਹੀਂ ਮਿਲਦੀ।
🔸️”ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥”
▪️ਆਖ਼ਰ ਗੁਰੂ ਦੀ ਚਰਨੀਂ ਲੱਗ ਕੇ ਹੀ ਮਾਇਆ ਦੇ ਮੋਹ ਤੋਂ ਛੁਟਕਾਰਾ ਮਿਲਦਾ ਹੈ ਕਿਉਂਕਿ ਗੁਰੂ (ਸਹੀ ਜੀਵਨ-ਮਾਰਗ ਦਾ) ਉਪਦੇਸ਼ ਸੁਣਾਂਦਾ ਹੈ।
⚪Page 932:
🔸️”ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥”
▪️(ਹੇ ਪਾਂਡੇ) ਤੂੰ (ਭੀ) ਉਸ ਹਰਿ-ਗੋਪਾਲ ਦਾ ਨਾਮ ਸਿਮਰ, (ਸਿਮਰਨ ਦੀ ਬਰਕਤਿ ਨਾਲ) ਫਿਰ ਜਨਮ-ਮਰਨ ਵਿਚ ਨਹੀਂ ਪਏਂਗਾ।
🔸️”ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥੨੦॥”
▪️(ਹੇ ਪਾਂਡੇ) ਸਤਿਗੁਰੂ ਦੀ ਮੱਤ ਹੀ (ਜੀਵਨ ਲਈ) ਸ੍ਰੇਸ਼ਟ ਰਸਤਾ ਹੈ, ਹੋਰ ਮੱਤ ਉਸ ਦੇ ਨਾਮ ਤੋਂ ਵਾਂਜਿਆ ਰੱਖਦੀ ਹੈ ॥੨੦॥
⚪Page 1055:
🔸️”ਗੁਰਮੁਖਿ ਉਪਜੈ ਸਾਚਿ ਸਮਾਵੈ ॥”
▪️ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਉਸ ਸਦਾ-ਥਿਰ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ਜਿਸ ਤੋਂ ਉਹ ਪੈਦਾ ਹੋਇਆ ਹੈ,
🔸️”ਨਾ ਮਰਿ ਜੰਮੈ ਨ ਜੂਨੀ ਪਾਵੈ ॥”
▪️ਇਸ ਵਾਸਤੇ) ਉਹ ਮੁੜ ਮੁੜ ਮਰਦਾ ਜੰਮਦਾ ਨਹੀਂ, ਉਹ ਜੂਨਾਂ ਵਿਚ ਨਹੀਂ ਪੈਂਦਾ।
⚪Page 1243:
🔸️”ਕੂੜੈ ਲਾਲਚਿ ਲਗਿਆ ਫਿਰਿ ਜੂਨੀ ਪਾਇਆ ॥”
▪️ਝੂਠ ਲਾਲਚ ਵਿਚ ਲੱਗਣ ਨਾਲ (ਸਿੱਟਾ ਇਹ ਨਿਕਲਦਾ ਹੈ ਕਿ ਮਨੁੱਖ) ਮੁੜ ਮੁੜ ਜੂਨਾਂ ਵਿਚ ਜਾ ਪੈਂਦਾ ਹੈ।
🔸️”ਨਾਨਕ ਜੋ ਬੀਜੈ ਸੋ ਖਾਵਣਾ ਕਰਤੈ ਲਿਖਿ ਪਾਇਆ ॥੧੫॥”
▪️ਹੇ ਨਾਨਕ ਜੋ ਕੁਝ (ਮਨੁੱਖ ਆਪਣੇ ਕਰਮਾਂ ਦਾ) ਬੀ ਬੀਜਦਾ ਹੈ ਉਹੀ (ਫਲ) ਖਾਂਦਾ ਹੈ, ਕਰਤਾਰ ਨੇ (ਇਹ ਰਜ਼ਾ ਜੀਵਾਂ ਦੇ ਮੱਥੇ ਉਤੇ) ਲਿਖ ਕੇ ਰੱਖ ਦਿੱਤੀ ਹੈ ॥੧੫॥
⚪Page 1289:
🔸️”ਹੋਂਦਾ ਫੜੀਅਗੁ ਨਾਨਕ ਜਾਣੁ ॥”
▪️ਹੇ ਨਾਨਕ ਇਹ ਸਮਝ ਲੈ ਕਿ ਉਹੀ ਫਸਦਾ ਹੈ ਜੋ ਕਹਿੰਦਾ ਹੈ ‘ਮੈਂ ਹਾਂ’ ‘ਮੈਂ ਹਾਂ’,
🔸️”ਨਾ ਹਉ ਨਾ ਮੈ ਜੂਨੀ ਪਾਣੁ ॥੨॥”
▪️ਜਿਥੇ ‘ਹਉ’ ਨਹੀਂ ਜਿਥੇ ‘ਮੈਂ’ ਨਹੀਂ, ਓਥੇ ਜੂਨੀਆਂ ਵਿਚ ਪੈਣ (ਦਾ ਦੁੱਖ ਭੀ) ਨਹੀਂ ਹੈ ॥੨॥
⚪Page 1398:
🔸️”ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ
ਜਮ ਕੋ ਨ ਡੰਡ ਕਾਲ ਗੁਰਮਤਿ ਧ੍ਈ ਹੈ ॥”
▪️ਭਰਮਾਂ ਵਿਚ ਭੁੱਲੇ ਹੋਏ ਹੇ ਸੰਸਾਰੀ ਜੀਵ ਗੁਰੂ (ਰਾਮਦਾਸ ਜੀ) ਦੀ ਮਤ ਲੈ ਕੇ (ਪ੍ਰਭੂ ਦਾ ਨਾਮ) ਸਿਮਰ, ਤੂੰ ਜਨਮ ਮਰਨ ਤੋਂ ਬਚ ਜਾਹਿਂਗਾ, ਤੇ ਜਮ ਦੀ ਭੀ ਤਾੜਨਾ ਨਹੀਂ ਹੋਵੇਗੀ।
⚪Page 195: 🟤 ਸ਼ਬਦ ਜੂਨ
🔸️”ਤਿਸੁ ਸਿਉ ਬੇਮੁਖੁ ਜਿਨਿ ਜੀਉ ਪਿੰਡੁ ਦੀਨਾ ॥”
▪️(ਹੇ ਭਾਈ ਤੂੰ) ਉਸ ਪਰਮਾਤਮਾ (ਦੀ ਯਾਦ) ਵਲੋਂ ਮੂੰਹ ਮੋੜੀ ਬੈਠਾ ਹੈਂ, ਜਿਸ ਨੇ (ਤੈਨੂੰ) ਜਿੰਦ ਦਿੱਤੀ, ਜਿਸ ਨੇ (ਤੈਨੂੰ) ਸਰੀਰ ਦਿੱਤਾ।
🔸️”ਕੋਟਿ ਜਨਮ ਭਰਮਹਿ ਬਹੁ ਜੂਨਾ ॥੧॥ ਰਹਾਉ ॥”
▪️(ਯਾਦ ਰੱਖ, ਇਥੋਂ ਖੁੰਝ ਕੇ) ਕ੍ਰੋੜਾਂ ਜਨਮਾਂ ਵਿਚ ਅਨੇਕਾਂ ਜੂਨਾਂ ਵਿਚ ਭਟਕਦਾ ਫਿਰੇਂਗਾ ॥੧॥ ਰਹਾਉ ॥
⚪Page 321: 🟤 ਸ਼ਬਦ ਜੂਨਿ
🔸️”ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥”
▪️ਮਾਇਆ ਦੇ ਨਸ਼ੇ ਵਿਚ ਸੁੱਤੇ ਹੋਏ ਬੰਦੇ ਮੰਦੀਆਂ ਕਰਤੂਤਾਂ ਕਰਦੇ ਹਨ,
🔸️”ਫਿਰਿ ਫਿਰਿ ਜੂਨਿ ਭਵਾਈਅਨਿ ਜਮ ਮਾਰਗਿ ਮੁਤੇ ॥”
▪️ਮੁੜ ਮੁੜ ਜੂਨਾਂ ਵਿਚ ਧੱਕੇ ਜਾਂਦੇ ਹਨ ਤੇ ਜਮਰਾਜ ਦੇ ਰਾਹ ਵਿਚ (ਨਿਖਸਮੇ) ਛੱਡੇ ਜਾਂਦੇ ਹਨ
Dear Jeet ji,
Waheguru ji ka Khalsa, Waheguru ji ki Fateh!
In response to your question, the undersigned has already clarified that, as understood by the undersigned, reincarnation (ਪੁਨਰਜਨਮ, ਆਵਾਗਉਣ), after death, is not a Sikhi concept because in Sikhism, the mind (ਮਨ) gets into the cycle of reincarnation every now and then, when it gets stuck in the material world.
To make it again clear, the undersigned is just quoting two Pangtis of a Shabad of Bhagat Namdev ji at Panna 693 of Guru Granth Sahib:-
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ (ਪੰਨਾ 693) ਅਰਥਾਤ ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।
Further, Bhagat Kabir ji guides us:-
ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥ (ਪੰਨਾ 970) ਅਰਥਾਤ (ਹੇ ਗੋਬਿੰਦ!) ਪਰਾਏ ਧਨ (ਦੀ ਲਾਲਸਾ), ਪਰਾਈ ਇਸਤ੍ਰੀ (ਦੀ ਕਾਮਨਾ), ਪਰਾਈ ਚੁਗ਼ਲੀ, ਦੂਜਿਆਂ ਨਾਲ ਵਿਰੋਧ = ਇਹ ਵਿਕਾਰ ਦੂਰ ਨਹੀਂ ਹੁੰਦੇ, ਮੁੜ ਮੁੜ ਜਨਮ ਮਰਨ ਦਾ ਗੇੜ (ਸਾਨੂੰ) ਮਿਲ ਰਿਹਾ ਹੈ– ਫਿਰ ਭੀ ਪਰ ਮਨ, ਪਰ ਤਨ ਆਦਿਕ ਦਾ ਇਹ ਲੰਮਾ ਝੇੜਾ ਮੁੱਕਦਾ ਨਹੀਂ।2।
Sikhism subscribes to the theory of spiritual emancipation/ salvation in this life itself (ਜੀਵਨ ਮੁਕਤ), as you would observe from just one example given below.
The Fifth Guru Person Guru Arjan Sahib is guiding us in 8th Pauri of 23rd Ashatpadi of Sukhmani Sahib that one who becomes one with Akalpurakh, while living, becomes Jeevan Mukat (Achieves emancipation/salvation in this life itself):-
ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ ਪ੍ਰਭੁ ਸੋਇ ॥ ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ ਧੰਨੁ ਧੰਨੁ ਧੰਨੁ ਜਨੁ ਆਇਆ ॥ ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ ਜਨ ਆਵਨ ਕਾ ਇਹੈ ਸੁਆਉ ॥ ਜਨ ਕੈ ਸੰਗਿ ਚਿਤਿ ਆਵੈ ਨਾਉ ॥ ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥ {ਪੰਨਾ 294-295} ਅਰਥਾਤ ਜੋ ਮਨੁੱਖ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ ਉਸ ਨੂੰ ਸਦਾ ਸੁਖ ਹੁੰਦਾ ਹੈ, ਪ੍ਰਭੂ ਉਸ ਨੂੰ ਆਪਣੇ ਨਾਲ ਆਪ ਮਿਲਾ ਲੈਂਦਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਵੱਸਦਾ ਹੈ, ਉਹ ਜੀਊਂਦਾ ਹੀ ਮੁਕਤ ਹੋ ਜਾਂਦਾ ਹੈ, ਉਹ ਧਨ ਵਾਲਾ, ਕੁਲ ਵਾਲਾ ਤੇ ਇੱਜ਼ਤ ਵਾਲਾ ਬਣ ਜਾਂਦਾ ਹੈ। ਜਿਸ ਮਨੁੱਖ ਦੀ ਮੇਹਰ ਨਾਲ ਸਾਰਾ ਜਗਤ ਹੀ ਤਰਦਾ ਹੈ, ਉਸ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ। ਅਜਿਹੇ ਮਨੁੱਖ ਦੇ ਆਉਣ ਦਾ ਇਹੀ ਮਨੋਰਥ ਹੈ ਕਿ ਉਸ ਦੀ ਸੰਗਤਿ ਵਿਚ (ਰਹਿ ਕੇ ਹੋਰ ਮਨੁੱਖਾਂ ਨੂੰ ਪ੍ਰਭੂ ਦਾ) ਨਾਮ ਚੇਤੇ ਆਉਂਦਾ ਹੈ। ਉਹ ਮਨੁੱਖ ਆਪ (ਮਾਇਆ ਤੋਂ) ਆਜ਼ਾਦ ਹੈ, ਜਗਤ ਨੂੰ ਭੀ ਮੁਕਤ ਕਰਦਾ ਹੈ; ਹੇ ਨਾਨਕ! ਐਸੇ (ਉੱਤਮ) ਮਨੁੱਖ ਨੂੰ ਸਾਡੀ ਸਦਾ ਪ੍ਰਣਾਮ ਹੈ।8। 23।
In this life itself, one reaps what one sows because the Guru teaches us ‘ਆਪੇ ਬੀਜਿ ਆਪੇ ਹੀ ਖਾਹੁ’ ਅਰਥਾਤ ‘ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ’।
Further, the Guru teaches us, ‘ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ।।’ ਅਰਥਾਤ ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ ਅਰਥਾਤ ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ।
Therefore, one comes in this life with a clean slate (without a baggage of so called previous life) and one doesn’t carry anything further. Hence, one has to take care in this life itself because Gurbani teaches to live in the present without bothering about past or future:-
ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ {ਪੰਨਾ 12} ਅਰਥਾਤ (ਹੇ ਭਾਈ!) ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ।
Please don’t rush. Read carefully and contemplate. This is the advice of the undersigned to you.
Regards,
Your Brother