How does Sikhism view the relationship between science and spirituality?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Brother/Sister,
Waheguru ji ka Khalsa, Waheguru ji ki Fateh!
In response to your question the undersigned wants to say that the entire Gurbani is on scientific lines and there is nothing unscientific in it.
The teachings of Guru Granth Sahib behove a Sikh to become a righteous person (ਸਚਿਆਰ ਮਨੁੱਖ), live in the present (ਅੱਜ ਵਿਚ ਜਿਊਣਾ), earn an honest living (ਈਮਾਨਦਾਰੀ ਦੀ ਕਿਰਤ ਕਰਨਾ), be one with Akalpurakh and Shabad Guru, who are embodiment of each other (ਨਾਮ ਜਪਣਾ) and share earning with poor and needy (ਵੰਡ ਛੱਕਣਾ).
The teachings of Guru Granth Sahib, behove a Sikh to become a spiritual person, who has nothing to do with dogmas, rituals and karamkands.
Sikhism is a way of life and passes all the definitions of Spirituality given in the messages given below.
Hope it helps. If you have any further questions, please do ask. If you find any deficiencies, please point out the same, for improvement in future.
Regards,
your Brother
Central to both science and spirituality is the seeking of truth and grasping the essential nature of reality. The goal of science is a complete understanding of the fundamental principles underlying the physical universe in all its diverse forms.
Spirituality that does not contain science, is superstition. However, science is too small to overlap with all of spirituality. But one thing is certain, when you are scientific, you are spiritual as well.
DIFFERENCE BETWEEN RELIGION AND SPIRITUALITY
A learned man was once asked to explain the difference between Religion and Spirituality. His response was profound:
1. Religion is not just one, there are many.
2. Spirituality is one.
3. Religion is for those who sleep.
4. Spirituality is for those who are awake.
5. Religion is for those who need someone to tell them what to do and want to be guided.
6. Spirituality is for those who pay attention to their inner voice.
7. Religion has a set of dogmatic rules.
8. Spirituality invites us to explore within and get attuned to the Universal Rules.
9. Religion threatens and frightens.
10. Spirituality gives inner peace.
11. Religion speaks of sin and guilt.
12. Spirituality leads us on the path of emancipation!
13. Religion represses everything which it considers false.
14. Spirituality transcends everything, it brings us closer to our Truth!
15. Religion invents.
16 Spirituality helps us to discover.
16. Religion does not tolerate any question.
17. Spirituality encourages searching questions.
18. Religion is human. It is an organization with rules made by men.
19. Spirituality is Divine, without human rules….leads us to the Causeless Cause!
20. Religion divides between us and them.
21. Spirituality unites.
22. Religion feeds on fear.
23. Spirituality feeds on trust and faith.
24. Religion makes us to live in External Reality.
25. Spirituality lives in Inner Consciousness.
26. Religion deals with performing rituals.
26 Spirituality has to do with the Inner Self.
27. Religion feeds on internal ego.
28. Spirituality drives to transcend beyond self.
29. Religion makes us renounce the world to follow a God.
30. Spirituality makes us live in God, without renouncing our existing lives.
31.Religion is a cult.
32. Spirituality is inner meditation.
33. Religion fills us with dreams of glory in paradise.
34. Spirituality makes us live the glory and paradise on earth.
35. Religion lives in the past and in the future.
36. Spirituality lives in the present.
37. Religion creates cloisters in our memory.
38. Spirituality liberates our Consciousness.
We are not human beings, who go through a spiritual experience.
We are spiritual beings, who go through a human experience.
khalsa-panth Or guru-panth is PATH to spirituality.
Sikhism and science align very well. According to science life originated in water. Here is a quote from Gurbani
ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥
From the True Lord came the air, and from the air came water.
ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥
From the water, He created the three worlds; in each and every heart He has infused His Light.
Science believes in the Big Bang theory about the origin of the universe. Here is a quote from Gurbani
ਅਰਬਦ ਨਰਬਦ ਧੁੰਧੂਕਾਰਾ ॥
For endless eons, there was only utter darkness.
ਧਰਣਿ ਨ ਗਗਨਾ ਹੁਕਮੁ ਅਪਾਰਾ ॥
There was no earth or sky; there was only the infinite Command of His Hukam.
The field of biology explains the diversity of the biological world by Charles Darwin’s theory of evolution. According to this theory, we have a common ancestor and we have gone through many stages and have evolved into the most complex form of life, human beings. Here is a reference from Gurbani on Ank 176.
ਕਈ ਜਨਮ ਭਏ ਕੀਟ ਪਤੰਗਾ ॥
In so many incarnations, you were a worm and an insect;
ਕਈ ਜਨਮ ਗਜ ਮੀਨ ਕੁਰੰਗਾ ॥
in so many incarnations, you were an elephant, a fish, and a deer.
Respected Sister Ramneet Kaur ji,
Waheguru ji ka Khalsa, Waheguru ji ki Fateh!
The undersigned is not a scholar but as understood by the undersigned, reincarnation after death is not a Sikhi concept but is of Hinduism. In Sikhism the mind (ਮਨ) gets into the cycle of reincarnation when it gets stuck into material world. To make it clear the undersigned is just quoting two Pangtis of a Shabad of Bhagat Namdev ji at Panna 693 of Guru Granth Sahib:-
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ (ਪੰਨਾ 693)
ਅਰਥ: ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।
Sikhism subscribes to the theory of emancipation in this life itself (ਜੀਵਨ ਮੁਕਤ) as you would observe from just one example given below. Fifth Guru Person Guru Arjan Sahib is guiding us in 8th Pauri of 23rd Ashatpadi of Sukhmani Sahib that one who becomes one with Akalpurakh while living, becomes Jeevan Mukat:-
ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ ਪ੍ਰਭੁ ਸੋਇ ॥ ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ ਧੰਨੁ ਧੰਨੁ ਧੰਨੁ ਜਨੁ ਆਇਆ ॥ ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ ਜਨ ਆਵਨ ਕਾ ਇਹੈ ਸੁਆਉ ॥ ਜਨ ਕੈ ਸੰਗਿ ਚਿਤਿ ਆਵੈ ਨਾਉ ॥ ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥ {ਪੰਨਾ 294-295}
ਅਰਥ: ਜੋ ਮਨੁੱਖ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ ਉਸ ਨੂੰ ਸਦਾ ਸੁਖ ਹੁੰਦਾ ਹੈ, ਪ੍ਰਭੂ ਉਸ ਨੂੰ ਆਪਣੇ ਨਾਲ ਆਪ ਮਿਲਾ ਲੈਂਦਾ ਹੈ।
ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਵੱਸਦਾ ਹੈ, ਉਹ ਜੀਊਂਦਾ ਹੀ ਮੁਕਤ ਹੋ ਜਾਂਦਾ ਹੈ, ਉਹ ਧਨ ਵਾਲਾ, ਕੁਲ ਵਾਲਾ ਤੇ ਇੱਜ਼ਤ ਵਾਲਾ ਬਣ ਜਾਂਦਾ ਹੈ।
ਜਿਸ ਮਨੁੱਖ ਦੀ ਮੇਹਰ ਨਾਲ ਸਾਰਾ ਜਗਤ ਹੀ ਤਰਦਾ ਹੈ, ਉਸ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ।
ਅਜਿਹੇ ਮਨੁੱਖ ਦੇ ਆਉਣ ਦਾ ਇਹੀ ਮਨੋਰਥ ਹੈ ਕਿ ਉਸ ਦੀ ਸੰਗਤਿ ਵਿਚ (ਰਹਿ ਕੇ ਹੋਰ ਮਨੁੱਖਾਂ ਨੂੰ ਪ੍ਰਭੂ ਦਾ) ਨਾਮ ਚੇਤੇ ਆਉਂਦਾ ਹੈ।
ਉਹ ਮਨੁੱਖ ਆਪ (ਮਾਇਆ ਤੋਂ) ਆਜ਼ਾਦ ਹੈ, ਜਗਤ ਨੂੰ ਭੀ ਮੁਕਤ ਕਰਦਾ ਹੈ; ਹੇ ਨਾਨਕ! ਐਸੇ (ਉੱਤਮ) ਮਨੁੱਖ ਨੂੰ ਸਾਡੀ ਸਦਾ ਪ੍ਰਣਾਮ ਹੈ।8। 23।
Emancipation/salvation in Sikhism (ਜੀਵਨ ਮੁਕਤ ਹੋਣਾ) means not getting stuck in the material world, getting rid of vices by changing life, achieving the stage of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ), as per teachings of Guru Granth Sahib.
Regards,
Your Brother
ਸਤਿਕਾਰ ਯੋਗ ਭੈਣ ਰਮਨੀਤ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਸ੍ਰਿਸ਼ਟੀ ਦੀ ਉਤਪਤੀ ਬਾਰੇ, ਜੋ ਤੁਸੀਂ ਲਿੱਖਿਆ ਹੈ, ਉਸ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹਾਂ ਕਿ ਵਿਗਿਆਨ ਅਨੁਸਾਰ ਸੰਸਾਰ ਸੁੰਨ (Nothingness) ਤੋ ਪੈਦਾ ਹੋਇਆ। ਇਹ ਇਕ ਬਹੁਤ ਵਿਸ਼ਾਲ ਗਰਮ ਮਾਦੇ ਦੇ ਰੂਪ ਵਿਚ ਸੀ। ਇਹ ਮਾਦਾ ਇਤਨੇ ਜ਼ੋਰ ਨਾਲ ਫੈਲਿਆ ਕਿ ਇਕ ਵਿਸ਼ਾਲ ਧਮਾਕਾ (Big Bang) ਹੋਇਆ ਜਿਸ ਨਾਲ ਇਹ ਮਾਦਾ ਅਣਗਿਣਤ ਛੋਟੇ ਵੱਡੇ ਟੁਕੜਿਆ ਵਿਚ ਫੱਟ ਗਿਆ। ਇਹ ਟੁਕੜੇ ਹੋਲੀ ਹੋਲੀ ਠੰਡੇ ਹੋਕੇ ਸਥੂਲ ਆਕਾਰ ਬਣ ਗਏ ਅਤੇ ਅਕਾਸ਼ ਗੰਗਾਵਾਂ, ਤਾਰਿਆਂ, ਸੂਰਜੀ ਮੰਡਲਾਂ, ਨਖੱਤਰਾਂ ਅਤੇ ਅਨੇਕ ਛੋਟੇ ਵੱਡੇ ਆਕਾਰਾਂ ਵਿਚ ਇਹ ਆਪਣੇ ਤੋਂ ਵੱਡੇ ਆਕਾਰਾਂ ਦੁਆਲੇ ਘੁੰਮਣ ਲਗ ਪਏ।
(ੳ) ਆਓ ਹੁਣ ਗੁਰਬਾਣੀ ਅਨੁਸਾਰ ਸ੍ਰਿਸ਼ਟੀ ਦੀ ਰਚਨਾ ਬਾਰੇ ਸਮਝਣ ਦੀ ਕੋਸ਼ਿਸ਼ ਕਰੀਏ:-
1.ਗੁਰੂ ਗ੍ਰੰਥ ਸਾਹਿਬ ਅਨੁਸਾਰ ਸ੍ਰਿਸ਼ਟੀ ਦੇ ਬਣਨ ਤੋਂ ਪਹਿਲਾਂ ਦੀ ਦਸ਼ਾ?
ਮਾਰੂ ਰਾਗ ਵਿਚ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਫੁਰਮਾਉਂਦੇ ਹਨ:-
ਅਰਬਦ ਨਰਬਦ ਧੁੰਧੂਕਾਰਾ॥ ਧਰਣਿ ਨ ਗਗਨਾ ਹੁਕਮੁ ਅਪਾਰਾ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ॥1॥ (ਪੰਨਾ 1035)
ਅਰਥ: (ਜਗਤ ਦੀ ਰਚਨਾ ਤੋਂ ਪਹਿਲਾਂ ਬੇਅੰਤ ਸਮਾ ਜਿਸ ਦੀ ਗਿਣਤੀ ਦੇ ਵਾਸਤੇ) ਅਰਬਦ ਨਰਬਦ (ਲਫ਼ਜ਼ ਭੀ ਨਹੀਂ ਵਰਤੇ ਜਾ ਸਕਦੇ, ਐਸੀ) ਘੁੱਪ ਹਨੇਰੇ ਦੀ ਹਾਲਤ ਸੀ (ਭਾਵ, ਅਜੇਹੀ ਹਾਲਤ ਸੀ ਜਿਸ ਦੀ ਬਾਬਤ ਕੁਝ ਭੀ ਦੱਸਿਆ ਨਹੀਂ ਜਾ ਸਕਦਾ। ਤਦੋਂ ਨਾਂਹ ਧਰਤੀ ਸੀ ਨਾਹ ਆਕਾਸ਼ ਸੀ ਅਤੇ ਨਾਂਹ ਹੀ ਕਿਤੇ ਬੇਅੰਤ ਪ੍ਰਭੂ ਦਾ ਹੁਕਮ ਚੱਲ ਰਿਹਾ ਸੀ। ਤਦੋਂ ਨਾਹ ਦਿਨ ਸੀ ਨਾਂਹ ਰਾਤ ਸੀ, ਨਾਂਹ ਚੰਦ ਸੀ ਨਾਂਹ ਸੂਰਜ ਸੀ। ਤਦੋਂ ਪਰਮਾਤਮਾ ਆਪਣੇ ਆਪ ਵਿਚ ਹੀ (ਮਾਨੋ ਐਸੀ) ਸਮਾਧੀ ਲਾਈ ਬੈਠਾ ਸੀ ਜਿਸ ਵਿਚ ਕੋਈ ਕਿਸੇ ਕਿਸਮ ਦਾ ਫੁਰਨਾ ਨਹੀਂ ਸੀ।1।
2. ਗੁਰੂ ਗ੍ਰੰਥ ਸਾਹਿਬ ਅਨੁਸਾਰ ਸ੍ਰਿਸ਼ਟੀ ਦੀ ਰਚਨਾ ਕਿਵੇਂ ਹੋਈ?
ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਨੇ ਜਪੁ ਬਾਣੀ ਵਿਚ ਫੁਰਮਾਇਆ ਹੈ:
ਕੀਤਾ ਪਸਾਉ ਏਕੋ ਕਵਾਉ॥ ਤਿਸ ਤੇ ਹੋਏ ਲਖ ਦਰੀਆਉ॥ (ਪੰਨਾ 3)
ਅਰਥ: ਅਕਾਲ ਪੁਰਖ ਨੇ ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ, ਉਸ ਹੁਕਮ ਨਾਲ ਹੀ ਜ਼ਿੰਦਗੀ ਦੇ ਲੱਖਾਂ ਦਰੀਆ ਬਣ ਗਏ।
3. ਗੁਰੂ ਗ੍ਰੰਥ ਸਾਹਿਬ ਅਨੁਸਾਰ ਸ੍ਰਿਸ਼ਟੀ ਬਣਾ ਕੇ ਅਕਾਲਪੁਰਖ ਨੇ ਕਿਸ ਚੀਜ਼ ਦੀ ਰਚਨਾ ਕੀਤੀ?
ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਸਿਰੀ ਰਾਗ ਵਿਚ ਫੁਰਮਾਉਂਦੇ ਹਨ:
ਸਾਚੇ ਤੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ॥ ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ॥ ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥ (ਪੰਨਾ 19)
ਅਰਥ: (ਉਸ ਨੂੰ ਇਹ ਯਕੀਨ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਤੋਂ (ਸੂਖਮ ਤੱਤ) ਪਵਣ ਬਣਿਆ, ਪਵਣ ਤੋਂ ਜਲ ਹੋਂਦ ਵਿਚ ਆਇਆ, ਜਲ ਤੋਂ ਸਾਰਾ ਜਗਤ ਰਚਿਆ ਗਿਆ, (ਤੇ, ਇਸ ਰਚੇ ਸੰਸਾਰ ਦੇ) ਹਰੇਕ ਘਟ ਵਿਚ ਪਰਮਾਤਮਾ ਦੀ ਜੋਤਿ ਸਮਾਈ ਹੋਈ ਹੈ।3।
4. ਗੁਰੂ ਗ੍ਰੰਥ ਸਾਹਿਬ ਅਨੁਸਾਰ ਸ੍ਰਿਸ਼ਟੀ ਦੀ ਰਚਨਾ ਕਰਕੇ ਅਕਾਲਪੁਰਖ ਨੇ ਆਪਣੇ ਆਪ ਨੂੰ ਕਿੱਥੇ ਰੱਖਿਆ?
ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਸੁਖਮਨੀ ਸਾਹਿਬ ਵਿਚ ਫੁਰਮਾਉਂਦੇ ਹਨ:
ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ।।੧॥ (ਪੰਨਾ 290)
ਅਰਥ: ਨਿਰੰਕਾਰ (ਭਾਵ, ਆਕਾਰ-ਰਹਿਤ ਅਕਾਲ ਪੁਰਖ) ਤ੍ਰਿਗੁਣੀ ਮਾਇਆ ਦਾ ਰੂਪ (ਭਾਵ, ਜਗਤ ਰੂਪ) ਭੀ ਆਪ ਹੈ ਤੇ ਮਾਇਆ ਦੇ ਤਿੰਨਾਂ ਗੁਣਾਂ ਤੋਂ ਪਰੇ ਭੀ ਆਪ ਹੀ ਹੈ, ਅਫੁਰ ਅਵਸਥਾ ਵਿਚ ਟਿਕਿਆ ਹੋਇਆ ਭੀ ਆਪ ਹੀ ਹੈ। ਹੇ ਨਾਨਕ! (ਇਹ ਸਾਰਾ ਜਗਤ) ਪ੍ਰਭੂ ਨੇ ਆਪ ਹੀ ਰਚਿਆ ਹੈ (ਤੇ ਜਗਤ ਦੇ ਜੀਵਾਂ ਵਿਚ ਬੈਠ ਕੇ) ਆਪ ਹੀ (ਆਪਣੇ ਆਪ ਨੂੰ ਯਾਦ ਕਰ ਰਿਹਾ ਹੈ।1।।
5. ਗੁਰੂ ਗ੍ਰੰਥ ਸਾਹਿਬ ਅਨੁਸਾਰ ਸ੍ਰਿਸ਼ਟੀ ਦੀ ਰਚਨਾ ਕਦੋਂ ਹੋਈ?
ਇਸ ਬਾਰੇ ਧਰਮ-ਸ਼ਾਸਤਰੀ ਅਤੇ ਵਿਗਿਆਨੀ ਯਕੀਨ ਨਾਲ ਕੁਝ ਨਹੀ ਦਸ ਸਕਦੇ। ਸਾਰੇ ਅੰਦਾਜ਼ੇ ਲਾਉਂਦੇ ਹਨ ਜੋ ਇਕ ਦੂਜੇ ਨਾਲ ਨਹੀ ਰਲਦੇ। ਗੁਰਬਾਣੀ ਅਨੁਸਾਰ ਇਸ ਬਾਰੇ ਕੇਵਲ ਰਚਨਹਾਰ ਹੀ ਜਾਣਦਾ ਹੈ। ਜਪੁ ਬਾਣੀ ਵਿਚ ਗੁਰੂ ਨਾਨਕ ਸਾਹਿਬ ਫੁਰਮਾਉਂਦੇ ਹਨ:
ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ( ਪੰਨਾ 4)
ਅਰਥ: ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿਤ ਸੀ, ਕਿਹੜਾ ਦਿਨ ਸੀ, ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ ਮਹੀਨਾ ਸੀ, ਜਦੋਂ ਇਹ ਸੰਸਾਰ ਬਣਿਆ ਸੀ?
ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ॥ (ਪੰਨਾ 4)
ਅਰਥ: (ਜਦੋਂ ਜਗਤ ਬਣਿਆ ਸੀ ਤਦੋਂ) ਕਿਹੜੀ ਥਿੱਤ ਸੀ, (ਕਿਹੜਾ) ਵਾਰ ਸੀ, ਇਹ ਗੱਲ ਕੋਈ ਜੋਗੀ ਭੀ ਨਹੀਂ ਜਾਣਦਾ। ਕੋਈ ਮਨੁੱਖ ਨਹੀਂ (ਦੱਸ ਨਹੀਂ ਸਕਦਾ) ਕਿ ਤਦੋਂ ਕਿਹੜੀ ਰੁੱਤ ਸੀ ਅਤੇ ਕਿਹੜਾ ਮਹੀਨਾ ਸੀ। ਜੋ ਸਿਰਜਣਹਾਰ ਇਸ ਜਗਤ ਨੂੰ ਪੈਦਾ ਕਰਦਾ ਹੈ, ਉਹ ਆਪ ਹੀ ਜਾਣਦਾ ਹੈ (ਕਿ ਜਗਤ ਕਦੋਂ ਰਚਿਆ)।
6. ਗੁਰੂ ਗ੍ਰੰਥ ਸਾਹਿਬ ਅਨੁਸਾਰ ਸ੍ਰਿਸ਼ਟੀ ਦੀ ਰਚਨਾ ਤੋਂ ਬਾਅਦ ਇਹ ਮਨੁੱਖਾ ਸਰੀਰ ਕਿਵੇਂ ਬਣਿਆ?
ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਮਾਰੂ ਰਾਗ ਵਿਚ ਫੁਰਮਾਉਂਦੇ ਹਨ:
ਪੰਚ ਤਤੁ ਸੁੰਨਹੁ ਪਰਗਾਸਾ ॥ ਦੇਹ ਸੰਜੋਗੀ ਕਰਮ ਅਭਿਆਸਾ ॥ ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥੧੪॥ (ਪੰਨਾ 1037)
ਅਰਥ: ਪੰਜਾਂ ਤੱਤਾਂ ਤੋਂ ਬਣਿਆ ਇਹ ਮਾਨੁਖੀ ਸਰੀਰ ਨਿਰੋਲ ਪ੍ਰਭੂ ਦੇ ਆਪਣੇ ਆਪੇ ਤੋਂ ਹੀ ਪਰਗਟ ਹੋਇਆ। ਇਸ ਸਰੀਰ ਦੇ ਸੰਜੋਗ ਕਰਕੇ ਜੀਵ ਕਰਮਾਂ ਵਿਚ ਰੁੱਝ ਪੈਂਦਾ ਹੈ। ਪ੍ਰਭੂ ਦੇ ਹੁਕਮ ਅਨੁਸਾਰ ਹੀ ਜੀਵ ਦੇ ਕੀਤੇ ਚੰਗੇ ਤੇ ਮੰਦੇ ਕਰਮਾਂ ਦੇ ਸੰਸਕਾਰ ਉਸ ਦੇ ਮੱਥੇ ਤੇ ਲਿਖੇ ਜਾਂਦੇ ਹਨ, ਇਸ ਤਰ੍ਹਾਂ ਜੀਵ ਪਾਪ ਤੇ ਪੁੰਨ (ਦੇ ਬੀਜ) ਬੀਜਦਾ ਹੈ (ਤੇ ਉਹਨਾਂ ਦਾ ਫਲ ਭੋਗਦਾ ਹੈ) ।14।
7. ਕੀ ਅਕਾਲਪੁਰਖ ਦੀ ਰਚਨਾ ਦਾ ਕੋਈ ਅੰਤ ਪਾਇਆ ਜਾ ਸਕਦਾ ਹੈ?
ਅਕਾਲਪੁਰਖ ਦੀ ਰਚਨਾ ਬੇਅੰਤ ਹੈ । ਧਰਤੀਆਂ, ਨਖੱਤਰਾਂ, ਸੂਰਜਾਂ, ਤਾਰਿਆਂ ਆਕਾਸ਼ਾਂ ਪਾਤਾਲਾਂ ਦੀ ਗਿਣਤੀ ਦਾ ਕੋਈ ਹਿਸਾਬ ਨਹੀ ਲਗਾ ਸਕਦਾ । ਆਪਣੀ ਰਚਨਾ ਬਾਰੇ ਉਹ ਕਰਤਾ ਪੁਰਖ ਆਪ ਹੀ ਜਾਣਦਾ ਹੈ। ਜਪੁ ਬਾਣੀ ਵਿਚ ਫੁਰਮਾਨ ਹੈ:
ਪਾਤਾਲਾ ਪਾਤਾਲ ਲਖ ਆਗਾਸਾ ਆਗਾਸ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ॥ ਪੰਨਾ 5)
ਅਰਥ: (ਸਾਰੇ) ਵੇਦ ਇੱਕ = ਜ਼ਬਾਨ ਹੋ ਕੇ ਆਖਦੇ ਹਨ, “ਪਾਤਾਲਾਂ ਦੇ ਹੇਠ ਹੋਰ ਲੱਖਾਂ ਪਾਤਾਲ ਹਨ ਅਤੇ ਆਕਾਸ਼ਾਂ ਦੇ ਉੱਤੇ ਹੋਰ ਲੱਖਾਂ ਆਕਾਸ਼ ਹਨ, (ਬੇਅੰਤ ਰਿਸ਼ੀ ਮੁਨੀ ਇਹਨਾਂ ਦੇ) ਅਖ਼ੀਰਲੇ ਬੰਨਿਆਂ ਦੀ ਭਾਲ ਕਰਕੇ ਥੱਕ ਗਏ ਹਨ, (ਪਰ ਲੱਭ ਨਹੀਂ ਸਕੇ)।
ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ॥ (ਪੰਨਾ 5)
ਅਰਥ: (ਮੁਸਲਮਾਨ ਤੇ ਈਸਾਈ ਆਦਿਕ ਦੀਆਂ ਚਾਰੇ) ਕਤੇਬਾਂ ਆਖਦੀਆਂ ਹਨ, “ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ”। (ਪਰ ਸੱਚੀ ਗੱਲ ਤਾਂ ਇਹ ਹੈ ਕਿ ਸ਼ਬਦ) ‘ਹਜ਼ਾਰਾਂ’ ਤੇ ‘ਲੱਖਾਂ’ ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ, ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਤਦੋਂ ਹੀ ਲਿੱਖ ਸਕੀਦਾ ਹੈ, ਜੇ ਲੇਖਾ ਹੋ ਹੀ ਸਕੇ, (ਇਹ ਲੇਖਾ ਤਾਂ ਹੋ ਹੀ ਨਹੀਂ ਸਕਦਾ, ਲੇਖਾ ਕਰਦਿਆਂ ਕਰਦਿਆਂ) ਲੇਖੇ ਦਾ ਹੀ ਖ਼ਾਤਮਾ ਹੋ ਜਾਂਦਾ ਹੈ (ਗਿਣਤੀ ਦੇ ਹਿੰਦਸੇ ਹੀ ਮੁੱਕ ਜਾਂਦੇ ਹਨ)।
ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥ (ਪੰਨਾ 5)
ਅਰਥ: ਹੇ ਨਾਨਕ! ਜਿਸ ਅਕਾਲ ਪੁਰਖ ਨੂੰ (ਸਾਰੇ ਜਗਤ ਵਿਚ) ਵੱਡਾ ਆਖਿਆ ਜਾ ਰਿਹਾ ਹੈ, ਉਹ ਆਪ ਹੀ ਆਪਣੇ ਆਪ ਨੂੰ ਜਾਣਦਾ ਹੈ (ਉਹ ਆਪਣੀ ਵਡਿਆਈ ਆਪ ਹੀ ਜਾਣਦਾ ਹੈ। 22।
8. ਗੁਰੂ ਗ੍ਰੰਥ ਸਾਹਿਬ ਅਨੁਸਾਰ ਅਕਾਲਪੁਰਖ ਦੁਆਰਾ ਬਣਾਈ ਗਈ ਰਚਨਾ ਦਾ ਅੰਤ ਕੀ ਹੈ?
ਰਚਨਾ ਰਚਨਹਾਰ ਤੋ ਬਣੀ ਅਤੇ ਫ਼ਿਰ ਉਸੇ ਵਿਚ ਸਮਾ ਜਾਵੇਗੀ।ਇਹ ਉਸਦਾ ਸਰਗੁਣ ਸਰੂਪ ਹੈ। ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਮਾਰੂ ਰਾਗ ਵਿਚ ਫੁਰਮਾਉਂਦੇ ਹਨ:
ਸੁੰਨਹੁ ਖਾਣੀ ਸੁੰਨਹੁ ਬਾਣੀ ॥ ਸੁੰਨਹੁ ਉਪਜੀ ਸੁੰਨਿ ਸਮਾਣੀ ॥ ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥ (ਪੰਨਾ 1037)
ਅਰਥ: ਪ੍ਰਭੂ ਨਿਰੋਲ ਆਪਣੇ ਆਪੇ ਤੋਂ ਹੀ ਜੀਵ-ਉਤਪੱਤੀ ਦੀਆਂ ਚਾਰ ਖਾਣੀਆਂ ਬਣਾਂਦਾ ਹੈ ਤੇ ਜੀਵਾਂ ਦੀਆਂ ਬਾਣੀਆਂ ਰਚਦਾ ਹੈ। ਉਸ ਦੇ ਨਿਰੋਲ ਆਪਣੇ ਆਪੇ ਤੋਂ ਹੀ ਸ੍ਰਿਸ਼ਟੀ ਪੈਦਾ ਹੁੰਦੀ ਹੈ ਤੇ ਉਸ ਦੇ ਆਪੇ ਵਿਚ ਹੀ ਸਮਾ ਜਾਂਦੀ ਹੈ। ਸਭ ਤੋਂ ਪਹਿਲਾਂ ਕਰਤਾਰ ਨੇ ਜਗਤ-ਰਚਨਾ ਦਾ ਕੁਝ ਅਜੇਹਾ ਕੌਤਕ ਹੀ ਰਚਿਆ ਜਿਵੇਂ ਧਰਤੀ ਵਿਚ ਬਨਸਪਤੀ ਆਪਣੇ ਆਪ ਉੱਗ ਪੈਂਦੀ ਹੈ। ਆਪਣੇ ਹੁਕਮ ਨਾਲ ਹੀ ਇਹ ਹੈਰਾਨ ਕਰਨ ਵਾਲਾ ਤਮਾਸ਼ਾ ਵਿਖਾ ਦੇਂਦਾ ਹੈ।7।
(ਅ) ਮਨੁੱਖ ਅਕਾਲਪੁਰਖ ਦੀ ਸਭ ਤੋਂ ਸ੍ਰੇਸ਼ਟ ਰਚਨਾ (Supreme Creation) ਹੈ ਕਿਉਂਕਿ ਇਸ ਵਿਚ ਰੱਬੀ ਗੁਣ ਹਨ। ਮਨੁੱਖ/ਸਿੱਖ ਦਾ ਫ਼ਰਜ਼ ਹੈ ਕਿ ਉਹ ਗੁਰੂ ਦੀ ਸਿਖਿਆ ਦੁਆਰਾ ਅਕਾਲਪੁਰਖ ਦੇ ਹੁਕਮ (Laws of Universal Order or Divine Law) ਨੂੰ ਸਮਝੇ ਤੇ ਹੁਕਮ/ਰਜ਼ਾ/ਭਾਣੇ ਨੂੰ ਮੰਨੇ। ਇਸ ਨਾਸ਼ਮਾਨ ਸੰਸਾਰ ਵਿਚ ਰਹਿੰਦਿਆਂ ਗੁਰੂ ਦੀ ਸਿੱਖਿਆ ਦੁਆਰਾ ਅਬਿਨਾਸ਼ੀ ਪਦ ਦੀ ਪ੍ਰਾਪਤੀ ਕਰਨਾ ਮਨੁੱਖ ਦਾ ਉਦੇਸ਼ ਹੈ ਅਰਥਾਤ ਔਗੁਣਾਂ/ਵਿਕਾਰਾਂ ਨੂੰ ਛੱਡ ਕੇ, ਗੁਣ ਧਾਰਨ ਕਰਕੇ ਸੰਸਾਰ ਸਮੁੰਦਰ ਵਿਚੋਂ ਪਾਰ ਹੋਣਾ ਹੈ ਅਰਥਾਤ ਜੀਵਨ ਮੁਕਤ ਹੋਣਾ ਹੈ।
ਆਦਰ ਸਹਿਤ,
ਆਪ ਦਾ ਵੀਰ
Respected Brother,
I am not talking about reincarnation. I am talking about the scientific process of evolution by natural selection and saying Gurbani is also hinting in the same direction.
Regards,
Ramneet.
ਸਤਿਕਾਰ ਯੋਗ ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਗੁਰੂ ਗ੍ਰੰਥ ਸਾਹਿਬ ਅਨੁਸਾਰ ਸ੍ਰਿਸ਼ਟੀ ਦੀ ਰਚਨਾ ਤੋਂ ਬਾਅਦ ਮਨੁੱਖਾ ਸਰੀਰ ਦੇ ਬਣਨ ਬਾਰੇ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਮਾਰੂ ਰਾਗ ਵਿਚ ਫੁਰਮਾਉਂਦੇ ਹਨ:
ਪੰਚ ਤਤੁ ਸੁੰਨਹੁ ਪਰਗਾਸਾ ॥ ਦੇਹ ਸੰਜੋਗੀ ਕਰਮ ਅਭਿਆਸਾ ॥ ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥੧੪॥ (ਪੰਨਾ 1037)
ਅਰਥ: ਪੰਜਾਂ ਤੱਤਾਂ ਤੋਂ ਬਣਿਆ ਇਹ ਮਾਨੁਖੀ ਸਰੀਰ ਨਿਰੋਲ ਪ੍ਰਭੂ ਦੇ ਆਪਣੇ ਆਪੇ ਤੋਂ ਹੀ ਪਰਗਟ ਹੋਇਆ। ਇਸ ਸਰੀਰ ਦੇ ਸੰਜੋਗ ਕਰਕੇ ਜੀਵ ਕਰਮਾਂ ਵਿਚ ਰੁੱਝ ਪੈਂਦਾ ਹੈ। ਪ੍ਰਭੂ ਦੇ ਹੁਕਮ ਅਨੁਸਾਰ ਹੀ ਜੀਵ ਦੇ ਕੀਤੇ ਚੰਗੇ ਤੇ ਮੰਦੇ ਕਰਮਾਂ ਦੇ ਸੰਸਕਾਰ ਉਸ ਦੇ ਮੱਥੇ ਤੇ ਲਿਖੇ ਜਾਂਦੇ ਹਨ, ਇਸ ਤਰ੍ਹਾਂ ਜੀਵ ਪਾਪ ਤੇ ਪੁੰਨ (ਦੇ ਬੀਜ) ਬੀਜਦਾ ਹੈ (ਤੇ ਉਹਨਾਂ ਦਾ ਫਲ ਭੋਗਦਾ ਹੈ) ।14।
ਡਾਰਵਿਨ ਨੇ ਸਿਰਫ਼ ਇੱਕ ਸਿਧਾਂਤ (theory) ਹੀ ਦਿੱਤੀ ਹੈ। ਉਹ ਆਪਣੇ ਆਪ ਵਿਚ ਸੰਪੂਰਨ ਨਹੀਂ ਕਹੀ ਜਾ ਸਕਦੀ। ਗੁਰਬਾਣੀ ਇੱਕ ਵੱਖ ਵਿਚਾਰ ਦੇ ਰਹੀ ਹੈ। ਵਿਚਾਰਨਾ ਜੀ।
ਆਦਰ ਸਹਿਤ,
ਆਪ ਦਾ ਵੀਰ
https://globalsikhcouncil.org/what-happens-after-physical-death-the-sikhi-views-1/