What has religion taught you that education was unable to impart?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Religion imparts us the knowledge of moral values and builds strong moral character. Religion also drives us to walk on the path of spirituality that is away from the materialistic world. Religion makes us see the life from a different angle and makes us realize the real purpose of life.
ਸਤਿਕਾਰ ਯੋਗ ਪਰਮਜੀਤ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਬਾਣੀ ਦੀਆਂ ਦੋ ਤੁੱਕਾਂ ਤੇ ਉਨ੍ਹਾਂ ਦੇ ਅਰਥ ਹੇਠਾਂ ਦੇ ਰਿਹਾ ਹੈ। ਦੋਨੋਂ ਤੁੱਕਾਂ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੇ ਸ਼ਬਦਾਂ ਵਿਚੋਂ ਹਨ। ਅਰਥ ਬਹੁਤ ਸਪੱਸ਼ਟ ਸਨ।
ਪਹਿਲੀ ਤੁੱਕ ਦੀ ਪਹਿਲੀ ਪੰਗਤੀ ਹੀ ਜੋ ਸਿੱਖਿਆ ਦੇ ਰਹੀ ਹੈ, ਉਹ ਸਾਨੂੰ ਸੋਚਣ ਵਾਸਤੇ ਮਜਬੂਰ ਕਰਦੀ ਹੈ ਕਿ ਕੀ ਦੁਨਿਆਵੀ ਵਿਦਿਆ ਦੂਜਿਆਂ ਦਾ ਭਲਾ ਕਰਨ ਲਈ ਵਿਚਾਰ ਕਰਨਾ ਸਿਖਾਉਂਦੀ ਹੈ? ਦਾਸ ਦੀ ਸਮਝ ਅਨੁਸਾਰ ਜੋ ਅੱਜ ਬੱਚੇ ਵਿਦਿਆ ਲੈ ਰਹੇ ਹਨ, ਉਹ ਤਾਂ ਵੱਧ ਤੋਂ ਵੱਧ ਮਾਇਆ ਕਮਾਉਣ ਲਈ ਹੈ ਤੇ ਬੱਚਿਆਂ ਨੂੰ ਪਦਾਰਥਾਂ ਦੇ ਸੰਸਾਰ ਵਿਚ ਹੋਰ ਡੂੰਘੇ ਫਸਾਉਣ ਲਈ ਹੈ।
ਦੂਜੀ ਤੁੱਕ ਵਿਚ ਗੁਰੂ ਸਾਹਿਬ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਰੂਪ ਹਨ, ਨਾਲ ਜੁੜਨ ਦੀ ਸਿੱਖਿਆ ਦੇ ਰਹੇ ਹਨ, ਜਿਸ ਨਾਲ ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ ਅਰਥਾਤ ਮਨੁੱਖ ਮਨਮੁਖ ਤੋਂ ਗੁਰਮੁਖ ਬਣ ਜਾਂਦਾ ਹੈ ਤੇ ਵਿਕਾਰਾਂ ਤੋਂ ਛੁਟਕਾਰਾ ਪਾਉਣ ਨਾਲ ਉਸ ਦਾ ਆਤਮਿਕ ਜੀਵਨ ਰੋਸ਼ਨ ਹੋ ਜਾਂਦਾ ਹੈ ਅਰਥਾਤ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਪ੍ਰਾਪਤੀ ਹੋ ਜਾਂਦੀ ਹੈ ਅਤੇ ਉਹ ਇਸ ਜੀਵਨ ਵਿਚ ਹੀ ਜੀਵਨ ਮੁਕਤ ਹੋਣ ਦੇ ਯੋਗ ਹੋ ਜਾਂਦਾ ਹੈ। ਦਾਸ ਦੀ ਸਮਝ ਅਨੁਸਾਰ ਦੁਨਿਆਵੀ ਵਿਦਿਆ ਇਹੋ ਜਿਹਾ ਕੁੱਝ ਵੀ ਨਹੀਂ ਸਿਖਾਉਂਦੀ ਤੇ ਨਤੀਜੇ (ਆਤਮਹੱਤਿਆਵਾਂ, ਛੋਟੀ ਉਮਰ ਵਿਚ ਵੱਡੀਆਂ ਵੱਡੀਆਂ ਬੀਮਾਰੀਆਂ ਆਦਿ) ਸਾਡੇ ਸਾਹਮਣੇ ਹਨ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————–
ਆਸਾ ਮਹਲਾ ੧ ਚਉਪਦੇ॥ ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥ ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥੧॥ (ਪੰਨਾ 356)
ਅਰਥ: (ਵਿਦਿਆ ਪ੍ਰਾਪਤ ਕਰ ਕੇ) ਜੋ ਮਨੁੱਖ ਦੂਜਿਆਂ ਨਾਲ ਭਲਾਈ ਕਰਨ ਵਾਲਾ ਹੋ ਗਿਆ ਹੈ ਤਾਂ ਹੀ ਸਮਝੋ ਕਿ ਉਹ ਵਿੱਦਿਆ ਪਾ ਕੇ ਵਿਚਾਰਵਾਨ ਬਣਿਆ ਹੈ। ਤੀਰਥਾਂ ਤੇ ਨਿਵਾਸ ਰੱਖਣ ਵਾਲਾ ਤਦੋਂ ਹੀ ਸਫਲ ਹੈ, ਜੇ ਉਸ ਨੇ ਪੰਜੇ ਕਾਮਾਦਿਕ ਵੱਸ ਕਰ ਲਏ ਹਨ।1।
————————–
ਪ੍ਰਭਾਤੀ ਮਹਲਾ ੧ ॥ ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥੧॥
ਅਰਥ: ਜੇਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ ਸਿਮਰਨ ਦੀ) ਵਿੱਦਿਆ ਵਿਚਾਰਦਾ ਹੈ (ਸਿੱਖਦਾ ਹੈ) ਉਹ ਇਸ ਵਿੱਦਿਆ ਨੂੰ ਪੜ੍ਹ ਪੜ੍ਹ ਕੇ (ਜਗਤ ਵਿਚ) ਆਦਰ ਹਾਸਲ ਕਰਦਾ ਹੈ, ਉਸ ਦੇ ਅੰਦਰ ਹੀ ਉਸ ਦਾ ਆਪਣਾ ਆਪ ਚਮਕ ਪੈਂਦਾ ਹੈ (ਉਸ ਦਾ ਆਤਮਕ ਜੀਵਨ ਰੌਸ਼ਨ ਹੋ ਜਾਂਦਾ ਹੈ, ਉਸ ਦੇ ਮਨ ਵਿਚੋਂ ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ) , ਉਸ ਮਨੁੱਖ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਮਿਲ ਜਾਂਦਾ ਹੈ।1।