Please thoroughly explain the meaning of this Shabad in an easy way🙏🙏
ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Please thoroughly explain the meaning of this Shabad in an easy way🙏🙏
Guru says that nobody ever becomes spiritually awakened, good human being without becoming one with the divine within.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਆਪਣੇ ਪ੍ਰਸ਼ਨ ਵਿਚ ਇਹ ਪੰਗਤੀ, ‘ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ॥’, ਲਿੱਖ ਕੇ ਉਸ ਉੱਪਰ ਵਿਚਾਰ ਮੰਗੀ ਹੈ।
ਪੂਰਾ ਸਲੋਕ, ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ ਨੰਬਰ 469 ਤੇ ਸੁਸ਼ੋਭਿਤ ਹੈ, ਤੇ ਉਸ ਦਾ ਅਰਥ ਹੇਠਾਂ ਦਿੱਤੇ ਹਨ:
ਮਃ ੧ ॥ ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥ {ਪੰਨਾ 469} ਅਰਥਾਤ ਜੋ ਗੱਲ ਰੱਬ ਵਲੋਂ ਥਾਪੀ ਜਾ ਚੁਕੀ ਹੈ ਉਹੀ ਹੋ ਕੇ ਰਹੇਗੀ, (ਕਿਉਂਕਿ) ਉਹ ਸੱਚਾ ਪ੍ਰਭੂ (ਹਰੇਕ ਜੀਵ ਦੀ ਆਪ) ਸੰਭਾਲ ਕਰ ਰਿਹਾ ਹੈ। ਸਾਰੇ ਜੀਵ ਆਪੋ ਆਪਣਾ ਜ਼ੋਰ ਲਾਂਦੇ ਹਨ, ਪਰ ਹੁੰਦੀ ਉਹੀ ਹੈ ਜੋ ਕਰਤਾਰ ਕਰਦਾ ਹੈ। ਰੱਬ ਦੀ ਦਰਗਾਹ ਵਿਚ ਨਾ (ਕਿਸੇ ਉੱਚੀ ਨੀਵੀਂ) ਜਾਤ (ਦਾ ਵਿਤਕਰਾ) ਹੈ, ਨਾ ਹੀ (ਕਿਸੇ ਦਾ) ਧੱਕਾ (ਚੱਲ ਸਕਦਾ) ਹੈ, ਕਿਉਂਕਿ ਓਥੇ ਉਹਨਾਂ ਜੀਵਾਂ ਨਾਲ ਵਾਹ ਪੈਂਦਾ ਹੈ ਜੋ ਓਪਰੇ ਹਨ (ਭਾਵ, ਉਹ ਕਿਸੇ ਦੀ ਉੱਚੀ ਜਾਤ ਜਾਂ ਜ਼ੋਰ ਜਾਣਦੇ ਹੀ ਨਹੀਂ, ਇਸ ਵਾਸਤੇ ਕਿਸੇ ਦਬਾਉ ਵਿਚ ਨਹੀਂ ਆਉਂਦੇ) । ਓਥੇ ਉਹੋ ਕੋਈ ਕੋਈ ਮਨੁੱਖ ਭਲੇ ਗਿਣੇ ਜਾਂਦੇ ਹਨ, ਜਿਨ੍ਹਾਂ ਨੂੰ ਕਰਮਾਂ ਦਾ ਲੇਖਾ ਹੋਣ ਵੇਲੇ ਆਦਰ ਮਿਲਦਾ ਹੈ (ਭਾਵ ਜਿਨ੍ਹਾਂ ਨੇ ਜਗਤ ਵਿਚ ਭਲੇ ਕੰਮ ਕੀਤੇ ਹੋਏ ਸਨ, ਤੇ ਇਸ ਕਰਕੇ ਉਹਨਾਂ ਨੂੰ ਰੱਬ ਦੇ ਦਰ ਤੇ ਆਦਰ ਮਿਲਦਾ ਹੈ) ।3।
ਤੁਸੀਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਸਮਝਾਉਂਦੇ ਹਨ ਕਿ ਪ੍ਰਭੂ ਹਰ ਜੀਵ ਦੀ ਸੰਭਾਲ ਕਰ ਰਿਹਾ ਹੈ ਤੇ ਹਾਲਾਂ ਕਿ ਹਰ ਜੀਵ, ਆਪਣਾ ਜ਼ੋਰ ਲਗਾਉਂਦਾ ਹੈ ਪਰ ਹੁੰਦਾ ਉਹ ਹੀ ਹੈ, ਜੋ ਉਹ ਆਪ ਕਰਦਾ ਹੈ। ਕਿਸੇ ਉੱਚੀ ਜਾਂ ਨੀਵੀਂ ਜਾਤ ਦਾ ਭੇਦ ਭਾਵ ਨਹੀਂ ਹੈ ਤੇ ਆਦਰ ਸਤਿਕਾਰ ਉਸ ਮਨੁੱਖ ਨੂੰ ਮਿਲਦਾ ਹੈ, ਜੋ ਭਲੇ ਕੰਮ ਕਰਦਾ ਹੈ।
ਜਪੁ ਬਾਣੀ ਦੀ ਦੂਜੀ ਪਉੜੀ ਵਿਚ ਵੀ ਗੁਰੂ ਸਾਹਿਬ ਸਮਝਾਉਂਦੇ ਹਨ ‘ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨।। ਅਰਥਾਤ ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ। ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ।2। ਅਰਥਾਤ ਉਹ ਆਪਣੀ ਹਉਮੈ ਤਿਆਗ ਦਿੰਦਾ ਹੈ।
ਅੱਗੇ ਬਾਣੀ ਸੁਖਮਨੀ ਵਿਚ ਗੁਰੂ ਸਾਹਿਬ ਫੁਰਮਾਉਂਦੇ ਹਨ:
ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥ ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥ ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥ (ਪੰਨਾ 286-287) ਅਰਥਾਤ ਜੋ ਸੇਵਕ (ਗੁਰੂ ਦੀ) ਸੇਵਾ ਕਰਦਾ ਹੋਇਆ ਕਿਸੇ ਫਲ ਦੀ ਖ਼ਾਹਸ਼ ਨਹੀਂ ਰੱਖਦਾ, ਉਸ ਨੂੰ ਮਾਲਿਕ ਪ੍ਰਭੂ ਮਿਲ ਪੈਂਦਾ ਹੈ।
ਹੇ ਨਾਨਕ! ਉਹ ਸੇਵਕ ਸਤਿਗੁਰੂ ਦੀ ਸਿੱਖਿਆ ਲੈਂਦਾ ਹੈ ਜਿਸ ਤੇ (ਪ੍ਰਭੂ ਆਪਣੀ ਮੇਹਰ ਕਰਦਾ ਹੈ।2।
ਇੱਥੇ ਗੁਰੂ ਸਾਹਿਬ ਮਨੁੱਖ ਨੂੰ ਅਕਾਲਪੁਰਖ ਦੀ ਮਿਹਰ ਸਦਕਾ ਮਨੁੱਖਤਾ ਦੀ ਨਿਸ਼ਕਾਮ ਸੇਵਾ (ਬਿਨਾਂ ਕੋਈ ਆਸ ਰੱਖ ਕੇ ਸੇਵਾ) ਕਰਨ ਦੀ ਸਿੱਖਿਆ ਦੇ ਰਹੇ ਹਨ।
ਸਾਰੀ ਗੱਲ ਦਾ ਸਾਰ ਇਹ ਹੈ ਕਿ ਮਨੁੱਖ ਨੇ ਆਤਮਿਕ ਤੌਰ ਤੇ ਜਾਗਰੂਕ ਹੋਣਾ ਹੈ ਕਿ ਸਾਰਾ ਕੁੱਝ ਅਕਾਲਪੁਰਖ ਦੇ ਹੁਕਮ ਵਿਚ ਹੋਣਾ ਹੈ ਤੇ ਹੋ ਰਿਹਾ ਹੈ ਪਰ ਕਿਉਂਕਿ ਮਨੁੱਖ ਨੂੰ ਕਰਮ ਕਰਨ ਦੀ ਅਜ਼ਾਦੀ ਹੈ ਇਸ ਲਈ ਉਸ ਨੇ ਅਕਾਲਪੁਰਖ ਦੀ ਮਿਹਰ ਮੰਗ ਕੇ, ਸਚਿਆਰ/ਗੁਣਵਾਨ ਮਨੁੱਖ ਬਣ ਕੇ, ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰਨੀ ਹੈ ਅਤੇ ਵਾਪਸੀ ਦੀ ਕੋਈ ਆਸ ਨਹੀਂ ਰੱਖਣੀ ਹੈ ਤੇ ਹਉਮੈ ਨਹੀਂ ਕਰਨੀ ਹੈ ਕਿ ਉਸ ਨੇ ਸੇਵਾ ਕੀਤੀ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
According to my understanding, everyone makes their efforts, but everything happens according to the Divine Hukam.
According to my understanding, everyone makes their efforts, but everything happens according to the Divine Hukam.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਆਪਣੇ ਪ੍ਰਸ਼ਨ ਵਿਚ ਇਹ ਪੰਗਤੀ, ‘ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ॥’, ਲਿੱਖ ਕੇ ਉਸ ਉੱਪਰ ਵਿਚਾਰ ਮੰਗੀ ਹੈ।
In your question, you have written the Pangti ‘ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ॥’, and sought detailed discussion on it.
ਪੂਰਾ ਸਲੋਕ, ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ ਨੰਬਰ 469 ਤੇ ਸੁਸ਼ੋਭਿਤ ਹੈ, ਤੇ ਉਸ ਦਾ ਅਰਥ ਹੇਠਾਂ ਦਿੱਤੇ ਹਨ:
Complete Salok, which is at Panna 469 of Guru Granth Sahib and its meanings are given below:
ਮਃ ੧ ॥ ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥ {ਪੰਨਾ 469} ਅਰਥਾਤ ਜੋ ਗੱਲ ਰੱਬ ਵਲੋਂ ਥਾਪੀ ਜਾ ਚੁਕੀ ਹੈ ਉਹੀ ਹੋ ਕੇ ਰਹੇਗੀ, (ਕਿਉਂਕਿ) ਉਹ ਸੱਚਾ ਪ੍ਰਭੂ (ਹਰੇਕ ਜੀਵ ਦੀ ਆਪ) ਸੰਭਾਲ ਕਰ ਰਿਹਾ ਹੈ। ਸਾਰੇ ਜੀਵ ਆਪੋ ਆਪਣਾ ਜ਼ੋਰ ਲਾਂਦੇ ਹਨ, ਪਰ ਹੁੰਦੀ ਉਹੀ ਹੈ ਜੋ ਕਰਤਾਰ ਕਰਦਾ ਹੈ। ਰੱਬ ਦੀ ਦਰਗਾਹ ਵਿਚ ਨਾ (ਕਿਸੇ ਉੱਚੀ ਨੀਵੀਂ) ਜਾਤ (ਦਾ ਵਿਤਕਰਾ) ਹੈ, ਨਾ ਹੀ (ਕਿਸੇ ਦਾ) ਧੱਕਾ (ਚੱਲ ਸਕਦਾ) ਹੈ, ਕਿਉਂਕਿ ਓਥੇ ਉਹਨਾਂ ਜੀਵਾਂ ਨਾਲ ਵਾਹ ਪੈਂਦਾ ਹੈ ਜੋ ਓਪਰੇ ਹਨ (ਭਾਵ, ਉਹ ਕਿਸੇ ਦੀ ਉੱਚੀ ਜਾਤ ਜਾਂ ਜ਼ੋਰ ਜਾਣਦੇ ਹੀ ਨਹੀਂ, ਇਸ ਵਾਸਤੇ ਕਿਸੇ ਦਬਾਉ ਵਿਚ ਨਹੀਂ ਆਉਂਦੇ) । ਓਥੇ ਉਹੋ ਕੋਈ ਕੋਈ ਮਨੁੱਖ ਭਲੇ ਗਿਣੇ ਜਾਂਦੇ ਹਨ, ਜਿਨ੍ਹਾਂ ਨੂੰ ਕਰਮਾਂ ਦਾ ਲੇਖਾ ਹੋਣ ਵੇਲੇ ਆਦਰ ਮਿਲਦਾ ਹੈ (ਭਾਵ ਜਿਨ੍ਹਾਂ ਨੇ ਜਗਤ ਵਿਚ ਭਲੇ ਕੰਮ ਕੀਤੇ ਹੋਏ ਸਨ, ਤੇ ਇਸ ਕਰਕੇ ਉਹਨਾਂ ਨੂੰ ਰੱਬ ਦੇ ਦਰ ਤੇ ਆਦਰ ਮਿਲਦਾ ਹੈ) ।3।
FIRST MEHL: Evil actions become publicly known; O Nanak, the True Lord sees everything. Everyone makes the attempt, but that alone happens which the Creator Lord does. In the world hereafter, social status and power mean nothing; hereafter, the soul is new. Those few, whose honor is confirmed, are good.|| 3 ||
ਤੁਸੀਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਸਮਝਾਉਂਦੇ ਹਨ ਕਿ ਪ੍ਰਭੂ ਹਰ ਜੀਵ ਦੀ ਸੰਭਾਲ ਕਰ ਰਿਹਾ ਹੈ ਤੇ ਹਾਲਾਂ ਕਿ ਹਰ ਜੀਵ, ਆਪਣਾ ਜ਼ੋਰ ਲਗਾਉਂਦਾ ਹੈ ਪਰ ਹੁੰਦਾ ਉਹ ਹੀ ਹੈ, ਜੋ ਉਹ ਆਪ ਕਰਦਾ ਹੈ। ਕਿਸੇ ਉੱਚੀ ਜਾਂ ਨੀਵੀਂ ਜਾਤ ਦਾ ਭੇਦ ਭਾਵ ਨਹੀਂ ਹੈ ਤੇ ਆਦਰ ਸਤਿਕਾਰ ਉਸ ਮਨੁੱਖ ਨੂੰ ਮਿਲਦਾ ਹੈ, ਜੋ ਭਲੇ ਕੰਮ ਕਰਦਾ ਹੈ।
You can see that the Guru Sahib is teaching that Akalpurakh is taking care of everyone and though every person makes efforts but only that happens, which He does. There is no discrimination between one of higher caste or one of lower caste and one, who does good deeds gets respect.
ਜਪੁ ਬਾਣੀ ਦੀ ਦੂਜੀ ਪਉੜੀ ਵਿਚ ਵੀ ਗੁਰੂ ਸਾਹਿਬ ਸਮਝਾਉਂਦੇ ਹਨ ‘ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨।। ਅਰਥਾਤ ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ। ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ।2। ਅਰਥਾਤ ਉਹ ਆਪਣੀ ਹਉਮੈ ਤਿਆਗ ਦਿੰਦਾ ਹੈ।
In second Pauri of Jap Baani, Guru Sahib is teaching us that ‘Everyone is subject to His Command; no one is beyond His Command. O Nanak, one who understands His Command, does not speak in ego. || 2 ||
ਅੱਗੇ ਬਾਣੀ ਸੁਖਮਨੀ ਵਿਚ ਗੁਰੂ ਸਾਹਿਬ ਫੁਰਮਾਉਂਦੇ ਹਨ:
Further, in Baani Sukhmani, Guru Sahib guides us:
ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥ ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥ ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥ (ਪੰਨਾ 286-287) ਅਰਥਾਤ ਜੋ ਸੇਵਕ (ਗੁਰੂ ਦੀ) ਸੇਵਾ ਕਰਦਾ ਹੋਇਆ ਕਿਸੇ ਫਲ ਦੀ ਖ਼ਾਹਸ਼ ਨਹੀਂ ਰੱਖਦਾ, ਉਸ ਨੂੰ ਮਾਲਿਕ ਪ੍ਰਭੂ ਮਿਲ ਪੈਂਦਾ ਹੈ।
ਹੇ ਨਾਨਕ! ਉਹ ਸੇਵਕ ਸਤਿਗੁਰੂ ਦੀ ਸਿੱਖਿਆ ਲੈਂਦਾ ਹੈ ਜਿਸ ਤੇ (ਪ੍ਰਭੂ ਆਪਣੀ ਮੇਹਰ ਕਰਦਾ ਹੈ।2।
One who performs selfless service, without thought of reward, shall attain his Lord and Master. He Himself grants His Grace; O Nanak, that selfless servant lives the Guru’s Teachings. || 2 ||
ਇੱਥੇ ਗੁਰੂ ਸਾਹਿਬ ਮਨੁੱਖ ਨੂੰ ਅਕਾਲਪੁਰਖ ਦੀ ਮਿਹਰ ਸਦਕਾ ਮਨੁੱਖਤਾ ਦੀ ਨਿਸ਼ਕਾਮ ਸੇਵਾ (ਬਿਨਾਂ ਕੋਈ ਆਸ ਰੱਖ ਕੇ ਸੇਵਾ) ਕਰਨ ਦੀ ਸਿੱਖਿਆ ਦੇ ਰਹੇ ਹਨ।
Here Guru Sahib is teaching the person to do Nishkam Sewa of the humanity i.e. Sewa without expecting any reward in return.
ਸਾਰੀ ਗੱਲ ਦਾ ਸਾਰ ਇਹ ਕਿ ਮਨੁੱਖ ਨੇ ਆਤਮਿਕ ਤੌਰ ਤੇ ਜਾਗਰੂਕ ਹੋਣਾ ਹੈ ਕਿ ਸਾਰਾ ਕੁੱਝ ਅਕਾਲਪੁਰਖ ਦੇ ਹੁਕਮ ਵਿਚ ਹੋਣਾ ਹੈ ਤੇ ਹੋ ਰਿਹਾ ਹੈ ਪਰ ਕਿਉਂਕਿ ਮਨੁੱਖ ਨੂੰ ਕਰਮ ਕਰਨ ਦੀ ਅਜ਼ਾਦੀ ਹੈ ਇਸ ਲਈ ਉਸ ਨੇ ਅਕਾਲਪੁਰਖ ਦੀ ਮਿਹਰ ਮੰਗ ਕੇ, ਸਚਿਆਰ/ਗੁਣਵਾਨ ਮਨੁੱਖ ਬਣ ਕੇ, ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰਨੀ ਹੈ ਅਤੇ ਵਾਪਸੀ ਦੀ ਕੋਈ ਆਸ ਨਹੀਂ ਰੱਖਣੀ ਹੈ ਤੇ ਹਉਮੈ ਨਹੀਂ ਕਰਨੀ ਹੈ ਕਿ ਉਸ ਨੇ ਸੇਵਾ ਕੀਤੀ।
The essence of the entire discussion is that a person has to get spiritually awakened that everything is happening and is going to happen in His Hukam (Divine Will,) but since the human being is free to do deeds, he/she has to seek Akalpurakh’s benevolence and become a righteous/virtuous person and do Nishkam Sewa of the humanity, without expecting anything in return. He/She should not carry the ego that he/she has done Sewa.
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
Hope that you have got answer to your question. If you have any further questions, please do ask. If you find any deficiencies, please point out the same, for improvement in future.
ਆਦਰ ਸਹਿਤ,
ਆਪ ਦਾ ਵੀਰ