Sadh Sangat jee. What is the meaning of JAP NAAM?
Sadh Sangat jee. What is the meaning of JAP NAAM?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ‘ਜਪੁ ਨਾਮ’ ਦਾ ਅਰਥ ਕੀ ਹੈ? ਨਾਮ ਜਪਣਾ ਗੁਰੂ ਗ੍ਰੰਥ ਸਾਹਿਬ ਵਿਚ ਬਹੁਤ ਸਾਰੇ ਸ਼ਬਦਾਂ ਵਿਚ ਆਇਆ ਹੈ। ਨਾਮ ਜਪਣਾ ਜਾਂ ਨਾਮ ਸਿਮਰਨ ਕਰਨਾ ਬਹੁਤ ਸੰਖੇਪ ਵਿਚ ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਆਪਣੀ ਪੁਸਤਕ ‘ਸਿਮਰਨ ਦੀਆਂ ਬਰਕਤਾਂ ਤੇ ਹੋਰ ਲੇਖ’ ਦੇ ਇੱਕ ਅਧਿਆਏ ‘ਸਿਮਰਨ ਕੀ ਹੈ ‘ ਵਿਚ ਇਸ ਤਰ੍ਹਾਂ ਸਮਝਾਇਆ ਹੈ:-
“….ਆਪਣੀ ਨਿੱਕੀ ਜਿਹੀ ‘ਸੁਰਤਿ’ ਨੂੰ ਇਸ ਨੇ ਸਰਬ-ਵਿਆਪਕ ‘ਸੁਰਤਿ’ ਵਿਚ ਜੋੜਨਾ ਹੈ, ਆਪਣੇ ਨਿੱਕੇ ਜਿਹੇ ਮਨ ਨੂੰ ਇਸ ਨੇ ਸਰਬ-ਵਿਆਪਕ ਮਨ ਵਿਚ ਇਕ-ਮਿਕ ਕਰਨਾ ਹੈ, ਆਪਣੀ ਨਿੱਕੀ ਜਿਹੀ ਜਿੰਦ ਨੂੰ ਇਸ ਨੇ ਸਰਬ-ਵਿਆਪਕ ਜਿੰਦ ਵਿਚ ਚੁਭੀ ਲੁਆਣੀ ਹੈ। ਇਸੇ ਦਾ ਨਾਮ ‘ਸਿਮਰਨ’ ਹੈ। ਸਿਮਰਨ ਦਾ ਅਰਥ ਹੈ, ‘ਯਾਦ ਕਰਨਾ, ਯਾਦ ਰੱਖਣਾ’। ਉਸ ਸਰਬ-ਵਿਆਪਕ ਜੋਤਿ ਨੂੰ ਹਰ ਥਾਂ ਪਸਰੀ ਜਾਣ ਕੇ ਉਸ ਨੂੰ ‘ਤੂੰ ਹੈਂ ਤੂੰ’ ਆਖਦੇ ਰਹਿਣਾ ਉਸ ਦਾ ‘ਸਿਮਰਨ’ ਹੈ। ਸ਼ਬਦ ਦੀ ਰਾਹੀਂ ਉਸ ਦੀਆਂ ਸਿਫਤਾਂ ਪੜ੍ਹਨੀਆਂ ਸੁਣਨੀਆਂ ਗਾਣੀਆਂ ਭੀ ਉਸ ਦਾ ਸਿਮਰਨ ਹੈ। …..”
ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਬਾਣੀ ਸੁਖਮਨੀ ਦੀ ਆਖ਼ਰੀ ਅਸ਼ਟਪਦੀ ਵਿਚ ਹਰ ਦੰਮ ਵਿਚ ਨਾਮ ਜਪਣ ਜਾਂ ਨਾਮ ਸਿਮਰਨ ਕਰਨ ਦਾ ਉਪਦੇਸ਼ ਦਿੰਦੇ ਹਨ ਤੇ ਪ੍ਰਭੂ ਨਾਮ ਰੂਪੀ ਧਨ ਦੇ ਖ਼ਜ਼ਾਨੇ ਭਰ ਲੈਣ ਦੀ ਸਿੱਖਿਆ ਦਿੰਦੇ ਹਨ:-
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ 295}
ਅਰਥ: (ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ।
(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ, (ਤਾਂ ਜੁ) ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ।
ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ, ਅਤੇ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ।
(ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ, (ਤੇ ਇਸ ਤਰ੍ਹਾਂ) ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ।
ਹੇ ਨਾਨਕ! ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ।1।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ