Waheguru ji ka Khalsa waheguru ji ki Fateh ji.. Bin Sadhu jo jivna te to birtharee .is gurbani di tuk da ki meaning hai ji..kirpa kar k gurmat anusar is da arth samjhane di kirpalta karni ji
About Sadhu or Sant
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Brother/Sister,
Waheguru ji ka Khalsa, Waheguru ji ki Fateh!
You have written a Pangti of a Shabad ‘ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ’ and sought an explanation. As it is not possible to explain one Pangti, therefore, complete Shabad and its meanings are given below:-
ਬਿਲਾਵਲੁ ਮਹਲਾ ੫ ॥ ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥ ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥੧॥ ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥ ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥੧॥ ਰਹਾਉ ॥ ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥ ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥੨॥ ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥ ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥੩॥ ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥ ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥੪॥੧੦॥੪੦॥ {ਪੰਨਾ 810}
ਅਰਥ: (ਹੇ ਭਾਈ!) ਮੈਂ ਉਸ ਦਿਨ ਤੋਂ ਸਦਕੇ ਜਾਂਦਾ ਹਾਂ, ਜਿਸ ਦਿਨ ਮੈਨੂੰ ਮੇਰੇ ਗੁਰੂ (ਪਾਤਿਸ਼ਾਹ) ਮਿਲ ਪਏ। ਹੁਣ ਮੈਂ (ਆਪਣੇ ਗੁਰੂ ਤੋਂ) ਆਪਣਾ ਸਰੀਰ, ਆਪਣਾ ਮਨ, ਆਪਣੀ ਪਿਆਰੀ ਜਿੰਦ ਮੁੜ ਮੁੜ ਸਦਕੇ ਕਰਦਾ ਹਾਂ।੧।ਰਹਾਉ।
(ਹੇ ਭਾਈ! ਗੁਰੂ (ਦੇ ਮਿਲਾਪ) ਤੋਂ ਬਿਨਾ ਜਿਤਨੀ ਭੀ ਉਮਰ ਗੁਜ਼ਾਰਨੀ ਹੈ, ਉਹ ਸਾਰੀ ਵਿਅਰਥ ਚਲੀ ਜਾਂਦੀ ਹੈ। ਗੁਰੂ ਦੀ ਸੰਗਤਿ ਵਿਚ ਮਿਲਦਿਆਂ ਹੀ ਸਾਰੀਆਂ ਭਟਕਣਾ ਮਿਟ ਜਾਂਦੀਆਂ ਹਨ, (ਗੁਰੂ ਦੀ ਕਿਰਪਾ ਨਾਲ) ਅਸਾਂ ਜੀਵਾਂ ਨੂੰ ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ।੧।
ਹੇ ਭਾਈ! ਗੁਰੂ ਨੇ ਕਿਰਪਾ ਕਰ ਕੇ) ਮੈਥੋਂ ਅਪਣੱਤ ਇਤਨੀ ਛਡਾ ਦਿੱਤੀ ਹੈ, ਅਤੇ ਨਿੰਮ੍ਰਤਾ (ਮੇਰੇ ਹਿਰਦੇ ਵਿਚ) ਇਤਨੀ ਪੱਕੀ ਕਰ ਦਿੱਤੀ ਹੈ ਕਿ ਹੁਣ ਮੇਰਾ ਇਹ ਮਨ ਸਭਨਾਂ ਦੀ ਚਰਨ-ਧੂੜ ਬਣ ਗਿਆ ਹੈ, ਹਰ ਵੇਲੇ ਆਪਣੇ ਹੀ ਸੁਆਰਥ ਦਾ ਖ਼ਿਆਲ ਮੇਰੇ ਅੰਦਰੋਂ ਮੁੱਕ ਗਿਆ ਹੈ।੧।
ਹੇ ਭਾਈ! ਗੁਰੂ ਨੇ ਮੇਰੇ ਅੰਦਰੋਂ ਪਰਾਈ ਨਿੰਦਾ ਦਾ ਖ਼ਿਆਲ, ਦੂਜਿਆਂ ਦਾ ਬੁਰਾ ਤੱਕਣਾ-ਇਹ ਸਭ ਕੁਝ ਇਕ ਖਿਨ ਵਿਚ ਹੀ ਸਾੜ ਦਿੱਤੇ ਹਨ। (ਦੂਜਿਆਂ ਉਤੇ) ਦਇਆ (ਕਰਨੀ) , (ਲੋੜਵੰਦਿਆਂ ਉਤੇ) ਤਰਸ (ਕਰਨਾ) , ਅਤੇ (ਪਰਮਾਤਮਾ ਨੂੰ ਹਰ ਵੇਲੇ) ਆਪਣੇ ਨੇੜੇ ਵੇਖਣਾ-ਇਹ ਹਰ ਵੇਲੇ ਮੇਰੇ ਅੰਦਰ ਵੱਸਦੇ ਹਨ।੩।
ਹੇ ਨਾਨਕ! ਆਖ-ਹੇ ਭਾਈ! ਜਦੋਂ ਤੋਂ ਮੈਨੂੰ ਗੁਰੂ ਮਿਲ ਪਿਆ ਹੈ, ਉਸ ਦੀ ਮੇਹਰ ਨਾਲ) ਹੁਣ ਮੇਰਾ ਮਨ ਅਤੇ ਤਨ (ਵਿਕਾਰਾਂ ਵਲੋਂ) ਸ਼ਾਂਤ ਹੋ ਗਏ ਹਨ, ਦੁਨੀਆ ਦੇ ਮੋਹ ਤੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨ। ਹੁਣ ਮੇਰੀ ਲਗਨ, ਮੇਰੀ ਸੁਰਤਿ, ਮੇਰੀ ਜਿੰਦ ਪ੍ਰਭੂ ਦੇ ਦਰਸਨ ਵਿਚ ਹੀ ਮਗਨ ਹੈ, ਪ੍ਰਭੂ ਦਾ ਦਰਸਨ ਹੀ ਮੇਰੇ ਵਾਸਤੇ ਧਨ ਹੈ।੪।੧੦।੪੦।
As understood by the undersigned, Fifth Guru Person, Guru Arjun Sahib, in his Shabad, in Raag Bilawal, which is located at Panna 810 of Guru Granth Sahib, is using the word ‘Sadhu’ for Shabad Guru and guiding us that my life entirely changed by becoming one with Akalpurakh and Shabad Guru, who are embodiment of each other, and by getting rid of vices (ਔਗੁਣਾਂ ਨੂੰ ਛੱਡ ਕੇ), I became virtuous (ਗੁਣਾਂ ਨੂੰ ਧਾਰਨ ਕਰ ਲਿਆ) and achieved the stage of spiritual equipoise (ਆਤਮਿਕ ਆਨੰਦ) and spiritual bliss (ਆਤਮਿਕ ਆਨੰਦ). This has enabled me to have Darshan (ਦਰਸ਼ਨ) of Akalpurakh by imbibing the philosophy/knowledge given by Shabad Guru.
To make it more clear, the undersigned is quoting a Tuk of a Shabad of Bhagat Namdev ji at Panna 693 of Guru Granth Sahib:-
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ (ਪੰਨਾ 693)
ਅਰਥ: ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।
In these Pangtis Bhagat Namdev is guiding that by not getting stuck in the material world i.e. vices and imbibing the philosophy (ਗਿਆਨ) given by Shabad Guru amounts to having ‘Darshan’ of Akalpurakh.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother