Sat Sri Akal sangat ji,I often wonder — with today’s world full of conflict and uncertainty, is it right to bring a child into this world? Part of me wants to experience parenthood and raise a child in Sikhi values, but another part feels unsure. What does Gurbani or Sikh wisdom say about choosing between having children or living a child-free life in service?
Sat Sri Akal sangat ji,I often wonder — with today’s world full of conflict and uncertainty, is it right to bring a child into this world? Part of me wants to experience parenthood and raise a child in Sikhi values, but another part feels unsure. What does Gurbani or Sikh wisdom say about choosing between having children or living a child-free life in service?
Share
Respected Brother/Sister,
Waheguru ji ka Khalsa, Waheguru ji ki Fateh!
In response to your question, the undersigned wants to draw your kind attention to a Shabad of Fifth Guru Person, Guru Arjan Sahib, in Raag Gujri in which he is describing as to what Akalpurakh is like. Complete Shabad and its meanings are given below.
In this Shabad Guru Sahib says:
ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥੩॥ means ਗ੍ਰਿਹਸਤੀਆਂ ਵਿਚ ਤੂੰ ਸਭ ਤੋਂ ਵੱਡਾ ਗ੍ਰਿਹਸਤੀ ਹੈਂ (ਜਿਸ ਦਾ ਇਤਨਾ ਵੱਡਾ ਸੰਸਾਰ-ਟੱਬਰ ਹੈ), ਜੋਗੀਆਂ ਵਿਚ ਤੂੰ ਸ਼ਿਰੋਮਣੀ ਜੋਗੀ ਹੈਂ (ਇਤਨੇ ਵੱਡੇ ਪਰਵਾਰ ਵਾਲਾ ਹੁੰਦਿਆਂ ਭੀ ਨਿਰਲੇਪ ਹੈਂ) ।੩।
In other words, the entire humanity is his family. If Akalpurakh has a family and all our Guru Sahiban had families then why we also should not have a family? While having a family and doing all the duties as a family man, you should remain detached.
Therefore don’t have a second thought and have a family. First, you and your wife should get rid of vices, become righteous/virtuous i.e. Gurmukh (ਸਚਿਆਰ ਅਰਥਾਤ ਗੁਰਮੁਖ) and learn to live in His Hukam. This will enable you to become one with Akalpurakh and Shabad Guru, who are spiritually embodiment of each other, and reach the state of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਅਨੰਦ), the state in which you will not find any difference between happiness and sorrow. This will enable you to achieve spiritual emancipation/ salvation in this life itself (ਇਸੇ ਜੀਵਨ ਵਿਚ ਆਤਮਿਕ ਤੌਰ ਤੇ ਮੁਕਤ ਹੋ ਜਾਣਾ).
Once you are on the path of spirituality, taught by Guru Granth Sahib, then possibly your children will also try to imbibe you and face the problems in the life squarely.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
——————-
ਗੂਜਰੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥ ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥੧॥ ਪਿਤਾ ਮੇਰੋ ਬਡੋ ਧਨੀ ਅਗਮਾ ॥ ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥ ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥ ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥੨॥ ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥ ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥੩॥ ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥ ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੪॥ ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥ ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥੫॥ ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਮਹਿ ਗਿਆਨੀ ॥ ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥੬॥ ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥ ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥੭॥ ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥ ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥ {ਪੰਨਾ 507}
ਅਰਥ: ਹੇ ਕਰਤਾਰ! ਤੂੰ ਮੇਰਾ ਪਿਤਾ ਹੈਂ, ਤੂੰ ਸਾਡੀ ਸਿਆਣਪ ਦੀ ਪਹੁੰਚ ਤੋਂ ਪਰੇ ਹੈਂ। ਹੇ ਕਰਤਾਰ! ਤੇਰੀ ਕੇਹੜੀ ਕੇਹੜੀ ਵਡਿਆਈ ਅਸੀ ਕਰੀਏ? (ਤੇਰੀ ਲੀਲਾ) ਵੇਖ ਵੇਖ ਕੇ ਅਸੀ ਹੈਰਾਨ ਹੋ ਰਹੇ ਹਾਂ।੧।ਰਹਾਉ।
ਹੇ ਕਰਤਾਰ! ਦੁਨੀਆ ਦੇ) ਰਾਜਿਆਂ ਵਿਚ ਤੂੰ (ਸ਼ਿਰੋਮਣੀ) ਰਾਜਾ ਅਖਵਾਂਦਾ ਹੈਂ, ਭੁਇਂ ਦੇ ਮਾਲਕਾਂ ਵਿਚ ਤੂੰ (ਸਭ ਤੋਂ ਵੱਡਾ) ਭੁਇਂ ਦਾ ਮਾਲਕ ਹੈਂ। ਹੇ ਕਰਤਾਰ! ਦੁਨੀਆ ਦੇ) ਸਰਦਾਰਾਂ ਵਿਚ ਤੇਰੀ ਸਰਦਾਰੀ (ਸਭ ਤੋਂ ਵੱਡੀ) ਹੈ, ਉੱਚੀ ਕੁਲ ਵਾਲਿਆਂ ਵਿਚ ਤੂੰ ਸ਼ਿਰੋਮਣੀ ਕੁਲ ਵਾਲਾ ਹੈਂ।੧।
ਹੇ ਕਰਤਾਰ! ਦੁਨੀਆ ਦੇ) ਸੁਖੀ ਲੋਕਾਂ ਵਿਚ ਤੂੰ (ਸ਼ਿਰੋਮਣੀ) ਸੁਖੀ ਕਿਹਾ ਜਾ ਸਕਦਾ ਹੈਂ, ਦਾਨੀਆਂ ਵਿਚ ਤੂੰ ਹੀ (ਸ਼ਿਰੋਮਣੀ) ਤੇਜਸ੍ਵੀ ਕਹਾ ਸਕਦਾ ਹੈਂ (ਦੁਨੀਆ ਦੇ) ਰਸ ਮਾਣਨ ਵਾਲਿਆਂ ਵਿਚ ਤੂੰ ਸ਼ਿਰੋਮਣੀ ਰਸੀਆ ਹੈਂ।੨।
ਹੇ ਕਰਤਾਰ! ਸੂਰਮਿਆਂ ਵਿਚ ਤੂੰ ਸ਼ਿਰੋਮਣੀ ਸੂਰਮਾ ਅਖਵਾਣ ਦਾ ਹੱਕਦਾਰ ਹੈਂ, (ਦੁਨੀਆ ਦੇ ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇ) ਭੋਗੀਆਂ ਵਿਚ ਤੂੰ ਹੀ ਭੋਗੀ ਹੈਂ। ਗ੍ਰਿਹਸਤੀਆਂ ਵਿਚ ਤੂੰ ਸਭ ਤੋਂ ਵੱਡਾ ਗ੍ਰਿਹਸਤੀ ਹੈਂ (ਜਿਸ ਦਾ ਇਤਨਾ ਵੱਡਾ ਸੰਸਾਰ-ਟੱਬਰ ਹੈ) , ਜੋਗੀਆਂ ਵਿਚ ਤੂੰ ਸ਼ਿਰੋਮਣੀ ਜੋਗੀ ਹੈਂ (ਇਤਨੇ ਵੱਡੇ ਪਰਵਾਰ ਵਾਲਾ ਹੁੰਦਿਆਂ ਭੀ ਨਿਰਲੇਪ ਹੈਂ) ।੩।
ਹੇ ਕਰਤਾਰ! ਨਵੇਂ ਕੰਮ ਕਰਨ ਵਾਲੇ ਸਿਆਣਿਆਂ ਵਿਚ ਤੂੰ ਸ਼ਿਰੋਮਣੀ ਰਚਨਹਾਰ ਹੈ; ਧਾਰਮਿਕ ਰਸਮਾਂ ਕਰਨ ਵਾਲਿਆਂ ਵਿਚ ਭੀ ਤੂੰ ਹੀ ਸ਼ਿਰੋਮਣੀ ਹੈਂ। ਹੇ ਕਰਤਾਰ! ਦੁਨੀਆ ਦੇ) ਸਾਹੂਕਾਰਾਂ ਵਿਚ ਤੂੰ ਸਦਾ ਕਾਇਮ ਰਹਿਣ ਵਾਲਾ (ਸ਼ਿਰੋਮਣੀ) ਸਾਹੂਕਾਰ ਹੈਂ, ਤੇ ਵਾਪਾਰੀਆਂ ਵਿਚ ਤੂੰ ਵੱਡਾ ਵਾਪਾਰੀ ਹੈਂ (ਜਿਸ ਨੇ ਇਤਨਾ ਵੱਡਾ ਜਗਤ-ਪਸਾਰਾ ਪਸਾਰਿਆ ਹੋਇਆ ਹੈ) ।੪।
ਹੇ ਕਰਤਾਰ! ਦੁਨੀਆ ਦੇ) ਦਰਬਾਰ ਲਾਣ ਵਾਲਿਆਂ ਵਿਚ ਤੇਰਾ ਦਰਬਾਰ ਸ਼ਿਰੋਮਣੀ ਹੈ, ਸਰਨ ਪਿਆਂ ਦੀ ਲਾਜ ਰੱਖਣ ਵਾਲਿਆਂ ਦਾ ਤੂੰ ਸ਼ਿਰੋਮਣੀ ਟਿੱਕਾ ਹੈਂ। ਹੇ ਕਰਤਾਰ! ਤੇਰੇ ਘਰ ਵਿਚ ਕਿਤਨੀ ਕੁ ਮਾਇਆ ਹੈ-ਇਸ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ। ਮੈਂ ਤੇਰੇ ਖ਼ਜ਼ਾਨੇ ਗਿਣ ਨਹੀਂ ਸਕਦਾ।੫।
ਹੇ ਪ੍ਰਭੂ! ਦੁਨੀਆ ਦੇ) ਵਡਿਆਈ-ਨਾਮਣੇ ਵਾਲਿਆਂ ਵਿਚੋਂ ਤੇਰਾ ਨਾਮਣਾ ਸ਼ਿਰੋਮਣੀ ਹੈ, ਤੇ ਗਿਆਨਵਾਨਾਂ ਵਿਚ ਤੂੰ ਹੀ ਸ਼ਿਰੋਮਣੀ ਗਿਆਨੀ ਹੈਂ। ਹੇ ਪ੍ਰਭੂ! ਚੰਗੀ ਜੀਵਨ-ਜੁਗਤਿ ਵਾਲਿਆਂ ਵਿਚ ਤੇਰੀ ਜੁਗਤਿ ਸ੍ਰੇਸ਼ਟ ਹੈ, (ਦੁਨੀਆ ਦੇ ਤੀਰਥ-) ਇਸ਼ਨਾਨੀਆਂ ਵਿਚ ਤੂੰ ਸ਼ਿਰੋਮਣੀ ਇਸ਼ਨਾਨੀ ਹੈਂ (ਕਿਉਂਕਿ ਸਾਰੇ ਜਲਾਂ ਵਿਚ ਤੂੰ ਸਦਾ ਆਪ ਹੀ ਵੱਸ ਰਿਹਾ ਹੈਂ) ।੬।
ਹੇ ਪ੍ਰਭੂ! ਕਰਾਮਾਤੀ ਤਾਕਤਾਂ ਰੱਖਣ ਵਾਲਿਆਂ ਵਿਚ ਤੇਰੀ ਕਰਾਮਾਤੀ ਤਾਕਤ ਸ਼ਿਰੋਮਣੀ ਹੈ, ਕੰਮ ਕਰਨ ਵਾਲਿਆਂ ਵਿਚ ਤੂੰ ਸ਼ਿਰੋਮਣੀ ਉੱਦਮੀ ਹੈਂ। ਹੇ ਪ੍ਰਭੂ! ਦੁਨੀਆ ਦੇ) ਇਖ਼ਤਿਆਰ ਵਾਲਿਆਂ ਵਿਚ ਤੇਰਾ ਇਖ਼ਤਿਆਰ ਸਭ ਤੋਂ ਵੱਡਾ ਹੈ, (ਦੁਨੀਆ ਦੇ) ਹੁਕਮ ਚਲਾਣ ਵਾਲਿਆਂ ਵਿਚ ਤੂੰ ਸ਼ਿਰੋਮਣੀ ਹਾਕਮ ਹੈਂ।੭।
ਹੇ ਕਰਤਾਰ! ਹੇ ਸੁਆਮੀ! ਸਾਡੀ (ਤੇਰੇ ਪੈਦਾ ਕੀਤੇ ਹੋਏ ਜੀਵਾਂ ਦੀ) ਕੀਹ ਪਾਇਆਂ ਹੈ? ਜਿਵੇਂ ਤੂੰ ਸਾਨੂੰ ਬੁਲਾਂਦਾ ਹੈਂ ਉਸੇ ਤਰ੍ਹਾਂ ਅਸੀ ਬੋਲਦੇ ਹਾਂ।
ਹੇ ਨਾਨਕ! ਆਖ-ਕਰਤਾਰ ਦੀ ਪ੍ਰੇਰਨਾ ਨਾਲ ਹੀ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ, ਇਹ ਸਿਫ਼ਤਿ-ਸਾਲਾਹ ਪ੍ਰਭੂ ਨੂੰ ਬੜੀ ਪਿਆਰੀ ਲੱਗਦੀ ਹੈ।੮।੧।੮।